PUNJABMAILUSA.COM

ਜਸਟਿਸ (ਸੇਵਾ ਮੁਕਤ) ਮਹਿਤਾਬ ਸਿੰਘ ਗਿੱਲ ਕਮਿਸ਼ਨ ਵੱਲੋਂ 11ਵੀਂ ਅੰਤ੍ਰਿਮ ਰਿਪੋਰਟ ਕੈਪਟਨ ਅਮਰਿੰਦਰ ਸਿੰਘ ਨੂੰ ਪੇਸ਼

ਜਸਟਿਸ (ਸੇਵਾ ਮੁਕਤ) ਮਹਿਤਾਬ ਸਿੰਘ ਗਿੱਲ ਕਮਿਸ਼ਨ ਵੱਲੋਂ 11ਵੀਂ ਅੰਤ੍ਰਿਮ ਰਿਪੋਰਟ ਕੈਪਟਨ ਅਮਰਿੰਦਰ ਸਿੰਘ ਨੂੰ ਪੇਸ਼

ਜਸਟਿਸ (ਸੇਵਾ ਮੁਕਤ) ਮਹਿਤਾਬ ਸਿੰਘ ਗਿੱਲ ਕਮਿਸ਼ਨ ਵੱਲੋਂ 11ਵੀਂ ਅੰਤ੍ਰਿਮ ਰਿਪੋਰਟ ਕੈਪਟਨ ਅਮਰਿੰਦਰ ਸਿੰਘ ਨੂੰ ਪੇਸ਼
October 11
17:25 2018

ਚੰਡੀਗੜ੍ਹ, 11 ਅਕਤੂਬਰ (ਪੰਜਾਬ ਮੇਲ)- ਜਸਟਿਸ (ਸੇਵਾ ਮੁਕਤ) ਮਹਿਤਾਬ ਸਿੰਘ ਗਿੱਲ ਕਮਿਸ਼ਨ ਨੇ ਝੂਠੇ ਕੇਸਾਂ ਨਾਲ ਸਬੰਧਤ ਆਪਣੀ 11ਵੀਂ ਅੰਤ੍ਰਿਮ ਰਿਪੋਰਟ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ ਅਤੇ ਪੰਜਾਬ ਸਰਕਾਰ ਨੂੰ ਕਮਿਸ਼ਨ ਦੀਆਂ ਸਿਫ਼ਰਸ਼ਾਂ ਦੇ ਅਨੁਸਾਰ 359 ਵਿੱਚੋਂ 290 ਪੀੜਤਾਂ ਨੂੰ ਨਿਆਂ ਮੁਹੱਈਆ ਕਰਵਾ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ—ਭਾਜਪਾ ਸਰਕਾਰ ਦੇ ਇਕ ਦਹਾਕੇ ਦੇ ਸ਼ਾਸਨ ਦੌਰਾਨ ਇਨ੍ਹਾਂ ਪੀੜਤਾਂ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਅਤੇ ਨਿਸ਼ਾਨਾ ਬਣਾਇਆ ਗਿਆ ਸੀ।
ਜਸਟਿਸ ਗਿੱਲ ਨੇ ਆਪਣੀ 11ਵੀਂ ਰਿਪੋਰਟ ਵੀਰਵਾਰ ਸ਼ਾਮ ਨੂੰ ਮੁੱਖ ਮੰਤਰੀ ਨੂੰ ਸੌਂਪੀ ਅਤੇ ਦੱਸਿਆ ਕਿ ਕਮਿਸ਼ਨ ਨੇ 1 ਅਕਤੂਬਰ, 2018 ਤੱਕ 4451 ਸ਼ਿਕਾਇਤਾਂ ਪ੍ਰਾਪਤ ਕੀਤੀਆਂ ਜਿਨ੍ਹਾਂ ਵਿੱਚੋਂ 1941 ਦਾ ਨਿਪਟਾਰਾ ਕਰ ਦਿੱਤਾ ਹੈ। ਇਨ੍ਹਾਂ ਵਿੱਚੋਂ 1582 ਸ਼ਿਕਾਇਤਾਂ ਵੱਖ-ਵੱਖ ਪੱਧਰਾਂ ‘ਤੇ ਰੱਦ ਕਰ ਦਿੱਤੀਆਂ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਦੱਸਿਆ ਕਿ 11ਵੀਂ ਅੰਤ੍ਰਿਮ ਰਿਪੋਰਟ ਵਿੱਚ 173 ਸ਼ਿਕਾਇਤਾਂ ਨਾਲ ਨਿਪਟਿਆ ਗਿਆ ਜਿਸ ਵਿੱਚੋਂ 4 ਦੀ ਆਗਿਆ ਦੇ ਦਿੱਤੀ ਹੈ।
ਜਸਟਿਸ ਗਿੱਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅੱਗੇ ਦੱਸਿਆ ਕਿ ਨੋਡਲ ਅਫਸਰਾਂ ਤੋਂ ਪ੍ਰਾਪਤ ਹੋਈ ਫੀਡਬੈਕ ਦੇ ਅਧਾਰ ‘ਤੇ ਇਸ ਕਮਿਸ਼ਨ ਨੇ 290 ਕੇਸਾਂ ਵਿੱਚ ਨਿਬੇੜਾ ਕੀਤਾ ਗਿਆ ਹੈ।
ਜਸਟਿਸ ਗਿੱਲ ਦੇ ਅਨੁਸਾਰ 179 ਕੇਸਾਂ ਵਿੱਚ ਐਫ.ਆਈ.ਆਰ ਰਿਪੋਰਟਾਂ ਰੱਦ ਕਰਵਾਉਣ ਲਈ ਵੱਖ ਵੱਖ ਅਦਾਲਤਾਂ ਵਿੱਚ ਰਿਪੋਰਟ ਦਾਇਰ ਕੀਤੀ ਹੈ ਅਤੇ 39 ਕੇਸਾਂ ਵਿੱਚ ਹੁਕਮਾਂ ਦੀ ਤਮੀਲ ਕਰਨ ਲਈ ਕਿਹਾ ਗਿਆ ਹੈ। 33 ਕੇਸਾਂ ਵਿੱਚ ਆਈ.ਪੀ.ਸੀ 182 ਦੀ ਧਾਰਾ ਹੇਠ ਕਾਰਵਾਈ ਸ਼ੁਰੂ ਕੀਤੀ ਗਈ ਹੈ ਅਤੇ 10 ਕੇਸਾਂ ਵਿੱਚ ਦੋਸ਼ੀ ਕਰਮਚਾਰੀਆਂ/ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਹੋਰ 29 ਕੇਸਾਂ ਵਿੱਚ ਮੁਆਵਜੇ ਦੀ ਸਿਫਾਰਿਸ਼ ਕੀਤੀ ਗਈ ਹੈ ਜਿਸ ਦੀ ਪ੍ਰਕਿਰਿਆ ਚਲ ਰਹੀ ਹੈ।
ਗੌਰਤਲਬ ਹੈ ਕਿ ਇਸ ਸਾਲ 11 ਸਤੰਬਰ ਨੂੰ 10ਵੀਂ ਅੰਤ੍ਰਿਮ ਰਿਪੋਰਟ ਪੇਸ਼ ਕੀਤੀ ਗਈ ਸੀ ਜਿਸ ਵਿੱਚ 229 ਕੇਸਾਂ ਨਾਲ ਨਿਪਟਿਆ ਗਿਆ ਸੀ। ਇਸ ਵਿੱਚੋ ਕਮਿਸ਼ਨ ਨੇ 11 ਦੀ ਆਗਿਆ ਦੇ ਦਿੱਤੀ ਸੀ। ਪਹਿਲੀਆਂ ਰਿਪੋਰਟਾਂ ਦੇ ਅੰਕੜਿਆਂ ਅਨੁਸਾਰ 178 ਸ਼ਿਕਾਇਤਾਂ ਵਿੱਚੋਂ 122 ਦੀ ਆਗਿਆ ਪਹਿਲੀ ਰਿਪੋਰਟ (23-08-17) ਵਿੱਚ ਦਿੱਤੀ ਗਈ। ਇਸੇ ਤਰ੍ਹਾਂ ਹੀ ਦੂਜੀ ਰਿਪੋਰਟ (19-09-2017) ਵਿੱਚ 106 ਵਿੱਚੋਂ 47, ਤੀਜੀ ਰਿਪੋਰਟ ( 23-10-2017) ਵਿੱਚ 101 ਵਿੱਚੋਂ 20, ਚੌਥੀ ਰਿਪੋਰਟ (30-11-17) ਵਿੱਚ 111 ਵਿੱਚੋਂ 30, 5ਵੀਂ ਰਿਪੋਰਟ (29-01-2018) ਵਿੱਚ 140 ਵਿੱਚੋਂ 35, 5ਵੀਂ ਸਪਲੀਮੈਂਟਰੀ ਅੰਤ੍ਰਿਮ ਰਿਪੋਰਟ ਵਿੱਚ 19 ਵਿਚੋਂ 6, 6ਵੀਂ ਰਿਪੋਰਟ (02-04-2018) ਵਿੱਚ 240 ਵਿੱਚੋਂ 47, 7ਵੀਂ ਰਿਪੋਰਟ (15-05-2018) ਵਿੱਚ 179 ਵਿੱਚੋਂ 21, 8ਵੀਂ ਅੰਤ੍ਰਿਮ ਰਿਪੋਰਟ (10-07-2018) ਵਿੱਚ 225 ਵਿਚੋਂ 9 ਅਤੇ 9ਵੀਂ ਅੰਤ੍ਰਿਮ ਰਿਪੋਰਟ (1-08-2018) ਵਿੱਚ 240 ਵਿੱਚੋਂ 7 ਦੀ ਆਗਿਆ ਦਿੱਤੀ ਗਈ।

About Author

Punjab Mail USA

Punjab Mail USA

Related Articles

ads

Latest Category Posts

    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article