PUNJABMAILUSA.COM

ਜਸਟਿਸ ਟਰੂਡੋ ਨਾਲ ਪਰਵਾਸੀ ਪੰਜਾਬੀ ਕੈਨੇਡੀਅਨ ਸੰਸਦ ਮੈਂਬਰਾਂ ਦੇ ਵਫ਼ਦ ਨੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਮੱਥਾ ਟੇਕ ਕੇ ਕੀਤਾ ਸ਼ੁਕਰਾਨਾ

February 19
14:32 2018

ਨਵੀਂ ਦਿੱਲੀ, 19 ਫਰਵਰੀ (ਪੰਜਾਬ ਮੇਲ)- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨਾਲ ਪਰਵਾਸੀ ਪੰਜਾਬੀ ਕੈਨੇਡੀਅਨ ਸੰਸਦ ਮੈਂਬਰਾਂ ਦੇ ਵਫ਼ਦ ਨੇ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਮੱਥਾ ਟੇਕ ਕੇ ਸ਼ੁਕਰਾਨਾ ਕੀਤਾ। ਉਨ੍ਹਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੰਬਰ 1984 ਦੇ ਸਿੱਖ ਕਤਲੇਆਮ ਦੀ ਯਾਦ ਵਿੱਚ ਬਣਾਈ ਗਈ ‘ਸੱਚ ਦੀ ਕੰਧ’ ਦਾ ਦੌਰਾ ਕੀਤਾ। ਪਰਵਾਸੀ ਸੰਸਦ ਮੈਂਬਰਾਂ ਨੂੰ ਦਿੱਲੀ ਕਮੇਟੀ ਵੱਲੋਂ ਫ਼ਤਿਹ ਦਿਵਸ ਬਾਰੇ ਕਿਤਾਬ, ਸਿੱਕਾ ਤੇ ਸ੍ਰੀ ਸਾਹਿਬ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਕੈਨੇਡੀਅਨ ਸੰਸਦ ਮੈਂਬਰ ਰਣਦੀਪ ਸਿੰਘ ਸਰਾਇ ਨੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਰਹਿੰਦੇ ਸਿੱਖ ਵੀ ਨਵੰਬਰ 1984 ਨੂੰ ਨਹੀਂ ਭੁੱਲੇ ਹਨ ਅਤੇ ਹਰ ਸਾਲ ਸੰਸਦ ਤੋਂ ਲੈ ਕੇ ਹੋਰ ਮੰਚਾਂ ‘ਤੇ ਉਨ੍ਹਾਂ ਨੂੰ ਯਾਦ ਕੀਤਾ ਜਾਂਦਾ ਹੈ। ਸੰਸਦ ਮੈਂਬਰ ਰਾਜ ਗਰੇਵਾਲ ਨੇ ਕਿਹਾ ਕਿ ਭਾਰਤ ਤੇ ਕੈਨੇਡਾ ਦੇ ਸਬੰਧ ਮਜ਼ਬੂਤ ਹੋਏ ਹਨ। ਉਨ੍ਹਾਂ ਕਰਤਾਰ ਸਿੰਘ ਸਰਾਭਾ ਨੂੰ ਵੀ ਯਾਦ ਕੀਤਾ। ਦਿੱਲੀ ਦੀ ਜੰਮਪਲ ਤੇ ਬਰੈਂਪਟਨ ਦੀ ਸੰਸਦ ਮੈਂਬਰ ਕਮਲ ਖਹਿਰਾ ਨੇ ਕਿਹਾ ਕਿ ਉਹ ਬਚਪਨ ਵਿੱਚ ਗੁਰਦੁਆਰਾ ਬੰਗਲਾ ਸਾਹਿਬ ਜਾਂਦੇ ਸਨ। ਸੋਨੀਆ ਸਿੱਧੂ ਨੇ ਦੱਸਿਆ ਕਿ ਕੈਨੇਡਾ, ਵਿਦਿਆਰਥੀਆਂ ਨੂੰ ਬਹੁਤ ਸਹੂਲਤਾਂ ਦੇ ਰਿਹਾ ਹੈ। ਰੂਬੀ ਸਹੋਤਾ ਨੇ ਪੰਜਾਬ ਨਾਲ ਜੁੜੇ ਰਹਿਣ ਦੀ ਤਾਂਘ ਪ੍ਰਗਟਾਈ। ਸਾਰੇ ਸੰਸਦ ਮੈਂਬਰਾਂ ਅਤੇ ਪਰਵਾਸੀ ਮਹਿਮਾਨਾਂ ਨੂੰ ਰਕਾਬ ਗੰਜ ਵਿਖੇ ਸਿਰੋਪੇ ਭੇਟ ਕੀਤੇ ਗਏ। ਇਸ ਦੌਰਾਨ ਪਰਵਾਸੀਆਂ ਨੂੰ ‘ਸੱਚ ਦੀ ਕੰਧ’ ਯਾਦਗਾਰ ਦਿਖਾਉਂਦਿਆਂ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਇਹ ਯਾਦਗਾਰ ਸਰਕਾਰੀ ਰੁਕਾਵਟਾਂ ਦੇ ਬਾਵਜੂਦ ਬਣਾਈ ਗਈ ਹੈ। ਇਸ ਮੌਕੇ ਅਵਤਾਰ ਸਿੰਘ ਹਿੱਤ, ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ, ਬਿੰਨੀਪੈਗ ਦੇ ਸੰਸਦ ਮੈਂਬਰ ਕੇਵਿਨ ਰੇਮਰੂਕਸ ਹਾਜ਼ਰ ਸਨ।
ਡੀਡੀਏ ਕਲੋਨੀ ਦੀਆਂ ਵਿਧਵਾਵਾਂ ਦੀ ਹਾਲਤ ਵੇਖ ਭਾਵੁਕ ਹੋਏ ਵਫ਼ਦ ਮੈਂਬਰ
ਕੈਨੇਡੀਅਨ ਸੰਸਦ ਮੈਂਬਰਾਂ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਇਲਾਕੇ ਤਿਲਕ ਵਿਹਾਰ ਦਾ ਦੌਰਾ ਕੀਤਾ। ਇਸ ਮੌਕੇ ਡੀਡੀਏ ਦੀ ਕਲੋਨੀ ਦੀਆਂ ਵਿਧਵਾਵਾਂ ਦੀ ਹਾਲਤ ਵੇਖਕੇ ਉਹ ਜਜ਼ਬਾਤੀ ਹੋ ਗਏ। ਤਿੰਨਾਂ ਮਹਿਲਾ ਸੰਸਦ ਮੈਂਬਰਾਂ ਦਾ ਉਸ ਵੇਲੇ ਰੋਣਾ ਨਿਕਲ ਆਇਆ ਜਦੋਂ ਉਨ੍ਹਾਂ ਪੀੜਤਾਂ ਦੀ ਦਾਸਤਾਨ ਸੁਣੀ। ਇਸ ਦੌਰਾਨ ਇਸ ਵਫ਼ਦ ਦਾ ਸਵਾਗਤ ਗੁਰਦੁਆਰਾ ਸ਼ਹੀਦ ਗੰਜ ਵਿਖੇ 11 ਮੈਂਬਰਾਂ ਵੱਲੋਂ ਗੁਰਦਿਆਲ ਸਿੰਘ ਨਾਂਗੂ ਦੀ ਅਗਵਾਈ ਹੇਠ ਕੀਤਾ ਗਿਆ ਗਿਆ। ਦਿੱਲੀ ਕਮੇਟੀ ਮੈਂਬਰ ਆਤਮਾ ਸਿੰਘ ਲੁਬਾਣਾ ਨੇ ਦੱਸਿਆ ਕਿ ਕੈਨੇਡਿਆਈ ਆਗੂ ਰਣਦੀਪ ਸਿੰਘ ਨੇ ਵਿਧਵਾਵਾਂ ਨੂੰ ਭਰੋਸਾ ਦਿੱਤਾ ਕਿ ਇਸ ਨਾ-ਇਨਸਾਫ਼ੀ ਲਈ ਉਹ ਕੌਮਾਂਤਰੀ ਪੱਧਰ ’ਤੇ ਆਵਾਜ਼ ਚੁੱਕਦੇ ਰਹਿਣਗੇ। ਸੰਸਦ ਮੈਂਬਰਾਂ ਨੇ ਮੰਗ ਕੀਤੀ ਕਿ ਕਥਿਤ ਦੋਸ਼ੀਆਂ ਨੂੰ ਸਜ਼ਾਵਾਂ ਦੇ ਕੇ ਇਨਸਾਫ਼ ਕੀਤਾ ਜਾਣਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   
Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article