PUNJABMAILUSA.COM

ਜਸਟਿਸ ਗਿੱਲ ਕਮਿਸ਼ਨ ਵੱਲੋਂ ਝੂਠੇ ਕੇਸਾਂ ਨਾਲ ਸੰਬੰਧਤ ਰਿਪੋਰਟ ‘ਚ 112 ਸ਼ਿਕਾਇਤਾਂ ਦੀ ਜਾਂਚ ‘ਚੋਂ 30 ਕੇਸਾਂ ‘ਤੇ ਕਾਰਵਾਈ ਕਰਨ ਦੀ ਸਿਫਾਰਿਸ਼

December 04
10:47 2017

ਚੰਡੀਗੜ੍ਹ/ਜਲੰਧਰ, 4 ਦਸੰਬਰ (ਪੰਜਾਬ ਮੇਲ)- ਸੇਵਾਮੁਕਤ ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਨੇ ਪਿਛਲੀ ਅਕਾਲੀ ਸਰਕਾਰ ਦੌਰਾਨ ਦਰਜ ਹੋਏ ਝੂਠੇ ਕੇਸਾਂ ਨਾਲ ਸਬੰਧਤ ਆਪਣੀ ਚੌਥੀ ਅੰਤ੍ਰਿਮ ਰਿਪੋਰਟ ਸੌਂਪਦਿਆਂ ਇਸ ਦੌਰਾਨ 112 ਸ਼ਿਕਾਇਤਾਂ ਦੀ ਕੀਤੀ ਜਾਂਚ ‘ਚੋਂ 30 ਕੇਸਾਂ ‘ਤੇ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ 30 ਕੇਸਾਂ ਵਿਚ ਕੋਟਕਪੂਰਾ ਦੇ ਪੱਤਰਕਾਰ ਨਰੇਸ਼ ਕੁਮਾਰ ਖਿਲਾਫ਼ ਦਰਜ ਕੇਸ ਸਬੰਧੀ ਵੀ ਕਮਿਸ਼ਨ ਨੇ ਸਿਫਾਰਸ਼ ਕੀਤੀ ਹੈ। ਜਸਟਿਸ ਗਿੱਲ ਕਮਿਸ਼ਨ ਨੇ ਫਰੀਦਕੋਟ ਦੀ ਜੁਡੀਸ਼ੀਅਲ ਅਦਾਲਤ ਵਲੋਂ ਪੱਤਰਕਾਰ ਨਰੇਸ਼ ਕੁਮਾਰ ਨੂੰ ਬਰੀ ਕੀਤੇ ਜਾਣ ਦਾ ਹਵਾਲਾ ਦਿੰਦਿਆਂ ਉਸ ਖਿਲਾਫ਼ ਦਰਜ ਐੱਫ. ਆਈ. ਆਰ. ਰੱਦ ਕਰਨ ਦੀ ਸਿਫਾਰਸ਼ ਕੀਤੀ ਹੈ।
ਜਸਟਿਸ ਗਿੱਲ ਨੇ ਆਖਿਆ ਕਿ ਕਮਿਸ਼ਨ ਵਲੋਂ ਸਿਫਾਰਸ਼ ਕੀਤੀ ਗਈ ਹੈ ਕਿ ਸਿਆਸੀ ਬਦਲਾਖੋਰੀ ਤਹਿਤ ਨਰੇਸ਼ ਕੁਮਾਰ ਖਿਲਾਫ ਝੂਠਾ ਕੇਸ ਦਰਜ ਕਰਵਾਉਣ ਵਾਲੇ ਸ਼ਿਕਾਇਤਕਰਤਾ ਅਤੇ ਕੇਸ ਦਰਜ ਕਰਨ ਵਾਲੇ ਸਬੰਧਤ ਪੁਲਸ ਮੁਲਾਜ਼ਮਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਬੁਲਾਰੇ ਨੇ ਦੱਸਿਆ ਕਿ ਆਪਣੀ ਚੌਥੀ ਰਿਪੋਰਟ ਵਿਚ ਕਮਿਸ਼ਨ ਨੇ ਵੱਖ-ਵੱਖ ਆਧਾਰ ‘ਤੇ 82 ਸ਼ਿਕਾਇਤਾਂ/ਕੇਸਾਂ ਨੂੰ ਰੱਦ ਕਰ ਦਿੱਤਾ ਹੈ। ਇਸ 2 ਮੈਂਬਰੀ ਕਮਿਸ਼ਨ ਜਿਸ ਵਿਚ ਸਾਬਕਾ ਜ਼ਿਲਾ ਤੇ ਸੈਸ਼ਨ ਜੱਜ ਬੀ. ਐਸ. ਮਹਿੰਦੀਰੱਤਾ ਵੀ ਮੈਂਬਰ ਹਨ, ਵਲੋਂ 31 ਜੁਲਾਈ, 2017 ਤੱਕ ਹਾਸਲ ਹੋਈਆਂ ਕੁੱਲ 4371 ਸ਼ਿਕਾਇਤਾਂ ਵਿਚੋਂ ਹੁਣ ਤੱਕ 563 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵੀ ਕੁੱਝ ਸ਼ਿਕਾਇਤਾਂ ਕਮਿਸ਼ਨ ਨੂੰ ਸੁਣਵਾਈ ਲਈ ਭੇਜੀਆਂ। ਇਸ ਦੌਰਾਨ ਹਾਈ ਕੋਰਟ ਨੇ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕੀਤਾ ਅਤੇ ਸੂਬੇ ਦੇ ਗ੍ਰਹਿ ਵਿਭਾਗ ਨੂੰ ਇਨ੍ਹਾਂ ਸਿਫਾਰਸ਼ਾਂ ‘ਤੇ ਢੁਕਵੀਂ ਕਾਰਵਾਈ ਕਰਨ ਦੇ ਹੁਕਮ ਦਿੱਤੇ। ਕਮਿਸ਼ਨ ਨੇ ਪਿਛਲੀ ਸਰਕਾਰ ਵਲੋਂ ਸਿਆਸੀ ਬਦਲਾਖੋਰੀ ਤਹਿਤ ਨਿਸ਼ਾਨਾ ਬਣਾਏ ਗਏ ਅਤੇ ਹੁਣ ਅਦਾਲਤਾਂ ਵਲੋਂ ਬਰੀ ਕੀਤੇ ਗਏ ਵਿਅਕਤੀਆਂ ਨੂੰ ਮੁਆਵਜ਼ਾ ਦੇਣ ਦੇ ਕੇਸ ਵੀ ਰੈਫਰ ਕੀਤੇ ਹਨ।
ਇਹ ਜ਼ਿਕਰਯੋਗ ਹੈ ਕਿ ਕਮਿਸ਼ਨ ਨੇ ਆਪਣੀ ਤੀਜੀ ਰਿਪੋਰਟ ਜੋ ਸੂਬਾ ਭਰ ਤੋਂ ਪ੍ਰਾਪਤ ਹੋਈਆਂ 101 ਸ਼ਿਕਾਇਤਾਂ/ਕੇਸਾਂ ਨਾਲ ਸਬੰਧਤ ਹੈ, ਦੇ 12 ਕੇਸਾਂ, ਜਿਨ੍ਹਾਂ ਵਿਚ 5 ਕੇਸਾਂ ਵਿਚ ਅਦਾਲਤ ਪਾਸੋਂ ਲੋੜੀਂਦੇ ਹੁਕਮ ਹਾਸਲ ਹੋਏ ਹਨ, ਦੀ ਐੱਫ. ਆਈ. ਆਰ. ਰੱਦ ਕਰਨ ਦੀ ਸਿਫਾਰਸ਼ ਕੀਤੀ ਸੀ। ਕਮਿਸ਼ਨ ਨੇ 2 ਜਾਂਚ ਅਧਿਕਾਰੀਆਂ ਵਲੋਂ ਸਿਆਸੀ ਪ੍ਰਭਾਵ ਹੇਠ ਪੱਖਪਾਤੀ ਭੂਮਿਕਾ ਅਦਾ ਕਰਨ ਦੇ ਦੋਸ਼ ਵਿਚ ਉਨ੍ਹਾਂ ਖਿਲਾਫ਼ ਕਾਰਵਾਈ ਕਰਨ ਦੀ ਵੀ ਸਿਫਾਰਸ਼ ਕੀਤੀ ਸੀ। ਆਪਣੀ ਦੂਜੀ ਰਿਪੋਰਟ ਵਿਚ ਕਮਿਸ਼ਨ ਨੇ ਸਿਆਸੀ ਬਦਲਾਖੋਰੀ ਤਹਿਤ ਦਰਜ ਹੋਏ 47 ਕੇਸ ਝੂਠੇ ਹੋਣ ਦੀ ਸ਼ਨਾਖ਼ਤ ਕੀਤੀ ਸੀ। ਇਸ ਰਿਪੋਰਟ ਵਿਚ ਕਮਿਸ਼ਨ ਨੇ ਇਨ੍ਹਾਂ ਕੇਸਾਂ ਵਿਚੋਂ 37 ਕੇਸਾਂ ਵਿਚ ਐੱਫ. ਆਈ. ਆਰ. ਰੱਦ ਕਰਨ ਦੀ ਸਿਫਾਰਸ਼ ਕੀਤੀ ਸੀ ਜਦਕਿ ਚਾਰ ਹੋਰ ਕੇਸਾਂ ਜਿਨ੍ਹਾਂ ਵਿਚ ਸਬੰਧਤ ਵਿਅਕਤੀਆਂ ਨੂੰ ਅਦਾਲਤਾਂ ਨੇ ਬਰੀ ਕਰ ਦਿੱਤਾ ਸੀ, ਨੂੰ ਮੁਆਵਜ਼ਾ ਦੇਣ ਦਾ ਸੁਝਾਅ ਦਿੱਤਾ ਸੀ। ਬਾਕੀ 6 ਕੇਸਾਂ ਵਿਚ ਕਮਿਸ਼ਨ ਨੇ ਅਦਾਲਤਾਂ ਵਿਚ ਚਲਾਨ ਨਾ ਪੇਸ਼ ਕਰਨ ਵਰਗੇ ਹੋਰ ਕਦਮ ਚੁੱਕਣ ਦੀ ਸਿਫਾਰਸ਼ ਕੀਤੀ ਸੀ। ਇਸ ਤੋਂ ਪਹਿਲਾਂ ਕਮਿਸ਼ਨ ਵੱਲੋਂ ਅਗਸਤ ਵਿਚ ਆਪਣੀ ਪਲੇਠੀ ਅੰਤ੍ਰਿਮ ਰਿਪੋਰਟ ਸੌਂਪਦਿਆਂ 172 ਸ਼ਿਕਾਇਤਾਂ ਦੀ ਪੁਣਛਾਣ ਕਰਨ ਤੋਂ ਬਾਅਦ 130 ਕੇਸਾਂ ਵਿਚ ਮੁਆਵਜ਼ਾ ਦੇਣ ਦੀ ਸਿਫਾਰਸ਼ ਕੀਤੀ ਗਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article