PUNJABMAILUSA.COM

ਜਸਪ੍ਰੀਤ ਸਿੰਘ ਅਟਾਰਨੀ ਅਮਰੀਕਾ ਵੱਲੋਂ ਬਾਦਲ ਦਲ ਤੋਂ ਦਿੱਤਾ ਗਿਆ ਅਸਤੀਫਾ ਸਵਾਗਤਯੋਗ : ਮਾਨ

ਜਸਪ੍ਰੀਤ ਸਿੰਘ ਅਟਾਰਨੀ ਅਮਰੀਕਾ ਵੱਲੋਂ ਬਾਦਲ ਦਲ ਤੋਂ ਦਿੱਤਾ ਗਿਆ ਅਸਤੀਫਾ ਸਵਾਗਤਯੋਗ : ਮਾਨ

ਜਸਪ੍ਰੀਤ ਸਿੰਘ ਅਟਾਰਨੀ ਅਮਰੀਕਾ ਵੱਲੋਂ ਬਾਦਲ ਦਲ ਤੋਂ ਦਿੱਤਾ ਗਿਆ ਅਸਤੀਫਾ ਸਵਾਗਤਯੋਗ : ਮਾਨ
October 21
10:07 2015

8
ਫਤਿਹਗੜ੍ਹ ਸਾਹਿਬ, 21 ਅਕਤੂਬਰ (ਪੰਜਾਬ ਮੇਲ)- ”ਸ. ਜਸਪ੍ਰੀਤ ਸਿੰਘ ਅਟਾਰਨੀ ਆਫ਼ ਲਾਅ ਜੋ ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ ਸੇਵਾ ਨਿਭਾਅ ਰਹੇ ਹਨ ਅਤੇ ਜੋ ਬੀਤੇ ਕਾਫੀ ਲੰਮੇ ਸਮੇਂ ਤੋਂ ਬਾਦਲ ਦਲ ਦੇ ਅਮਰੀਕਾ ਦੇ ਅਹੁਦੇਦਾਰ ਹਨ, ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬਰਗਾੜੀ ਵਿਖੇ ਹੋਏ ਅਪਮਾਨ, ਦੋ ਸਿੰਘਾਂ ਨੂੰ ਪੁਲਿਸ ਵਲੋਂ ਸ਼ਹੀਦ ਕਰਨ ਅਤੇ ਸੌਦੇ ਸਾਧ ਨੂੰ ਜਥੇਦਾਰਾਂ ਵੱਲੋਂ ਗੈਰ ਸਿਧਾਂਤਕ ਤਰੀਕੇ ਮੁਆਫ ਕਰਨ, ਫਿਰ ਆਪਣੇ ਹੀ ਹੁਕਮਨਾਮੇ ਨੂੰ ਰੱਦ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨ ਸੰਸਥਾ ਦੀ ਦੁਰਵਰਤੋਂ ਕਰਨ ਦੇ ਵਿਰੁੱਧ ਆਪਣਾ ਰੋਸ ਪ੍ਰਗਟ ਕਰਦੇ ਹੋਏ ਜੋ ਬਾਦਲ ਦਲ ਦੇ ਅਮਰੀਕਾ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਅਮਲ ਕੀਤਾ ਹੈ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸ. ਜਸਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਨਾਲ ਦ੍ਰਿੜਤਾ ਨਾਲ ਖਲੋਣ ਦੇ ਉਦਮ ਦੀ ਭਰਪੂਰ ਪ੍ਰਸ਼ੰਸਾ ਕਰਦਾ ਹੋਇਆ ਸਵਾਗਤ ਕਰਦਾ ਹੈ।”
ਇਹ ਵਿਚਾਰ ਸ. ਜਸਵੰਤ ਸਿੰਘ ਮਾਨ, ਸਕੱਤਰ ਜਰਨਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜੋ ਬੀਤੇ ਇਕ ਮਹੀਨੇ ਤੋਂ ਪਾਰਟੀ ਦੇ ਪ੍ਰੋਗਰਾਮ ਅਤੇ ਸੋਚ ਨੂੰ ਲੈ ਕੇ ਅਮਰੀਕਾ ਦੇ ਦੌਰੇ ‘ਤੇ ਗਏ ਹੋਏ ਹਨ, ਉਨ੍ਹਾਂ ਨੇ ਪਾਰਟੀ ਮੁੱਖ ਦਫ਼ਤਰ ਨੂੰ ਉਪਰੋਕਤ ਹੋਏ ਅਮਲ ਦੀ ਜਾਣਕਾਰੀ ਦਿੰਦੇ ਹੋਏ ਸ. ਜਸਪ੍ਰੀਤ ਸਿੰਘ ਜੋ ਕਿ ਸ. ਮੇਵਾ ਸਿੰਘ ਗਿੱਲ ਜੱਜ ਸਾਹਿਬ ਦੇ ਸਪੁੱਤਰ ਹਨ, ਦਾ ਸਵਾਗਤ ਕਰਦੇ ਹੋਏ ਪ੍ਰਗਟ ਕੀਤੇ। ਸ. ਮਾਨ ਨੇ ਪੰਜਾਬ ਵਿਚ ਇਕ ਡੁੰਘੀ ਸਾਜ਼ਿਸ਼ ਅਧੀਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਨੂੰ ਪਾੜ ਕੇ ਸਿੱਖ ਕੌਮ ਨੂੰ ਡੂੰਘੀ ਠੇਸ ਪਹੁੰਚਾਉਣ ਅਤੇ ਬਾਦਲ ਹਕੂਮਤ ਵੱਲੋਂ ਅਮਨਮਈ ਤਰੀਕੇ ਰੋਸ ਕਰ ਰਹੇ ਸਿੰਘਾਂ ਉਤੇ ਗੋਲੀ ਚਲਾ ਕੇ ਸ਼ਹੀਦ ਕਰਨ, ਅੰਨ੍ਹੇਵਾਹ ਲਾਠੀਚਾਰਜ ਕਰਨ ਅਤੇ ਸਿੱਖਾ ਨੂੰ ਨਿਸ਼ਾਨਾਂ ਬਣਾਉਣ ਨੂੰ ਅਤਿ ਅਫਸੋਸਨਾਕ ਕਰਾਰ ਦਿੰਦੇ ਹੋਏ ਕਿਹਾ ਕਿ ਸ. ਬਾਦਲ, ਸ਼੍ਰੀ ਮੱਕੜ ਅਤੇ ਸਿੱਖ ਕੌਮ ਦੇ ਤਖ਼ਤਾਂ ਦੇ ਜਥੇਦਾਰਾਂ ਨੂੰ ਜਦੋਂ ਹੁਣ ਹਿੰਦ, ਪੰਜਾਬ ਅਤੇ ਬਾਹਰਲੇ ਮੁਲਕਾਂ ਵਿਚ ਵਿਚਰ ਰਹੀ ਸਿੱਖ ਕੌਮ ਨੇ ਪੰਥ ਵਿਰੋਧੀ ਗੈਰ ਸਿਧਾਂਤਕ ਅਮਲ ਕਰਨ ਦੀ ਬਦੌਲਤ ਪੂਰਨ ਤੌਰ ‘ਤੇ ਰੱਦ ਕਰ ਦਿੱਤਾ ਹੈ, ਤਾਂ ਹੁਣ ਇਨ੍ਹਾਂ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਵਿਰੁੱਧ ਜਬਰੀ ਆਪੋ-ਆਪਣੇ ਅਹੁਦਿਆਂ ਨੂੰ ਚਿੰਬੜ ਕੇ ਬਿਲਕੁਲ ਨਹੀਂ ਬੈਠਣਾ ਚਾਹੀਦਾ। ਬਲਕਿ ਆਪਣੇ ਤੋਂ ਹੋਈਆਂ ਗੁਸਤਾਖੀਆਂ ਨੂੰ ਮਹਿਸੂਸ ਕਰਦੇ ਹੋਏ ਆਪੋ-ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਕੇ ਲਾਂਭੇ ਹੋ ਜਾਣਾ ਚਾਹੀਦਾ ਹੈ ਅਤੇ ਸਿੱਖ ਕੌਮ ਦੇ ਸਵੈ-ਮਾਣ ਨੂੰ ਕਾਇਮ ਰੱਖਣ, ਤਖ਼ਤਾਂ ਦੇ ਜਥੇਦਾਰਾਂ ਦੀ ”ਸਰਬੱਤ ਖਾਲਸਾ” ਰਾਹੀਂ ਕੌਮੀ ਵਿਧੀ ਵਿਧਾਨ ਰਾਹੀਂ ਨਿਯੁਕਤੀ ਕਰਨ ਅਤੇ ਸੇਵਾਮੁਕਤੀ ਕਰਨ ਦੇ ਪ੍ਰਬੰਧ ਨੂੰ ਪ੍ਰਵਾਨ ਕਰਕੇ, ਅੱਗੋਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੀਰੀ-ਪੀਰੀ ਦੇ ਮਹਾਨ ਅਸਥਾਨ ਨੂੰ ਆਰ.ਐੱਸ.ਐੱਸ. ਆਦਿ ਮੁਤੱਸਵੀ ਜਮਾਤਾਂ ਅਤੇ ਸਿਆਸਤਦਾਨਾਂ ਦੇ ਪ੍ਰਭਾਵ ਤੋਂ ਮੁਕਤ ਕਰਕੇ ਸਿੱਖ ਕੌਮ ਵਿਚ ਆਪਣੇ ਪ੍ਰਤੀ ਉੱਠੇ ਡੂੰਘੇ ਰੋਹ ਨੂੰ ਖਤਮ ਕਰਨਾ ਚਾਹੀਦਾ ਹੈ।
ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਪੁਲਿਸ ਅਫਸਰਾਂ ਨੇ ਸਮੇਂ ਦੀ ਨਜ਼ਾਕਤ ਨੂੰ ਨਜ਼ਰਅੰਦਾਜ਼ ਕਰਕੇ ਰੋਸ ਕਰ ਰਹੇ ਸਿੱਖਾਂ ‘ਤੇ ਗੋਲੀ ਚਲਾਉਣ ਦੇ ਹੁਕਮ ਕੀਤੇ ਹਨ, ਉਨ੍ਹਾਂ ਉੱਤੇ 302 ਦੀ ਧਾਰਾ ਅਧੀਨ ਕਤਲ ਕੇਸ ਤੁਰੰਤ ਦਰਜ ਕਰਨੇ ਬਣਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਫੇਸਬੁੱਕਾਂ ਅਤੇ ਮੀਡੀਆ ਵਿਚ ਪੰਜਾਬ ਦੇ ਬਣੇ ਅਤਿ ਬਦਤਰ ਹਾਲਾਤਾਂ ਤੋਂ ਅਤਿ ਚਿੰਤਤ ਹਾਂ। ਕਿਉਂਕਿ ਪੰਜਾਬ ਸੂਬੇ ਅਤੇ ਸਿੱਖ ਵਿਰੋਧੀ ਤਾਕਤਾਂ ਪੰਜਾਬੀਆਂ ਅਤੇ ਸਿੱਖਾਂ ਨੂੰ ਬਦਨਾਮ ਕਰਕੇ ਅਤੇ ਉਨ੍ਹਾਂ ਉੱਤੇ ਗੁੱਝੇ ਹਮਲੇ ਕਰਕੇ ਆਪਣੇ ਸਵਾਰਥੀ ਹਿੱਤਾਂ ਦੀ ਪੂਰਤੀ ਕਰਨ ਦੀ ਤਾਕ ਵਿਚ ਹਨ। ਹਿੰਦ ਦੇ ਹੁਕਮਰਾਨ ਪੰਜਾਬ ਸੂਬੇ ਦੀ ਰੀੜ੍ਹ ਦੀ ਹੱਡੀ ਜ਼ਿਮੀਂਦਾਰਾ ਵਰਗ ਨਾਲ ਜਬਰ-ਜ਼ੁਲਮ ਕਰਕੇ ਉਨ੍ਹਾਂ ਨੂੰ ਮਾਲੀ ਤੌਰ ‘ਤੇ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਰੱਚ ਰਹੇ ਹਨ, ਜੋ ਕਿ ਸਿੱਖ ਕੌਮ ਲਈ ਅਸਹਿ ਹੈ। ਦੂਸਰੇ ਪਾਸੇ ਆਰ.ਐੱਸ.ਐੱਸ., ਬੀ.ਜੇ.ਪੀ. ਅਤੇ ਉਨ੍ਹਾਂ ਦੀ ਭਾਈਵਾਲ ਬਣੀ ਬਾਦਲ ਹਕੂਮਤ ਨਾਲ ਰੱਲ-ਗੱਡ ਹੋਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ, ਗੁਰੂ ਸਾਹਿਬਾਨ, ਉੱਚ ਸਿੱਖੀ ਮਰਿਆਦਾਵਾਂ ਅਤੇ ਸਿਧਾਂਤਾਂ ਦਾ ਮਲੀਆਮੇਟ ਕਰਨ ਵਾਲੇ ਸਰਗਰਮ ਹਨ। ਇਹ ਅਮਲ ਇਸ ਲਈ ਹੋ ਰਹੇ ਹਨ ਤਾਂਕਿ ਪੰਜਾਬ ਦੀ ਸਿਆਸੀ ਤਾਕਤ ‘ਤੇ ਲੋਕਾਂ ਦੀਆਂ ਭਾਵਨਾਵਾਂ ਵਿਰੁੱਧ ਆਪਣੇ ਕਬਜ਼ੇ ਨੂੰ ਕਾਇਮ ਰੱਖਿਆ ਜਾ ਸਕੇ। ਐੱਸ.ਜੀ.ਪੀ.ਸੀ. ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਰਗੀਆਂ ਸਿੱਖੀ ਸੰਸਥਾਵਾਂ ਅਤੇ ਸਿੱਖੀ ਖਜ਼ਾਨੇ ਦੀ ਉਹ ਨਿਰੰਤਰ ਦੁਰਵਰਤੋਂ ਕਰਕੇ ਆਪਣੀ ਸਿਆਸੀ ਖੇਡ ਨੂੰ ਇਸੇ ਤਰ੍ਹਾਂ ਚੱਲਦਾ ਰੱਖ ਸਕਣ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸਭ ਇਖਲਾਕੀ ਕਦਰਾਂ-ਕੀਮਤਾਂ, ਕਾਨੂੰਨੀ ਕਾਇਦੇ ਕਾਨੂੰਨਾਂ ਦਾ ਅੰਤ ਹੋ ਗਿਆ ਹੈ, ਤਾਂ ਸਿੱਖ ਕੌਮ ਨੂੰ ਇਸ ਮੰਝਧਾਰ ਵਿਚੋਂ ਕੱਢਣ ਦਾ ਇਕੋ ਇਕ ਸਹੀ ਹੱਲ ਹੈ ਕਿ ਸਮੁੱਚੀ ਸਿੱਖ ਲੀਡਰਸ਼ਿੱਪ, ਵਿਦਵਾਨਾਂ, ਸੂਝਵਾਨਾਂ ਅਤੇ ਸਿੱਖ ਜਥੇਬੰਦੀਆਂ ਦੇ ਸਹਿਯੋਗ ਸਦਕਾ ”ਸਰਬੱਤ ਖਾਲਸਾ” ਦੀ ਰਵਾਇਤ ਨੂੰ ਸ਼ੁਰੂ ਕਰਕੇ ਸਰਬ ਸੰਮਤੀ ਨਾਲ ਫੈਸਲੇ ਲਏ ਜਾਣ। ਜੋ ਚੱਲ ਰਹੇ ਸੰਘਰਸ਼ ਵਿਚੋਂ ਸਮੁੱਚੀਆਂ ਜਥੇਬੰਦੀਆਂ ਦੀ ਰਾਇ ਨਾਲ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ 10 ਨਵੰਬਰ 2015 ਨੂੰ ਗੁਰਦੁਆਰਾ ਮੰਜੀ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਰਬੱਤ ਖਾਲਸਾ ਦਾ ਕੌਮੀ ਇਕੱਠ ਸੱਦਣ ਦਾ ਉਪਰਾਲਾ ਕੀਤਾ ਹੈ, ਉਸ ਲਈ ਸ. ਮਾਨ ਅਤੇ ਸਮੁੱਚੀਆਂ ਸਿੱਖ ਜਥੇਬੰਦੀਆਂ ਮੁਬਾਰਕਬਾਦ ਦੀਆਂ ਹੱਕਦਾਰ ਹਨ। ਕਿਉਂਕਿ ਇਸ ਰਾਹੀਂ ਕੌਮ ਨੂੰ ਆਪਣੇ ਕੌਮੀ ਨਿਸ਼ਾਨੇ ਖਾਲਿਸਤਾਨ ਦੇ ਪਲੇਟਫਾਰਮ ‘ਤੇ ਇਕੱਤਰ ਕਰਨ ‘ਚ ਵੀ ਮਦਦ ਮਿਲੇਗੀ ਅਤੇ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਨੂੰ ਸਿਆਸੀ ਪ੍ਰਭਾਵ ਤੋਂ ਮੁਕਤ ਕਰਕੇ ਆਜ਼ਾਦਾਨਾਂ ਤੌਰ ‘ਤੇ ਪੰਥਕ ਲੀਹਾਂ ‘ਤੇ ਕੌਮ ਨੂੰ ਫੈਸਲੇ ਕਰਨ ਅਤੇ ਲਾਗੂ ਕਰਨ ਦਾ ਮੌਕਾ ਪ੍ਰਦਾਨ ਹੋਵੇਗਾ। ਕੌਮ ਇਸ ਵਿੱਚੋਂ ਹੋਰ ਵੀ ਵਧੇਰੇ ਪ੍ਰਚੰਡ ਅਤੇ ਮਜ਼ਬੂਤ ਹੋ ਕੇ ਨਿਕਲੇਗੀ। ਉਨ੍ਹਾਂ ਅਸਤੀਫੇ ਦੇਣ ਵਾਲੇ ਐੱਸ.ਜੀ.ਪੀ.ਸੀ. ਮੈਂਬਰਾਂ, ਬਾਦਲ ਦਲ ਦੇ ਅਹੁਦੇਦਾਰਾਂ, ਪੰਚਾਇਤਾਂ ਅਤੇ ਪੰਜਾਬ ਦੇ ਵਿਧਾਇਕ ਵੱਲੋਂ ਲਾਈ ਅਸਤੀਫਿਆਂ ਦੀ ਲੜੀ ਦਾ ਜ਼ੋਰਦਾਰ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਅਮਲ ਵੀ ਪ੍ਰਤੱਖ ਤੌਰ ‘ਤੇ ਸ. ਬਾਦਲ ਸ਼੍ਰੀ ਮੱਕੜ ਅਤੇ ਜਥੇਦਾਰਾਂ ਨੂੰ ਮਾਨਤਾ ਨਾ ਦੇਣ ਵਾਲੇ ਹਨ। ਜੋ ਸਮੇਂ ਦੀ ਮੁੱਖ ਮੰਗ ਹੈ।
ਅਖੀਰ ਵਿਚ ਉਹਨਾਂ ਨੇ ਬਾਦਲ ਦਲ ਦੇ ਆਹਦੇਦਾਰਾਂ ਅਤੇ ਐਸ.ਜੀ.ਪੀ.ਸੀ. ਮੈਂਬਰਾਂ ਨੂੰ ਪੰਥ ਦੀ ਇਸ ਮੁਸ਼ਕਿਲ ਦੀ ਘੜੀ ਵਿਚ ਸਾਥ ਦੇਣ ਦੀ ਜੋਰਦਾਰ ਅਪੀਲ ਵੀ ਕੀਤੀ। ਉਹਨਾਂ ਕਿਹਾ ਕਿ ਅਮਰੀਕਾ ਅਤੇ ਕਨੇਡਾ ਵਿੱਚੋਂ ਵੱਡੀ ਗਿਣਤੀ ਵਿਚ ਸਿੱਖੀ ਸੰਸਧਾਵਾਂ ਅਤੇ ਵਿਦਾਨ ਸਰਬੱਤ ਖਾਲਸਾ ਵਿਚ ਸ਼ਮੂਲੀਅਤ ਕਰਨਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article