ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੱਖਰੇ ਕੌਮੀ ਘਰ ਦੀ ਮੰਗ ਦਾ ਸਮਰਥਨ

83
Share

ਤਲਵੰਡੀ ਸਾਬੋ/ਅੰਮ੍ਰਿਤਸਰ, 14 ਸਤੰਬਰ (ਪੰਜਾਬ ਮੇਲ)- ਪਿਛਲੇ ਸਮੇਂ ‘ਚ ਖਾਲਿਸਤਾਨ ਲਈ ਹਾਂ-ਪੱਖੀ ਹੁੰਗਾਰਾ ਭਰ ਚੁੱਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾ. ਜਥੇ. ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਸਮਾਗਮ ਦੌਰਾਨ ਇਕ ਵਾਰ ਫਿਰ ਸਿੱਖਾਂ ਲਈ ਵੱਖਰੇ ਕੌਮੀ ਘਰ ਦੀ ਮੰਗ ਦਾ ਸਮਰਥਨ ਕੀਤਾ ਹੈ।
ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ (ਗਰੇਵਾਲ) ਦੇ 76ਵੇਂ ਸਥਾਪਨਾ ਦਿਵਸ ਸਮਾਗਮਾਂ ਮੌਕੇ ਤਖਤ ਸਾਹਿਬ ਦੇ ਗੁਰਦੁਆਰਾ ਭਾਈ ਬੀਰ ਸਿੰਘ ਭਾਈ ਧੀਰ ਸਿੰਘ ਵਿਖੇ ਸੰਗਤਾਂ ਨੂੰ ਸੰਬੋਧਨ ਦੌਰਾਨ ਸਿੰਘ ਸਾਹਿਬ ਨੇ ਕਿਹਾ ਕਿ ਸਿੱਖਾਂ ਦੀ ਭਾਰਤ ਅੰਦਰ ਦਸ਼ਾ ਨੂੰ ਦੇਖਦਿਆਂ ਵੱਖਰੇ ਕੌਮੀ ਘਰ ਦੀ ਮੰਗ ਅਣਉੱਚਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਆਜ਼ਾਦੀ ਮਿਲਣ ਮੌਕੇ ਸਿੱਖਾਂ ਨੇ ਭਾਰਤ ਨਾਲ ਰਹਿਣ ਦਾ ਫੈਸਲਾ ਕੀਤਾ ਸੀ, ਕਿਉਂਕਿ ਉਨ੍ਹਾਂ ਨੂੰ ਉਮੀਦ ਸੀ ਕਿ ਇਸ ਦੇਸ਼ ‘ਚ ਉਹ ਖੁਦ, ਉਨ੍ਹਾਂ ਦਾ ਧਰਮ, ਉਨ੍ਹਾਂ ਦਾ ਅਕੀਦਾ, ਮਰਿਯਾਦਾਵਾਂ ਸੁਰੱਖਿਅਤ ਰਹਿਣਗੀਆਂ ਪਰ ਨਾ ਤਾਂ ਸਿੱਖ ਇਸ ਦੇਸ਼ ‘ਚ ਸੁਰੱਖਿਅਤ, ਨਾ ਸਿੱਖ ਧਰਮ, ਨਾ ਸਿੱਖ ਦਾ ਅਕੀਦਾ ਅਤੇ ਨਾ ਮਰਿਯਾਦਾਵਾਂ ਹੋਰ ਤਾਂ ਹੋਰ ਸਿੱਖਾਂ ਦੇ ਧਾਰਮਿਕ ਗ੍ਰੰਥ ਤੱਕ ਸੁਰੱਖਿਅਤ ਨਹੀਂ ਰਹੇ। ਇਸ ਲਈ ਜੇਕਰ ਸਮੇਂ-ਸਮੇਂ ਸਿੱਖ ਵੱਖਰੇ ਕੌਮੀ ਘਰ ਦੀ ਮੰਗ ਕਰਦੇ ਹਨ, ਤਾਂ ਉਸ ‘ਚ ਕੁਝ ਵੀ ਗਲਤ ਨਹੀਂ ਹੈ।


Share