PUNJABMAILUSA.COM

ਜਰਮਨੀ ਅਤੇ ਇਟਲੀ ਦੀਆਂ ਘਟਨਾਵਾਂ ਲਈ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋ ਸਕਦੈ ਹੁਕਮਨਾਮਾ ਜਾਰੀ

ਜਰਮਨੀ ਅਤੇ ਇਟਲੀ ਦੀਆਂ ਘਟਨਾਵਾਂ ਲਈ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋ ਸਕਦੈ ਹੁਕਮਨਾਮਾ ਜਾਰੀ

ਜਰਮਨੀ ਅਤੇ ਇਟਲੀ ਦੀਆਂ ਘਟਨਾਵਾਂ ਲਈ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋ ਸਕਦੈ ਹੁਕਮਨਾਮਾ ਜਾਰੀ
May 17
09:40 2017

Policeਅੰਮ੍ਰਿਤਸਰ, 17 ਮਈ (ਪੰਜਾਬ ਮੇਲ)- ਜਰਮਨੀ ਦੇ ਫਰੈਂਕਫਰਟ ਸ਼ਹਿਰ ਦੇ ਗੁਰਦੁਆਰਾ ਸਿੱਖ ਸੈਂਟਰ ਵਿਚ ਸਿੱਖਾਂ ਦੇ ਦੋ ਧੜਿਆਂ ਵਿਚ ਹੋਈ ਝੜਪ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਮਾਮਲੇ ਦੀ ਜਾਂਚ ਕਰਾਉਣ ਅਤੇ ਦੋਵਾਂ ਧਿਰਾਂ ਨੂੰ ਅਕਾਲ ਤਖ਼ਤ ‘ਤੇ ਤਲਬ ਕਰਨ ਦਾ ਫ਼ੈਸਲਾ ਕੀਤਾ ਹੈ। ਜਥੇਦਾਰ ਨੇ ਗੁਰਦੁਆਰੇ ਵਿਚ ਸਿੱਖਾਂ ਦੇ ਆਪਸੀ ਟਕਰਾਅ ਦੀ ਘਟਨਾ ਨੂੰ ਨਿੰਦਣਯੋਗ ਅਤੇ ਮੰਦਭਾਗੀ ਦੱਸਿਆ ਹੈ। ਇਸ ਘਟਨਾ ਨੇ ਸਿੱਖੀ ਨੂੰ ਸ਼ਰਮਸਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਵਿਚ ਸਿੱਖਾਂ ਅਤੇ ਸਿੱਖੀ ਨੂੰ ਜਿੱਥੇ ਮਾਣ-ਸਤਿਕਾਰ ਮਿਲ ਰਿਹਾ ਹੈ, ਉਥੇ ਸਿੱਖ ਭਾਈਚਾਰਾ ਆਪਸ ਵਿਚ ਲੜ ਕੇ ਇਕ ਦੂਜੇ ਦੀਆਂ ਦਸਤਾਰਾਂ ਉਤਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਰਪ ਵਿਚ ਜਿੱਥੇ ਸਿੱਖ ਪਹਿਲਾਂ ਹੀ ਦਸਤਾਰ ਦੇ ਮੁੱਦੇ ‘ਤੇ ਕਾਨੂੰਨੀ ਲੜਾਈ ਲੜ ਰਹੇ ਹਨ, ਉਥੇ ਦਸਤਾਰ ਦੀ ਬੇਅਦਬੀ ਕਰਨਾ ਅਤਿ ਮੰਦਭਾਗਾ ਹੈ। ਇਸ ਨਾਲ ਕਾਨੂੰਨੀ ਲੜਾਈ ਕਮਜ਼ੋਰ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਮਸਲੇ ਦਾ ਮਿਲ-ਬੈਠ ਕੇ ਹੱਲ ਹੋ ਸਕਦਾ ਸੀ, ਪਰ ਕੁਝ ਲੋਕਾਂ ਨੇ ਆਪਣੀ ਜ਼ਿੱਦ ਨੂੰ ਪੂਰਾ ਕਰਨ ਲਈ ਸਿੱਖ ਕੌਮ ਨੂੰ ਨੀਵਾਂ ਕੀਤਾ ਹੈ। ਜਥੇਦਾਰ ਨੇ ਦੱਸਿਆ ਕਿ ਗੁਰਦੁਆਰਾ ਸਿੱਖ ਸੈਂਟਰ ਵਿਚ ਭਾਈ ਪੰਥਪ੍ਰੀਤ ਸਿੰਘ ਦੇ ਕਥਾ ਕੀਰਤਨ ਦਾ ਪ੍ਰੋਗਰਾਮ ਸੀ। ਉਨ੍ਹਾਂ ਕਿਹਾ ਕਿ ਇਸ ਝਗੜੇ ਦੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਵਿਚ ਦਸਤਾਰਾਂ ਦੀ ਬੇਅਦਬੀ ਅਤੇ ਪੁਲਿਸ ਦੇ ਗੁਰਦੁਆਰੇ ਵਿਚ ਬੂਟਾਂ ਸਮੇਤ ਦਾਖ਼ਲ ਹੋਣ ਦਾ ਪਤਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਦੋਵਾਂ ਧਿਰਾਂ ਨੂੰ ਅਕਾਲ ਤਖ਼ਤ ‘ਤੇ ਤਲਬ ਕਰਕੇ ਮਾਮਲੇ ਦੀ ਪੜਤਾਲ ਕਰਾਈ ਜਾਵੇਗੀ।
ਭਾਈ ਪੰਥਪ੍ਰੀਤ ਸਿੰਘ ਫਰੈਂਕਫਰਟ ਸਥਿਤ ਗੁਰਦੁਆਰਾ ਸਿੱਖ ਸੈਂਟਰ ਵਿਚ ਕਥਾ ਕੀਰਤਨ ਲਈ ਪੁੱਜੇ, ਤਾਂ ਉਥੇ ਦੋ ਧੜਿਆਂ ਵਿਚਾਲੇ ਟਕਰਾਅ ਹੋ ਗਿਆ। ਨਾਅਰੇਬਾਜ਼ੀ ਦੌਰਾਨ ਦੋਵਾਂ ਧਿਰਾਂ ਨੇ ਅਪਸ਼ਬਦ ਵਰਤੇ ਅਤੇ ਦਸਤਾਰਾਂ ਦੀ ਬੇਅਦਬੀ ਹੋਈ। ਗੁਰਦੁਆਰੇ ਵਿਚ ਪਹਿਲਾਂ ਤੋਂ ਮੌਜੂਦ ਪੁਲਿਸ ਨੇ ਭਾਈ ਪੰਥਪ੍ਰੀਤ ਨੂੰ ਘੇਰੇ ਵਿਚ ਲਿਆ ਅਤੇ ਗੁਰਦੁਆਰੇ ਲੈ ਗਈ। ਪੁਲਿਸ ਨੇ ਦਖ਼ਲ ਦੇ ਕੇ ਲੜਾਈ ਰੋਕੀ। ਮਗਰੋਂ ਭਾਈ ਪੰਥਪ੍ਰੀਤ ਸਿੰਘ ਨੇ ਪੁਲਿਸ ਦੀ ਸੁਰੱਖਿਆ ਵਿਚ ਕਥਾ ਕੀਰਤਨ ਕੀਤਾ। ਇਸ ਦੌਰਾਨ ਕੁਝ ਨੌਜਵਾਨਾਂ ਨੇ ਵਿਘਨ ਪਾਉਣ ਦਾ ਯਤਨ ਕੀਤਾ। ਪੁਲਿਸ ਬੂਟਾਂ ਅਤੇ ਹਥਿਆਰਾਂ ਸਮੇਤ ਦਰਬਾਰ ਹਾਲ ਵਿਚ ਦਾਖਲ ਹੋਈ ਤੇ ਵਿਘਨ ਪਾਉਣ ਵਾਲੇ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਲਿਆ। ਇਸੇ ਤਰ੍ਹਾਂ ਇਟਲੀ ਦੇ ਸ਼ਹਿਰ ਵੇਨੇਤੋ ਦੇ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਦੇ 2 ਗਰੁੱਪਾਂ ਵਿਚ ਹੋਏ ਟਕਰਾਅ ਕਾਰਨ ਸਥਾਨਕ ਲੋਕਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਸ ਨਾਲ ਇਥੇ ਸਿੱਖ ਭਾਈਚਾਰੇ ਵੱਲੋਂ ਪਿਛਲੇ 25 ਸਾਲਾਂ ਵਿਚ ਇਟਾਲੀਅਨ ਸਮਾਜ ਵਿਚ ਬਣਾਈ ਸਾਖ ਨੂੰ ਚੰਦ ਘੰਟਿਆਂ ਵਿਚ ਹੀ ਰੋਲ ਕੇ ਰੱਖ ਦਿੱਤਾ। ਪੁਲਿਸ ਨੂੰ ਟਕਰਾਅ ਰੋਕਣ ਲਈ ਕਾਫੀ ਜੱਦੋ-ਜਹਿਦ ਕਰਨੀ ਪਈ। ਸਿੱਖਾਂ ਦਾ ਇਕ ਧੜਾ ਡਾਂਗਾਂ, ਸੋਟੇ, ਕਿਰਪਾਨਾਂ, ਪੱਥਰ ਸਮੇਤ ਗੁਰਦੁਆਰੇ ਦੇ ਬਾਹਰ ਪਹੁੰਚ ਗਿਆ ਅਤੇ ਕਾਫੀ ਰੌਲਾ-ਰੱਪਾ ਪਾਇਆ। ਇਟਲੀ ਦੇ ਸਿੱਖ ਜਗਤ ਲਈ ਇਹ ਘਟਨਾ ਕਾਫੀ ਦੁੱਖਦਾਈ ਅਤੇ ਸ਼ਰਮਨਾਕ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਸੰਬੰਧੀ ਗੰਭੀਰ ਨੋਟਿਸ ਲਿਆ ਗਿਆ ਹੈ ਅਤੇ ਘਟਨਾ ਨਾਲ ਸੰਬੰਧਤ ਧੜਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ ਹੋਣ ਲਈ ਵਿਚਾਰਿਆ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article