PUNJABMAILUSA.COM

ਜਗਦੀਸ਼ ਰਾਜਾ ਬਣੇ ਜਲੰਧਰ ਦੇ 6ਵੇਂ ਮੇਅਰ

ਜਗਦੀਸ਼ ਰਾਜਾ ਬਣੇ ਜਲੰਧਰ ਦੇ 6ਵੇਂ ਮੇਅਰ

ਜਗਦੀਸ਼ ਰਾਜਾ ਬਣੇ ਜਲੰਧਰ ਦੇ 6ਵੇਂ ਮੇਅਰ
January 25
17:40 2018

ਜਲੰਧਰ, 25 ਜਨਵਰੀ (ਪੰਜਾਬ ਮੇਲ)- ਅੱਜ ਜਲੰਧਰ ‘ਚ ਨਗਰ-ਨਿਗਮ ਦੇ 6ਵੇਂ ਮੇਅਰ ਦੀ ਚੋਣ ਕਰ ਦਿੱਤੀ ਗਈ। ਜਗਦੀਸ਼ ਰਾਜਾ ਜਲੰਧਰ ਦੇ 6ਵੇਂ ਮੇਅਰ ਚੁਣੇ ਗਏ ਹਨ। ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਸੁਰਦਿੰਰ ਕੌਰ ਅਤੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਨੂੰ ਬਣਾਇਆ ਗਿਆ ਹੈ। ਮੇਅਰ ਦੇ ਐਲਾਨ ਦੇ ਨਾਲ ਹੀ 80 ਕੌਂਸਲਰਾਂ ਨੇ ਵੀ ਆਪਣੇ ਅਹੁਦੇ ਦੀ ਸਹੁੰ ਚੁੱਕੀ। ਜਲੰਧਰ ‘ਚ ਆਬਜ਼ਰਵਰ ਦੇ ਤੌਰ ‘ਤੇ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੂੰ ਨਿਯੁਕਤ ਕੀਤਾ ਗਿਆ ਸੀ। ਉਪਰਲੇ ਤਿੰਨ ਅਹੁਦਿਆਂ ਲਈ ਬੰਦ ਲਿਫਾਫਾ ਕਾਂਗਰਸ ਹਾਈਕਮਾਨ ਵੱਲੋਂ ਅੱਜ ਜਲੰਧਰ ਪਹੁੰਚਿਆ ਸੀ। ਖਾਸ ਗੱਲ ਇਹ ਹੈ ਕਿ ਜਗਦੀਸ਼ ਰਾਜਾ ਸੈਂਟਰਲ ਹਲਕੇ ਤੋਂ ਅੱਗੇ ਆਏ ਜਦਕਿ ਸੁਰਿੰਦਰ ਕੌਰ ਅਤੇ ਬੰਟੀ ਵੈਸਟ ਹਲਕੇ ਨਾਲ ਸਬੰਧਤ ਹਨ। ਨਾਰਥ ਅਤੇ ਕੈਂਟ ਹਲਕੇ ਤੋਂ ਕਿਸੇ ਨੂੰ ਵੀ ਕੋਈ ਅਹੁਦਾ ਨਹੀਂ ਦਿੱਤਾ ਗਿਆ। ਇੰਨਾ ਹੀ ਨਹੀਂ ਬਾਵਾ ਹੈਨਰੀ ਅਤੇ ਪਰਗਟ ਸਿੰਘ ਖੇਮੇ ਨੂੰ ਅਣਦੇਖਿਆ ਕੀਤਾ ਗਿਆ।
ਇਸ ਸਬੰਧ ਵਿਚ ਨਵੇਂ ਨਗਰ ਨਿਗਮ ਦੀ ਪਹਿਲੀ ਬੈਠਕ ਨਿਗਮ ਕੰਪਲੈਕਸ ਸਥਿਤ ਟਾਊਨ ਹਾਲ ਵਿਚ ਰੱਖੀ ਗਈ। ਇਸ ਮੌਕੇ ਅਰੁਣਾ ਚੌਧਰੀ, ਸੰਤੋਖ ਸਿੰਘ ਚੌਧਰੀ, ਵਿਧਾਇਕ ਰਾਜਿੰਦਰ ਬੇਰੀ, ਵਿਧਾਇਕ ਪ੍ਰਗਟ ਸਿੰਘ ਅਤੇ ਸਾਰੇ ਕੌਂਸਲਰਾਂ ਸਮੇਤ ਹੋਰ ਕਾਂਗਰਸੀ ਆਗੂ ਵੀ ਮੌਜੂਦ ਸਨ। ਇਸ ਸਮਾਗਮ ਦੌਰਾਨ ਨਗਰ-ਨਿਗਮ ਵੱਲੋਂ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ। ਇਸ ਦੇ ਲਈ ਥਾਂ-ਥਾਂ ‘ਤੇ ਬੈਰੀਕੇਡ ਲਗਾਏ ਗਏ ਸਨ। ਸਿਰਫ ਅਧਿਕਾਰਤ ਲੋਕਾਂ ਨੂੰ ਹੀ ਸਹੁੰ ਚੁੱਕ ਸਮਾਰੋਹ ‘ਚ ਜਾਣ ਦਿੱਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article