PUNJABMAILUSA.COM

ਜਲਦ ਆਪਣੀ ਜੀਵਨੀ ‘ਤੇ ਬਣ ਰਹੀ ਫਿਲਮ ਵਿੱਚ ਨਜ਼ਰ ਆਵੇਗੀ ਰਾਧੇ ਮਾਂ!

ਜਲਦ ਆਪਣੀ ਜੀਵਨੀ ‘ਤੇ ਬਣ ਰਹੀ ਫਿਲਮ ਵਿੱਚ ਨਜ਼ਰ ਆਵੇਗੀ ਰਾਧੇ ਮਾਂ!

ਜਲਦ ਆਪਣੀ ਜੀਵਨੀ ‘ਤੇ ਬਣ ਰਹੀ ਫਿਲਮ ਵਿੱਚ ਨਜ਼ਰ ਆਵੇਗੀ ਰਾਧੇ ਮਾਂ!
December 14
06:41 2017

ਅੰਮ੍ਰਿਤਸਰ, 14 ਦਸੰਬਰ (ਪੰਜਾਬ ਮੇਲ)- ਅਕਸਰ ਵਿਵਾਦਾਂ ਵਿੱਚ ਰਹਿਣ ਵਾਲੀ ਅਖੌਤੀ ਧਰਮ ਗੁਰੂ ਰਾਧੇ ਮਾਂ ਦਾ ਕਹਿਣਾ ਹੈ ਕਿ ਉਹ ਸਪੈਸ਼ਲ ਰਾਧੇ ਮਾਂ ਹੈ ਤੇ ਪ੍ਰਮਾਤਮਾ ਦੇ ਬਹੁਤ ਕਰੀਬ ਹੈ। ਰਾਧੇ ਮਾਂ ਨੇ ਖਾਸ ਗੱਲਬਾਤ ਦੌਰਾਨ ਆਪਣੀ ਆਉਣ ਵਾਲੀ ਫਿਲਮ ਬਾਰੇ ਵੀ ਖੁਲਾਸਾ ਕੀਤਾ ਤੇ ਕਿਹਾ ਕਿ ਉਹ ਜਲਦ ਆਪਣੀ ਜੀਵਨੀ ‘ਤੇ ਬਣ ਰਹੀ ਫਿਲਮ ਵਿੱਚ ਨਜ਼ਰ ਆਵੇਗੀ।
ਰਾਧੇ ਮਾਂ ਅੱਜ ਅੰਮ੍ਰਿਤਸਰ ਵਿੱਚ ਆਈ ਸੀ ਜਿੱਥੋਂ ਉਹ ਮੁੰਬਈ ਲਈ ਰਵਾਨਾ ਹੋ ਗਈ। ਰਾਧੇ ਮਾਂ ਨੇ ਕੱਲ੍ਹ ਰਾਤ ਹਰਿਮੰਦਰ ਸਾਹਿਬ ਮੱਥਾ ਵੀ ਟੇਕਿਆ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਉਨ੍ਹਾਂ ਲੋਕਾਂ ਨੂੰ ਆਪਣੀ ਫਿਲਮ ਰਾਹੀਂ ਜਵਾਬ ਦੇਣਗੇ ਜਿਨ੍ਹਾਂ ਨੇ ਉਸ ਦੇ ਅਕਸ ਨੂੰ ਖ਼ਰਾਬ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਰਾਧੇ ਮਾਂ ਦੀ ਫਿਲਮ ਵਿੱਚ ਕਿਸੇ ਬਾਲੀਵੁੱਡ ਜਾਂ ਹੋਰ ਕਲਾਕਾਰ ਦੇ ਹੋਣ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਤੋਂ ਵੱਡਾ ਕਲਾਕਾਰ ਕੋਈ ਨਹੀਂ। ਜਦੋਂ ਰਾਧੇ ਮਾਂ ਨੂੰ ਪੁੱਛਿਆ ਗਿਆ ਕਿ ਕੁਝ ਲੋਕ ਉਨ੍ਹਾਂ ਦੇ ਪਹਿਰਾਵੇ ਦਾ ਮਜ਼ਾਕ ਉਡਾਉਂਦੇ ਹਨ ਤੇ ਉਨ੍ਹਾਂ ਵਰਗੇ ਕੱਪੜੇ ਪਾ ਕੇ ਸੋਸ਼ਲ ਮੀਡੀਆ ‘ਤੇ ਵੀਡੀਓਜ਼ ਅਪਲੋਡ ਕਰਦੇ ਹਨ ਤਾਂ ਉਨ੍ਹਾਂ ਕਿਹਾ ਕਿ ਚੰਗੀ ਗੱਲ ਹੈ ਕਿ ਲੋਕ ਉਨ੍ਹਾਂ ਦੇ ਸਟਾਈਲ ਨੂੰ ਕਾਪੀ ਕਰਦੇ ਹਨ। ਰਾਧੇ ਮਾਂ ਨੇ ਕਿਹਾ ਕਿ ਉਹ ਇੱਕ ਸਟਾਈਲਿਸ਼ ਦੇਵੀ ਹੈ ਤੇ ਇੱਕ ਟਰੈਂਡ ਸੈੱਟਰ ਵੀ ਹੈ। ਉਸ ਨੂੰ ਚੰਗਾ ਲੱਗਦਾ ਹੈ ਕਿ ਲੋਕ ਉਸ ਨੂੰ ਫਾਲੋ ਕਰਦੇ ਹਨ। ਬੀਤੇ ਦਿਨੀਂ ਮੀਡੀਆ ਵਿੱਚ ਉਨ੍ਹਾਂ ਦੇ ਡਿਪਰੈਸ਼ਨ ਵਿੱਚ ਜਾਣ ਦੀਆਂ ਖ਼ਬਰਾਂ ਬਾਰੇ ਉਨ੍ਹਾਂ ਕਿਹਾ ਕਿ ਹਾਂ ਉਹ ਪਿਛਲੇ ਦਿਨਾਂ ਵਿੱਚ ਕਾਫੀ ਪ੍ਰੇਸ਼ਾਨ ਸੀ ਤੇ ਡਿਪਰੈਸ਼ਨ ਦਾ ਸਾਹਮਣਾ ਕਰ ਰਹੀ ਸੀ ਪਰ ਹੁਣ ਹੌਲੀ-ਹੌਲੀ ਉਹ ਉਸ ਡਿਪ੍ਰੈਸ਼ਨ ਵਿੱਚੋਂ ਬਾਹਰ ਆ ਰਹੀ ਹੈ। ਰਾਧੇ ਮਾਂ ਨੇ ਡਾਲੀ ਬਿੰਦਰਾ ਤੇ ਸੁਰਿੰਦਰ ਮਿੱਤਲ ‘ਤੇ ਇਲਜ਼ਾਮ ਲਾਇਆ ਕੇ ਇਨ੍ਹਾਂ ਦੋਹਾਂ ਲੋਕਾਂ ਵੱਲੋਂ ਉਸ ਖਿਲਾਫ ਕੀਤੇ ਗਏ ਪ੍ਰਚਾਰ ਕਰਕੇ ਹੀ ਉਹ ਡਿਪ੍ਰੈਸ਼ਨ ਦਾ ਸ਼ਿਕਾਰ ਹੋਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article