PUNJABMAILUSA.COM

ਜਰਨੈਲ ਸਿੰਘ ਨੇ ਮਲੂਕਾ ਵਿਰੁੱਧ ਮਾਮਲਾ ਦਰਜ ਕਰਨ ਸਬੰਧੀ ਦਿੱਤੀ ਸ਼ਿਕਾਇਤ

ਜਰਨੈਲ ਸਿੰਘ ਨੇ ਮਲੂਕਾ ਵਿਰੁੱਧ ਮਾਮਲਾ ਦਰਜ ਕਰਨ ਸਬੰਧੀ ਦਿੱਤੀ ਸ਼ਿਕਾਇਤ

ਜਰਨੈਲ ਸਿੰਘ ਨੇ ਮਲੂਕਾ ਵਿਰੁੱਧ ਮਾਮਲਾ ਦਰਜ ਕਰਨ ਸਬੰਧੀ ਦਿੱਤੀ ਸ਼ਿਕਾਇਤ
November 25
12:01 2015

2
ਫ਼ਰੀਦਕੋਟ, 25 ਨਵੰਬਰ (ਪੰਜਾਬ ਮੇਲ)- ਜਰਨੈਲ ਸਿੰਘ ਵੱਲੋਂ ਬਠਿੰਡਾ ਪੁਲਿਸ ਨੂੰ ਲਿਖਤੀ ਸ਼ਿਕਾਇਤ ਭੇਜੀ ਗਈ ਹੈ ਕਿ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ 50 ਹੋਰ ਵਿਅਕਤੀਆਂ ਵੱਲੋਂ ਉਸ ਦੀ ਕਥਿਤ ਤੌਰ ‘ਤੇ ਕੁੱਟਮਾਰ ਕੀਤੀ ਗਈ ਹੈ, ਜਿਸ ਤਹਿਤ ਉਨ੍ਹਾਂ ਵਿਰੁੱਧ ਇਰਾਦਾ ਕਤਲ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਜਾਵੇ ਅਤੇ ਉਸ ਨੂੰ ਇਨਸਾਫ਼ ਦਿੱਤਾ ਜਾਵੇ। ਜਰਨੈਲ ਸਿੰਘ ਵਾਸੀ ਹਮੀਰਗੜ੍ਹ ਜ਼ਿਲ੍ਹਾ ਬਠਿੰਡਾ ਦੀ ਇਸ ਸ਼ਿਕਾਇਤ ਨਾਲ ਚਸ਼ਮਦੀਦ ਗਵਾਹ ਸੁਖਦੇਵ ਸਿੰਘ ਦਾ ਬਿਆਨ ਵੀ ਭੇਜਿਆ ਗਿਆ ਹੈ।
ਗਵਾਹ ਸੁਖਦੇਵ ਸਿੰਘ ਨੇ ਆਪਣੇ ਬਿਆਨਾਂ ਵਿਚ ਸਾਰੀ ਘਟਨਾ ਸਬੰਧੀ ਦੱਸਦੇ ਹੋਏ ਕਿਹਾ ਹੈ ਕਿ ਬੀਤੇ ਕੈਬਿਨਟ ਮੰਤਰੀ ਸਿਕੰਦਰ ਸਿੰਘ ਮਲੂਕਾ ਨਾਲ ਉਸ ਦੀ ਯੂਥ ਬ੍ਰਿਗੇਡ ਵਿਚ ਸ਼ਾਮਲ 50 ਨੌਜਵਾਨਾਂ ਨੇ ਬਜ਼ੁਰਗ ਜਰਨੈਲ ਸਿੰਘ ਨੂੰ ਘੇਰ ਲਿਆ ਅਤੇ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਨਾਲ ਉਹ ਮੌਕੇ ‘ਤੇ ਹੀ ਬੇਹੋਸ਼ ਹੋ ਗਿਆ। ਬੇਹੋਸ਼ੀ ਦੀ ਹਾਲਤ ਵਿਚ ਜਰਨੈਲ ਸਿੰਘ ਨੂੰ ਪਿੰਡ ਵਾਸੀਆਂ ਨੇ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਕਰਵਾਇਆ। ਗੁੱਝੀਆਂ ਸੱਟਾਂ ਦੀ ਤਾਪ ਝੱਲ ਰਹੇ ਗ਼ਰੀਬ ਕਿਸਾਨ ਜਰਨੈਲ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਉਹ ਕਾਫ਼ੀ ਦੁਖੀ ਅਤੇ ਪ੍ਰੇਸ਼ਾਨੀ ਦੇ ਆਮਲ ‘ਚੋਂ ਲੰਘ ਰਿਹਾ ਹੈ। ਉਸ ਦਾ ਰੋਮ-ਰੋਮ ਕਰਜ਼ੇ ਵਿਚ ਡੁੱਬਿਆ ਹੋਇਆ ਹੈ। ਉਸ ਨੇ ਕਿਹਾ ਕਿ ਜਦ ਉਹ ਮਲੂਕਾ ਦੇ ਇਕੱਠ ਵਿਚ ਆਪਣੀਆਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਖੜ੍ਹਾ ਹੋ ਕੇ ਜ਼ਿਕਰ ਕਰਨ ਲੱਗਾ ਤਾਂ ਮੰਤਰੀ ਦੀ ਬ੍ਰਿਗੇਡ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਕੇ ਜ਼ਮੀਨ ‘ਤੇ ਡਿੱਗ ਪਿਆ ਅਤੇ ਉਸ ਤੋਂ ਬਾਅਦ ਉਸ ਨੂੰ ਮੈਡੀਕਲ ਕਾਲਜ ਵਿਖੇ ਹੋਸ਼ ਆਇਆ।
ਮੈਡੀਕਲ ਕਾਲਜ ਵਿਖੇ ਪਹੁੰਚੇ ਬਠਿੰਡੇ ਤੋਂ ਵਕੀਲ ਐੱਨ.ਕੇ. ਜੀਤ ਨੇ ਪੀੜਤ ਕਿਸਾਨ ਜਰਨੈਲ ਸਿੰਘ ਨਾਲ ਗੱਲਬਾਤ ਕੀਤੀ। ਐੱਨ.ਕੇ. ਜੀਤ ਨੇ ਕਿਹਾ ਕਿ ਜਰਨੈਲ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਹਰ ਕਾਨੂੰਨੀ ਲੜਾਈ ਲੜੀ ਜਾਵੇਗੀ। ਡਾਕਟਰਾਂ ਨੇ ਵੀ ਜਰਨੈਲ ਸਿੰਘ ਦੇ ਤਿੰਨ ਦਰਜਨ ਦੇ ਕਰੀਬ ਗੁੱਝੀਆਂ ਸੱਟਾਂ ਵੱਜਣ ਦੀ ਪੁਸ਼ਟੀ ਕੀਤੀ ਹੈ। ਡਾਕਟਰਾਂ ਨੇ ਬਠਿੰਡਾ ਪੁਲਿਸ ਨੂੰ ਲਿਖਤੀ ਤੌਰ ‘ਤੇ ਜਰਨੈਲ ਸਿੰਘ ਦੀ ਹਾਲਤ ਬਾਰੇ ਸੂਚਨਾ ਭੇਜ ਦਿੱਤੀ ਹੈ। ਬਠਿੰਡਾ ਪੁਲਿਸ ਵੱਲੋਂ ਅਜੇ ਤੱਕ ਕੋਈ ਕਾਰਵਾਈ ਅਮਲ ‘ਚ ਨਹੀਂ ਲਿਆਂਦੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਪੁਲਿਸ ਮੈਡੀਕਲ ਕਾਲਜ ਵਿਖੇ ਮੌਜੂਦ ਹੈ ਤੇ ਜਰਨੈਲ ਸਿੰਘ ਨੂੰ ਮਿਲਣ ਆਉਣ ਵਾਲੇ ਹਰ ਵਿਅਕਤੀ ਦੀ ਬਰੀਕੀ ਨਾਲ ਸ਼ਨਾਖ਼ਤ ਕਰ ਰਹੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article