PUNJABMAILUSA.COM

ਜਸਟਿਨ ਟਰੂਡੋ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਦਿੱਤਾ ਯਾਦਗਾਰੀ ਸਿੱਕਾ

ਜਸਟਿਨ ਟਰੂਡੋ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਦਿੱਤਾ ਯਾਦਗਾਰੀ ਸਿੱਕਾ

ਜਸਟਿਨ ਟਰੂਡੋ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਦਿੱਤਾ ਯਾਦਗਾਰੀ ਸਿੱਕਾ
February 22
16:42 2018

ਸਿੱਕਾ ਕੇਂਦਰੀ ਸਿੱਖ ਅਜਾਇਬਘਰ ’ਚ ਸੰਭਾਲੇਗੀ ਸ਼੍ਰੋਮਣੀ ਕਮੇਟੀ –ਡਾ.ਰੂਪ ਸਿੰਘ
ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦਾ ਸਹਿਯੋਗ ਲਈ ਧੰਨਵਾਦ

ਅੰਮ੍ਰਿਤਸਰ, 22 ਫਰਵਰੀ (ਪੰਜਾਬ ਮੇਲ)- ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਦਰਸ਼ਨ ਕਰਨ ਆਏ ਕੈਨੇਡਾ ਦੇ ਪ੍ਰਧਾਨ ਮੰਤਰੀ ਮਿਸਟਰ ਜਸਟਿਨ ਟਰੂਡੋ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਕ ਯਾਦਗਾਰੀ ਸਿੱਕਾ ਤੋਹਫ਼ੇ ਵਜੋਂ ਦਿੱਤਾ ਹੈ। ਇਹ ਸੁਨਹਿਰੀ ਸਿੱਕਾ ਜਸਟਿਨ ਟਰੂਡੋ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਉਦੋਂ ਦਿੱਤਾ, ਜਦੋਂ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਤਿ ਕੀਤਾ ਗਿਆ ਸੀ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ.ਰੂਪ ਸਿੰਘ ਨੇ ਦੱਸਿਆ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਪੰਥਕ ਰਵਾਇਤਾਂ ਅਨੁਸਾਰ ਸਨਮਾਨਤ ਕਰਦਿਆਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਹਿਰੀ ਮਾਡਲ ਦਿੱਤੇ ਸਨ। ਇਸੇ ਦੌਰਾਨ ਜਸਟਿਨ ਟਰੂਡੋ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਤੋਹਫ਼ੇ ਵਜੋਂ ਇਕ ਸੁਨਹਿਰੀ ਸਿੱਕਾ ਦਿੱਤਾ ਗਿਆ, ਜਿਸ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖੁਸ਼ੀ ਨਾਲ ਪ੍ਰਵਾਨ ਕੀਤਾ। ਉਨ੍ਹਾਂ ਦੱਸਿਆ ਕਿ ਇੱਕ ਸੁੰਦਰ ਬਕਸੇ ਵਿਚ ਪੈਕ ਕਰਕੇ ਦਿੱਤੇ ਗਏ ਇਸ ਸੁਨਹਿਰੀ ਸਿੱਕੇ ’ਤੇ ਮੈਪਲ ਟਰੀ ਉਕਰਿਆ ਹੋਇਆ ਹੈ। ਡਾ. ਰੂਪ ਸਿੰਘ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਯਾਦਗਾਰੀ ਸਿੱਕੇ ਨੂੰ ਕੇਂਦਰੀ ਸਿੱਖ ਅਜਾਇਬਘਰ ਵਿਚ ਰੱਖਣ ਦਾ ਅਦੇਸ਼ ਕੀਤਾ ਹੈ ਅਤੇ ਇਸ ਕਾਰਜ ਲਈ ਉਨ੍ਹਾਂ ਨੇ ਸਿੱਕਾ ਆਪਣੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਕੀਮਤੀ ਸੌਗਾਤ ਕੇਂਦਰੀ ਸਿੱਖ ਅਜਾਇਬ ਘਰ ਦਾ ਹਿੱਸਾ ਬਣੇਗੀ ਅਤੇ ਇਸ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਵਾਲੀਆਂ ਸੰਗਤਾਂ ਵੀ ਵੇਖ ਸਕਣਗੀਆਂ।
ਇਸੇ ਦੌਰਾਨ ਹੀ ਡਾ. ਰੂਪ ਸਿੰਘ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਸਮੇਂ ਸੰਗਤਾਂ ਵੱਲੋਂ ਦਿੱਤੇ ਗਏ ਭਰਪੂਰ ਸਹਿਯੋਗ ਲਈ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਨੇ ਸਿੱਖ ਬੋਲੇ ਜੈਕਾਰੇ ਗਜਾ ਕੇ ਜਸਟਿਨ ਟਰੂਡੋ ਦਾ ਭਰਵਾਂ ਸਵਾਗਤ ਕਰਦਿਆਂ ਭਰਵਾਂ ਸਹਿਯੋਗ ਦਿੱਤਾ, ਜਿਸ ਲਈ ਅਸੀਂ ਸੰਗਤਾਂ ਦੇ ਰੋਮ ਰੋਮ ਤੋਂ ਰਿਣੀ ਹਾਂ। ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਸਵਾਗਤ ਲਈ ਕੀਤੇ ਗਏ ਉਚੇਚ ਨਾਲ ਸਿੱਖ ਪਰੰਪਰਾਵਾਂ ਨੂੰ ਬਲ ਮਿਲੇਗਾ। ਪਰ ਫਿਰ ਵੀ ਜੇਕਰ ਸੰਗਤ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਆਈ ਹੋਏ ਤਾਂ ਉਸ ਖਿਮਾ ਮੰਗਦੇ ਹਾਂ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article