ਜਲੰਧਰ ‘ਚ ਫਿਰ ਫੁਟਿਆ ਕੋਰੋਨਾ ਬੰਬ

270
Share

8 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ

ਜਲੰਧਰ, 29 ਮਈ (ਪੰਜਾਬ ਮੇਲ)- ਲਾਕ ਡਾਊਨ ਵਿਚ ਢਿੱਲ ਦੇਣ ਤੋਂ ਬਾਅਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਜਲੰਧਰ ਵਿਚ ਕੋਰੋਨਾ ਦੇ 8 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਅੰਮ੍ਰਿਤਸਰ ਸਥਿਤ ਗੁਰੂ ਨਾਨਕ ਮੈਡੀਕਲ ਕਾਲਜ ਵਿਚ ਹੋਏ ਟੈਸਟ ਦੀਆਂ ਰਿਪੋਰਟਾਂ ਦੌਰਾਨ 8 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਤੋਂ ਇਲਾਵਾ ਸਥਾਨਕ ਰਵਿੰਦਰ ਨਗਰ ਦਾ ਇਕ 28 ਸਾਲਾ ਨੌਜਵਾਨ ਵੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਨੌਜਵਾਨ ਕੁਝ ਦਿਨ ਪਹਿਲਾਂ ਹੀ ਮੁੰਬਈ ਤੋਂ ਪਰਤਿਆ ਸੀ। ਜਿਸ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ। ਇਸ ਤੋਂ ਬਾਅਦ ਜਲੰਧਰ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 247 ‘ਤੇ ਪਹੁੰਚ ਚੁੱਕੀ ਹੈ। ਜਿਨ੍ਹਾਂ ਵਿਚੋਂ 206 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 8 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਜ਼ਿਲਾ ਜਲੰਧਰ ਵਿਚ ਹੁਣ 33 ਐਕਟਿਵ ਕੇਸ ਹਨ। ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।


Share