PUNJABMAILUSA.COM

ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਕੇਸ ਦੀ ਫਾੲੀਲ ਮੁਡ਼ ਖੁੱਲ੍ਹੀ

ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਕੇਸ ਦੀ ਫਾੲੀਲ ਮੁਡ਼ ਖੁੱਲ੍ਹੀ

ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਕੇਸ ਦੀ ਫਾੲੀਲ ਮੁਡ਼ ਖੁੱਲ੍ਹੀ
November 23
03:01 2015

hawaraਮੋਗਾ, 22 ਨਵੰਬਰ (ਪੰਜਾਬ ਮੇਲ) – ਸਰਬੱਤ ਖ਼ਾਲਸਾ ਮੌਕੇ ਥਾਪੇ ਗਏ ਅਕਾਲ ਤਖ਼ਤ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਖ਼ਿਲਾਫ਼ 11 ਸਾਲ ਪਹਿਲਾਂ ਥਾਣਾ ਬੱਧਨੀ ਕਲਾਂ ਵਿੱਚ ਦਰਜ ਕੀਤੇ ਗੲੇ ਜਾਨਲੇਵਾ ਹਮਲੇ ਦੇ ਕੇਸ ਸਬੰਧੀ ਪੰਜਾਬ ਪੁਲੀਸ ਨੇ ਪਡ਼ਚੋਲ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਹੋਰ ਸਾਬਕਾ ਖਾੜਕੂਆਂ ਬਾਰੇ ਵੀ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਪੰਜਾਬ ਦੇ ਡੀਜੀਪੀ ਤੇ ਕਾਨੂੰਨੀ ਮਾਹਰਾਂ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ’ਚੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਜਾ ਸਕਦਾ ਹੈ।
ਥਾਣਾ ਬੱਧਨੀ ਕਲਾਂ ਦੇ ਐਸਐਚਓ ਗੁਰਮਿੰਦਰ ਸਿੰਘ ਨੇ ਕਿਹਾ ਕਿ ਸੀਨੀਅਰ ਪੁਲੀਸ ਅਫ਼ਸਰਾਂ ਨੇ ਇਸ ਕੇਸ ਦਾ ਰਿਕਾਰਡ ਤੇ ਮੌਜੂਦਾ ਸਥਿਤੀ ਬਾਰੇ ਪੁੱਛਿਆ ਸੀ। ਉਨ੍ਹਾਂ ਕਿਹਾ ਕਿ ਕੇਸ ਪੁਰਾਣਾ ਹੋਣ ਕਰਕੇ ਮਿਸਲ ਜ਼ਿਲ੍ਹਾ ਪੁਲੀਸ ਮੁਖੀ ਦਫ਼ਤਰ ਦੀ ਵੀਆਰਕੇ ਬਰਾਂਚ ਵਿੱਚ ਹੈ। ਅੈਸਪੀ (ਆਈ) ਹਰਜੀਤ ਸਿੰਘ ਪੰਨੂ ਨੇ ਕਿਹਾ ਕਿ ਇਸ ਕੇਸ ਦੀ ਪੜਚੋਲ ਐਸਐਸਪੀ ਵੱਲੋਂ ਕੀਤੀ ਜਾ ਰਹੀ ਹੈ।
ਸੂਤਰਾਂ ਮੁਤਾਬਕ ਸਰਕਾਰ ਨੇ ਸਰਬੱਤ ਖ਼ਾਲਸਾ ਮੌਕੇ ਥਾਪੇ ਗਏ ਜਥੇਦਾਰਾਂ ਦੇ ਕਥਿਤ ਅਪਰਾਧਿਕ ਰਿਕਾਰਡ ਦਾ ਵੇਰਵਾ ਤਲਬ ਕੀਤਾ ਹੈ। ਇਸੇ ਕੜੀ ਤਹਿਤ ਥਾਣਾ ਬੱਧਨੀ ਕਲਾਂ ਵਿੱਚ ਸਿਪਾਹੀ ਜਸਵੀਰ ਸਿੰਘ ’ਤੇ ਜਾਨਲੇਵਾ ਹਮਲੇ ਦੇ ਦੋਸ਼ ਹੇਠ 11 ਵਰ੍ਹੇ ਪਹਿਲਾਂ ਦਰਜ ਕੇਸ ਦੀ ਦੱਬੀ ਪਈ ਜਗਤਾਰ ਸਿੰਘ ਹਵਾਰਾ ਸਬੰਧੀ ਫ਼ਾਈਲ ’ਤੇ ਸੀਨੀਅਰ ਪੁਲੀਸ ਅਫ਼ਸਰਾਂ ਦੀ ਨਜ਼ਰ ਪਈ ਤੇ ਉਸ ਦੀ ਪੜਚੋਲ ਕੀਤੀ ਜਾ ਰਹੀ ਹੈ। ਪੁਲੀਸ ਮੁਤਾਬਕ ਇਸ ਕੇਸ ਵਿੱਚ ਹਵਾਰਾ ਨੂੰ ਮੁੱਖ ਮੁਲਜ਼ਮ ਦੱਸਿਆ ਗਿਆ ਸੀ ਪਰ ਉਸ ਦੀ ਇਸ ਕੇਸ ਵਿੱਚ ਗ੍ਰਿਫ਼ਤਾਰੀ ਨਹੀਂ ਹੋਈ ਅਤੇ ਉਸ ਦੇ ਦੋ ਸਾਥੀਆਂ ਨੂੰ 19 ਜਨਵਰੀ 2010 ਨੂੰ ਸਥਾਨਕ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਸੀ। ਸੀਨੀਅਰ ਪੁਲੀਸ ਅਫ਼ਸਰਾਂ ਅਤੇ ਕਾਨੂੰਨੀ ਮਾਹਿਰਾਂ ਦੀ ਸਲਾਹ ਤੋਂ ਬਾਅਦ ਜਗਤਾਰ ਸਿੰਘ ਹਵਾਰਾ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲੈਣ ਜਾਂ ਨਾ ਲੈਣ ਬਾਰੇ ਫ਼ੈਸਲਾ ਹੋਵੇਗਾ। ਪੁਲੀਸ ਰਿਕਾਰਡ ਮੁਤਾਬਕ ਘਟਨਾ ਵਾਲੇ ਦਿਨ ਬੱਧਨੀ ਕਲਾਂ ਵਿੱਚ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਆਈ ਪਰਵਾਸੀ ਪੰਜਾਬਣ ਜਸਵਿੰਦਰ ਕੌਰ ਦੇ ਕਤਲ ਲਈ ਨਾਰਵੇ ਤੋਂ ਬੱਬਰ ਖ਼ਾਲਸਾ ਦੇ ਆਗੂ ਨੇ ਜਗਤਾਰ ਸਿੰਘ ਹਵਾਰਾ ਨਾਲ ਸੰਪਰਕ ਕੀਤਾ ਸੀ। ਪੁਲੀਸ ਚੌਕੀ ਲੋਪੋ ਵਿੱਚ ਤਾਇਨਾਤ ਸਿਪਾਹੀ ਜਸਵੀਰ ਸਿੰਘ ਨੂੰ ਕਾਰ ਸਵਾਰ ਨੌਜਵਾਨਾਂ ਨੇ 16 ਫ਼ਰਵਰੀ 2005 ਨੂੰ ਉਸ ਵੇਲੇ ਗੋਲੀ ਮਾਰੀ ਸੀ ਜਦੋਂ ਅੰਮ੍ਰਿਤਸਰ ਤੋਂ ਅਗਵਾ ਵਿਦਿਆਰਥੀ ਪਰਬੀਰ ਦੀ ਭਾਲ ਲਈ ਪੰਜਾਬ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਸੀ। ਬੱਧਨੀ ਕਲਾਂ ਪੁਲੀਸ ਨੇ 18 ਫਰਵਰੀ ਨੂੰ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।
ਦੱਸਣਯੋਗ ਹੈ ਕਿ ਪੁਲੀਸ ਨੇ ਪਹਿਲਾਂ ਇਸ ਕੇਸ ਵਿੱਚ ਪਿਉ ਪੁੱਤਰ ਸਮੇਤ ਪੰਜ ਨਿਰਦੋਸ਼ਾਂ ਨੂੰ ਹੀ ਨਾਮਜ਼ਦ ਕਰ ਕੇ ਜੇਲ੍ਹ ਭੇਜ ਦਿੱਤਾ ਸੀ ਪਰ ਪੰਜ ਮਹੀਨੇ ਬਾਅਦ ਜੁਲਾਈ 2005 ਵਿੱਚ ਚੰਡੀਗੜ੍ਹ ਵਿੱਚ ਬੱਬਰ ਖ਼ਾਲਸਾ ਦੇ ਕਾਰਕੁਨਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਸਮੇਂ ਦੇ ਡੀਜੀਪੀ ਨੇ ਪ੍ਰੈੱਸ ਕਾਨਫ਼ਰੰਸ ਵਿੱਚ ਖ਼ੁਲਾਸਾ ਕੀਤਾ ਸੀ ਕਿ ਲੋਪੋਂ ਪੁਲੀਸ ਚੌਕੀ ਦੇ ਸਿਪਾਹੀ ਜਸਵੀਰ ਸਿੰਘ ਨੂੰ ਜਗਤਾਰ ਸਿੰਘ ਹਵਾਰਾ ਨੇ ਗੋਲੀ ਮਾਰੀ ਸੀ। ੲਿਸ ਤੋਂ ਬਾਅਦ ਮੋਗਾ ਪੁਲੀਸ ਨੇ ਜੇਲ੍ਹ ’ਚ ਡੱਕੇ ਪੰਜ ਨਿਰਦੋਸ਼ਾਂ ਨੂੰ ਅਦਾਲਤ ’ਚੋਂ ਡਿਸਚਾਰਜ ਕਰਵਾ ਦਿੱਤਾ ਅਤੇ ਜਗਤਾਰ ਸਿੰਘ ਹਵਾਰਾ ਦੇ ਦੋ ਸਾਥੀਆਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਗ੍ਰਿਫ਼ਤਾਰ ਕੀਤਾ ਪਰ ਇਸ ਮਾਮਲੇ ਵਿੱਚ ਹੁਣ ਤੱਕ ਪੁਲੀਸ ਨੇ ਜਗਤਾਰ ਸਿੰਘ ਹਵਾਰਾ ਤੋਂ ਪੁੱਛ-ਪਡ਼ਤਾਲ ਨਹੀਂ ਸੀ ਕੀਤੀ। ਪੰਜਾਬ ਪੁਲੀਸ ਵੱਲੋਂ ਸਾਬਕਾ ਖਾੜਕੂਆਂ ਦੀ ਸਰਗਰਮੀਆਂ ਆਦਿ ਬਾਰੇ ਪਿੰਡਾਂ ਵਿੱਚ ਵੀ ਪੜਚੋਲ ਕੀਤੀ ਜਾ ਰਹੀ ਹੈ।
ਸਾਰੀ ੳੁਮਰ ਲੲੀ ਰੋਗੀ ਬਣਿਆ ਜਸਵੀਰ ਸਿੰਘ
ਸਿਪਾਹੀ ਜਸਵੀਰ ਸਿੰਘ ਨੇ ਦੱਸਿਆ ਕਿ ਗੋਲੀ ਲੱਗਣ ਮਗਰੋਂ ਉਹ ਸਾਰੀ ਉਮਰ ਲਈ ਰੋਗੀ ਬਣ ਗਿਆ ਤੇ ਉਸ ਦਾ ਹੁਣ ਤੱਕ ਇਲਾਜ ਚੱਲ ਰਿਹਾ ਹੈ। ਪੰਜਾਬ ਸਰਕਾਰ ਜਾਂ ਵਿਭਾਗ ਨੇ ਉਸ ਦੀ ਬਹਾਦਰੀ ਦਾ ਕੋਈ ਮੁੱਲ ਨਹੀਂ ਪਾਇਆ। ਉਸ ਨੂੰ ਸਿਪਾਹੀ ਤੋਂ ਛੋਟੇ ਹੌਲਦਾਰ ਦੀ ਤਰੱਕੀ ਤੋਂ ਇਲਾਵਾ ਕੁਝ ਨਹੀਂ ਦਿੱਤਾ ਗਿਆ। ਤਤਕਾਲੀ ਆਈਜੀ ਤੇ ਹੁਣ ਏਡੀਜੀਪੀ ਰਾਜਿੰਦਰ ਸਿੰਘ ਨੇ ਉਨ੍ਹਾਂ ਨੂੰ ਦੋ ਲੱਖ ਦੀ ਗਰਾਂਟ ਤੇ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article