PUNJABMAILUSA.COM

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਸ਼੍ਰੋਮਣੀ ਕਮੇਟੀ ਨੇ ਕੀਤੀ ਰੱਦ

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਸ਼੍ਰੋਮਣੀ ਕਮੇਟੀ ਨੇ ਕੀਤੀ ਰੱਦ

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਸ਼੍ਰੋਮਣੀ ਕਮੇਟੀ ਨੇ ਕੀਤੀ ਰੱਦ
August 25
21:55 2018

ਅੰਮ੍ਰਿਤਸਰ, 25 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਰਗਾੜੀ ਕਾਂਡ ਦੀ ਜਾਂਚ ਸਬੰਧੀ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਬੋਗਸ ਕਰਾਰ ਦਿੰਦਿਆਂ ਮੂਲੋਂ ਰੱਦ ਕਰ ਦਿੱਤਾ ਹੈ। ਇਹ ਰਿਪੋਰਟ ਅੱਜ ਕੱਲ੍ਹ ਵਿੱਚ ਵਿਧਾਨ ਸਭਾ ’ਚ ਪੇਸ਼ ਕੀਤੀ ਜਾਣੀ ਹੈ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਜੋ ਚੰਡੀਗੜ੍ਹ ’ਚ ਰੱਖੀ ਗਈ ਸੀ, ਅੱਜ ਮੁੜ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ’ਚ ਕੀਤੀ ਗਈ। 72 ਘੰਟੇ ਦੇ ਨੋਟਿਸ ’ਤੇ ਸੱਦੀ ਗਈ ਮੀਟਿੰਗ ਪਹਿਲਾਂ 24 ਅਗਸਤ ਨੂੰ ਕੀਤੀ ਜਾਣੀ ਸੀ ਪਰ ਇਸ ਨੂੰ ਮੁਲਤਵੀ ਕਰਕੇ 25 ਅਗਸਤ ਨੂੰ ਚੰਡੀਗੜ੍ਹ ’ਚ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਅੱਜ ਮੁੜ ਮੀਟਿੰਗ ਦਾ ਸਥਾਨ ਬਦਲ ਦਿੱਤਾ ਗਿਆ ਹੈ। ਸਿਰਫ ਇਕ ਨੁਕਾਤੀ ਏਜੰਡੇ ‘ਪੰਥਕ ਮੁੱਦਿਆਂ’ ’ਤੇ ਵਿਚਾਰ ਕਰਨ ਲਈ ਸੱਦੀ ਗਈ ਇਹ ਮੀਟਿੰਗ ਬਾਅਦ ਦੁਪਹਿਰ 2 ਵਜੇ ਸ਼ੁਰੂ ਹੋਈ ਅਤੇ ਇਕ ਘੰਟੇ ਵਿੱਚ ਹੀ ਸਮਾਪਤ ਹੋ ਗਈ। ਮੀਟਿੰਗ ਵਿੱਚ ਸਿਰਫ ਬਰਗਾੜੀ ਕਾਂਡ ਦੀ ਜਾਂਚ
ਸਬੰਧੀ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ’ਤੇ ਵਿਚਾਰ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੀਡੀਆ ਨਾਲ ਗੱਲ ਕਰਦਿਆਂ ਖੁਲਾਸਾ ਕੀਤਾ ਕਿ ਮੀਟਿੰਗ ਵਿੱਚ ਇਸ ਸਬੰਧੀ ਮਤਾ ਪਾਸ ਕੀਤਾ ਗਿਆ ਹੈ। ਇਹ ਰਿਪੋਰਟ ਵਿਧਾਨ ਸਭਾ ਵਿੱਚ ਪੇਸ਼ ਹੋਣ ਤੋਂ ਪਹਿਲਾਂ ਹੀ ਜਨਤਕ ਕਰਨਾ ਦੁੱਖ ਦੀ ਗੱਲ ਹੈ। ਉਨ੍ਹਾਂ ਆਖਿਆ ਕਿ ਅੰਤ੍ਰਿੰਗ ਕਮੇਟੀ 30 ਸਤੰਬਰ 2017 ਨੂੰ ਇਕ ਮਤਾ ਪਾਸ ਕਰਕੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਗਠਿਤ ਕੀਤੇ ਕਮਿਸ਼ਨ ਨੂੰ ਰੱਦ ਕਰ ਚੁੱਕੀ ਹੈ ਅਤੇ ਅੱਜ ਦੀ ਇਕੱਤਰਤਾ ਵਿੱਚ ਇਸ ਕਮਿਸ਼ਨ ਦੀ ਰਿਪੋਰਟ ਨੂੰ ਵੀ ਮੂਲੋਂ ਰੱਦ ਕਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਅੱਜ ਦੀ ਮੀਟਿੰਗ ਵਿੱਚ ਇਹ ਮਹਿਸੂਸ ਕੀਤਾ ਗਿਆ ਹੈ ਕਿ ਇਸ ਕਮਿਸ਼ਨ ਨੇ ਜਾਂਚ ਦੇ ਨਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਪੱਤਰੇ ਮਾਲਖਾਨੇ ਵਿੱਚ ਰਖਵਾ ਕੇ ਗੁਰਬਾਣੀ ਦੀ ਬੇਅਦਬੀ ਕੀਤੀ ਹੈ। ਉਨ੍ਹਾਂ ਇਸ ਕਮਿਸ਼ਨ ਨੂੰ ਕਾਂਗਰਸ ਦੀ ਕਠਪੁਤਲੀ ਕਰਾਰ ਦਿੱਤਾ ਤੇ ਦੋਸ਼ ਲਾਇਆ ਕਿ ਜਾਅਲੀ ਗਵਾਹ ਤਿਆਰ ਕਰਕੇ ਸਰਕਾਰੀ ਤੰਤਰ ਦੀ ਦੁਰਵਰਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਾਂਗਰਸ ਸਰਕਾਰ ਨੇ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ’ਤੇ ਫੌਜੀ ਹਮਲਾ ਕੀਤਾ ਸੀ। ਮਤੇ ਰਾਹੀਂ ਰਣਜੀਤ ਸਿੰਘ ਕਮਿਸ਼ਨ ’ਤੇ ਦੋਸ਼ ਲਾਇਆ ਗਿਆ ਕਿ ਉਸ ਨੇ ਕਾਂਗਰਸ ਸਰਕਾਰ ਦੇ ਦਿਸ਼ਾ ਨਿਰਦੇਸ਼ ’ਤੇ ਇਹ ਰਿਪੋਰਟ ਤਿਆਰ ਕੀਤੀ ਹੈ। ਇਸ ਲਈ ਉਸ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸ੍ਰੀ ਲੌਂਗੋਵਾਲ ਨੇ ਆਖਿਆ ਕਿ ਇਨ੍ਹਾਂ ਮਾਮਲਿਆਂ ਦੀ ਜਾਂਚ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਕੋਲੋਂ ਕਰਾਈ ਜਾਣੀ ਚਾਹੀਦੀ ਹੈ। ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਦੀ ਵਾਪਸੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਤੋਂ ਉਨ੍ਹਾਂ ਟਾਲਾ ਵੱਟ ਲਿਆ।
ਅਮਰੀਕ ਸਿੰਘ ਸ਼ਾਹਪੁਰ ਵੱਲੋਂ ਮੀਟਿੰਗ ’ਚੋਂ ਵਾਕਆਊਟ
ਮੀਟਿੰਗ ਵਿੱਚ ਸ਼ਾਮਲ ਅੰਤ੍ਰਿੰਗ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਨੇ ਇਹ ਆਖ ਕੇ ਮੀਟਿੰਗ ’ਚੋਂ ਵਾਕਆਊਟ ਕੀਤਾ ਕਿ ਉਹ ਅੱਜ ਪਾਸ ਕੀਤੇ ਗਏ ਮਤੇ ਨਾਲ ਸਹਿਮਤ ਨਹੀਂ ਹਨ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਕੀਤੀ ਗਈ ਜਾਂਚ ਨੂੰ ਝੂਠਲਾਉਣ ਲਈ ਪੇਸ਼ ਕੀਤੇ ਇਸ ਮਤੇ ਨਾਲ ਉਹ ਸਹਿਮਤ ਨਹੀਂ ਹਨ। ਇਹ ਰਿਪੋਰਟ ਅਜੇ ਪੇਸ਼ ਵੀ ਨਹੀਂ ਹੋਈ ਅਤੇ ਇਸ ਨੂੰ ਰੱਦ ਕਰ ਦਿੱਤਾ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article