PUNJABMAILUSA.COM

ਜਲ੍ਹਿਆਂਵਾਲਾ ਬਾਗ ‘ਚ ਐੱਸ.ਪੀ. ਖਾਨ ਨੇ ਗੋਲੀ ਚਲਾਉਣ ਤੋਂ ਕੀਤਾ ਸੀ ਇਨਕਾਰ

ਜਲ੍ਹਿਆਂਵਾਲਾ ਬਾਗ ‘ਚ ਐੱਸ.ਪੀ. ਖਾਨ ਨੇ ਗੋਲੀ ਚਲਾਉਣ ਤੋਂ ਕੀਤਾ ਸੀ ਇਨਕਾਰ

ਜਲ੍ਹਿਆਂਵਾਲਾ ਬਾਗ ‘ਚ ਐੱਸ.ਪੀ. ਖਾਨ ਨੇ ਗੋਲੀ ਚਲਾਉਣ ਤੋਂ ਕੀਤਾ ਸੀ ਇਨਕਾਰ
April 17
10:31 2019

ਲੁਧਿਆਣਾ, 17 ਅਪ੍ਰੈਲ (ਪੰਜਾਬ ਮੇਲ)- ਭਾਰਤ ਦੀ ਆਜ਼ਾਦੀ ਦੀ ਲੜਾਈ ‘ਚ ਜਲ੍ਹਿਆਂਵਾਲਾ ਬਾਗ ‘ਚ ਸ਼ਹੀਦ ਹੋਏ ਲੋਕਾਂ ਦੀ ਕੁਰਬਾਨੀ ਨੂੰ ਹਮੇਸ਼ਾ ਹੀ ਯਾਦ ਕੀਤਾ ਗਿਆ ਪਰ ਜਲ੍ਹਿਆਂਵਾਲਾ ਬਾਗ ‘ਚ ਗੋਲੀ ਚਲਾਉਣ ਤੋਂ ਇਨਕਾਰ ਕਰਨ ਵਾਲੇ ਐੱਸ.ਪੀ. ਖਾਨ ਅਹਿਮਦ ਜਾਨ ਲੁਧਿਆਣਵੀ ਨੂੰ ਇਤਿਹਾਸਕਾਰਾਂ ਅਤੇ ਦੇਸ਼ ਵਾਸੀਆਂ ਵੱਲੋਂ ਪੂਰੀ ਤਰ੍ਹਾਂ ਨਾਲ ਵਿਸਾਰ ਦਿੱਤਾ ਗਿਆ ਹੈ।
ਇਥੇ ਜਾਮਾ ਮਸਜਿਦ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਆਜ਼ਾਦੀ ਘੁਲਾਟੀਏ ਪਰਿਵਾਰ ਦੇ ਮੈਂਬਰ ਅਤੇ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਦੱਸਿਆ ਕਿ ਲੁਧਿਆਣਾ ਦਾ ਹੋਣਹਾਰ ਸਪੂਤ ਖਾਨ ਅਹਿਮਦ ਜਾਨ ਜਦੋਂ ਲੰਡਨ ਤੋਂ ਉੱਚ ਸਿੱਖਿਆ ਹਾਸਲ ਕਰਕੇ ਭਾਰਤ ਪਰਤਿਆ ਤਾਂ ਭਾਰਤ ਦੇ ਤਤਕਾਲੀਨ ਵਾਇਸਰਾਏ ਚਾਮਸ ਫੋਰਡ ਨਾਲ ਲੰਡਨ ‘ਚ ਜਾਣ-ਪਛਾਣ ਹੋਣ ਕਰਕੇ ਖਾਨ ਅਹਿਮਦ ਜਾਨ ਨੂੰ ਸਿੱਧਾ ਅੰਮ੍ਰਿਤਸਰ ਦਾ ਪੁਲਿਸ ਕਪਤਾਨ (ਐੱਸ.ਪੀ.) ਲਗਾ ਦਿੱਤਾ ਗਿਆ ਅਤੇ ਇਸ ਤਰ੍ਹਾਂ ਲੁਧਿਆਣਾ ਦਾ ਇਹ ਪਠਾਨ ਸਪੂਤ ਐੱਸ.ਪੀ. ਖਾਨ ਅਹਿਮਦ ਜਾਨ ਦੇ ਨਾਂ ਨਾਲ ਮਸ਼ਹੂਰ ਹੋਇਆ।
ਸ਼ਾਹੀ ਇਮਾਮ ਨੇ ਦੱਸਿਆ ਕਿ 12 ਅਪ੍ਰੈਲ 1919 ਦੀ ਸ਼ਾਮ ਨੂੰ ਪੰਜਾਬ ਦਾ ਗਵਰਨਰ ਐਡਵਾਇਰ ਜਲ੍ਹਿਆਂਵਾਲਾ ਬਾਗ ‘ਚ ਚੱਲ ਰਹੇ ਸੰਘਰਸ਼ ਨੂੰ ਖ਼ਤਮ ਕਰਵਾਉਣ ਲਈ ਅੰਮ੍ਰਿਤਸਰ ਪੁੱਜਿਆ ਅਤੇ ਰਾਤ ਨੂੰ ਅੰਮ੍ਰਿਤਸਰ ਦੇ ਡੀ.ਸੀ. ਹਾਊਸ ‘ਚ ਗਵਰਨਰ ਐਡਵਾਇਰ ਅਤੇ ਜਨਰਲ ਡਾਇਰ ਨੇ ਐੱਸ.ਪੀ. ਖਾਨ ਅਹਿਮਦ ਜਾਨ ਨੂੰ ਬੁਲਾਇਆ ਤੇ ਸਵੇਰੇ ਜਲ੍ਹਿਆਂਵਾਲਾ ਬਾਗ ‘ਚ ਪ੍ਰਦਰਸ਼ਨ ਕਰ ਰਹੇ ਆਜ਼ਾਦੀ ਘੁਲਾਟੀਆਂ ‘ਤੇ ਗੋਲੀ ਚਲਾਉਣ ਬਾਰੇ ਦੱਸਿਆ ਪਰ ਐੱਸ.ਪੀ. ਖਾਨ ਅਹਿਮਦ ਨੇ ਨਿਹੱਥੇ ਲੋਕਾਂ ‘ਤੇ ਗੋਲੀ ਚਲਾਏ ਜਾਣ ਦਾ ਵਿਰੋਧ ਕਰਦੇ ਹੋਏ ਇਹ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ‘ਤੇ ਜਨਰਲ ਡਾਇਰ ਨੇ ਐੱਸ.ਪੀ. ਖਾਨ ਨੂੰ ਸਿਪਾਹੀ ਬਣਾਉਣ ਦੀ ਧਮਕੀ ਦਿੱਤੀ ਪਰ ਖਾਨ ਨੇ ਆਪਣੀ ਪੇਟੀ ਉਤਾਰ ਕੇ ਉਸ ਹਵਾਲੇ ਕਰ ਦਿੱਤੀ। ਇਸ ਘਟਨਾ ਤੋਂ ਬਾਅਦ ਖਾਨ ਨੂੰ ਉਸੇ ਸਮੇਂ ਐੱਸ.ਪੀ. ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਸ਼ਾਹੀ ਇਮਾਮ ਨੇ ਦੱਸਿਆ ਕਿ ਐੱਸ.ਪੀ. ਖਾਨ ਅਹਿਮਦ ਜਾਨ ਨੇ ਅੰਗਰੇਜ਼ ਸਰਕਾਰ ਦੀ ਪੈਨਸ਼ਨ ਵੀ ਲੈਣ ਤੋਂ ਇਨਕਾਰ ਕਰ ਦਿੱਤਾ। ਸ਼ਾਹੀ ਇਮਾਮ ਨੇ ਮੰਗ ਕੀਤੀ ਕਿ ਲੁਧਿਆਣਾ ਦੇ ਇਸ ਮਹਾਨ ਸਪੂਤ ਦਾ ਜ਼ਿਕਰ ਜਲ੍ਹਿਆਂਵਾਲਾ ਬਾਗ ਦੀ ਸ਼ਤਾਬਦੀ ਮੌਕੇ ਜ਼ਰੂਰ ਹੋਣਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article