PUNJABMAILUSA.COM

ਜਗਮੀਤ ਬਰਾੜ ਨੇ ਤ੍ਰਿਣਮੂਲ ਕਾਂਗਰਸ ਤੋਂ ਦਿੱਤਾ ਅਸਤੀਫ਼ਾ

ਜਗਮੀਤ ਬਰਾੜ ਨੇ ਤ੍ਰਿਣਮੂਲ ਕਾਂਗਰਸ ਤੋਂ ਦਿੱਤਾ ਅਸਤੀਫ਼ਾ

ਜਗਮੀਤ ਬਰਾੜ ਨੇ ਤ੍ਰਿਣਮੂਲ ਕਾਂਗਰਸ ਤੋਂ ਦਿੱਤਾ ਅਸਤੀਫ਼ਾ
January 27
21:30 2018

ਨਵੀਂ ਦਿੱਲੀ, 27 ਜਨਵਰੀ (ਪੰਜਾਬ ਮੇਲ)- ਫਰੀਦਕੋਟ ਤੋਂ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੀ ਪੰਜਾਬ ਇਕਾਈ ਦੇ ਪ੍ਰਧਾਨਗੀ ਅਹੁਦੇ ਤੋਂ ਅੱਜ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਪਾਰਟੀ ਮੁਖੀ ਮਮਤਾ ਬੈਨਰਜੀ ਨੂੰ ਉਨ੍ਹਾਂ ਦੀ ਕੋਲਕਾਤਾ ਰਿਹਾਇਸ਼ ’ਤੇ ਅਸਤੀਫ਼ੇ ਵਾਲਾ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ ਉਹ ਪੰਜਾਬ ’ਚ ਆਪਣੇ ਦੋਸਤਾਂ ਅਤੇ ਹਮਾਇਤੀਆਂ ਨਾਲ ਵਿਚਾਰ ਵਟਾਂਦਰਾ ਕਰਕੇ ਭਵਿੱਖ ਦੀ ਆਪਣੀ ਰਣਨੀਤੀ ਬਾਰੇ ਫ਼ੈਸਲਾ ਲੈਣਗੇ। ਸ੍ਰੀ ਬਰਾੜ ਪਿਛਲੇ ਸਾਲ ਟੀਐਮਸੀ ’ਚ ਸ਼ਾਮਲ ਹੋ ਗਏ ਸਨ ਅਤੇ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦਾ ਮੁਖੀ ਬਣਾਇਆ ਗਿਆ ਸੀ। ਉਨ੍ਹਾਂ ਕਿਹਾ,‘‘ਤੁਹਾਡੇ (ਮਮਤਾ ਬੈਨਰਜੀ) ਨਾਲ ਦਿੱਲੀ ਅਤੇ ਕੋਲਕਾਤਾ ’ਚ ਵਾਰ-ਵਾਰ ਸੰਪਰਕ ਕਰਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਮੈਨੂੰ ਆਪਣੇ ਹਮਾਇਤੀਆਂ ਨਾਲ ਬਿਲਕੁਲ ਇਕੱਲਿਆਂ ਛੱਡ ਦਿੱਤਾ ਗਿਆ।’’ ਆਪਣੇ ਅਸਤੀਫ਼ੇ ’ਚ ਸ੍ਰੀ ਬਰਾੜ ਨੇ ਕਿਹਾ ਹੈ ਕਿ ਉਨ੍ਹਾਂ ਸਾਂਝੇ ਹਿੱਤਾਂ ਲਈ ਆਪਣੀ ਊਰਜਾ ਅਤੇ ਸਾਧਨ ਜੁਟਾਏ ਸਨ ਪਰ ਇੰਜ ਜਾਪਦਾ ਹੈ ਕਿ ਤੁਸੀਂ (ਮਮਤਾ ਬੈਨਰਜੀ) ਪੰਜਾਬ ’ਚ ਆਪਣੀ ਦਿਲਚਸਪੀ ਗੁਆ ਚੁੱਕੇ ਹੋ। ਪਿਛਲੇ ਸਾਲ ਉਨ੍ਹਾਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨਾਲ ਮਤਭੇਦ ਹੋਣ ਕਰਕੇ ਕਾਂਗਰਸ ਪਾਰਟੀ ਨੂੰ ਵਿਦਾ ਆਖ ਦਿੱਤਾ ਸੀ। ਸ੍ਰੀ ਬਰਾੜ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਰਜਕਾਲ ਦੌਰਾਨ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਰਹੇ ਸਨ। ਉਹ 10 ਸਾਲਾਂ ਤਕ ਕਾਂਗਰਸ ਵਰਕਿੰਗ ਕਮੇਟੀ ਦੇ ਪੱਕੇ ਇਨਵਾਇਟੀ ਰਹੇ ਅਤੇ ਏਆਈਸੀਸੀ ਦੇ 2010 ਤੋਂ 2013 ਤਕ ਜਨਰਲ ਸਕੱਤਰ ਵੀ ਰਹੇ। ਉਨ੍ਹਾਂ ਨੂੰ 2004 ਅਤੇ 2009 ’ਚ ਲੋਕ ਸਭਾ ਚੋਣਾਂ ’ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ