ਜਲੰਧਰ ‘ਚ ਕੋਰੋਨਾ ਦੇ 313 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ, 11 ਮਰੀਜ਼ਾਂ ਦੀ ਮੌਤ

70
Share

ਜਲੰਧਰ, 12 ਸਤੰਬਰ (ਪੰਜਾਬ ਮੇਲ)- ਪੰਜਾਬ ‘ਚ ਕੋਰੋਨਾ ਮਹਾਮਾਰੀ ਦੇ ਵਧਦੇ ਮਾਮਲੇ ਪ੍ਰਸ਼ਾਸਨ ਅਤੇ ਲੋਕਾਂ ਦੇ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਰੋਜ਼ਾਨਾ ਵੱਡੀ ਗਿਣਤੀ ‘ਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ‘ਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਜਲੰਧਰ ਜ਼ਿਲੇ ‘ਚ ਕੋਰੋਨਾ ਨਾਲ 11 ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 313 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਹੁਣ ਜ਼ਿਲੇ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 245 ਹੋ ਗਈ ਹੈ ਅਤੇ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 9447 ਹੋ ਚੁੱਕੀ ਹੈ।


Share