PUNJABMAILUSA.COM

ਜਗਮੀਤ ਬਰਾੜ ‘ਆਪ’ ‘ਚ ਸ਼ਾਮਲ; ਕੇਜਰੀਵਾਲ ਦੀ ਗਾਂਧੀ ਨਾਲ ਕੀਤੀ ਤੁਲਨਾ; ਛੇੜਿਆ ਨਵਾਂ ਵਿਵਾਦ

ਜਗਮੀਤ ਬਰਾੜ ‘ਆਪ’ ‘ਚ ਸ਼ਾਮਲ; ਕੇਜਰੀਵਾਲ ਦੀ ਗਾਂਧੀ ਨਾਲ ਕੀਤੀ ਤੁਲਨਾ; ਛੇੜਿਆ ਨਵਾਂ ਵਿਵਾਦ

ਜਗਮੀਤ ਬਰਾੜ ‘ਆਪ’ ‘ਚ ਸ਼ਾਮਲ; ਕੇਜਰੀਵਾਲ ਦੀ ਗਾਂਧੀ ਨਾਲ ਕੀਤੀ ਤੁਲਨਾ; ਛੇੜਿਆ ਨਵਾਂ ਵਿਵਾਦ
September 07
09:58 2016

3
ਚੰਡੀਗੜ੍ਹ, 7 ਅਗਸਤ (ਪੰਜਾਬ ਮੇਲ)- ਪੰਜਾਬ ਦੇ ਉੱਘੇ ਸਿਆਸਤਦਾਨ ਅਤੇ ਸਾਬਕਾ ਸੰਸਦ ਮੈਂਬਰ ਸ. ਜਗਮੀਤ ਸਿੰਘ ਬਰਾੜ ਮੰਗਲਵਾਰ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਬਰਾੜ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਕਰਨ ਲਈ ਇੱਥੇ ਇਕ ਪ੍ਰੈਸ ਕਾਨਫਰੰਸ ਰੱਖੀ ਗਈ। ਇਸ ਮੌਕੇ ਪੰਜਾਬ ਮਾਮਲਿਆਂ ਦੇ ਕੌਮੀ ਇੰਚਾਰਜ ਸੰਜੈ ਸਿੰਘ, ‘ਆਪ’ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ, ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਿੱਖ ਵਿਧਾਇਕ ਜਰਨੈਲ ਸਿੰਘ ਮੌਜੂਦ ਸਨ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸ. ਬਰਾੜ ਨੇ ਕਿਹਾ ਕਿ ਉਨ੍ਹਾਂ ਦਾ ਫਰੰਟ ‘ਲੋਕ ਹਿੱਤ ਅਭਿਆਨ’ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਹਮਾਇਤ ਕਰੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੈਂ ਸਾਰੇ ਪੰਜਾਬੀਆਂ ਨੂੰ ਕਰਦਾ ਹਾਂ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਉਨ੍ਹਾਂ ਦੀ ਵੋਟਾਂ ਵੰਡੀਆਂ ਨਾ ਜਾਣ। ਉਨ੍ਹਾਂ ਕਿਹਾ ਕਿ ਇਸੇ ਕਰਕੇ ਮੈਂ ਆਮ ਆਦਮੀ ਪਾਰਟੀ ਨੂੰ ਹਮਾਇਤ ਕਰ ਰਿਹਾ ਹਾਂ। ਮੇਰ ਹਮਾਇਤ ਬਿਨਾਂ ਸ਼ਰਤ ਹੈ। ਉਨ੍ਹਾਂ ਕਿਹਾ ਕਿ ਇਹ ਪਾਰਟੀ ਨੇ ਫੈਸਲਾ ਕਰਨਾ ਹੈ ਕਿ ਮੈਂ 2017 ਦੀਆਂ ਵਿਧਾਨ ਸਭਾ ਚੋਣਾਂ ਲੜਨੀਆਂ ਹਨ ਜਾਂ ਨਹੀਂ। ਪਾਰਟੀ ਵਿਚ ਸ਼ਾਮਲ ਹੋਣ ਸਾਰ ਹੀ ਪ੍ਰੈੱਸ ਕਾਨਫਰੰਸ ਦੌਰਾਨ ਸੰਬੋਧਨ ਕਰਦੇ ਹੋਏ ਜਗਮੀਤ ਬਰਾੜ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਤੁਲਨਾ ਮਹਾਤਮਾ ਗਾਂਧੀ ਨਾਲ ਕਰ ਦਿੱਤੀ, ਜਿਸ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਆਧੁਨਿਕ ਸਮੇਂ ਦੇ ਮਹਾਤਮਾ ਗਾਂਧੀ ਹਨ। ਇਸੇ ਦੌਰਾਨ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਮੀਡੀਆ ਨਾਲ ਦੁਰਵਿਵਹਾਰ ਕਰਨ ‘ਤੇ ਰਸਮੀ ਤੌਰ ‘ਤੇ ਮੁਆਫੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਮੈਂ ਪੱਤਰਕਾਰਾਂ ਨਾਲ ਆਪਣੇ ਰਵੱਈਆ ਲਈ ਮੁਆਫੀ ਮੰਗਦਾ ਹਾਂ।
ਇੱਥੇ ਵਰਣਨਯੋਗ ਹੈ ਕਿ 13 ਜਨਵਰੀ ਨੂੰ ਮਾਘੀ ਦੇ ਮੇਲੇ ਦੀ ਰੈਲੀ ਤੋਂ ਬਾਅਦ ਹੀ ਜਗਮੀਤ ਬਰਾੜ ਆਮ ਆਦਮੀ ਪਾਰਟੀ ਦੇ ਗੁਣ ਗਾ ਰਹੇ ਸਨ। ਕਾਂਗਰਸ ਨੇ ਪਾਰਟੀ ਲੀਡਰਸ਼ਿਪ ਖ਼ਿਲਾਫ਼ ਬਿਆਨਬਾਜ਼ੀ ਦੇ ਚੱਲਦੇ ਉਨ੍ਹਾਂ ਬਾਹਰ ਕਰ ਦਿੱਤਾ ਸੀ। ਉਸ ਸਮੇਂ ਤੋਂ ਹੀ ਉਹ ਆਪ ਦੇ ਸੰਪਰਕ ਵਿਚ ਸਨ ਪਰ ਪਾਰਟੀ ਉਨ੍ਹਾਂ ਨੂੰ ਜ਼ਿਆਦਾ ਤਵੱਜੋ ਨਹੀਂ ਦੇ ਰਹੀ ਸੀ। ਹੁਣ ਛੋਟੇਪੁਰ ਨੂੰ ਕੱਢੇ ਜਾਣ ਤੋਂ ਬਾਅਦ ਪਾਰਟੀ ਨੂੰ ਜੋ ਨੁਕਸਾਨ ਹੋਇਆ ਹੈ, ਉਸ ਨੂੰ ਪੂਰਾ ਕਰਨ ਦੇ ਲਈ ਕੇਜਰੀਵਾਲ ਉਨ੍ਹਾਂ ਨੇਤਾਵਾਂ ਨੂੰ ਲਿਆ ਕੇ ਕਮੀ ਪੂਰੀ ਕਰਨਾ ਚਾਹੁੰਦੇ ਹਨ ਜਿਨ੍ਹਾਂ ਨੂੰ ਪਾਰਟੀ ਵਿਚ ਜਗ੍ਹਾ ਨਹੀਂ ਮਿਲ ਪਾ ਰਹੀ ਸੀ। ਬਰਾੜ ਰਾਜ ਭਰ ਵਿਚ ਯਾਤਰਾ ਕੱਢ ਕੇ ਸ਼ਕਤੀ ਪ੍ਰਦਰਸ਼ਨ ਕਰ ਰਹੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article