ਜਲੰਧਰ ‘ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 13 ਹਜ਼ਾਰ ਦੇ ਪਾਰ ਪੁੱਜਾ

78
Share

ਜਲੰਧਰ, 2 ਅਕਤੂਬਰ (ਪੰਜਾਬ ਮੇਲ)- ਕੋਰੋਨਾ ਪਾਜ਼ੇਟਿਵ ਆ ਰਹੇ ਮਰੀਜ਼ਾਂ ਦੀ ਗਿਣਤੀ ਘਟਣ ਤੋਂ ਲੱਗਦਾ ਹੈ ਕਿ ਜ਼ਿਲ੍ਹੇ ‘ਚ ਕੋਰੋਨਾ ਵਾਇਰਸ ਦਾ ਕਹਿਰ ਘੱਟ ਗਿਆ ਹੈ। ਵੀਰਵਾਰ ਨੂੰ 140 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਅਤੇ 4 ਹੋਰ ਮਰੀਜ਼ਾਂ ਨੇ ਵਾਇਰਸ ਨਾਲ ਲੜਦਿਆਂ ਦਮ ਤੋੜ ਦਿੱਤਾ। ਉਥੇ ਹੀ ਜ਼ਿਲ੍ਹੇ ‘ਚ ਕੋਰੋਨਾ ਪੀੜਤਾਂ ਦਾ ਅੰਕੜਾ 13 ਹਜ਼ਾਰ ਤੋਂ ਪਾਰ ਚਲਾ ਗਿਆ।
ਸਿਵਲ ਸਰਜਨ ਦਫਤਰ ਦੇ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਵੀਰਵਾਰ ਵੱਖ-ਵੱਖ ਲੈਬਾਰਟਰੀਆਂ ਤੋਂ ਕੁੱਲ 162 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ 22 ਵਿਅਕਤੀ ਜ਼ਿਲ੍ਹੇ ਨਾਲ ਸਬੰਧਤ ਨਹੀਂ ਪਾਏ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ ਵਿਅਕਤੀਆਂ ‘ਚ ਐੱਸ. ਐੱਸ .ਪੀ. ਦਫਤਰ (ਰੂਰਲ) ਦੇ ਮੁਲਾਜ਼ਮ, ਏਅਰ ਫੋਰਸ ਦੇ 2 ਅਤੇ ਨਗਰ ਨਿਗਮ ਦਾ ਇਕ ਕਰਮਚਾਰੀ ਵੀ ਸ਼ਾਮਲ ਹੈ। ਡਾ. ਸਿੰਘ ਨੇ ਦੱਸਿਆ ਕਿ ਇਸ ਦੇ ਨਾਲ ਹੀ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਅਧੀਨ 4 ਹੋਰ ਕੋਰੋਨਾ ਪਾਜ਼ੇਟਿਵ ਮਰੀਜ਼ ਕੋਰੋਨਾ ਨਾਲ ਜੰਗ ਹਾਰ ਗਏ ਅਤੇ ਉਨ੍ਹਾਂ ਦਮ ਤੋੜ ਦਿੱਤਾ।


Share