PUNJABMAILUSA.COM

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੇ ਪਿੰਡ ਬਾਦਲ ਦੀ ਬਦਲੀ ਆਬੋ-ਹਵਾ

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੇ ਪਿੰਡ ਬਾਦਲ ਦੀ ਬਦਲੀ ਆਬੋ-ਹਵਾ

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੇ ਪਿੰਡ ਬਾਦਲ ਦੀ ਬਦਲੀ ਆਬੋ-ਹਵਾ
August 31
14:28 2018

ਬਠਿੰਡਾ, 31 ਅਗਸਤ (ਪੰਜਾਬ ਮੇਲ)- ਪਿੰਡ ਬਾਦਲ ਦੀ ਆਬੋ ਹਵਾ ਵੀ ਹੁਣ ਸਿੱਲ੍ਹੀ-ਸਿੱਲ੍ਹੀ ਜਾਪਣ ਲੱਗੀ ਹੈ। ਬਾਦਲ ਪਰਿਵਾਰ ਦਾ ਨਵਾਂ ਮਹਿਲ ਵੀ ਸਿਆਸੀ ਮਾਹੌਲ ਵਿਚ ਖ਼ੁਸ਼ਕੀ ਦੀ ਗਵਾਹੀ ਭਰ ਰਿਹਾ ਹੈ। ਹਫ਼ਤਾ ਪਹਿਲਾਂ ਇਸ ਘਰ ਵਿਚ ਰੌਣਕਾਂ ਹੀ ਰੌਣਕਾਂ ਸਨ। ਭਾਵੇਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੁਝ ਸਮੇਂ ਤੋਂ ਸਿਹਤ ਪੱਖੋਂ ਢਿੱਲੇ ਹਨ ਪਰ ਫਿਰ ਵੀ ਲੋਕਾਂ ਦਾ ਤਾਂਤਾ ਜੁੜਿਆ ਰਿਹਾ ਹੈ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮਗਰੋਂ ਪਿੰਡ ਬਾਦਲ ਦਾ ਰੰਗ ਵੀ ਬਦਲਿਆ ਹੈ। ਆਮ ਲੋਕ ਤਾਂ ਉਵੇਂ ਹੀ ਵਿਚਰ ਰਹੇ ਹਨ। ਸਿਆਸੀ ਚਹਿਲ-ਪਹਿਲ ਨੂੰ ਬਰੇਕ ਲੱਗੀ ਹੈ। ਬਾਦਲ ਪਰਿਵਾਰ ਬਿਨਾਂ ਹੁਣ ਘਰ ਵੀ ਸੁੰਨਾ ਪਿਆ ਹੈ ਅਤੇ ਚਾਰ ਚੁਫੇਰੇ ਵੀ ਸੁੰਨਸਾਨ ਛਾਈ ਹੋਈ ਹੈ। ਸਿਵਾਏ ਸੁਰੱਖਿਆ ਤੋਂ ਕੁਝ ਨਹੀਂ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 22 ਅਗਸਤ ਨੂੰ ਪਿੰਡ ਬਾਦਲ ਤੋਂ ਚਲੇ ਗਏ ਸਨ। ਉਹ ਪਹਿਲਾਂ ਮਰਹੂਮ ਪ੍ਰਧਾਨ ਮੰਤਰੀ ਦੇ ਪਰਵਾਰ ਨਾਲ ਦੁੱਖ ਸਾਂਝਾ ਕਰਨ ਵਾਸਤੇ ਦਿੱਲੀ ਵਿਚ ਵਾਜਪਾਈ ਦੇ ਘਰ ਗਏ, ਜਿੱਥੋਂ ਦੂਸਰੇ ਦਿਨ ਉਹ ਚੰਡੀਗੜ੍ਹ ਪਰਤ ਆਏ ਸਨ। ਹੁਣ ਉਹ ਚੰਡੀਗੜ੍ਹ ਵਿਚ ਹੀ ਟਿਕੇ ਹੋਏ ਸਨ।
ਸੂਤਰ ਦੱਸਦੇ ਹਨ ਕਿ ਚਾਰ ਪੰਜ ਦਿਨ ਹਾਲੇ ਉਹ ਚੰਡੀਗੜ੍ਹ ਹੀ ਠਹਿਰਨਗੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਆਖ਼ਰੀ ਦਫ਼ਾ 12 ਅਗਸਤ ਨੂੰ ਪਿੰਡ ਬਾਦਲ ਆਏ ਸਨ। ਉਸ ਮਗਰੋਂ ਉਹ ਪਿੰਡ ਬਾਦਲ ਨਹੀਂ ਪੁੱਜੇ ਹਨ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ 24 ਅਗਸਤ ਨੂੰ ਪਿੰਡ ਬਾਦਲ ਤੋਂ ਚਲੇ ਗਏ ਸਨ। ਬਾਦਲ ਪਰਿਵਾਰ ਦਾ ਏਡਾ ਵੱਡਾ ਘਰ ਹੁਣ ਭਾਂਅ-ਭਾਂਅ ਕਰ ਰਿਹਾ ਹੈ। ਰਿਹਾਇਸ਼ ਲਾਗਲੀ ਪਾਰਕਿੰਗ ਵੀ ਹੁਣ ਖ਼ਾਲੀ ਪਈ ਹੈ। ਪਿੰਡ ਬਾਦਲ ਨੂੰ ਆਉਣ ਵਾਲੀਆਂ ਸੜਕਾਂ ਵੀ ਹੁਣ ਸੁੰਨੀਆਂ ਹਨ। ਬਾਦਲ ਪਰਿਵਾਰ ਮੁੜ ਪਿੰਡ ਪਰਤਣ ਮਗਰੋਂ ਹੀ ਪਿੰਡ ਦੇ ਸਿਆਸੀ ਮਾਹੌਲ ਵਿਚ ਕੋਈ ਤਾਜ਼ਗੀ ਆ ਸਕਦੀ ਹੈ। ਪਿੰਡ ਬਾਦਲ ਦੇ ਸਾਬਕਾ ਸਰਪੰਚ ਸੁਖਦੇਵ ਸਿੰਘ ਦਾ ਕਹਿਣਾ ਸੀ ਕਿ ਪਿੰਡ ਬਾਦਲ ਪੂਰੀ ਤਰ੍ਹਾਂ ਬਾਦਲ ਪਰਿਵਾਰ ਨਾਲ ਹੈ ਅਤੇ ਮੌਜੂਦਾ ਸਰਕਾਰ ਦੀ ਸਿਆਸੀ ਬਦਲਾਖੋਰੀ ਤੋਂ ਸਭ ਜਾਣੂ ਹਨ। ਉਨ੍ਹਾਂ ਦੱਸਿਆ ਕਿ ਬਾਦਲ ਪਰਿਵਾਰ ਪਿੰਡ ਵਿਚ ਨਾ ਹੋਣ ਕਰਕੇ ਹਾਲੇ ਪੁਰਾਣੀ ਚਹਿਲ-ਪਹਿਲ ਨਹੀਂ ਹੈ। ਲੋਕਾਂ ਦੀ ਆਮਦ ਨਾਮਾਤਰ ਹੈ। ਬਾਦਲ ਪਰਿਵਾਰ ਦੀ ਰਿਹਾਇਸ਼ ਦੇ ਨੇੜਲੀ ਮਾਰਕੀਟ ਦੀ ਗਾਹਕੀ ਵੀ ਪ੍ਰਭਾਵਿਤ ਹੋਈ ਹੈ।
ਸਾਬਕਾ ਮੁੱਖ ਮੰਤਰੀ ਬਾਦਲ ਪਿਛਲੇ ਸਮੇਂ ਦੌਰਾਨ ਪਿੰਡ ਬਾਦਲ ਵਿਚ ਹੀ ਜ਼ਿਆਦਾ ਸਮਾਂ ਰਹੇ ਹਨ, ਜਿਸ ਕਰਕੇ ਲੋਕਾਂ ਦੀ ਆਮਦ ਮੁੜ ਕਾਫ਼ੀ ਵੱਧ ਗਈ ਸੀ। ਹੁਣ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮਗਰੋਂ ਖ਼ਲਾਅ ਪੈਦਾ ਹੋ ਗਿਆ ਹੈ। ਸੂਤਰ ਦੱਸਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਇਸ ਹਫ਼ਤੇ ਵਿਚ ਰੱਖੇ ਸਾਰੇ ਪ੍ਰੋਗਰਾਮ ਵੀ ਰੱਦ ਕਰ ਦਿੱਤੇ ਹਨ। ਹਲਕਾ ਲੰਬੀ ਦੇ ਆਗੂਆਂ ਦੇ ਪਿੰਡ ਬਾਦਲ ਵਿਚ ਗੇੜੇ ਵੀ ਘੱਟ ਗਏ ਹਨ। ਸਾਰੇ ਅਕਾਲੀ ਲੀਡਰ ਹੁਣ ਬਾਦਲ ਪਰਿਵਾਰ ਦੇ ਪਿੰਡ ਪਰਤਣ ਦੀ ਉਡੀਕ ਵਿਚ ਹਨ।

About Author

Punjab Mail USA

Punjab Mail USA

Related Articles

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article