PUNJABMAILUSA.COM

ਜਰਖੜ ਖੇਡਾਂ ਖੱਟੀਆਂ-ਮਿੱਠੀਆਂ ਯਾਦਾਂ ਛੱਡਦੀਆਂ ਸਮਾਪਤ

ਜਰਖੜ ਖੇਡਾਂ ਖੱਟੀਆਂ-ਮਿੱਠੀਆਂ ਯਾਦਾਂ ਛੱਡਦੀਆਂ ਸਮਾਪਤ

ਜਰਖੜ ਖੇਡਾਂ ਖੱਟੀਆਂ-ਮਿੱਠੀਆਂ ਯਾਦਾਂ ਛੱਡਦੀਆਂ ਸਮਾਪਤ
February 14
10:08 2018

ਲੁਧਿਆਣਾ, 14 ਫਰਵਰੀ (ਪੰਜਾਬ ਮੇਲ)- ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਵੱਲੋਂ ਕਰਵਾਈਆਂ ਗਈਆਂ ਕੋਕਾ-ਕੋਲਾ ਏਵਨ ਸਾਈਕਲ ਮਾਰੂਤੀ ਸੁਜ਼ੂਕੀ 31ਵੀਆਂ ਮਾਡਰਨ ਪੇਂਡੂ ਮਿਨੀ ਓਲੰਪਿਕ ਜਰਖੜ ਖੇਡਾਂ ਖਰਾਬ ਮੌਸਮ ਹੋਣ ਦੇ ਬਾਵਜੂਦ ਵੀ ਖੱਟੀਆਂ-ਮਿੱਠੀਆਂ ਯਾਦਾਂ ਛੱਡਦੀਆਂ ਸਮਾਪਤ ਹੋਈਆਂ। ਆਖਰੀ ਦਿਨ ਜਿੱਥੇ ਵੱਖ-ਵੱਖ ਖੇਡਾਂ ਅਤੇ ਲੋਕ ਗਾਇਕ ਰਣਜੀਤ ਬਾਵਾ ਦਾ ਅਖਾੜਾ ਖਿੱਚ ਦਾ ਕੇਂਦਰ ਰਿਹਾ, ਉਥੇ ਰਾਜਨੀਤਿਕ ਆਗੂਆਂ ਦੇ ਆਉਣ-ਜਾਣ ਦਾ ਤਾਂਤਾ ਵੀ ਲੱਗਿਆ ਰਿਹਾ। ਵੱਖ-ਵੱਖ ਖੇਡਾਂ ਦੇ ਫਾਈਨਲ ਮੁਕਾਬਲਿਆਂ ਦੌਰਾਨ ਮਹਿੰਦਰ ਪ੍ਰਤਾਪ ਗਰੇਵਾਲ ਹਾਕੀ ਮੁਕਾਬਲਿਆਂ ‘ਚ ਜੂਨੀਅਰ ਵਰਗ ‘ਚ ਫਰਿਜ਼ਨੋ ਅਕਾਦਮੀ ਕੈਲੀਫੋਰਨੀਆ ਨੇ ਪ੍ਰਿਥੀਪਾਲ ਇਲੈਵਨ ਨੂੰ 4-2 ਨਾਲ, ਸੀਨੀਅਰ ਵਰਗ ‘ਚ ਬੀ.ਐੱਸ.ਐੱਫ. ਜਲੰਧਰ ਨੇ ਈ.ਐੱਮ.ਈ. ਨੂੰ 3-1 ਨਾਲ, ਕੁੜੀਆਂ ਦੇ ਵਰਗ ‘ਚ ਯੂਕੋ ਬੈਂਕ ਦਿੱਲੀ ਨੇ ਸ਼ਾਹਬਾਦ ਮਾਰਕੰਡਾ ਨੂੰ 1-1 ਗੋਲਾਂ ਦੀ ਬਰਾਬਰੀ ਬਾਅਦ ਸ਼ੂਟਆਊਟ ‘ਚ 4-3 ਨਾਲ ਹਰਾਇਆ। ਸੁਖਪਾਲ ਸਿੰਘ ਗਿੱਲ ਵਾਲੀਬਾਲ ਮੁਕਾਬਲਿਆਂ ਵਿਚ ਹਰਿਆਣਾ ਨੇ ਪਹਿਲਾ ਸਥਾਨ, ਫਿਰੋਜ਼ਸ਼ਾਹ ਨੇ ਦੂਸਰਾ, ਗੰਢੂਆਂ ਨੇ ਤੀਸਰਾ, ਚੱਕ ਕਲਾਂ ਨੇ ਚੌਥਾ ਸਥਾਨ ਹਾਸਲ ਕਰਕੇ ਏਵਨ ਸਾਈਕਲ ਜਿੱਤੇ। ਕਬੱਡੀ ਅਕੈਡਮੀਆਂ ‘ਚ ਗਾਖਲ ਕਬੱਡੀ ਅਕਾਦਮੀ ਕੈਲੀਫੋਰਨੀਆ ਨੇ ਸ਼ਹੀਦ ਭਗਤ ਸਿੰਘ ਅਕੈਡਮੀ ਐਬਟਸਫੋਰਡ ਨੂੰ 24-22 ਨਾਲ ਹਰਾ ਕੇ ਗਾਖਲ ਬ੍ਰਦਰਜ਼ ਕੱਪ ਜਿੱਤਿਆ, ਜਦਕਿ ਧਰਮ ਸਿੰਘ ਜਰਖੜ ਕਬੱਡੀ (ਇਕ ਪਿੰਡ ਕਬੱਡੀ ਓਪਨ) ਕੱਪ ‘ਚ ਮੰਡੀਆਂ ਨੇ ਦਿੜ੍ਹਬਾ ਨੂੰ ਹਰਾਇਆ। ਮੰਡੀਆਂ ਦਾ ਤੇਜਪਾਲ ਤੇ ਦਿੜ੍ਹਬਾ ਦਾ ਸ਼ੈਲੀ ਸਰਵੋਤਮ ਖਿਡਾਰੀ ਚੁਣੇ ਗਏ। ਇਸ ਤੋਂ ਇਲਾਵਾ ਮੰਦਰ ਜੋਧਾਂ, ਗੋਪੀ ਮੰਡੀਆਂ, ਅਮਨਾ ਜਨੇਤਪੁਰ ਆਪਣੀ ਵਧੀਆ ਖੇਡ ਸਦਕਾ ਦਰਸ਼ਕਾਂ ਦੇ ਹੀਰੋ ਬਣੇ ਰਹੇ। ਬਾਸਕਟਬਾਲ ਮੁੰਡਿਆਂ ਵਿਚ ਲੁਧਿਆਣਾ ਅਕੈਡਮੀ ਨੇ ਜਿਮਖਾਨਾ ਅਕਾਦਮੀ ਨੂੰ, ਕੁੜੀਆਂ ‘ਚ ਪੰਜਾਬ ਪੁਲਿਸ ਨੇ ਲੁਧਿਆਣਾ ਨੂੰ ਹਰਾ ਕੇ ਖਿਤਾਬੀ ਜਿੱਤ ਹਾਸਲ ਕੀਤੀ। ਇਸ ਮੌਕੇ ਗੋਲਡ ਜਿਮ ਵੱਲੋਂ ਹਾਕੀ ਤੇ ਕਬੱਡੀ ਦੀਆਂ ਚੈਂਪੀਅਨ ਟੀਮਾਂ ਤੋਂ ਇਲਾਵਾ ਜਰਖੜ ਅਕੈਡਮੀ ਦੇ ਖਿਡਾਰੀਆਂ ਨੂੰ ਗੋਲਡ ਜਿਮ ਵਿਚ ਪ੍ਰੈਕਟਿਸ ਕਰਨ ਲਈ ਮੁਫਤ ਮੈਂਬਰਸ਼ਿਪ ਦੇਣ ਦਾ ਐਲਾਨ ਕੀਤਾ। ਖੇਡਾਂ ਦੇ ਫਾਈਨਲ ਸਮਾਰੋਹ ਤੇ ਕੁਲਵੰਤ ਸਿੰਘ ਧਾਲੀਵਾਲ ਅੰਬੈਸਡਰ ਵਰਲਡ ਕੈਂਸਰ ਕੇਅਰ ਸੈਂਟਰ ਨੂੰ ਭਗਤ ਪੂਰਨ ਸਿੰਘ ਸਮਾਜ ਸੇਵੀ ਐਵਾਰਡ, ਫਿਲਮ ਕਲਾਕਾਰ ਹੌਬੀ ਧਾਲੀਵਾਲ ਨੂੰ ਜਗਦੇਵ ਸਿੰਘ ਜੱਸੋਵਾਲ ਐਵਾਰਡ, ਓਂਕਾਰ ਸਿੰਘ ਪਾਹਵਾ ਨੂੰ ਜਰਖੜ ਖੇਡਾਂ ਦਾ ਮਾਣ ਐਵਾਰਡ, ਪ੍ਰੀਤਮ ਸਿੰਘ ਗਰੇਵਾਲ ਯੂਕੇ ਨੂੰ ਖੇਡ ਪ੍ਰਮੋਟਰ ਅਮਰਜੀਤ ਸਿੰਘ ਗਰੇਵਾਲ ਐਵਾਰਡ, ਜਸਵੰਤ ਸਿੰਘ ਗਰੇਵਾਲ ਨੂੰ ਖੇਡ ਪ੍ਰਮੋਟਰ ਐਵਾਰਡ, ਸਾਹਿਬ ਸਿੰਘ ਥਿੰਦ ਨੂੰ ਗਦਰੀ ਬਾਬਿਆਂ ਦੀ ਯਾਦ ਸੰਭਾਲਣ ਬਦਲੇ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਾਰੀਆਂ ਹੀ ਸ਼ਖਸੀਅਤਾਂ ਦਾ ਖੁੱਲ੍ਹੀਆਂ ਜਿਪਸੀਆਂ ਰਾਹੀਂ ਸਟੇਡੀਅਮ ‘ਚ ਚੱਕਰ ਲਗਾ ਕੇ ਉਨ੍ਹਾਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਐਵਾਰਡ ਪ੍ਰਦਾਨ ਕੀਤੇ ਗਏ। ਆਖਰੀ ਦਿਨ ਰਵਨੀਤ ਸਿੰਘ ਬਿੱਟੂ ਮੈਂਬਰ ਲੋਕ ਸਭਾ ਲੁਧਿਆਣਾ, ਸੁਖਪਾਲ ਸਿੰਘ ਖਹਿਰਾ ਨੇਤਾ ਵਿਰੋਧੀ ਧਿਰ ਪੰਜਾਬ ਸਰਕਾਰ, ਵਿਧਾਇਕ ਬਲਵਿੰਦਰ ਸਿੰਘ ਬੈਂਸ, ਜਗਤਾਰ ਸਿੰਘ ਹਿੱਸੋਵਾਲ ਵਿਧਾਇਕ ਰਾਏਕੋਟ, ਅਮੋਲਕ ਸਿੰਘ ਗਾਖਲ, ਸੰਨੀ ਗਾਖਲ, ਰਵਿੰਦਰ ਅਰੋੜਾ ਪ੍ਰਧਾਨ ਬੀ.ਜੇ.ਪੀ. ਲੁਧਿਆਣਾ ਆਦਿ ਸ਼ਖਸੀਅਤਾਂ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰਦਿਆਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ। ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਜਰਖੜ ਖੇਡ ਅਕਾਦਮੀ ਦੀਆਂ ਪ੍ਰਾਪਤੀਆਂ ਦੀ ਤਰੀਫ ਕਰਦਿਆਂ ਜਰਖੜ ਸਟੇਡੀਅਮ ਲਈ 15 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ, ਜਦਕਿ ਸੁਖਪਾਲ ਸਿੰਘ ਖਹਿਰਾ ਤੇ ਬਲਵਿੰਦਰ ਸਿੰਘ ਬੈਂਸ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਰਖੜ ਖੇਡ ਸਟੇਡੀਅਮ ਨੂੰ ਖੇਡਾਂ ਦੇ ਹੈਰੀਟੇਜ ਵਜੋਂ ਮਾਨਤਾ ਦਿੱਤੀ ਜਾਵੇ। ਇਸ ਮੌਕੇ ਕਲੱਬ ਦੇ ਚੇਅਰਮੈਨ ਨਰਿੰਦਰਪਾਲ ਸਿੰਘ ਸਿੱਧੂ, ਪ੍ਰਧਾਨ ਐਡਵੋਕੇਟ ਹਰਕਮਲ ਸਿੰਘ, ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਨੇ ਆਏ ਮਹਿਮਾਨ ਨੂੰ ਆਪਣੀਆਂ ਸਮੱਸਿਆਂਵਾਂ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕਰਨੈਲ ਸਿੰਘ ਪੀਰ ਮੁਹੰਮਦ ਪ੍ਰਧਾਨ ਸਿੱਖ ਸਟੂਡੈਂਟ ਫੈਡਰੇਸ਼ਨ, ਗੁਰਮੀਤ ਸਿੰਘ ਕੁਲਾਰ, ਬਲਵਿੰਦਰ ਸਿੰਘ ਚੀਮਾ, ਨਿਰਭੈ ਸਿੰਘ ਸੰਧੂ, ਪਰਮਜੀਤ ਸਿੰਘ ਘਵੱਦੀ, ਸਰਪੰਚ ਦਪਿੰਦਰ ਸਿੰਘ ਡਿੰਪੀ, ਰੌਬਿਨ ਸਿੱਧੂ, ਪਰਮਜੀਤ ਸਿੰਘ ਨੀਟੂ, ਸੰਦੀਪ ਸਿੰਘ ਪੰਧੇਰ, ਤੇਜਿੰਦਰ ਸਿੰਘ ਜਰਖੜ, ਮਨਦੀਪ ਸਿੰਘ ਜਰਖੜ, ਰਣਜੀਤ ਸਿੰਘ ਦੁਲੇਂਅ, ਅਜੀਤ ਸਿੰਘ ਲਾਦੀਆਂ, ਗੁਰਪ੍ਰੀਤ ਸਿੰਘ ਬੇਰਕਲਾਂ, ਚੈਨਾ ਸਿੱਧਵਾਂ, ਦਲਜੀਤ ਸਿੰਘ ਗਰੇਵਾਲ ਪ੍ਰਧਾਨ ਮਹਿੰਦਰਪ੍ਰਤਾਪ ਗਰੇਵਾਲ ਟਰੱਸਟ, ਅੰਤਰਰਾਸ਼ਟਰੀ ਅਥਲੀਟ ਹਰਭਜਨ ਗਰੇਵਾਲ, ਮਾਤਾ ਕੁਲਦੀਪ ਕੌਰ ਗਰੇਵਾਲ, ਜਗਦੀਪ ਸਿੰਘ ਕਾਹਲੋਂ, ਯਾਦਵਿੰਦਰ ਸਿੰਘ ਤੂਰ, ਸਿਮਰਜੀਤ ਸਿੰਘ ਲੁਹਾਰਾ, ਸਰਪੰਚ ਜਗਦੀਪ ਸਿੰਘ ਘਵੱਦੀ ਕਾਲਾ, ਸ਼ਰਨਜੀਤ ਸਿੰਘ ਥਰੀਕੇ, ਨਾਜਰ ਸਿੰਘ ਭੰਗੂ, ਰਮਨਦੀਪ ਸਿੰਘ ਝੱਜ, ਸੁਰਜੀਤ ਸਿੰਘ ਲਤਾਲਾ, ਸ਼ਿੰਗਾਰਾ ਸਿੰਘ ਜਰਖੜ, ਸੁਰਿੰਦਰ ਸਿੰਘ ਖੰਨਾ, ਸਾਬ੍ਹੀ ਜਰਖੜ, ਗੁਰਮੁਖ ਸਿੰਘ ਲਤਾਲਾ, ਕੁਲਦੀਪ ਸਿੰਘ ਲਤਾਲਾ, ਮੇਵਾ ਸਿੰਘ ਮਾਦਪੁਰ, ਡਾ. ਜਗਜੀਤ ਸਿੰਘ ਜਰਖੜ, ਅਮਰਜੀਤ ਸਿੰਘ ਛੰਨਾ, ਰਾਜਵੰਤ ਸਿੰਘ ਭੂਪੀ, ਸਰਪੰਚ ਸਿਕੰਦਰ ਸਿੰਘ ਮਹਿਮਾ ਸਿੰਘ ਵਾਲਾ, ਸਰਪੰਚ ਸ਼ੇਰ ਸਿੰਘ ਛਪਾਰ, ਵਿਜੈ ਵਰਮਾ, ਟੋਨੀ ਕਾਲਖ (ਕਬੱਡੀ ਪ੍ਰਮੋਟਰ), ਸਰਪੰਚ ਨਰਿੰਦਰਜੀਤ ਸਿੰਘ ਰਣੀਆਂ, ਸਰਪੰਚ ਤੇਜਿੰਦਰ ਸਿੰਘ, ਲਾਡੀ ਜੱਸੜ, ਸੰਦੀਪ ਸਿੰਘ ਸੋਨੂੰ ਜਰਖੜ, ਪਹਿਲਵਾਨ ਹਰਮੇਲ ਸਿਮਘ ਕਾਲਾ ਆਦਿ ਇਲਾਕੇ ਦੀਆਂ ਸ਼ਖਸੀਅਤਾਂ ਵੱਡੀ ਗਿਣਤੀ ‘ਚ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    NYPD gets first female turbaned Sikh auxiliary Police officer

NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

Read Full Article
    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

Read Full Article
    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

Read Full Article
    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

Read Full Article
    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

Read Full Article
    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

Read Full Article
    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

Read Full Article
    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

Read Full Article
    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

Read Full Article
    ਸਿੱਖ ਦੀ ਇਤਿਹਾਸ ਦੀ ਤੋੜ-ਮਰੋੜ ਆਰ.ਐੱਸ.ਐੱਸ. ਦੀ ਕੋਝੀ ਹਰਕਤ

ਸਿੱਖ ਦੀ ਇਤਿਹਾਸ ਦੀ ਤੋੜ-ਮਰੋੜ ਆਰ.ਐੱਸ.ਐੱਸ. ਦੀ ਕੋਝੀ ਹਰਕਤ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਰਾਜਨੀਤਿਕ ਸ਼ਰਨ ਲੈਣ ਦੀ ਨੀਤੀ ‘ਤੇ ਸ਼ਿਕੰਜਾ ਕੱਸੇ ਜਾਣ ਦੀ ਤਿਆਰ

ਟਰੰਪ ਪ੍ਰਸ਼ਾਸਨ ਵੱਲੋਂ ਰਾਜਨੀਤਿਕ ਸ਼ਰਨ ਲੈਣ ਦੀ ਨੀਤੀ ‘ਤੇ ਸ਼ਿਕੰਜਾ ਕੱਸੇ ਜਾਣ ਦੀ ਤਿਆਰ

Read Full Article
    ਖਾਲਸਾ ਦੀਵਾਨ ਸੁਸਾਇਟੀ, ਰੋਸ ਸਟਰੀਟ ਵੈਨਕੂਵਰ 53ਵਾਂ ਸਾਲਾਨਾ ਖੇਡ ਮੇਲਾ 19-20 ਮਈ ਨੂੰ

ਖਾਲਸਾ ਦੀਵਾਨ ਸੁਸਾਇਟੀ, ਰੋਸ ਸਟਰੀਟ ਵੈਨਕੂਵਰ 53ਵਾਂ ਸਾਲਾਨਾ ਖੇਡ ਮੇਲਾ 19-20 ਮਈ ਨੂੰ

Read Full Article
    ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ‘ਤੇ ਸਾਊਥਾਲ ਲੰਡਨ ਵਿਚ ਹੋਏ ਹਮਲੇ ਦੀ ਕਰੜੇ ਸ਼ਬਦਾਂ ‘ਚ ਨਿੰਦਾ

ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ‘ਤੇ ਸਾਊਥਾਲ ਲੰਡਨ ਵਿਚ ਹੋਏ ਹਮਲੇ ਦੀ ਕਰੜੇ ਸ਼ਬਦਾਂ ‘ਚ ਨਿੰਦਾ

Read Full Article