ਜਪਾਨੀ ਪ੍ਰਧਾਨ ਮੰਤਰੀ ਸ਼ਿੰਜੋ ਅਬੇ ਵੱਲੋਂ ਖਰਾਬ ਸਿਹਤ ਕਾਰਨ ਅਸਤੀਫ਼ਾ

213
Share

ਟੋਕਿਓ, 28 ਅਗਸਤ (ਪੰਜਾਬ ਮੇਲ)- ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਅਬੇ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੀਡੀਆ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਿਹਤ ਦੀ ਲਗਾਤਾਰ ਵਿਗੜਦੀ ਜਾ ਰਹੀ ਹੈ ਤੇ ਇਸ ਕਾਰਨ ਉਨ੍ਹਾਂ ਨੇ ਅਸਤੀਫ਼ਾ ਦੇਣ ਦਾ ਫ਼ੈਸਲਾ ਕੀਤਾ ਹੈ। 65 ਸਾਲਾਂ ਦਾ ਐਬੇ ਲੰਬੇ ਸਮੇਂ ਤੋਂ ਪੇਟ ਦੀ ਬਿਮਾਰੀ ਨਾਲ ਜੂਝ ਰਹੇ ਹਨ। ਇਸ ਸਮੇਂ ਦੌਰਾਨ ਉਨ੍ਹਾਂ ਨੂੰ ਕਈ ਵਾਰ ਹਸਪਤਾਲ ਵਿਚ ਦਾਖਲ ਹੋਣਾ ਪਿਆ। ਪਿਛਲੀ ਵਾਰ ਉਹ ਹਸਪਤਾਲ ਵਿਚ ਤਕਰੀਬਨ 7 ਘੰਟੇ ਰਹੇ।


Share