PUNJABMAILUSA.COM

ਜਲੰਧਰ ਥਾਣੇ ‘ਚ ਕਸ਼ਮੀਰੀ ਵਿਦਿਆਰਥੀਆਂ ਨੇ ਸੁੱਟੇ ਸੀ ਬੰਬ ..!

ਜਲੰਧਰ ਥਾਣੇ ‘ਚ ਕਸ਼ਮੀਰੀ ਵਿਦਿਆਰਥੀਆਂ ਨੇ ਸੁੱਟੇ ਸੀ ਬੰਬ ..!

ਜਲੰਧਰ ਥਾਣੇ ‘ਚ ਕਸ਼ਮੀਰੀ ਵਿਦਿਆਰਥੀਆਂ ਨੇ ਸੁੱਟੇ ਸੀ ਬੰਬ ..!
November 05
21:55 2018

ਜਲੰਧਰ, 5 ਨਵੰਬਰ (ਪੰਜਾਬ ਮੇਲ)- ਪੁਲਿਸ ਨੇ ਬੀਤੀ 14 ਸਤੰਬਰ ਨੂੰ ਮਕਸੂਦਾਂ ਥਾਣੇ ਵਿੱਚ ਹੋਏ ਧਮਾਕਿਆਂ ਨੂੰ ਸੁਲਝਾਉਣ ਦਾ ਦਾਅਵਾ ਕਰਦਿਆਂ ਕਿਹਾ ਹੈ ਕਿ ਇਹ ਧਮਾਕੇ ਕਸ਼ਮੀਰੀ ਵਿਦਿਆਰਥੀਆਂ ਨੇ ਕੀਤੇ ਸਨ। ਇਸ ਮਾਮਲੇ ਵਿੱਚ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਦੋ ਕਾਲਜ ਵਿਦਿਆਰਥੀਆਂ ਦਾ ਕਸ਼ਮੀਰ ਆਧਾਰਤ ਦਹਿਸ਼ਤੀ ਜਥੇਬੰਦੀ ਅੰਸਾਰ ਗ਼ਜ਼ਾਵਤ-ਉਲ-ਹਿੰਦ (ਏਜੀਐਚ) ਨਾਲ ਸਬੰਧ ਸੀ।
ਜਲੰਧਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਏਜੀਐਚ ਦੇ ਮੁਖੀ ਜ਼ਾਕਿਰ ਰਸ਼ੀਦ ਭੱਟ ਉਰਫ਼ ਜ਼ਾਕਿਰ ਮੂਸਾ ਨੇ ਜਲੰਧਰ ਥਾਣੇ ਵਿੱਚ ਹੋਏ ਇਨ੍ਹਾਂ ਧਮਾਕਿਆਂ ਦੀ ਸਾਜ਼ਿਸ਼ ਰਚੀ ਸੀ। ਦੋਵੇਂ ਵਿਦਿਆਰਥੀਆਂ ਦੀ ਸ਼ਨਾਖ਼ਤ ਸ਼ਾਹਿਦ ਕਾਯੂਮ (22) ਤੇ ਫੈਜ਼ਲ ਬਸ਼ੀਰ (23) ਵਜੋਂ ਹੋਈ ਹੈ, ਜੋ ਜਲੰਧਰ ਦੇ ਸੇਂਟ ਸੋਲਜਰ ਕਾਲਜ ਆਫ਼ ਇੰਜੀਨੀਅਰਿੰਗ ਵਿੱਚ ਬੀ-ਟੈੱਕ ਦੇ ਵਿਦਿਆਰਥੀ ਸਨ।
ਪੰਜਾਬ ਪੁਲਿਸ ਦੇ ਮੁਖੀ ਡੀਜੀਪੀ ਸੁਰੇਸ਼ ਅਰੋੜਾ ਮੁਤਾਬਕ ਸ਼ਾਹਿਦ, ਫ਼ੈਜ਼ਲ, ਮੀਰ ਰਾਵੂਫ਼ ਅਹਿਮਦ ਉਰਫ਼ ਰੋਊਫ਼ ਤੇ ਮੀਰ ਉਮਰ ਰਮਜ਼ਾਨ ਉਰਫ਼ ਗ਼ਾਜ਼ੀ ਨੇ ਥਾਣੇ ਵਿੱਚ ਹਥਗੋਲੇ (ਹੈਂਡ ਗ੍ਰੇਨੇਡ) ਦੀ ਵਰਤੋਂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਉਹ ਬੀਤੀ 13 ਸਤੰਬਰ ਨੂੰ ਸ੍ਰੀਨਗਰ ਤੋਂ ਚੰਡੀਗੜ੍ਹ ਸਿਰਫ਼ ਹਮਲੇ ਲਈ ਹੀ ਆਏ ਸਨ। ਪੁਲਿਸ ਦਾ ਦਾਅਵਾ ਹੈ ਕਿ ਸ਼ਾਹਿਦ ਤੇ ਫ਼ੈਜ਼ਲ ਦੇ ਏਜੀਐਚ ਦੇ ਲੀਡਰਾਂ ਤੇ ਮੈਂਬਰਾਂ ਨਾਲ ਸਬੰਧ ਸਨ ਤੇ ਉਹ ਲਗਾਤਾਰ ਵੱਖ-ਵੱਖ ਚੈਟ ਐਪਲੀਕੇਸ਼ਨਜ਼ ਰਾਹੀਂ ਸੰਪਰਕ ਵਿੱਚ ਵੀ ਰਹਿੰਦੇ ਸਨ। ਉਨ੍ਹਾਂ ਨੇ ਹੀ ਇਨ੍ਹਾਂ ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ ਸੀ। ਡੀਜੀਪੀ ਨੇ ਦੱਸਿਆ ਕਿ ਚੰਡੀਗੜ੍ਹ ਪਹੁੰਚਣ ਤੋਂ ਬਾਅਦ ਰੋਊਫ਼ ਤੇ ਗ਼ਾਜ਼ੀ ਬੱਸ ਰਾਹੀਂ ਜਲੰਧਰ ਗਏ ਅਤੇ ਸ਼ਾਹਿਦ ਤੇ ਫ਼ੈਜ਼ਲ ਨੂੰ ਮਕਸੂਦਾਂ ਥਾਣੇ ਨੇੜਲੇ ਚੌਕ ਵਿੱਚ ਮਿਲੇ। ਸ਼ਾਹਿਦ ਤੇ ਫ਼ੈਜ਼ਲ ਆਪਣੇ ਸਾਥੀਆਂ ਨੂੰ ਮਕਸੂਦਾਂ ਦੇ ਸੂਰਤ ਨਗਰ ਸਥਿਤ ਆਪਣੇ ਕਿਸੇ ਦੋਸਤ ਦੇ ਪੀਜੀ ਵਿੱਚ ਲੈ ਗਏ। ਚਾਰਾਂ ਜਣਿਆਂ ਨੇ 13 ਸਤੰਬਰ ਨੂੰ ਮਕਸੂਦਾਂ ਥਾਣੇ ਦੀ ਰੇਕੀ ਵੀ ਕੀਤੀ।
ਸੁਰੇਸ਼ ਅਰੋੜਾ ਮੁਤਾਬਕ ਪਹਿਲਾਂ ਇਨ੍ਹਾਂ ਦਾ ਬਿਧੀਪੁਰ ਰੇਲਵੇ ਮਾਰਗ ਨੇੜੇ ਸਥਿਤ ਸੀਆਰਪੀਐਫ ਤੇ ਆਈਟੀਬੀਪੀ ਫ਼ੌਜੀ ਕੈਂਪਾਂ ਵਿੱਚ ਹੱਥਗੋਲ਼ੇ ਸੁੱਟਣ ਦਾ ਵਿਚਾਰ ਸੀ ਪਰ ਇਸ ਨੂੰ ਅਮਲੀ ਜਾਮਾ ਨਹੀਂ ਪਹਿਨਾ ਸਕੇ। ਸ਼ਾਹਿਦ ਨੇ ਇਸ ਕੰਮ ਲਈ ਆਪਣੇ ਕਿਸੇ ਦੋਸਤ ਦਾ ਹਿਮਾਚਲ ਪ੍ਰਦੇਸ਼ ਦਾ ਰਜਿਸਟਰਡ ਪਲਸਰ ਮੋਟਰਸਾਈਕਲ ਮੰਗਿਆ ਸੀ। ਬੀਤੀ 14 ਸਤੰਬਰ ਦੀ ਸ਼ਾਮ ਨੂੰ ਸਾਢੇ ਕੁ ਪੰਜ ਵਜੇ ਚਾਰੇ ਜਣੇ ਹੱਥਗੋਲ਼ੇ ਚੁੱਕ ਕੇ ਪੁਲਿਸ ਸਟੇਸ਼ਨ ਵੱਲ ਰਵਾਨਾ ਹੋਏ ਅਤੇ ਮੌਕਾ ਪਾ ਕੇ ਸ਼ਾਮ 7:40 ਵਜੇ ਚਾਰੇ ਗ੍ਰੇਨੇਡ ਪੁਲਿਸ ਸਟੇਸ਼ਨ ਵਿੱਚ ਸੁੱਟ ਕੇ ਬੱਸ ਸਟੈਂਡ ਵੱਲ ਫਰਾਰ ਹੋ ਗਏ।
ਧਮਾਕੇ ਤੋਂ ਬਾਅਦ ਰੋਊਫ਼, ਗ਼ਾਜ਼ੀ ਤੇ ਫ਼ੈਜ਼ਲ ਬੱਸ ਸਟੈਂਡ ਪਹੁੰਚ ਗਏ ਅਤੇ ਫ਼ੈਜ਼ਲ ਨੇ ਉਨ੍ਹਾਂ ਨੂੰ ਜੰਮੂ ਕਸ਼ਮੀਰ ਲਈ ਬੱਸ ਦਿਵਾ ਦਿੱਤੀ। ਇਸ ਤੋਂ ਬਾਅਦ ਬੀਤੀ ਤਿੰਨ ਨਵੰਬਰ ਨੂੰ ਕਸ਼ਮੀਰ ਦੇ ਅਵੰਤੀਪੋਰਾ ਵਿੱਚੋਂ ਫ਼ੈਜ਼ਲ ਬਸ਼ੀਰ ਅਤੇ ਅਗਲੇ ਦਿਨ ਜਲੰਧਰ ਵਿੱਚੋਂ ਸ਼ਾਹਿਦ ਕਯੂਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਵਾਂ ਵਿਦਿਆਰਥੀਆਂ ਦੇ ਸਾਥੀ ਹਾਲੇ ਪੁਲਿਸ ਦੀ ਗ੍ਰਿਫ਼ਤ ਵਿੱਚੋਂ ਬਾਹਰ ਹਨ। ਹਾਲਾਂਕਿ, ਪੁਲਿਸ ਵੱਲੋਂ ਜਲੰਧਰ ਦੇ ਸੀਟੀ ਇੰਜਨੀਅਰਿੰਗ ਕਾਲਜ ਵਿੱਚੋਂ ਵੀ ਤਿੰਨ ਕਸ਼ਮੀਰੀ ਵਿਦਿਆਰਥੀਆਂ ਨੂੰ ਹਥਿਆਰਾਂ ਸਮੇਤ ਬੀਤੀ 10 ਅਕਤੂਬਰ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਮਾਮਲਾ ਵੱਖਰਾ ਚੱਲਦਾ ਆ ਰਿਹਾ ਹੈ। ਪੁਲਿਸ ਨੇ ਉਦੋਂ ਪੰਜਾਬ ਵਿੱਚ ਸਲੀਪਰ ਸੈੱਲ (ਆਤਮਘਾਤੀ ਮਨੁੱਖੀ ਬੰਬ) ਬਣਾਏ ਜਾਣ ਦਾ ਖ਼ਦਸ਼ਾ ਜਤਾਇਆ ਸੀ। ਪੁਲਿਸ ਤੇ ਸੁਰੱਖਿਆ ਬਲਾਂ ਨੂੰ ਸਿੱਧੇ ਤੌਰ ‘ਤੇ ਨਿਸ਼ਾਨਾ ਬਣਾਏ ਜਾਣ ਅਤੇ ਵਿਦਿਆਰਥੀਆਂ ਦਾ ਮਾਰੂ ਹਥਿਆਰਾਂ ਤੇ ਦਹਿਸ਼ਤੀ ਸੋਚ ਦੀ ਲਪੇਟ ਵਿੱਚ ਆਉਣ ਤੋਂ ਪੰਜਾਬ ਦੀ ਅਮਨ-ਸ਼ਾਂਤੀ ਨੂੰ ਵੱਡਾ ਖ਼ਤਰਾ ਪੈਦਾ ਹੋ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article