PUNJABMAILUSA.COM

ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਵੱਲੋਂ ਚੌਥੀ ਅੰਤ੍ਰਿਮ ਰਿਪੋਰਟ ਵਿੱਚ 30 ਕੇਸਾਂ ‘ਚ ਕਾਰਵਾਈ ਦੀ ਸਿਫਾਰਸ਼

ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਵੱਲੋਂ ਚੌਥੀ ਅੰਤ੍ਰਿਮ ਰਿਪੋਰਟ ਵਿੱਚ 30 ਕੇਸਾਂ ‘ਚ ਕਾਰਵਾਈ ਦੀ ਸਿਫਾਰਸ਼

ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਵੱਲੋਂ ਚੌਥੀ ਅੰਤ੍ਰਿਮ ਰਿਪੋਰਟ ਵਿੱਚ 30 ਕੇਸਾਂ ‘ਚ ਕਾਰਵਾਈ ਦੀ ਸਿਫਾਰਸ਼
December 03
16:55 2017

ਝੂਠੇ ਮਾਮਲੇ ‘ਚ ਪੱਤਰਕਾਰ ਨਰੇਸ਼ ਕੁਮਾਰ ਖਿਲਾਫ਼ ਦਰਜ ਐਫ.ਆਈ.ਆਰ. ਰੱਦ ਕਰਨ ਦੀ ਸਿਫਾਰਸ਼
ਚੰਡੀਗੜ੍ਹ, 3 ਦਸੰਬਰ (ਪੰਜਾਬ ਮੇਲ)- ਜਸਟਿਸ (ਸੇਵਾ ਮੁਕਤ) ਮਹਿਤਾਬ ਸਿੰਘ ਗਿੱਲ ਕਮਿਸ਼ਨ ਨੇ ਅੱਜ ਪਿਛਲੀ ਅਕਾਲੀ ਸਰਕਾਰ ਦੌਰਾਨ ਦਰਜ ਹੋਏ ਝੂਠੇ ਕੇਸਾਂ ਨਾਲ ਸਬੰਧਤ ਆਪਣੀ ਚੌਥੀ ਅੰਤ੍ਰਿਮ ਰਿਪੋਰਟ ਸੌਂਪਦਿਆਂ ਇਸ ਦੌਰਾਨ 112 ਸ਼ਿਕਾਇਤਾਂ ਦੀ ਕੀਤੀ ਜਾਂਚ ਵਿੱਚੋਂ 30 ਕੇਸਾਂ ‘ਤੇ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਹੈ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ 30 ਕੇਸਾਂ ਵਿੱਚ ਕੋਟਕਪੂਰਾ ਦੇ ਪੱਤਰਕਾਰ ਨਰੇਸ਼ ਕੁਮਾਰ ਖਿਲਾਫ਼ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੇਸ ਸਬੰਧੀ ਵੀ ਕਮਿਸ਼ਨ ਨੇ ਸਿਫਾਰਸ਼ ਕੀਤੀ ਹੈ। ਜਸਟਿਸ ਗਿੱਲ ਕਮਿਸ਼ਨ ਨੇ ਫਰੀਦਕੋਟ ਦੀ ਜੁਡੀਸ਼ਲ ਅਦਾਲਤ ਵੱਲੋਂ ਪੱਤਰਕਾਰ ਨਰੇਸ਼ ਕੁਮਾਰ ਨੂੰ ਬਰੀ ਕੀਤੇ ਜਾਣ ਦਾ ਹਵਾਲਾ ਦਿੰਦਿਆਂ ਉਸ ਖਿਲਾਫ਼ ਦਰਜ ਐਫ.ਆਈ.ਆਰ. ਰੱਦ ਕਰਨ ਦੀ ਸਿਫਾਰਸ਼ ਕੀਤੀ ਹੈ।
ਜਸਟਿਸ ਗਿੱਲ ਨੇ ਆਖਿਆ ਕਿ ਕਮਿਸ਼ਨ ਵੱਲੋਂ ਸਿਫਾਰਸ਼ ਕੀਤੀ ਗਈ ਹੈ ਕਿ ਸਿਆਸੀ ਬਦਲਾਖੋਰੀ ਤਹਿਤ ਨਰੇਸ਼ ਕੁਮਾਰ ਖਿਲਾਫ ਝੂਠਾ ਕੇਸ ਦਰਜ ਕਰਵਾਉਣ ਵਾਲੇ ਸ਼ਿਕਾਇਤਕਰਤਾ ਅਤੇ ਕੇਸ ਦਰਜ ਕਰਨ ਵਾਲੇ ਸਬੰਧਤ ਪੁਲਿਸ ਮੁਲਾਜ਼ਮਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਬੁਲਾਰੇ ਨੇ ਦੱਸਿਆ ਕਿ ਆਪਣੀ ਚੌਥੀ ਰਿਪੋਰਟ ਵਿੱਚ ਕਮਿਸ਼ਨ ਨੇ ਵੱਖ ਵੱਖ ਅਧਾਰ ‘ਤੇ 82 ਸ਼ਿਕਾਇਤਾਂ/ਕੇਸਾਂ ਨੂੰ ਰੱਦ ਕਰ ਦਿੱਤਾ ਹੈ। ਇਸ ਦੋ ਮੈਂਬਰੀ ਕਮਿਸ਼ਨ ਜਿਸ ਵਿਚ ਸਾਬਕਾ ਜ਼ਿਲ੍ਹਾ ਤੇ ਸੈਸ਼ਨ ਜੱਜ ਬੀ.ਐਸ. ਮਹਿੰਦੀਰੱਤਾ ਵੀ ਮੈਂਬਰ ਹਨ, ਨੇ 31 ਜੁਲਾਈ, 2017 ਤੱਕ ਹਾਸਲ ਹੋਈਆਂ ਕੁਲ 4371 ਸ਼ਿਕਾਇਤਾਂ ਵਿਚੋਂ ਹੁਣ ਤੱਕ 563 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵੀ ਕੁਝ ਸ਼ਿਕਾਇਤਾਂ ਕਮਿਸ਼ਨ ਨੂੰ ਸੁਣਵਾਈ ਲਈ ਭੇਜੀਆਂ। ਇਸ ਦੌਰਾਨ ਹਾਈ ਕੋਰਟ ਨੇ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕੀਤਾ ਅਤੇ ਸੂਬੇ ਦੇ ਗ੍ਰਹਿ ਵਿਭਾਗ ਨੂੰ ਇਨ੍ਹਾਂ ਸਿਫਾਰਸ਼ਾਂ ‘ਤੇ ਢੁਕਵੀਂ ਕਾਰਵਾਈ ਕਰਨ ਦੇ ਹੁਕਮ ਦਿੱਤੇ। ਕਮਿਸ਼ਨ ਨੇ ਪਿਛਲੀ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਤਹਿਤ ਨਿਸ਼ਾਨਾ ਬਣਾਏ ਗਏ ਅਤੇ ਹੁਣ ਅਦਾਲਤਾਂ ਵੱਲੋਂ ਬਰੀ ਕੀਤੇ ਗਏ ਵਿਅਕਤੀਆਂ ਨੂੰ ਮੁਆਵਜ਼ਾ ਦੇਣ ਦੇ ਕੇਸ ਵੀ ਰੈਫਰ ਕੀਤੇ ਹਨ।
ਇਹ ਜ਼ਿਕਰਯੋਗ ਹੈ ਕਿ ਕਮਿਸ਼ਨ ਨੇ ਆਪਣੀ ਤੀਜੀ ਰਿਪੋਰਟ ਜੋ ਸੂਬਾ ਭਰ ਤੋਂ ਪ੍ਰਾਪਤ ਹੋਈਆਂ 101 ਸ਼ਿਕਾਇਤਾਂ/ਕੇਸਾਂ ਨਾਲ ਸਬੰਧਤ ਹੈ, ਵਿੱਚ 12 ਕੇਸਾਂ ਜਿਨ੍ਹਾਂ ਵਿੱਚ ਪੰਜ ਕੇਸਾਂ ਵਿੱਚ ਅਦਾਲਤ ਪਾਸੋਂ ਲੋੜੀਂਦੇ ਹੁਕਮ ਹਾਸਲ ਹੋਏ ਹਨ, ਦੀ ਐਫ.ਆਈ.ਆਰ. ਰੱਦ ਕਰਨ ਦੀ ਸਿਫਾਰਸ਼ ਕੀਤੀ ਸੀ। ਕਮਿਸ਼ਨ ਨੇ ਦੋ ਜਾਂਚ ਅਧਿਕਾਰੀਆਂ ਵੱਲੋਂ ਸਿਆਸੀ ਪ੍ਰਭਾਵ ਹੇਠ ਪੱਖਪਾਤੀ ਭੂਮਿਕਾ ਅਦਾ ਕਰਨ ਦੇ ਦੋਸ਼ ਵਿੱਚ ਉਨ੍ਹਾਂ ਖਿਲਾਫ਼ ਕਾਰਵਾਈ ਕਰਨ ਦੀ ਵੀ ਸਿਫਾਰਸ਼ ਕੀਤੀ ਸੀ।
ਆਪਣੀ ਦੂਜੀ ਰਿਪੋਰਟ ਵਿਚ ਕਮਿਸ਼ਨ ਨੇ ਸਿਆਸੀ ਬਦਲਾਖੋਰੀ ਤਹਿਤ ਦਰਜ ਹੋਏ 47 ਕੇਸ ਝੂਠੇ ਹੋਣ ਦੀ ਸਨਾਖ਼ਤ ਕੀਤੀ ਸੀ। ਇਸ ਰਿਪੋਰਟ ਵਿੱਚ ਕਮਿਸ਼ਨ ਨੇ ਇਨ੍ਹਾਂ ਕੇਸਾਂ ਵਿੱਚੋਂ 37 ਕੇਸਾਂ ਵਿੱਚ ਐਫ.ਆਈ.ਆਰ. ਰੱਦ ਕਰਨ ਦੀ ਸਿਫਾਰਸ਼ ਕੀਤੀ ਸੀ ਜਦਕਿ ਚਾਰ ਹੋਰ ਕੇਸਾਂ ਜਿਨ੍ਹਾਂ ਵਿੱਚ ਸਬੰਧਤ ਵਿਅਕਤੀਆਂ ਨੂੰ ਅਦਾਲਤਾਂ ਨੇ ਬਰੀ ਕਰ ਦਿੱਤਾ ਸੀ, ਨੂੰ ਮੁਆਵਜ਼ਾ ਦੇਣ ਦਾ ਸੁਝਾਅ ਦਿੱਤਾ ਸੀ। ਬਾਕੀ ਛੇ ਕੇਸਾਂ ਵਿਚ ਕਮਿਸ਼ਨ ਨੇ ਅਦਾਲਤਾਂ ਵਿਚ ਚਲਾਨ ਨਾ ਪੇਸ਼ ਕਰਨ ਵਰਗੇ ਹੋਰ ਕਦਮ ਚੁੱਕਣ ਦੀ ਸਿਫਾਰਸ਼ ਕੀਤੀ ਸੀ।
ਇਸ ਤੋਂ ਪਹਿਲਾਂ ਕਮਿਸ਼ਨ ਵੱਲੋਂ ਅਗਸਤ ਵਿੱਚ ਆਪਣੀ ਪਲੇਠੀ ਅੰਤ੍ਰਿਮ ਰਿਪੋਰਟ ਸੌਂਪਦਿਆਂ 172 ਸ਼ਿਕਾਇਤਾਂ ਦੀ ਪੁਣਛਾਣ ਕਰਨ ਤੋਂ ਬਾਅਦ 130 ਕੇਸਾਂ ਵਿੱਚ ਮੁਆਵਜ਼ਾ ਦੇਣ ਦੀ ਸਿਫਾਰਸ਼ ਕੀਤੀ ਗਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article