PUNJABMAILUSA.COM

ਜਰਖੜ ਖੇਡਾਂ ਦੀ ਬੇਹਤਰੀ ਲਈ ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਦੀ ਸਥਾਪਨਾ

ਜਰਖੜ ਖੇਡਾਂ ਦੀ ਬੇਹਤਰੀ ਲਈ ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਦੀ ਸਥਾਪਨਾ

ਜਰਖੜ ਖੇਡਾਂ ਦੀ ਬੇਹਤਰੀ ਲਈ ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਦੀ ਸਥਾਪਨਾ
December 01
08:30 2017

ਖੇਡਾਂ ਸਿੱਖਿਆ ਅਤੇ ਸਮਾਜ ਸੇਵੀ ਕੰਮਾਂ ਵਿੱਚ ਅਹਿਮ ਭੂਮਿਕਾ ਨਿਭਾਏਗਾ ਜਰਖ਼ੜ ਟਰੱਸਟ
ਲੁਧਿਆਣਾ, 1 ਦਸੰਬਰ (ਪੰਜਾਬ ਮੇਲ)- ਪੰਜਾਬ ਦੀਆਂ ਚਰਚਿਤ ਪੇਂਡੂ ਜਰਖੜ ਖੇਡਾਂ ਅਤੇ ਹਾਕੀ ਇੰਡੀਆ ਵੱਲੋਂ ਮਾਨਤਾ ਪ੍ਰਾਪਤ ਮਾਤਾ ਸਾਹਿਬ ਕੌਰ ਹਾਕੀ ਅਕਾਦਮੀ ਜਰਖ਼ੜ ਦੀ ਬਿਹਤਰੀ ਅਤੇ ਵਧੀਆ ਨਤੀਜਿਆਂ ਦੀ ਆਸ ਲਈ ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਦੀ ਸਥਾਪਨਾ ਕੀਤੀ ਗਈ ਹੈ। ਇਸ ਟਰੱਸਟ ਨੂੰ ਪੰਜਾਬ ਸਰਕਾਰ ਦੇ ਸਬ-ਰਜਿਸਟਰਾਰ ਵੱਲੋਂ ਮਨਜੂਰ ਕਰ ਦਿੱਤਾ ਗਿਆ ਹੈ। ਜਰਖ਼ੜ ਖੇਡਾਂ ਦੇ ਚੇਅਰਮੈਨ ਸ੍ਰ. ਨਰਿੰਦਰਪਾਲ ਸਿੰਘ ਸਿੱਧੂ ਅਤੇ ਮੁੱਖ ਪ੍ਰਬੰਧਕ ਸ੍ਰ. ਜਗਰੂਪ ਸਿੰਘ ਜਰਖ਼ੜ ਨੇ ਦੱਸਿਆ ਕਿ ਇਹ ਟਰੱਸਟ ਖੇਡਾਂ, ਸਿੱਖਿਆ ਅਤੇ ਹੋਰ ਸਮਾਜ ਸੇਵੀ ਕੰਮਾਂ ਦੀ ਬੇਹਤਰੀ ਲਈ ਆਪਣੀ ਉਸਾਰੂ ਭੂਮਿਕਾ ਨਿਭਾਏਗਾ। ਇਸ ਤੋਂ ਇਲਾਵਾ ਸਿਹਤ ਸਹੂਲਤਾਂ ਅਤੇ ਗਰੀਬ ਤੇ ਲੋੜਵੰਦ ਬੱਚਿਆਂ ਨੂੰ ਸਿੱਖਿਆ ਅਤੇ ਖੇਡਾਂ ਨਾਲ ਜੋੜਨ ਲਈ ਆਪਣੀ ਵਿਸ਼ੇਸ਼ ਮੁਹਿੰਮ ਚਲਾਵੇਗਾ। ਪਹਿਲਾਂ ਦੀ ਤਰ•ਾਂ ਹੀ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ਮਾਤਾ ਸਾਹਿਬ ਕੌਰ ਖੇਡ ਕੰਪਲੈਕਸ ਦੀ ਸਾਂਭ ਸੰਭਾਲ ਦੀ ਜਿੰਮੇਵਾਰੀ ਉਠਾਏਗਾ।
ਉਨ•ਾਂ ਦੱਸਿਆ ਕਿ ਇਸ ਟਰੱਸਟ ਦੇ ਮੁੱਢਲੇ ਪੜਾਅ ਵਿੱਚ 15 ਬੋਰਡ ਆਫ਼ ਟਰੱਸਟੀ ਬਣਾਏ ਗਏ ਹਨ, ਜਿਨ•ਾਂ ਵਿੱਚ ਸ੍ਰ. ਨਰਿੰਦਰਪਾਲ ਸਿੰਘ ਸਿੱਧੂ, ਸ੍ਰ. ਦਲਜੀਤ ਸਿੰਘ ਜਰਖੜ, ਸ੍ਰ. ਜਗਰੂਪ ਸਿੰਘ ਜਰਖੜ, ਸਰਪੰਚ ਸ੍ਰ. ਦਪਿੰਦਰ ਸਿੰਘ, ਸ੍ਰ. ਤਜਿੰਦਰ ਸਿੰਘ ਜਰਖ਼ੜ, ਸ੍ਰ. ਸੰਦੀਪ ਸਿੰਘ, ਐਡਵੋਕੇਟ ਸ੍ਰ. ਹਰਕਮਲ ਸਿੰਘ, ਸ੍ਰ. ਸ਼ਿੰਗਾਰਾ ਸਿੰਘ, ਸ੍ਰ. ਗੁਰਸਤਿੰਦਰ ਸਿੰਘ, ਸ੍ਰ. ਅਜੀਤ ਸਿੰਘ ਲਾਦੀਆਂ, ਸ੍ਰ. ਪਰਮਜੀਤ ਸਿੰਘ ਨੀਟੂ, ਸ੍ਰ. ਹਰਮਿੰਦਰਪਾਲ ਸਿੰਘ, ਸ੍ਰ. ਨਵਜੋਤ ਸਿੰਘ ਸੰਧੂ, ਸ੍ਰ. ਜਗਦੀਪ ਸਿੰਘ ਕਾਹਲੋਂ ਅਤੇ ਸ੍ਰ. ਅਮਨਦੀਪ ਕੌਰ ਨੂੰ ਲਿਆ ਗਿਆ ਹੈ, ਜਦਕਿ ਪਿੰਡ ਦਾ ਜੋ ਵੀ ਮੌਜੂਦਾ ਸਰਪੰਚ ਅਤੇ ਗੁਰਦੁਆਰਾ ਮੰਜੀ ਸਾਹਿਬ ਜਰਖ਼ੜ ਦਾ ਮੌਜੂਦਾ ਪ੍ਰਧਾਨ ਟਰੱਸਟ ਦੇ ਸਰਪ੍ਰਸਤ ਹੋਣਗੇ। ਦੂਜੇ ਪੜਾਅ ਵਿੱਚ ਹੋਰ 15 ਮੈਂਬਰਾਂ ਦਾ ਵਾਧਾ ਕੀਤਾ ਜਾਵੇਗਾ। ਪਿੰਡ ਜਰਖੜ ਦਾ ਕੋਈ ਵੀ ਵਿਅਕਤੀ ਕਿਸੇ ਵੀ ਸਮੇਂ ਟਰੱਸਟ ਦੇ ਨਿਯਮਾਂ ਅਤੇ ਸਿਧਾਂਤਾਂ ਮੁਤਾਬਿਕ ਇਸਦਾ ਮੈਂਬਰ ਬਣ ਸਕਦਾ ਹੈ।
ਟਰੱਸਟ ਦੇ ਬਾਨੀ ਵਜੋਂ ਸ੍ਰ. ਜਗਰੂਪ ਸਿੰਘ ਜਰਖ਼ੜ ਨੇ ਟਰੱਸਟ ਦੀ ਸਥਾਪਨਾ ਲਈ ਇੱਕ ਲੱਖ ਰੁਪਏ ਦੀ ਰਾਸ਼ੀ ਦਾਨ ਵਜੋਂ ਦਿੱਤੀ, ਜਦਕਿ ਬਾਕੀ ਬੋਰਡ ਆਫ਼ ਟਰੱਸਟੀਜ਼ ਨੇ 31-31 ਹਜ਼ਾਰ ਰੁਪਏ ਦਾ ਯੋਗਦਾਨ ਪਾਇਆ। ਟਰੱਸਟ ਦੇ ਅਹੁਦੇਦਾਰਾਂ ਦੀ ਚੋਣ ਅਗਲੀ ਮੀਟਿੰਗ ਵਿੱਚ ਕੀਤੀ ਜਾਵੇਗੀ। ਉਨ•ਾਂ ਸਪੱਸ਼ਟ ਕੀਤਾ ਕਿ ਟਰੱਸਟ ਵੱਲੋਂ ਭਵਿੱਖ ਵਿੱਚ ਚਲਾਈਆਂ ਜਾਣ ਵਾਲੀਆਂ ਗਤੀਵਿਧੀਆਂ ਦਾ ਕਿਸੇ ਵੀ ਰਾਜਸੀ ਧਿਰ, ਵਿਅਕਤੀ ਵਿਸ਼ੇਸ਼ ਜਾਂ ਵਿਚਾਰਧਾਰਾ ਨਾਲ ਕੋਈ ਸੰਬੰਧ ਨਹੀਂ ਹੋਵੇਗਾ ਅਤੇ ਇਸ ਦੀਆਂ ਗਤੀਵਿਧੀਆਂ ਨਿਰੋਲ ਖੇਡਾਂ ਦੇ ਵਿਕਾਸ, ਸਿੱਖਿਆ ਦੇ ਪਸਾਰ ਅਤੇ ਸਮਾਜਿਕ ਕਾਰਜਾਂ ‘ਤੇ ਕੇਂਦਰਿਤ ਹੋਣਗੀਆਂ। ਇਥੇ ਇਹ ਦੱਸਣਯੋਗ ਹੈ ਕਿ ਜਰਖ਼ੜ ਹਾਕੀ ਅਕਾਦਮੀ ਅਤੇ ਸਪੋਰਟਸ ਕਲੱਬ ਇਸ ਟਰੱਸਟ ਦੀ ਅਗਵਾਈ ਵਿੱਚ ਪਹਿਲਾਂ ਦੀ ਤਰ•ਾਂ ਆਪਣੀਆਂ ਗਤੀਵਿਧੀਆਂ ਜਾਰੀ ਰੱਖਣਗੀਆਂ। ਜਰਖ਼ੜ ਖੇਡਾਂ 19 ਤੋਂ 21 ਜਨਵਰੀ, 2018 ਤੱਕ ਕਰਵਾਈਆਂ ਜਾਣਗੀਆਂ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article