PUNJABMAILUSA.COM

ਜਸਟਿਨ ਟਰੂਡੋ ਦਾ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਪਹੁੰਚਣ ‘ਤੇ ਹੋਇਆ ਭਰਵਾਂ ਸਵਾਗਤ

ਜਸਟਿਨ ਟਰੂਡੋ ਦਾ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਪਹੁੰਚਣ ‘ਤੇ ਹੋਇਆ ਭਰਵਾਂ ਸਵਾਗਤ

ਜਸਟਿਨ ਟਰੂਡੋ ਦਾ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਪਹੁੰਚਣ ‘ਤੇ ਹੋਇਆ ਭਰਵਾਂ ਸਵਾਗਤ
February 21
12:37 2018

* ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਾਨੂੰ ਕਿਰਪਾ ਅਤੇ ਨਿਮਰਤਾ ਦਾ ਅਨੁਭਵ ਮਹਿਸੂਸ ਹੋਇਆ : ਜਸਟਿਨ ਟਰੂਡੋ
* ਕੈਪਟਨ ਅਮਰਿੰਦਰ ਸਿੰਘ ਨੇ ਜਸਟਿਨ ਟਰੂਡੋ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਮੇਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਗਿਆ। ਸ੍ਰੀ ਗੁਰੂ ਰਾਮਦਾਸ ਏਅਰਪੋਰਟ ‘ਤੇ ਭਾਰਤ ਦੇ ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਜਸਟਿਨ ਟਰੂਡੋ ਅਤੇ ਉਸ ਦੇ ਪਰਿਵਾਰ ਨੇ ਪੰਜਾਬੀ ਪੌਸ਼ਾਕ ਪਾਈ ਹੋਈ ਸੀ। ਜਸਟਿਨ ਟਰੂਡੋ ਨੇ ਕੁੜਤਾ-ਪਜਾਮਾ ਪਾਇਆ ਹੋਇਆ ਸੀ ਤੇ ਸਿਰ ‘ਤੇ ਕੇਸਰੀ ਰੁਮਾਲ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੀ ਪਤਨੀ ਸੋਫੀ ਨੇ ਵੀ ਪੰਜਾਬੀ ਸੂਟ ਪਾਇਆ ਹੋਇਆ ਸੀ।
ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚਣ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਿਸਟਰ ਜਸਟਿਨ ਟਰੂਡੋ ਦਾ ਸਮੁੱਚੇ ਸੰਸਾਰ ਦੇ ਸਿੱਖਾਂ ਵੱਲੋਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੇ ਸ਼ਾਨਦਾਰ ਸਵਾਗਤ ਕੀਤਾ। ਜਿਉਂ ਹੀ ਜਸਟਿਨ ਟਰੂਡੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਅਕਾਲੀ ਸਰਕਾਰ ਸਮੇਂ ਬਣੇ ਸੁੰਦਰ ਪਲਾਜ਼ਾ ਵਿਖੇ ਪਹੁੰਚੇ, ਤਾਂ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਫੁੱਲਾਂ ਦੇ ਗੁਲਦਸਤਿਆਂ ਨਾਲ ਭਰਪੂਰ ਸਵਾਗਤ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਸਵਾਗਤ ਕਰਨ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਉਚੇਚੇ ਤੌਰ ‘ਤੇ ਮੌਜੂਦ ਸਨ। ਜਸਟਿਨ ਟਰੂਡੋ ਠੀਕ 11:55 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਸੋਫੀ ਟਰੂਡੋ, ਬੇਟੀ ਅੇਲਾਗ੍ਰੇਸ ਤੇ ਇੱਕ ਬੇਟਾ ਵੀ ਮੌਜੂਦ ਸਨ। ਇਸ ਤੋਂ ਇਲਾਵਾ ਕੈਨੇਡਾ ਸਰਕਾਰ ਦੇ ਚਾਰ ਸਿੱਖ/ਪੰਜਾਬੀ ਮੰਤਰੀ ਹਰਜੀਤ ਸਿੰਘ ਸੱਜਣ, ਨਵਦੀਪ ਸਿੰਘ ਬੈਂਸ, ਅਮਰਜੀਤ ਸਿੰਘ ਸੋਹੀ ਤੇ ਬਰਦੀਸ਼ ਕੌਰ ਚੱਗਰ ਸਮੇਤ ਹੋਰ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਵੀ ਉਨ੍ਹਾਂ ਦੇ ਨਾਲ ਸਨ। ਜਸਟਿਨ ਟਰੂਡੋ ਨੇ ਪੰਜਾਬੀ ਰਵਾਇਤੀ ਕਰੀਮ ਰੰਗ ਦਾ ਕੁੜਤਾ ਪਜ਼ਾਮਾ ਪਹਿਨਿਆ ਹੋਇਆ ਸੀ। ਉਨ੍ਹਾਂ ਦੀ ਪਤਨੀ ਅਤੇ ਬੱਚੇ ਵੀ ਰਵਾਇਤੀ ਪੰਜਾਬੀ ਪਹਿਰਾਵੇ ਵਿਚ ਸਨ। ਘੰਟਾ ਘਰ ਬਾਹੀ ਮੁੱਖ ਪ੍ਰਵੇਸ਼ ਦੁਆਰ ਤੋਂ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਉੱਤਰਦਿਆਂ ਹੀ ਕੈਨੇਡੀਅਨ ਪ੍ਰਧਾਨ ਮੰਤਰੀ ਅਤੇ ਉਸ ਦੇ ਪਰਿਵਾਰ ਨੇ ਕੁਝ ਪਲ ਰੁੱਕ ਕੇ ਰੂਹਾਨੀ ਵਾਤਾਵਰਣ ਨੂੰ ਮਹਿਸੂਸ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਉਹ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿਖੇ ਗਏ, ਜਿਥੇ ਉਨ੍ਹਾਂ ਨੇ ਪ੍ਰਸ਼ਾਦੇ ਤਿਆਰ ਕਰਨ ਦੀ ਸੇਵਾ ਕੀਤੀ। ਉਹ 12:10 ‘ਤੇ ਲੰਗਰ ਘਰ ਪਹੁੰਚੇ ਅਤੇ 12:20 ਤੱਕ ਉਥੇ ਰਹੇ।
ਇਸ ਤੋਂ ਬਾਅਦ ਜਸਟਿਨ ਟਰੂਡੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਤਿਕਾਰ ਭੇਟ ਕਰਦਿਆਂ, ਜਿੱਥੇ ਕੜਾਹਿ ਪ੍ਰਸ਼ਾਦਿ ਦੀ ਦੇਗ ਕਰਵਾਈ, ਉਥੇ ਹੀ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਰੁਮਾਲਾ ਸਾਹਿਬ ਵੀ ਭੇਟ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ, ਫੁੱਲਾਂ ਦਾ ਹਾਰ ਅਤੇ ਗੁਲਦਸਤਾ ਗੁਰੂ ਬਖ਼ਸ਼ਿਸ਼ ਵਜੋਂ ਦਿੱਤਾ। ਇਸ ਤੋਂ ਇਲਾਵਾ ਸਿੰਘ ਸਾਹਿਬ ਨੇ ਪ੍ਰਧਾਨ ਮੰਤਰੀ ਦੇ ਪਰਿਵਾਰ ਸਮੇਤ ਸਿੱਖ/ਪੰਜਾਬੀ ਮੰਤਰੀਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵੀ ਸਿਰੋਪਾਓ ਦੀ ਬਖ਼ਸ਼ਿਸ ਕੀਤੀ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਨੇ ਜਸਟਿਨ ਟਰੂਡੋ ਤੇ ਉਨ੍ਹਾਂ ਦੇ ਪਰਿਵਾਰ ਨੂੰ ਪਰਿਕਰਮਾ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਇਥੇ ਸਥਿਤ ਹੋਰ ਪਾਵਨ ਅਸਥਾਨਾਂ ਦੇ ਇਤਿਹਾਸ, ਧਾਰਮਿਕ ਅਤੇ ਸਮਾਜਿਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ, ਜਿਸ ਨੂੰ ਉਨ੍ਹਾਂ ਗੰਭੀਰਤਾ ਨਾਲ ਸੁਣਿਆ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਜਸਟਿਨ ਟਰੂਡੋ ਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸਨਮਾਨਿਤ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਵਿਚ ਉਨ੍ਹਾਂ ਨੂੰ ਸਿਰੋਪਾਓ, ਲੋਈ, ਸੁਨਹਿਰੀ ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਧਾਰਮਿਕ ਪੁਸਤਕਾਂ ਜਿਨ੍ਹਾਂ ਵਿਚ ਸ. ਰਣਜੋਧ ਸਿੰਘ, ਟੀ.ਪੀ. ਸਿੰਘ ਅਤੇ ਡਾ. ਰੂਪ ਸਿੰਘ ਦੀਆਂ ਸਚਿੱਤਰ ਪੁਸਤਕਾਂ ਵੀ ਸ਼ਾਮਲ ਸਨ, ਦਾ ਸੈੱਟ ਦਿੱਤਾ ਗਿਆ। ਇਸ ਦੌਰਾਨ ਜਸਟਿਨ ਟਰੂਡੋ ਦੇ ਪਰਿਵਾਰ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਵਿਜ਼ਟਰ ਬੁੱਕ ਵਿਚ ਲਿਖਿਆ ਕਿ ‘ਉਨ੍ਹਾਂ ਲਈ ਵੱਡੇ ਮਾਣ ਦੀ ਗੱਲ ਹੈ ਕਿ ਉਨ੍ਹਾਂ ਨੂੰ ਇੱਕ ਖ਼ੂਬਸੂਰਤ ਅਤੇ ਮਹਾਨ ਪਾਵਨ ਅਸਥਾਨ ਦੇ ਦਰਸ਼ਨ ਕਰਨ ਸਮੇਂ ਬੇਹੱਦ ਸਤਿਕਾਰ ਪ੍ਰਾਪਤ ਹੋਇਆ ਹੈ। ਇਥੇ ਨਤਮਸਤਕ ਹੋ ਕੇ ਸਾਨੂੰ ਪ੍ਰਭੂ ਕਿਰਪਾ ਅਤੇ ਨਿਰਮਤਾ ਦਾ ਅਨੁਭਵ ਮਹਿਸੂਸ ਹੋਇਆ ਹੈ।’
ਜਸਟਿਨ ਟਰੂਡੋ ਨੇ ਪਰਿਕਰਮਾ ਵਿਚ ਖੜ੍ਹ ਕੇ ਖਿਚਵਾਈਆਂ ਤਸਵੀਰਾਂ
ਲੰਗਰ ਸੇਵਾ ਕਰਨ ਤੋਂ ਬਾਅਦ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲੰਗਰ ਬਾਹੀ ਪਰਿਕਰਮਾ ਵਿਚ ਖੜ੍ਹ ਕੇ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਤਸਵੀਰਾਂ ਖਿਚਵਾਈਆਂ। ਉਨ੍ਹਾਂ ਨਾਲ ਤਸਵੀਰਾਂ ਖਿਚਵਾਉਣ ਵਾਲਿਆਂ ਵਿਚ ਕੈਨੇਡਾ ਸਰਕਾਰ ਵਿਚ ਸਿੱਖ/ਪੰਜਾਬੀ ਮੰਤਰੀ ਸ. ਹਰਜੀਤ ਸਿੰਘ ਸੱਜਣ, ਸ. ਨਵਦੀਪ ਸਿੰਘ ਬੈਂਸ, ਸ. ਅਮਰਜੀਤ ਸਿੰਘ ਸੋਹੀ, ਬਰਦੀਸ਼ ਕੌਰ ਚੱਗਰ, ਸੁੱਖ ਧਾਲੀਵਾਲ, ਰਾਜ ਗਰੇਵਾਲ, ਭਾਰਤ ਦੇ ਕੇਂਦਰੀ ਮੰਤਰੀ ਸ. ਹਰਦੀਪ ਸਿੰਘ ਪੁਰੀ, ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਕੈਨੇਡਾ ਤੋਂ ਵੱਡੀ ਗਿਣਤੀ ਵਿਚ ਪਹੁੰਚੇ ਪਾਰਲੀਮੈਂਟ ਮੈਂਬਰ ਵਿਸ਼ੇਸ਼ ਸਨ।
ਸੰਗਤਾਂ ਨੇ ਕੀਤਾ ਭਰਪੂਰ ਸਵਾਗਤ
ਜਸਟਿਨ ਟਰੂਡੋ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਕਰਦਿਆਂ ਸੰਗਤਾਂ ਨੇ ਉਨ੍ਹਾਂ ਦਾ ਭਰਪੂਰ ਸਵਾਗਤ ਕੀਤਾ। ਇਹ ਪਹਿਲੀ ਵਾਰ ਸੀ ਕਿ ਕਿਸੇ ਵੱਡੀ ਵਿਦੇਸ਼ੀ ਸ਼ਖ਼ਸੀਅਤ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜਣ ‘ਤੇ ਸੰਗਤਾਂ ਵੱਲੋਂ ਏਨਾ ਸਤਿਕਾਰ ਦਿੱਤਾ ਗਿਆ ਹੋਵੇ। ਪਰਿਕਰਮਾ ਕਰਦਿਆਂ ਜਿੱਥੇ ਸੰਗਤਾਂ ਉਨ੍ਹਾਂ ਨੂੰ ਦੋਵੇਂ ਹੱਥ ਜੋੜ ਕੇ ਅਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਬੁਲਾ ਕੇ ਉਨ੍ਹਾਂ ਦਾ ਸਵਾਗਤ ਕਰ ਰਹੀਆਂ ਸਨ, ਉਥੇ ਹੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਪਰਿਵਾਰ ਨੇ ਦੋਵੇਂ ਹੱਥ ਜੋੜ ਕੇ ਜਵਾਬੀ ਸਤਿਕਾਰ ਦਿੱਤਾ। ਇਥੇ ਵੀ ਦੱਸਣਯੋਗ ਹੈ ਕਿ ਜਸਟਿਨ ਟਰੂਡੋ ਨੇ ਪਰਿਕਰਮਾ ਕਰਦਿਆਂ ਕਰੀਬ 10 ਵਾਰ ਫ਼ਤਹਿ ਬੁਲਾਈ ਅਤੇ ਸੰਗਤ ਦੇ ਜੈਕਾਰਿਆਂ ਦਾ ਜਵਾਬ ਵੀ ਦਿੱਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਸ੍ਰੀ ਦਰਬਾਰ ਸਾਹਿਬ ਦੀਆਂ ਪਰਿਕਰਮਾ ਵਿਚ ਮੁਲਾਜ਼ਮਾਂ ਦੀ ਮਨੁੱਖੀ ਕੜੀ ਬਣਾ ਕੇ ਸੰਗਤ ਦੀ ਆਵਾਜਾਈ ਬਰਾਂਡਿਆਂ ਵਿਚ ਦੀ ਕੀਤੀ ਹੋਈ ਸੀ ਅਤੇ ਸੰਗਤਾਂ ਵੱਲੋਂ ਇਸ ਪ੍ਰਬੰਧ ਵਿਚ ਮੁਕੰਮਲ ਤੌਰ ‘ਤੇ ਸਹਿਯੋਗ ਦਿੱਤਾ ਗਿਆ।
ਸ਼੍ਰੋਮਣੀ ਕਮੇਟੀ ਨੇ ਲਗਾਏ ਸਵਾਗਤੀ ਬੋਰਡ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਮਿਸਟਰ ਜਸਟਿਨ ਟਰੂਡੋ ਦਾ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ਤੇ ਪਲਾਜ਼ਾ ਵਿਚ ਸ਼ਾਨਦਾਰ ਸਵਾਗਤ ਕੀਤਾ ਗਿਆ, ਉਥੇ ਹੀ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਲੈ ਕੇ ਸ੍ਰੀ ਦਰਬਾਰ ਸਾਹਿਬ ਤੱਕ ਸਾਰੇ ਮਾਰਗ ‘ਤੇ ਲਗਾਏ ਗਏ ਸਵਾਗਤੀ ਬੋਰਡ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਸ਼੍ਰੋਮਣੀ ਕਮੇਟੀ ਵੱਲੋਂ ਵੱਡੀ ਗਿਣਤੀ ਵਿਚ ਲਗਾਏ ਗਏ ਇਹ ਸਵਾਗਤੀ ਬੋਰਡ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾਵਾਂ ਵਿਚ ਸਨ। ਕੁਝ ਬੋਰਡਾਂ ‘ਤੇ ਜਸਟਿਨ ਟਰੂਡੋ ਦੀ ਤਸਵੀਰ ਦੇ ਨਾਲ ਕੇਵਲ ਸ਼੍ਰੋਮਣੀ ਕਮੇਟੀ ਪ੍ਰਮੁੱਖ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਤਸਵੀਰ ਸੀ ਅਤੇ ਕੁਝ ਬੋਰਡਾਂ ‘ਤੇ ਕੈਨੇਡਾ ਸਰਕਾਰ ਵਿਚ ਸ਼ਾਮਲ ਚਾਰ ਸਿੱਖ/ਪੰਜਾਬੀ ਮੰਤਰੀਆਂ ਦੀਆਂ ਤਸਵੀਰਾਂ ਵੀ ਪ੍ਰਦਰਸ਼ਿਤ ਕੀਤੀਆਂ ਹੋਈਆਂ ਸਨ। ਇਹ ਬੋਰਡ ਸ਼੍ਰੋਮਣੀ ਕਮੇਟੀ ਵੱਲੋਂ ਜਸਟਿਨ ਟਰੂਡੋ ਦੇ ਸਵਾਗਤ ਲਈ ਅਪਣਾਈ ਗਈ ਪਹੁੰਚ ਦਾ ਹਿੱਸਾ ਸਨ।
ਵਿਸ਼ਵ ਅੰਦਰ ਸਿੱਖਾਂ ਦੀ ਵਿਲੱਖਣ ਪਛਾਣ ਨੂੰ ਬਲ ਮਿਲੇਗਾ-ਭਾਈ ਲੌਂਗੋਵਾਲ
ਜਸਟਿਨ ਟਰੂਡੋ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਵੱਲੋਂ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਵਿਖੇ ਨਤਮਸਤਕ ਹੋਣ ਨਾਲ ਵਿਸ਼ਵ ਭਰ ਵਿਚ ਸਿੱਖ ਪਛਾਣ ਨੂੰ ਬਲ ਮਿਲੇਗਾ, ਉਥੇ ਹੀ ਵਿਦੇਸ਼ਾਂ ਅੰਦਰ ਸਿੱਖਾਂ ‘ਤੇ ਹੁੰਦੇ ਨਸਲੀ ਹਮਲਿਆਂ ਨੂੰ ਵੀ ਯਕੀਨਨ ਠੱਲ੍ਹ ਪਵੇਗੀ। ਉਨ੍ਹਾਂ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸੰਗਤ ਵੱਲੋਂ ਦਿੱਤੇ ਗਏ ਭਰਪੂਰ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਸਮੇਤ ਸਮੁੱਚੇ ਮੁਲਾਜ਼ਮਾਂ ਦਾ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਧੰਨਵਾਦ ਵੀ ਕੀਤਾ।
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ., ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ. ਗੁਰਿੰਦਰਪਾਲ ਸਿੰਘ ਗੋਰਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਅਵਤਾਰ ਸਿੰਘ ਵਣਵਾਲਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਕੇਂਦਰੀ ਮੰਤਰੀ ਸ. ਹਰਦੀਪ ਸਿੰਘ ਪੁਰੀ, ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਸ. ਅਵਤਾਰ ਸਿੰਘ ਸੈਂਪਲਾ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਤੇ ਸ. ਗੁਰਿੰਦਰ ਸਿੰਘ ਮਥਰੇਵਾਲ ਸਮੇਤ ਹੋਰ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article