ਜਲੰਧਰ ‘ਚ ਕੋਰੋਨਾ ਵਾਇਰਸ ਦਾ ਵੱਡਾ ਧਮਾਕਾ, 15 ਕੇਸ ਪਾਜ਼ੇਟਿਵ

157
Share

ਜਲੰਧਰ, 8 ਜੂਨ (ਪੰਜਾਬ ਮੇਲ)- ਜਲੰਧਰ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਸੋਮਵਾਰ ਨੂੰ ਉਸ ਸਮੇਂ ਜਲੰਧਰ ‘ਚ ਕੋਰੋਨਾ ਵਾਇਰਸ ਦਾ ਵੱਡਾ ਧਮਾਕਾ ਹੋ ਗਿਆ, ਜਦੋਂ ਇਕੱਠੇ ਇਥੋਂ 15 ਕੇਸ ਪਾਜ਼ੇਟਿਵ ਪਾਏ ਗਏ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਦੇ ਮਿਲੇ ਪਾਜ਼ੇਟਿਵ ਕੇਸਾਂ ‘ਚ 5 ਔਰਤਾਂ ਅਤੇ 10 ਪੁਰਸ਼ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ ‘ਚ ਕੁੱਲ ਪਾਜ਼ੇਟਿਵ ਕੇਸਾਂ ਦਾ ਅੰਕੜਾ 315 ਤੱਕ ਪਹੁੰਚ ਗਿਆ ਹੈ। ਇਥੇ ਦੱਸ ਦੇਈਏ ਕਿ ਬੀਤੇਂ ਦਿਨਾਂ ਤੋਂ ਜਲੰਧਰ ‘ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਰੋਜ਼ਾਨਾ 10 ਤੋਂ ਵਧੇਰੇ ਕੇਸ ਪਾਜ਼ੇਟਿਵ ਪਾਏ ਜਾ ਰਹੇ ਹਨ। ਹੁਣ ਤੱਕ ਕੁੱਲ ਜਲੰਧਰ ‘ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 315 ਤੱਕ ਪਹੁੰਚ ਗਿਆ ਹੈ, ਜਿਨ੍ਹਾਂ ‘ਚੋਂ 9 ਮਰੀਜ਼ ਮੌਤ ਦੇ ਮੂੰਹ ‘ਚ ਜਾ ਚੁੱਕੇ ਹਨ।

ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ‘ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 2650 ਤੋਂ ਪਾਰ ਹੋ ਗਈ ਹੈ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 484, ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 315, ਲੁਧਿਆਣਾ ‘ਚ 255, ਤਰਨਾਰਨ 167, ਮੋਹਾਲੀ ‘ਚ 125, ਹੁਸ਼ਿਆਰਪੁਰ ‘ਚ 136, ਪਟਿਆਲਾ ‘ਚ 141, ਸੰਗਰੂਰ ‘ਚ 104 ਕੇਸ, ਪਠਾਨਕੋਟ ‘ਚ 86, ਨਵਾਂਸ਼ਹਿਰ ‘ਚ 120, ਮਾਨਸਾ ‘ਚ 34, ਕਪੂਰਥਲਾ 44, ਫਰੀਦਕੋਟ 69,  ਮੁਕਤਸਰ 71, ਗਰਦਾਸਪੁਰ ‘ਚ 148 ਕੇਸ, ਮੋਗਾ ‘ਚ 66, ਬਰਨਾਲਾ ‘ਚ 25, ਫਤਿਹਗੜ੍ਹ ਸਾਹਿਬ ‘ਚ 69, ਫਾਜ਼ਿਲਕਾ 47, ਬਠਿੰਡਾ ‘ਚ 54, ਰੋਪੜ ‘ਚ 71 ਅਤੇ ਫਿਰੋਜ਼ਪੁਰ ‘ਚ 46 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2142 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ ਜਦਕਿ ਕੋਰੋਨਾ ਮਹਾਮਾਰੀ ਦੇ 459 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 53 ਲੋਕਾਂ ਦੀ ਮੌਤ ਹੋ ਚੁੱਕੀ ਹੈ।


Share