PUNJABMAILUSA.COM

ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਵੱਲੋਂ ਬੇਅਦਬੀ ਦੇ ਮਾਮਲਿਆਂ ਦੀ ਪੜਤਾਲ ਸਬੰਧੀ ਮੁੱਖ ਮੰਤਰੀ ਨੂੰ ਜਾਂਚ ਦਾ ਪਹਿਲਾ ਸੈੱਟ ਪੇਸ਼

June 30
16:57 2018

ਬਹਿਬਲ ਕਲਾਂ, ਬਰਗਾੜੀ ਅਤੇ ਕੁਝ ਹੋਰ ਕੇਸਾਂ ਸਬੰਧੀ ਪੜਤਾਲ ਬਾਰੇ ਅੰਤਿਮ ਰਿਪੋਰਟ ਗ੍ਰਹਿ ਸਕੱਤਰ ਤੇ ਏ.ਜੀ. ਨੂੰ ਭੇਜੀ
ਮੁੱਖ ਮੰਤਰੀ ਨੇ ਪੀੜਤਾਂ ਨੂੰ ਨਿਆਂ ਯਕੀਨੀ ਬਣਾਉਣ ਲਈ ਰਿਪੋਰਟ ਦਾ ਸਮਾਂਬੱਧ ਤਰੀਕੇ ਨਾਲ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ

ਚੰਡੀਗੜ੍ਹ, 30 ਜੂਨ (ਪੰਜਾਬ ਮੇਲ)- ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਬਰਗਾੜੀ ਦੀ ਬੇਅਦਬੀ ਦੀ ਘਟਨਾ ਅਤੇ ਬਹਿਬਲ ਕਲਾਂ ਦੀ ਗੋਲੀਬਾਰੀ ਦੀ ਘਟਨਾ ਸਮੇਤ ਕੁਝ ਹੋਰ ਮਾਮਲਿਆਂ ਦੀ ਜਾਂਚ ਸਬੰਧੀ ਅੰਤਿਮ ਰਿਪੋਰਟ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ। ਇਹ ਰਿਪੋਰਟ ਕਮਿਸ਼ਨ ਨੇ ਆਪਣੀ ਪੜਤਾਲ ਦੇ ਪਹਿਲੇ ਸੈੱਟ ਦੇ ਹਿੱਸੇ ਵਜੋਂ ਪੇਸ਼ ਕੀਤੀ ਹੈ।
ਮੁੱਖ ਮੰਤਰੀ ਨੇ ਇਹ ਰਿਪੋਰਟ ਸੂਬੇ ਦੇ ਗ੍ਰਹਿ ਸਕੱਤਰ ਅਤੇ ਐਡਵੋਕੇਟ ਜਨਰਲ ਨੂੰ ਜਾਂਚ ਦਾ ਜਾਇਜ਼ਾ ਲੈਣ ਲਈ ਭੇਜ ਦਿੱਤੀ ਹੈ ਅਤੇ ਉਨ੍ਹਾਂ ਨੂੰ ਨਿਰਧਾਰਿਤ ਸਮੇਂ ਵਿੱਚ ਇਸ ਦਾ ਜਾਇਜ਼ਾ ਲੈਣ ਲਈ ਆਖਿਆ ਹੈ ਤਾਂ ਜੋ ਜਲਦੀ ਤੋਂ ਜਲਦੀ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾ ਸਕੇ।
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਇਹ ਕਮਿਸ਼ਨ ਅਪ੍ਰੈਲ 2017 ਵਿੱਚ ਸਥਾਪਿਤ ਕੀਤਾ ਸੀ ਅਤੇ ਇਸਨੂੰ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਵੱਖ ਵੱਖ ਘਟਨਾਵਾਂ ਦੀ ਜਾਂਚ ਦਾ ਕੰਮ ਸੌਂਪਿਆ ਸੀ। ਸ੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਸਥਾਪਿਤ ਕੀਤੇ ਜ਼ੋਰਾ ਸਿੰਘ ਕਮਿਸ਼ਨ ਦੀ ਜਾਂਚ ਨੂੰ ਰੱਦ ਕਰਕੇ ਜਸਟਿਸ ਰਣਜੀਤ ਸਿਘ ਕਮਿਸ਼ਨ ਬਣਾਇਆ ਸੀ।
ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਸ਼ਨੀਵਾਰ ਦੁਪਿਹਰ ਨੂੰ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ਤੇ ਮਿਲੇ ਅਤੇ ਵਿਸਤ੍ਰਿਤ ਰਿਪੋਰਟ ਦਾ ਪਹਿਲਾ ਸੈੱਟ ਸੀਲਬੰਦ ਲਿਫ਼ਾਫ਼ੇ ਵਿੱਚ ਸੌਂਪਿਆ। ਇਸ ਵਿੱਚ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲ ਕੇ ਵਿਖੇ ਦੇ ਬੇਅਦਬੀ ਤੋਂ ਇਲਾਵਾ ਬਹਿਬਲ ਕਲਾਂ ਅਤੇ ਕੋਟਕਪੁਰਾ ਦੀ ਗੋਲੀਬਾਰੀ ਦੀਆਂ ਘਟਨਾਵਾਂ ਸਬੰਧੀ ਜਾਂਚ ਬੰਦ ਹੈ।
ਇਸਦੀ ਵਿਸਤ੍ਰਿਤ ਜਾਣਕਾਰੀ ਦਿੰਦੇ ਹੋਏ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਅਜਿਹੇ ਘਿਨੌਣੇ ਕਾਰਿਆਂ ਰਾਹੀਂ ਸੂਬੇ ਵਿੱਚ ਧਾਰਮਿਕ ਇਕਸੁਰਤਾ ਨੂੰ ਢਾਅ ਲਾਉਣ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਯਕੀਨੀ ਬਣਾਉਣ ਲਈ ਭਰੋਸਾ ਦਿਵਾਇਆ ਹੈ।
ਇਸ ਦੌਰਾਨ ਫਰੀਦਕੋਟ ਵਿਖੇ ਬੇਅਦਬੀ ਦੀਆਂ ਘਟਨਾਵਾਂ ਨਾਲ ਸਬੰਧਤ 4 ਸ਼ੱਕੀ ਵਿਅਕਤੀਆਂ ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਗ੍ਰਿਫਤਾਰ ਕਰਨ ਲਈ ਮੁੱਖ ਮੰਤਰੀ ਨੇ ਐਸ.ਆਈ.ਟੀ. ਨੂੰ ਮੁਬਾਰਕਬਾਦ ਦਿੱਤੀ ਹੈ।
ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਕਿ ਇਨ੍ਹਾਂ ਗ੍ਰਿਫਤਾਰੀਆਂ ਨਾਲ ਸੀ.ਬੀ.ਆਈ. ਨੂੰ ਮੱਦਦ ਮਿਲੇਗੀ ਜੋ ਮਾਮਲਿਆਂ ਦੀ ਜਾਂਚ ਵਿੱਚ ਲੱਗੀ ਹੋਈ ਹੈ। ਇਸ ਦੇ ਨਾਲ ਪੀੜਤਾਂ ਨੂੰ ਵੀ ਨਿਆਂ ਦਿੱਤਾ ਜਾ ਸਕੇਗਾ ਅਤੇ ਦੋਸ਼ੀਆਂ ਨੂੰ ਸਜ਼ਾ ਮਿਲੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਇਸ ਮੁੱਦੇ ਨੂੰ ਪੂਰੀ ਤਰ੍ਹਾਂ ਹੱਲ ਕਰੇਗੀ ਕਿਉਂ ਕਿ ਉਨ੍ਹਾਂ ਨੇ ਇਸ ਸਬੰਧ ਵਿੱਚ ਨਿਰਪੱਖ ਜਾਂਚ ਦਾ ਭਰੋਸਾ ਦਿਵਾਇਆ ਸੀ। ਉਨ੍ਹਾਂ ਕਿਹਾ ਕਿ ਫਿਰਕੂ ਅਧਾਰ ਉੱਤੇ ਸੂਬੇ ਦੇ ਧਰੁਵੀਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਦਿੱਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article