PUNJABMAILUSA.COM

ਜਰਖੜ ਖੇਡਾਂ 10 ਤੋਂ 12 ਫਰਵਰੀ ਤੱਕ

ਜਰਖੜ ਖੇਡਾਂ 10 ਤੋਂ 12 ਫਰਵਰੀ ਤੱਕ

ਜਰਖੜ ਖੇਡਾਂ 10 ਤੋਂ 12 ਫਰਵਰੀ ਤੱਕ
January 22
21:06 2018

ਲੁਧਿਆਣਾ, 22 ਜਨਵਰੀ (ਪੰਜਾਬ ਮੇਲ)- ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਵੱਲੋਂ ਪੰਜਾਬ ਦੀਆਂ ਬਹੁ ਚਰਚਿਤ ਮਾਡਰਨ ਪੇਂਡੂ ਮਿਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕੋਕਾ-ਕੋਲਾ ਏਵਨ ਸਾਈਕਲ ਜਰਖੜ ਖੇਡਾਂ 10 ਤੋਂ 12 ਫਰਵਰੀ ਤੱਕ 5 ਕਰੋੜ ਦੀ ਲਾਗਤ ਨਾਲ ਬਣੇ ਅਤਿ ਸੁੰਦਰ ਜਰਖੜ ਖੇਡ ਸਟੇਡੀਅਮ ਵਿਖੇ ਹੋਣਗੀਆਂ। ਅੱਜ ਮੁੱਖ ਸੇਵਾਦਾਰ ਬਾਈ ਸੁਰਜੀਤ ਸਿੰਘ ਸਾਹਨੇਵਾਲ ਅਤੇ ਟਰੱਸਟ ਦੇ ਚੇਅਰਮੈਨ ਨਰਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਗੁਰਦੁਆਰਾ ਮੰਜੀ ਸਾਹਿਬ ਜਰਖੜ ਵਿਖੇ ਅਰਦਾਸ ਕਰਨ ਉਪਰੰਤ ਜਰਖੜ ਖੇਡਾਂ ਦਾ ਐਲਾਨ ਕਰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਵਰ੍ਹੇ ਇਹਨਾਂ ਖੇਡਾਂ ਵਿੱਚ ਹਾਕੀ (ਮੁੰਡੇ ਤੇ ਕੁੜੀਆਂ) ਕਬੱਡੀ ਇੱਕ ਪਿੰਡ ਓਪਨ (ਤਿੰਨ ਖਿਡਾਰੀ ਬਾਹਰਲੇ) , ਕਬੱਡੀ 70 ਕਿੱਲੋ, ਵਾਲੀਬਾਲ (ਸ਼ੂਟਿੰਗ), ਬਾਸਕਟਬਾਲ (ਲੜਕੀਆਂ) ਸਾਈਕਲਿੰਗ ਆਦਿ ਖੇਡਾਂ ਦੇ ਮੁਕਾਬਲੇ ਹੋਣਗੇ। ਚੇਅਰਮੈਨ ਨਰਿੰਦਰਪਾਲ ਸਿੰਘ ਸਿੱਧੂ, ਪ੍ਰਧਾਨ ਐਡਵੋਕੇਟ ਹਰਕਮਲ ਸਿੰਘ ਨੇ ਦੱਸਿਆ ਕਿ 10 ਫਰਵਰੀ ਨੂੰ ਖੇਡਾਂ ਦਾ ਲਾਜਵਾਬ ਉਦਘਾਟਨੀ ਸਮਾਰੋਹ ਹੋਣ ਉਪਰੰਤ 12 ਫਰਵਰੀ ਨੂੰ ਫਾਈਨਲ ਸਮਾਰੋਹ ’ਤੇ ਉੱਘੇ ਲੋਕ ਗਾਇਕ ਰਣਜੀਤ ਬਾਵਾ ਤੇ ਮਨਮੋਹਣ ਵਾਰਿਸ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਇੰਸਪੈਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਮਾਤਾ ਸਾਹਿਬ ਕੌਰ ਗੋਲਡ ਕੱਪ ਹਾਕੀ ਲਈ 8 ਟੀਮਾਂ ਜਦਕਿ ਮਹਿਲਾ ਹਾਕੀ ਅਤੇ ਜੂਨੀਅਰ ਮੁਕਾਬਲੇ ਲਈ ਇੰਦਰਪ੍ਰਤਾਪ ਸਿੰਘ ਗਰੇਵਾਲ ਦੇ ਨਾਮ ’ਤੇ ਹੋਣਗੇ। ਉਹਨਾਂ ਦੱਸਿਆ ਕਿ ਹਾਕੀ ਦੇ ਸਾਰੇ ਇਨਾਮ ਮਹਿੰਦਰਪ੍ਰਤਾਪ ਗਰੇਵਾਲ ਟਰੱਸਟ ਵੱਲੋਂ ਅਤੇ ਕਬੱਡੀ ਦੇ ਇਨਾਮ ਅਮੋਲਕ ਸਿੰਘ ਗਾਖਲ ਬ੍ਰਦਰਜ਼ ਅਤੇ ਗੋਲਡ ਜਿਮ ਵੱਲੋਂ ਦਿੱਤੇ ਜਾਣਗੇ। ਵਾਲੀਬਾਲ ਦੀਆਂ ਪਹਿਲੀਆਂ ਚਾਰ ਟੀਮਾਂ ਨੂੰ ਏਵਨ ਸਾਈਕਲਾਂ ਨਾਲ ਸਨਮਾਨਿਆ ਜਾਵੇਗਾ। ਇਸਤੋਂ ਇਲਾਵਾ ਦੂਸਰੇ ਜੇਤੂਆਂ ਨੂੰ ਵੀ ਏਵਨ ਸਾਈਕਲ ਇਨਾਮ ਵਜੋਂ ਦਿੱਤੇ ਜਾਣਗੇ। ਖੇਡਾਂ ਦੇ ਫਾਈਨਲ ਸਮਾਰੋਹ ’ਤ ਲੋਕ ਗਾਇਕ ਕਮਲ ਹੀਰ, ਫਿਲਮ ਕਲਾਕਾਰ ਹੌਬੀ ਧਾਲੀਵਾਲ, ਬੀਨੂੰ ਢਿੱਲੋਂ, ਹਾਕੀ ਸਟਾਰ ਓਲੰਪੀਅਨ ਅਕਾਸ਼ਦੀਪ ਸਿੰਘ ਸਮੇਤ ਵਿਸ਼ੇਸ਼ ਸਖਸ਼ੀਅਤਾਂ ਦਾ ਵੱਖ-ਵੱਖ ਅਵਾਰਡਾਂ ਨਾਲ ਸਨਮਾਨ ਕੀਤਾ ਜਾਵੇਗਾ। ਹਲਕਾ ਗਿੱਲ ਦੇ ਵਿਧਾਇਕ ਨੇ ਜਰਖੜ ਖੇਡਾਂ ਦੇ ਪ੍ਰਬੰਧਕਾਂ ਨੂੰ ਪੰਜਾਬ ਸਰਕਾਰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਖੇਡਾਂ ਦਾ ਉਦਘਾਟਨ ਰਵਨੀਤ ਸਿੰਘ ਬਿੱਟੂ, ਮੈਂਬਰ ਲੋਕ ਸਭਾ ਕਰਨਗੇ, ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਵਿਧਾਇਕ ਕੁਲਦੀਪ ਸਿੰਘ ਵੈਦ ਕਰਨਗੇ। ਅੱਜ ਦੀ ਮੀਟਿੰਗ ਦੌਰਾਨ ਪ੍ਰੋਫੈਸਰ ਰਜਿੰਦਰ ਸਿੰਘ, ਜਗਰੂਪ ਸਿੰਘ ਜਰਖੜ, ਅਸ਼ੋਕ ਕੁਮਾਰ ਪ੍ਰਾਸ਼ਰ (ਪੱਪੀ ਸ਼ਾਹਪੁਰੀਆ) ਚੇਅਰਮੈਨ ਜਰਖੜ ਅਕਾਦਮੀ, ਪਰਮਜੀਤ ਸਿੰਘ ਨੀਟੂ, ਰਣਜੀਤ ਸਿੰਘ ਦੁਲੇਅ, ਐਡਵੋਕੇਟ ਰੌਬਿਨ ਸਿੱਧੁ, ਗੁਰਪ੍ਰੀਤ ਸਿੰਘ ਬੇਰ ਕਲਾਂ, ਸੁਰਿੰਦਰ ਸਿੰਘ ਖੰਨਾ, ਅਜੀਤ ਸਿੰਘ ਲਾਦੀਆਂ, ਡਾ. ਜਗਜੀਤ ਸਿੰਘ ਜਾਖੜ, ਸੰਦੀਪ ਸਿੰਘ ਜਰਖੜ, ਯਾਦਵਿੰਦਰ ਸਿੰਘ ਤੂਰ, ਸ਼ਿਗਾਰਾ ਸਿੰਘ ਜਰਖੜ, ਸਰਪੰਚ ਬਲਵਿੰਦਰ ਸਿੰਘ ਮਹਿਮੂਦਪੁਰਾ, ਚੈਰੀ ਗਰੇਵਾਲ ਆਸਟ੍ਰੇਲੀਆ, ਮਨਦੀਪ ਸਿੰਘ ਜਰਖੜ ਆਦਿ ਪ੍ਰਬੰਧਕ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article