PUNJABMAILUSA.COM

ਜਸਵਿੰਦਰ ਸਿੰਘ ਜੰਡੀ ਦਾ ਗੁਰਦਵਾਰਾ ਸਾਹਿਬ ਦੀ ਪੰਚਾਇਤ ਨਾਲ ਕੋਈ ਸਬੰਧ ਨਹੀਂ

ਜਸਵਿੰਦਰ ਸਿੰਘ ਜੰਡੀ ਦਾ ਗੁਰਦਵਾਰਾ ਸਾਹਿਬ ਦੀ ਪੰਚਾਇਤ ਨਾਲ ਕੋਈ ਸਬੰਧ ਨਹੀਂ

ਜਸਵਿੰਦਰ ਸਿੰਘ ਜੰਡੀ ਦਾ ਗੁਰਦਵਾਰਾ ਸਾਹਿਬ ਦੀ ਪੰਚਾਇਤ ਨਾਲ ਕੋਈ ਸਬੰਧ ਨਹੀਂ
February 17
10:19 2016

16
ਫਰੀਮਾਂਟ, 17 ਫਰਵਰੀ (ਪੰਜਾਬ ਮੇਲ)- ਪਿਛਲੇ ਹਫਤੇ ਪੰਜਾਬ ਟਾਈਮਜ ਵਿਚ ਇਕ ਖਬਰ ਛਪੀ ਹੈ, ਜਿਸ ਵਿਚ ਇਹ ਕਿਹਾ ਗਿਆ ਸੀ ਕਿ ਭਾਈ ਜਸਵਿੰਦਰ ਸਿੰਘ ਜੰਡੀ ਪੰਚਾਇਤ ਸਲੇਟ ਦੇ ਹੱਕ ਵਿਚ ਬੈਠ ਗਏ ਹਨ ਅਤੇ ਚੋਣ ਨਹੀਂ ਲੜਨਗੇ। ਬੁੱਧਵਾਰ ਤੱਕ ਇਹ ਖਬਰ ਫੈਲ ਗਈ ਸੀ ਕਿ ਜੰਡੀ ਸਾਹਿਬ ਚੋਣ ਲੜਨਗੇ। ਸੰਗਤ ਵਿਚ ਤਰ੍ਹਾਂ-ਤਰ੍ਹਾਂ ਦੇ ਸੁਆਲ ਉਠ ਰਹੇ ਹਨ ਕਿ ਅਸਲ ਵਿਚ ਮਾਜਰਾ ਕੀ ਹੈ? ਅਸੀਂ ਇਹ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਜਸਵਿੰਦਰ ਸਿੰਘ ਜੰਡੀ ਦਾ ਗੁਰਦਵਾਰਾ ਸਾਹਿਬ ਦੀ ਪੰਚਾਇਤ ਨਾਲ ਕੋਈ ਸਬੰਧ ਨਹੀਂ। ਯਾਦ ਰਹੇ ਕਿ 2014 ਵਿਚ ਗੁਰੂ ਘਰ ਦੀਆਂ ਅਤੇ ਪੰਥਕ ਲੋੜਾਂ ਨੂੰ ਮੁੱਖ ਰੱਖ ਕੇ ਗੁਰੂ ਘਰ ਦੇ ਦੋ ਮੁੱਖ ਧੜਿਆਂ ਨੇ ਮਿਲ ਬੈਠ ਕੇ ਫੈਸਲਾ ਕੀਤਾ ਕਿ ਪੰਥਕ ਇਕੱਠ ਸਮੇਂ ਦੀ ਲੋੜ ਹੈ। ਇਸ ਸਮਝੌਤੇ ਵਿਚ ਇਹ ਤੈਅ ਕੀਤਾ ਗਿਆ ਕਿ ਆਪਸੀ ਟਕਰਾਅ ਨੂੰ ਘਟਾਉਣ ਲਈ ਗਰੁੱਪਾਂ ਦੇ ਮੋਹਰੀ ਜੋ ਕਿ ਪਿਛਲੇ ਸਮਿਆਂ ਵਿਚ ਸੇਵਾ ਕਰ ਚੁੱਕੇ ਹਨ, ਉਹ ਪਿੱਛੇ ਰਹਿਣ ਅਤੇ ਨਵੇਂ ਅਤੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਧੜੇ ਤੋਂ ਉਪਰ ਉੱਠ ਕੇ ਅੱਗੇ ਆਉਣ ਦਾ ਮੌਕਾ ਦਿੱਤਾ ਜਾਵੇ। ਹਰੇਕ ਮਸਲਾ ਜਾਂ ਮਤਭੇਦ ਪੰਚਾਇਤ ਵਿਚ ਬੈਠ ਕੇ ਹੀ ਹੱਲ ਕੀਤਾ ਜਾਵੇ।
ਇਸ ਸਮਝੌਤੇ ਬਾਰੇ ਆਮ ਸਹਿਮਤੀ ਸੀ ਜਿਸ ਵਿਚ ਜਸਵਿੰਦਰ ਸਿੰਘ ਜੰਡੀ ਅਤੇ ਨਿਰਮਲ ਸਿੰਘ ਬਾਠ ਵੀ ਸ਼ਾਮਲ ਸਨ। ਇਸ ਸਮਝੌਤੇ ਅਨੁਸਾਰ ਪੰਚਾਇਤ ਦਾ ਗਠਨ ਕੀਤਾ ਗਿਆ ਅਤੇ ਗੁਰਮਤੇ ਦੁਆਰਾ ਗੁਰਦਵਾਰਾ ਕਮੇਟੀ ਚੁਣਨ ਦਾ ਫੈਸਲਾ ਕੀਤਾ ਗਿਆ। ਦੂਸਰੀਆਂ ਧਿਰਾਂ ਨੂੰ ਵੀ ਸ਼ਾਮਲ ਹੋਣ ਲਈ ਬੇਨਤੀ ਕੀਤੀ ਗਈ ਪਰ ਉਨ੍ਹਾਂ ਨੇ ਚੋਣਾਂ ਕਰਾਉਣ ਦੀ ਜਿੱਦ ਕੀਤੀ। ਸਿੱਖ ਪੰਚਾਇਤ ਨੇ 2012 ਅਤੇ 2014 ਵਿਚ ਸਮੇਂ ਦੀ ਹਾਣੀ ਸੁਪਰੀਮ ਕੌਸਲ ਨੂੰ ਅੱਗੇ ਲਿਆਂਦਾ, ਜਿਸ ਦੇ ਨਤੀਜੇ ਸੰਗਤਾਂ ਦੇ ਸਾਹਮਣੇ ਹਨ। ਤਿੰਨ ਮਿਲੀਅਨ ਦੀ ਬਿਲਡਿੰਗ ਪੂਰੀ ਹੋਣ ਜਾ ਰਹੀ ਹੈ। ਨੌਜਵਾਨਾਂ ਲਈ ਧਾਰਮਿਕ, ਵਿਦਿਅਕ ਪ੍ਰੋਗਰਾਮ ਚੱਲ ਰਹੇ ਹਨ। ਇਸ ਸਾਲ ਭਾਈ ਜਸਵਿੰਦਰ ਸਿੰਘ ਜੰਡੀ ਅਤੇ ਨਿਰਮਲ ਸਿੰਘ ਬਾਠ ਨੇ ਪੰਚਾਇਤ ਦੀ ਸਲੇਟ ਦੇ ਵਿਰੁੱਧ ਆਪਣੀ ਸਲੇਟ ਖੜ੍ਹੀ ਕਰਨ ਦਾ ਫੈਸਲਾ ਲੈ ਕੇ ਸਮਝੌਤੇ ਦੀ ਵਿਰੋਧਤਾ ਕੀਤੀ ਹੈ, ਇਸ ਲਈ ਸਿੱਖ ਪੰਚਾਇਤ ਨੇ ਇਨ੍ਹਾਂ ਨਾਲੋਂ ਆਪਣਾ ਨਾਤਾ ਤੋੜਨ ਦਾ ਫੈਸਲਾ ਕਰ ਲਿਆ ਹੈ। ਇਥੇ ਇਹ ਦੱਸਣਾ ਵੀ ਜ਼ਰੂਰੀ ਹੈ ਕਿ ਸੰਗਤਾਂ ਨੇ 2006 ਵਿਚ ਸੰਵਿਧਾਨ ਵਿਚ ਸੋਧ ਕਰਕੇ ਸੁਪਰੀਮ ਕੌਂਸਲ ਦੀ ਮਿਆਦ ਚਾਰ ਸਾਲ ਨਿਸ਼ਚਿਤ ਕੀਤੀ ਹੋਈ ਹੈ, ਜਿਸ ਦਾ ਮਨੋਰਥ ਗੁਰੂ ਘਰ ਨੂੰ ਜਾਤੀ ਜੱਫਾ ਮਾਰੂ ਸਿਆਸਤ ਤੋਂ ਬਚਾਉਣਾ ਸੀ।
ਜਾਰੀ ਕਰਤਾ: ਸਿੱਖ ਪੰਚਾਇਤ, ਗੁਰਦਵਾਰਾ ਸਾਹਿਬ, ਫਰੀਮਾਂਟ

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article