PUNJABMAILUSA.COM

ਜਗਰਾਓਂ ਦੇ ਨੌਜਵਾਨ ਦੀ ਵੈਨਕੂਵਰ ’ਚ ਗੋਲੀਆਂ ਮਾਰ ਕੇ ਹੱਤਿਆ

 Breaking News

ਜਗਰਾਓਂ ਦੇ ਨੌਜਵਾਨ ਦੀ ਵੈਨਕੂਵਰ ’ਚ ਗੋਲੀਆਂ ਮਾਰ ਕੇ ਹੱਤਿਆ

ਜਗਰਾਓਂ ਦੇ ਨੌਜਵਾਨ ਦੀ ਵੈਨਕੂਵਰ ’ਚ ਗੋਲੀਆਂ ਮਾਰ ਕੇ ਹੱਤਿਆ
August 06
21:52 2018

ਵੈਨਕੂਵਰ, 6 ਅਗਸਤ (ਪੰਜਾਬ ਮੇਲ)- ਇਥੇ ਐਬਟਸਫੋਰਡ ਵਿੱਚ ਬੀਤੀ ਰਾਤ ਹੋਈ ਗੋਲੀਬਾਰੀ ਵਿੱਚ 20 ਸਾਲਾ ਪੰਜਾਬੀ ਨੌਜਵਾਨ ਗਗਨ ਧਾਲੀਵਾਲ ਦੀ ਮੌਤ ਹੋ ਗਈ ਜਦੋਂਕਿ ਉਸ ਦੀ ਭੂਆ ਦਾ ਪੁੱਤ ਜ਼ਖ਼ਮੀ ਹੋ ਗਿਆ, ਜੋ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਇਸ ਘਟਨਾ ਮਗਰੋਂ ਐਬਟਸਫੋਰਡ ਪੁਲੀਸ ਗੈਂਗ ਹਿੰਸਾ ਤੇ ਨਸ਼ਾ ਤਸਕਰਾਂ ਖ਼ਿਲਾਫ਼ ਮੁੜ ਸਰਗਰਮ ਹੋ ਗਈ ਹੈ। ਗਗਨ ਧਾਲੀਵਾਲ ਜਗਰਾਓਂ ਨੇੜਲੇ ਪਿੰਡ ਅਗਵਾੜ ਲੋਪੋਂ ਨਾਲ ਸਬੰਧਤ ਸੀ। ਉਸ ਦੇ ਪਿਤਾ ਗੁਰਚਰਨ ਸਿੰਘ ਧਾਲੀਵਾਲ ਐਬਟਸਫੋਰਡ ਖਾਲਸਾ ਦੀਵਾਨ ਸੁਸਾਇਟੀ ਦੇ ਪ੍ਰਧਾਨ ਰਹਿ ਚੁੱਕੇ ਹਨ। ਗਗਨ ਦੇ ਪਿਤਾ ਨੇ ਕਿਹਾ ਕਿ ਗੈਂਗ ਵਾਰ ਦੇ ਚਲਦਿਆਂ ਨੌਜਵਾਨਾਂ ਲਈ ਹਾਲਾਤ ਸਾਜ਼ਗਾਰ ਨਾ ਹੋਣ ਕਾਰਨ ਉਨ੍ਹਾਂ ਕੁਝ ਮਹੀਨੇ ਪਹਿਲਾਂ ਗਗਨ ਨੂੰ ਪੰਜਾਬ ਭੇਜ ਦਿੱਤਾ ਸੀ ਤੇ ਉਹ ਅਜੇ ਕੁਝ ਦਿਨ ਪਹਿਲਾਂ ਹੀ ਵਾਪਸ ਕੈਨੇਡਾ ਆਇਆ ਸੀ। ਬੀਤੀ ਰਾਤ ਉਹ ਆਪਣੀ ਭੂਆ ਦੇ ਪੁੱਤ ਨਾਲ ਗੈਰਾਜ ਵਿੱਚ ਬੈਠਾ ਸੀ ਕਿ ਹਮਲਾਵਰਾਂ ਨੇ ਨੇੜਿਓਂ ਆ ਕੇ ਉਨ੍ਹਾਂ ਨੂੰ ਗੋਲੀਆਂ ਮਾਰੀਆਂ ਤੇ ਫ਼ਰਾਰ ਹੋ ਗਏ। ਉਧਰ ਮਾਮਲੇ ਦੀ ਜਾਂਚ ਕਰ ਰਹੀ ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਕਿ ਹੱਥ ਹਮਲਾਵਰਾਂ ਬਾਰੇ ਕੁਝ ਸੁਰਾਗ ਲੱਗੇ ਹਨ। ਗਗਨ ਦੀ ਛਾਤੀ ਵਿੱਚ ਲੱਗੀਆਂ ਦੋ ਗੋਲੀਆਂ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਜ਼ਖ਼ਮੀ 15 ਸਾਲਾ ਲੜਕੇ ਦੀ ਹਾਲਤ ਸਥਿਤ ਦੱਸੀ ਜਾਂਦੀ ਹੈ।
ਜਗਰਾਉਂ (ਚਰਨਜੀਤ ਸਿੰਘ ਢਿੱਲੋਂ): ਗੋਲੀਬਾਰੀ ਦੀ ਇਸ ਘਟਨਾ ਮਗਰੋਂ ਜਗਰਾਉਂ ਸ਼ਹਿਰ ਦੇ ਅਗਵਾੜ ਲੋਪੋ ਪਿੰਡ ਦੇ ਲੋਕ ਸਦਮੇ ’ਚ ਹਨ। ਪਿੰਡ ਦੇ ਲੋਕਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਬ ਸਬੰਧਤ ਪਰਿਵਾਰ ਪਿਛਲੇ ਲੰਬੇ ਅਰਸੇ ਤੋਂ ਕੈਨੇਡਾ ਰਹਿ ਰਿਹਾ ਹੈ। ਜਾਣਕਾਰੀ ਅਨੁਸਾਰ ਗਗਨ ਧਾਲੀਵਾਲ ਦੇ ਦਿਲ ਕੋਲ ਦੋ ਗੋਲੀਆਂ ਲੱਗੀਆਂ ਤੇ ਉਸ ਨੇ ਆਪਣੇ ਦਾਦਾ ਅਤੇ ਮਾਂ ਦੇ ਹੱਥਾਂ ਵਿੱਚ ਹੀ ਪ੍ਰਾਣ ਤਿਆਗ ਦਿੱਤੇ। ਪਰਿਵਾਰ ਦੇ ਜਾਣੂ ਸਰਪੰਚ ਸ਼ਿਵਰਾਜ ਸਿੰਘ ਨੇ ਇਸ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਇਹ ਪਰਿਵਾਰ ਸਮਾਜ ਸੇਵਾ ਨੂੰ ਸਮਰਪਿਤ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article