PUNJABMAILUSA.COM

ਜਥੇਬੰਦੀਆਂ ਵਿੱਚ ਸਰਬੱਤ ਖਾਲਸਾ ਵਿੱਚ ਖਾਲਿਸਤਾਨ ਦਾ ਮੁੱਦਾ ਵਿਚਾਰਨ ’ਤੇ ਮੱਤਭੇਦ

ਜਥੇਬੰਦੀਆਂ ਵਿੱਚ ਸਰਬੱਤ ਖਾਲਸਾ ਵਿੱਚ ਖਾਲਿਸਤਾਨ ਦਾ ਮੁੱਦਾ ਵਿਚਾਰਨ ’ਤੇ ਮੱਤਭੇਦ

ਜਥੇਬੰਦੀਆਂ ਵਿੱਚ ਸਰਬੱਤ ਖਾਲਸਾ ਵਿੱਚ ਖਾਲਿਸਤਾਨ ਦਾ ਮੁੱਦਾ ਵਿਚਾਰਨ ’ਤੇ ਮੱਤਭੇਦ
November 01
04:24 2015

14
ਜਲੰਧਰ, 31 ਅਕਤੂਬਰ (ਪੰਜਾਬ ਮੇਲ)- ਸਿੱਖ ਜਥੇਬੰਦੀਆਂ ਵੱਲੋਂ ਸੱਦੇ ਜਾ ਰਹੇ ਸਰਬੱਤ ਖਾਲਸਾ ਵਿੱਚ ਸ਼੍ਰੋਮਣੀ ਅਕਾਲੀ ਦਲ (ਅ) ਨੇ ਖਾਲਿਸਤਾਨ ਦਾ ਮੁੱਦਾ ਵਿਚਾਰਨ ਦਾ ਐਲਾਨ ਕੀਤਾ। ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਜਮਹੂਰੀ ਢੰਗ ਨਾਲ ਸਿੱਖ ਆਪਣੇ ਲਈ ਆਜ਼ਾਦੀ ਹਾਸਲ ਕਰਨ ਲਈ ਸੰਘਰਸ਼ ਕਰਦੇ ਰਹਿਣਗੇ। ਹਾਲਾਂਕਿ ਦੂਜੀਆਂ ਸਿੱਖ ਜਥੇਬੰਦੀਆਂ ਸਰਬੱਤ ਖਾਲਸਾ ਵਿੱਚ ਖਾਲਿਸਤਾਨ ਦੇ ਮੁੱਦੇ ਨੂੰ ਵਿਚਾਰਨ ਬਾਰੇ ਸਹਿਮਤ ਨਹੀਂ ਦੱਸੀਆਂ ਜਾ ਰਹੀਆਂ। ਖਾਲਿਸਤਾਨ ਦੇ ਮੁੱਦੇ ’ਤੇ ਵਿਚਾਰ ਬਾਰੇ ਮੱਤਭੇਦ ਹੋਣ ਦੇ ਬਾਵਜੂਦ ਇਹ ਸਿੱਖ ਜਥੇਬੰਦੀਆਂ ਇਸ ਗੱਲ ’ਤੇ ਸਹਿਮਤ ਹਨ ਕਿ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਦੇ ਚੁੰਗਲ ਵਿੱਚੋਂ ਕਿਵੇਂ ਕੱਢਣਾ ਹੈ। ਸਿੱਖ ਜਥੇਬੰਦੀਆਂ ਦੀ ਅੱਜ ਸਰਬੱਤ ਖਾਲਸਾ ਨੂੰ ਕਾਮਯਾਬ ਕਰਨ ਬਾਰੇ ਹੋਈ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਿੱਖ ਸਿਧਾਂਤਾਂ ’ਤੇ ਡਟ ਕੇ ਪਹਿਰਾ ਦੇਣ ਦਾ ਅਹਿਦ ਲਿਆ।
ਸ਼੍ਰੋਮਣੀ ਅਕਾਲੀ ਦਲ (ਅ) ਦੇ ਸਿਮਰਨਜੀਤ ਸਿੰਘ ਮਾਨ, ਦਮਦਮੀ ਟਕਸਾਲ ਦੇ ਮੁਖੀ ਭਾਈ ਰਾਮ ਸਿੰਘ, ਗੁਰਦੀਪ ਸਿੰਘ, ਬਾਬਾ ਬਲਦੇਵ ਸਿੰਘ ਜੋਗੇਵਾਲਾ, ਬਾਬਾ ਬਲਜੀਤ ਸਿੰਘ ਦਾਦੂਵਾਲ, ਬਾਬਾ ਗੁਰਮੀਤ ਸਿੰਘ ਤਰਲੋਕੇਵਾਲਾ, ਭਾਈ ਬਲਦੀਪ ਸਿੰਘ ਅਨਾਹਦ ਫਾਊਂਡੇਸ਼ਨ, ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਭਾਈ ਵੱਸਣ ਸਿੰਘ ਜਫਰਵਾਲ ਅਤੇ ਹੋਰ ਜਥੇਬੰਦੀਆਂ ਵੱਲੋਂ ਅੱਜ ਇੱਥੋਂ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਜੀਤ ਨਗਰ ਦੇ ਸਕੂਲ ਵਿੱਚ ਸਰਬੱਤ ਖ਼ਾਲਸਾ ਬੁਲਾਏ ਜਾਣ ਨੂੰ ਲੈ ਕੇ ਸਾਂਝੀ ਮੀਟਿੰਗ ਰੱਖੀ ਗਈ ਸੀ। ਇਸ ਮੌਕੇ ਪੰਥਕ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਸੰਤ ਸਮਾਜ ਅਤੇ ਸਿੱਖ ਸੰਗਠਨਾਂ ਦੇ 73 ਮੈਂਬਰਾਂ ਨੂੰ ਚੁਣਿਆ ਗਿਆ ਅਤੇ ਜਲਦੀ ਹੋਰ ਮੈਂਬਰਾਂ ਦੀ ਚੋਣ ਵੀ ਕਰ ਲਈ ਜਾਵੇਗੀ। 4 ਨਵੰਬਰ ਨੂੰ ਚੰਡੀਗੜ੍ਹ ਵਿਖੇ ਪੂਰੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਬੱਤ ਖ਼ਾਲਸਾ ਦੇ ਮੁੱਦਿਆਂ ਵਿੱਚ ਅਕਾਲ ਤਖ਼ਤ ਸਾਹਿਬ ਨੂੰ ਆਜ਼ਾਦ ਕਰਾਉਣਾ, ਸਿੰਘ ਸਾਹਿਬਾਨ ਚੁਣਨ ਤੇ ਹਟਾਉਣ ਅਤੇ ਕਾਰਜਸ਼ੈਲੀ ਨਿਯਤ ਕਰਨ ਲਈ ਵਿਧੀ ਵਿਧਾਨ ਬਣਾਉਣਾ, ਗਲੋਬਲ ਸਿੱਖ ਸੰਸਥਾ ਬਣਾਉਣ ਸਬੰਧੀ ਵਿਚਾਰਾਂ ਹੋਣਗੀਆਂ। ਅੱਜ ਦੀ ਮੀਟਿੰਗ ਵਿੱਚ ਲਗਪਗ 50 ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਇਸ ਮੌਕੇ ਭਾਈ ਜਸਕਰਨ ਸਿੰਘ ਕਾਹਨਸਿੰਘਵਾਲਾ, ਭਾਈ ਗੁਰਜਿੰਦਰ ਸਿੰਘ, ਬਾਬਾ ਕਿਰਪਾਲ ਸਿੰਘ ਨਥੂਵਾਲਾ, ਬਾਬਾ ਲਾਭ ਸਿੰਘ ਭਿੱਖੀਵਾਲੇ, ਭਾਈ ਜੰਗ ਸਿੰਘ, ਧਿਆਨ ਸਿੰਘ ਮੰਡ, ਪ੍ਰੀਤਮ ਸਿੰਘ ਭਾਟੀਆ, ਸੁਖਜੀਤ ਸਿੰਘ ਡਰੋਲੀ, ਬੀਬੀ ਪ੍ਰੀਤਮ ਕੌਰ ਅਤੇ ਬਾਬਾ ਬੁੱਧ ਸਿੰਘ ਹਾਜ਼ਰ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article