PUNJABMAILUSA.COM

ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਦੀਆਂ 272 ਸਿਫਾਰਸ਼ਾਂ ‘ਤੇ ਕਾਰਵਾਈ ਹੋਈ

ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਦੀਆਂ 272 ਸਿਫਾਰਸ਼ਾਂ ‘ਤੇ ਕਾਰਵਾਈ ਹੋਈ

ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਦੀਆਂ 272 ਸਿਫਾਰਸ਼ਾਂ ‘ਤੇ ਕਾਰਵਾਈ ਹੋਈ
September 12
10:26 2018

ਜਲੰਧਰ, 12 ਸਤੰਬਰ (ਪੰਜਾਬ ਮੇਲ)- ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਕਮਿਸ਼ਨ ਵੱਲੋਂ ਪਿਛਲੀ ਸਰਕਾਰ ਦੌਰਾਨ ਦਰਜ ਹੋਏ ਝੂਠੇ ਕੇਸਾਂ ਦੀ ਜਾਂਚ ‘ਚ ਹੁਣ ਤੱਕ ਪ੍ਰਵਾਨ ਕੀਤੀਆਂ ਗਈਆਂ 346 ਸ਼ਿਕਾਇਤਾਂ ‘ਚੋਂ 272 ਸ਼ਿਕਾਇਤਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 10ਵੀਂ ਅੰਤਰਿਮ ਰਿਪੋਰਟ ਸੌਂਪਣ ਦੌਰਾਨ ਜਸਟਿਸ ਗਿੱਲ ਨੇ ਇਹ ਖੁਲਾਸਾ ਕੀਤਾ। ਹੁਣ ਤੱਕ ਕੀਤੀ ਕਾਰਵਾਈ ਬਾਰੇ ਵਿਸਥਾਰ ‘ਚ ਦੱਸਦਿਆਂ ਜਸਟਿਸ ਗਿੱਲ ਨੇ ਕਿਹਾ ਕਿ 162 ਮਾਮਲਿਆਂ ‘ਚ ਅਦਾਲਤਾਂ ‘ਚ ਐੱਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ, ਜਦਕਿ 38 ‘ਚ ਹੁਕਮਾਂ ਦੀ ਪਾਲਣਾ ਕੀਤੀ ਜਾ ਚੁੱਕੀ ਹੈ। 33 ਹੋਰ ਮਾਮਲਿਆਂ ਵਿਚ ਆਈ.ਪੀ.ਸੀ. ਦੀ ਧਾਰਾ 182 ਤਹਿਤ ਕਾਰਵਾਈ ਆਰੰਭੀ ਜਾ ਚੁੱਕੀ ਹੈ ਅਤੇ 10 ਮਾਮਲਿਆਂ ‘ਚ ਕਸੂਰਵਾਰ ਪੁਲਿਸ ਮੁਲਾਜ਼ਮਾਂ ਖਿਲਾਫ ਵੀ ਕਾਰਵਾਈ ਕੀਤੀ ਜਾ ਚੱਕੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਨੋਡਲ ਅਫ਼ਸਰਾਂ ਪਾਸੋਂ ਹਾਸਲ ਹੋਈ ਸੂਚਨਾ ਮੁਤਾਬਕ ਹੁਣ ਤੱਕ 29 ਮਾਮਲਿਆਂ ਵਿਚ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ।
ਮੁੱਖ ਮੰਤਰੀ ਨੇ ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਕਮਿਸ਼ਨ ਦੇ ਸੁਝਾਵਾਂ ‘ਤੇ ਕਾਰਵਾਈ ਦੀ ਪ੍ਰਕਿਰਿਆ ਤੇਜ਼ ਕਰਨ ਦੇ ਸਖ਼ਤ ਹੁਕਮ ਦਿੱਤੇ ਹਨ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 30 ਅਗਸਤ, 2018 ਤੱਕ ਕਮਿਸ਼ਨ ਨੂੰ ਕੁੱਲ 4451 ਸ਼ਿਕਾਇਤਾਂ ਹਾਸਲ ਹੋਈਆਂ ਹਨ, ਜਿਨ੍ਹਾਂ ਵਿਚੋਂ 1768 ਸ਼ਿਕਾਇਤਾਂ ਦਾ ਨਿਪਟਾਰਾ ਕਰਨ ਤੋਂ ਇਲਾਵਾ ਬਾਕੀ 1413 ਸ਼ਿਕਾਇਤਾਂ ਨੂੰ ਖਾਰਜ ਕਰ ਦਿੱਤਾ ਗਿਆ। ਐੱਫ.ਆਈ.ਆਰ. ਰੱਦ ਕਰਨ ਦੇ ਮਾਮਲਿਆਂ ਵਿਚ ਬਠਿੰਡਾ ਜ਼ਿਲ੍ਹੇ ‘ਚ ਪੁਲਿਸ ਵੱਲੋਂ 47 ਕੇਸਾਂ ‘ਤੇ ਕਾਰਵਾਈ ਕੀਤੀ ਗਈ ਹੈ ਜਿਸ ਤੋਂ ਬਾਅਦ ਮੋਗਾ ਜ਼ਿਲ੍ਹੇ ਵਿਚ 17, ਅੰਮ੍ਰਿਤਸਰ ਜ਼ਿਲ੍ਹੇ ਵਿਚ 16, ਲੁਧਿਆਣਾ ਵਿਚ 13, ਤਰਨ ਤਾਰਨ ‘ਚ 12 ਅਤੇ ਫਰੀਦਕੋਟ ਅਤੇ ਫਿਰੋਜ਼ਪੁਰ ਵਿਚ 11-11 ਕੇਸਾਂ ‘ਤੇ ਕਾਰਵਾਈ ਕੀਤੇ ਜਾਣ ਦੀਆਂ ਰਿਪੋਰਟਾਂ ਹਾਸਲ ਹੋਈਆਂ ਹਨ। ਕਸੂਰਵਾਰ ਪੁਲਿਸ ਮੁਲਾਜ਼ਮਾਂ ਖਿਲਾਫ ਕੀਤੀ ਗਈ ਕਾਰਵਾਈ ਦੇ ਸਭ ਤੋਂ ਵੱਧ ਮਾਮਲੇ ਲੁਧਿਆਣਾ ਵਿਚ ਦਰਜ ਕੀਤੇ ਗਏ ਹਨ, ਜਿੱਥੇ ਚਾਰ ਮਾਮਲਿਆਂ ‘ਚ ਇਹ ਕਦਮ ਚੁੱਕਿਆ ਗਿਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਮਾਨਸਾ ਵਿਚ ਇਕ-ਇਕ ਕੇਸ ‘ਚ ਕਾਰਵਾਈ ਕੀਤੀ ਗਈ ਹੈ।
10ਵੀਂ ਅੰਤਰਿਮ ਰਿਪੋਰਟ ‘ਚ 229 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ 11 ਨੂੰ ਕਮਿਸ਼ਨ ਵੱਲੋਂ ਪ੍ਰਵਾਨ ਕੀਤਾ ਗਿਆ ਹੈ। 23 ਅਗਸਤ, 2017 ਨੂੰ ਪੇਸ਼ ਹੋਈ ਪਹਿਲੀ ਅੰਤਰਿਮ ਰਿਪੋਰਟ ਵਿਚ ਕਮਿਸ਼ਨ ਪਾਸ ਆਈਆਂ 178 ਸ਼ਿਕਾਇਤਾਂ ਵਿਚੋਂ 122 ਨੂੰ ਪ੍ਰਵਾਨ ਕੀਤਾ ਗਿਆ ਹੈ। ਇਸੇ ਤਰ੍ਹਾਂ 19 ਸਤੰਬਰ, 2017 ਨੂੰ ਦੂਜੀ ਰਿਪੋਰਟ ਵਿਚੋਂ 106 ਵਿਚੋਂ 47, 23 ਅਕਤੂਬਰ, 2017 ਨੂੰ ਤੀਜੀ ਰਿਪੋਰਟ ਵਿਚੋਂ 101 ‘ਚੋਂ 20, 30 ਨਵੰਬਰ, 2017 ਨੂੰ ਚੌਥੀ ਅੰਤਰਿਮ ਰਿਪੋਰਟ ਵਿਚ 111 ਵਿਚੋਂ 30, 29 ਜਨਵਰੀ 2018 ਨੂੰ ਪੰਜਵੀਂ ਰਿਪੋਰਟ ਵਿਚ 140 ਵਿਚੋਂ 35 ਅਤੇ ਪੰਜਵੀਂ ਰਿਪੋਰਟ ਦੇ ਹੀ ਦੂਜੇ ਹਿੱਸੇ ਵਿਚ 19 ‘ਚੋਂ ਛੇ, 2 ਅਪਰੈਲ 2018 ਨੂੰ ਛੇਵੀਂ ਰਿਪੋਰਟ ਵਿਚ 240 ‘ਚੋਂ 47, 15 ਮਈ 2018 ਨੂੰ ਸੱਤਵੀਂ ਰਿਪੋਰਟ ਵਿਚ 179 ਵਿਚੋਂ 21 ਅਤੇ 10 ਜੁਲਾਈ 2018 ਨੂੰ ਅੱਠਵੀਂ ਰਿਪੋਰਟ ਵਿਚ 225 ਵਿਚੋਂ 9 ਅਤੇ ਇਕ ਅਗਸਤ, 2018 ਨੂੰ ਨੌਵੀਂ ਅੰਤਰਿਮ ਰਿਪੋਰਟ ਵਿਚ 240 ਸ਼ਿਕਾਇਤਾਂ ਵਿਚੋਂ 7 ਨੂੰ ਕਮਿਸ਼ਨ ਵੱਲੋਂ ਪ੍ਰਵਾਨ ਕੀਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article