PUNJABMAILUSA.COM

ਜਾਅਲੀ ਟਰੈਵਲ ਏਜੰਟਾਂ ਵਿਰੁੱਧ ਤਿੱਖੀ ਕਾਰਵਾਈ ਕੀਤੀ ਜਾਵੇਗੀ- ਕੈਪਟਨ ਅਮਰਿੰਦਰ ਸਿੰਘ

 Breaking News

ਜਾਅਲੀ ਟਰੈਵਲ ਏਜੰਟਾਂ ਵਿਰੁੱਧ ਤਿੱਖੀ ਕਾਰਵਾਈ ਕੀਤੀ ਜਾਵੇਗੀ- ਕੈਪਟਨ ਅਮਰਿੰਦਰ ਸਿੰਘ

ਜਾਅਲੀ ਟਰੈਵਲ ਏਜੰਟਾਂ ਵਿਰੁੱਧ ਤਿੱਖੀ ਕਾਰਵਾਈ ਕੀਤੀ ਜਾਵੇਗੀ- ਕੈਪਟਨ ਅਮਰਿੰਦਰ ਸਿੰਘ
November 21
19:22 2017

ਕਾਨੂੰਨੀ ਤੌਰ ‘ਤੇ ਇੰਗਲੈਂਡ ਜਾਣ ਵਾਲੇ ਲੋਕਾਂ ਨੂੰ ਮਦਦ ਮੁਹੱਈਆ ਕਰਵਾਉਣ ਲਈ ਬਿਊਰੋ ਖੋਲ੍ਹਣ ਵਾਸਤੇ ਖਾਕਾ ਤਿਆਰ ਕਰਨ ਦੇ ਹੁਕਮ
ਚੰਡੀਗੜ੍ਹ, 21 ਨਵੰਬਰ (ਪੰਜਾਬ ਮੇਲ)- ਜਾਅਲੀ ਟਰੈਵਲ ਏਜੰਟਾਂ ਵਿਰੁੱਧ ਤਿੱਖੀ ਕਾਰਵਾਈ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਤੋਂ ਇੰਗਲੈਂਡ ਵੱਲ ਪ੍ਰਵਾਸ ਕਰਨ ਵਾਲੇ ਵੱਧ ਤੋਂ ਵੱਧ ਲੋਕਾਂ ਨਾਲ ਸਬੰਧਤ ਇਲਾਕਿਆਂ ਵਿਚ ਵਿਦੇਸ਼ੀ ਰੁਜ਼ਗਾਰ ਬਿਊਰੋ ਖੋਲ੍ਹਣ ਵਾਸਤੇ ਖਾਕਾ ਤਿਆਰ ਕਰਨ ਲਈ ਹੁਕਮ ਜਾਰੀ ਕੀਤੇ ਹਨ।
ਇਹ ਬਿਊਰੋਜ਼ ਵਿਦਿਅਕ ਯੋਗਤਾਵਾਂ ਦੇ ਅਧਾਰ ‘ਤੇ ਵੱਖ ਵੱਖ ਦੇਸ਼ਾਂ ਵਿਚ ਉਪਲਬਧ ਮੌਕਿਆਂ ਬਾਰੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇੰਗਲੈਂਡ ਨੂੰ ਕਾਨੂੰਨੀ ਤੌਰ ‘ਤੇ ਪ੍ਰਵਾਸ ਕਰਨ ਦੇ ਵਾਸਤੇ ਆਪਣੇ ਹੁਨਰ ਨੂੰ ਉੱਚਾ ਚੁੱਕਣ ਦੇ ਢੰਗ-ਤਰੀਕਿਆਂ ਅਤੇ ਸਾਧਨਾਂ ਦੇ ਬਾਰੇ ਵੀ ਇਹ ਬਿਊਰੋ ਲੋਕਾਂ ਨੂੰ ਜਾਣੂ ਕਰਵਾਉਣਗੇ।
ਮੁੱਖ ਮੰਤਰੀ ਨੇ ਇਹ ਨਿਰਦੇਸ਼ ਉਸ ਸਮੇਂ ਦਿੱਤੇ ਜਦੋਂ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਂਡਰਿਊ ਆਇਰ ਅਤੇ ਇੰਗਲੈਂਡ ਦੇ ਗ੍ਰਹਿ ਵਿਭਾਗ ਵਿਚ ਇਮੀਗ੍ਰੇਸ਼ਨ ਐਨਫੋਰਸਮੈਂਟ ਡਿਪਾਰਟਮੈਂਟ ‘ਚ ਨੈਸ਼ਨਲ ਕਮਿਊਨਿਟੀ ਐਂਗੇਜਮੈਂਟ ਲੀਡ – ਇੰਡੀਆ, ਸ਼ਰਨ ਘੁੰਮਣ ਉਨ੍ਹਾਂ ਨਾਲ ਮੀਟਿੰਗ ਕਰਨ ਆਏ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਵਫਦ ਨੇ ਮੁੱਖ ਮੰਤਰੀ ਨਾਲ ਪੰਜਾਬ ਤੋਂ ਇੰਗਲੈਂਡ ਵਿਚ ਗੈਰ ਕਾਨੂੰਨੀ ਢੰਗ ਨਾਲ ਪ੍ਰਵਾਸ ਕਰ ਰਹੇ ਲੋਕਾਂ ਦੀ ਸਮੱਸਿਆ ਬਾਰੇ ਵਿਚਾਰ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਲੋਕਾਂ ਨੂੰ ਗੈਰ ਕਾਨੂੰਨੀ ਪ੍ਰਵਾਸ ਦੇ ਨਤੀਜਿਆਂ ਬਾਰੇ ਸੂਚਿਤ ਕੀਤਾ ਜਾਵੇਗਾ ਤਾਂ ਉਹ ਇੰਗਲੈਂਡ ਨੂੰ ਗੈਰ-ਕਾਨੂੰਨੀ ਢੰਗ ਨਾਲ ਜਾਣ ਦੇ ਮਾਮਲੇ ਵਿਚ ਨਿਰਉਤਸ਼ਾਹਤ ਹੋਣਗੇ। ਵਧੀਕ ਮੁੱਖ ਸਕੱਤਰ ਗ੍ਰਹਿ ਨੇ ਕਿਹਾ ਕਿ ਗੈਰ ਕਾਨੂੰਨੀ ਪ੍ਰਵਾਸ ਨੂੰ ਰੋਕਣ ਦਾ ਸਭ ਤੋਂ ਵਧੀਆ ਤਰੀਕਾ ਕਾਨੂੰਨੀ ਸਹਾਇਤਾ ਪ੍ਰਦਾਨ ਕਰਕੇ ਲੋਕਾਂ ਨੂੰ ਵਿਦੇਸ਼ ਜਾਣ ਲਈ ਮਦਦ ਕਰਨਾ ਹੈ।
ਇੰਗਲੈਂਡ ਵਿਚ ਸ਼ੋਸਣ ਹੋਣ ਜਾਂ ਖਾਸ ਤੌਰ ‘ਤੇ ਪਤੀਆਂ ਦੁਆਰਾ ਛੱਡੀਆਂ ਗਈਆਂ ਔਰਤਾਂ ਦੇ ਸ਼ੋਸਣ ਸਬੰਧੀ ਵਫਦ ਵੱਲੋਂ ਦਰਸਾਈਆਂ ਗਈਆਂ ਚਿੰਤਾਵਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਅਜਿਹੀਆਂ ਔਰਤਾਂ ਨੂੰ ਵਾਪਸ ਆਉਣ ਉੱਤੇ ਸਹੂਲਤਾਂ ਪ੍ਰਦਾਨ ਕਰਵਾਏਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਔਰਤਾਂ ਵਾਪਸ ਪੰਜਾਬ ਆਉਣ ਲਈ ਪੂਰੀ ਤਰ੍ਹਾਂ ਆਜ਼ਾਦ ਹਨ ਅਤੇ ਸਰਕਾਰ ਉਨ੍ਹਾਂ ਦੀ ਵਾਪਸੀ ਉੱਤੇ ਕੋਈ ਵੀ ਰੋਕ ਨਹੀਂ ਲਗਾਏਗੀ।
ਕੈਪਟਨ ਅਮਰਿੰਦਰ ਨੇ ਅਜਿਹੀਆਂ ਔਰਤਾਂ ਅਤੇ ਹੋਰ ਗੈਰ ਕਾਨੂੰਨੀ ਪ੍ਰਵਾਸੀਆਂ ਖਾਸ ਕਰ ਬੇਘਰ ਅਤੇ ਬੁੱਢੇ ਲੋਕਾਂ ਨੂੰ ਪੂਰੇ ਸਨਮਾਨ ਨਾਲ ਪੰਜਾਬ ਵਾਪਸ ਭੇਜਣ ਲਈ ਬ੍ਰਿਟਿਸ਼ ਹਾਈ ਕਮਿਸ਼ਨ ਦੀ ਸਹਾਇਤਾ ਪ੍ਰਾਪਤ ਯੂ.ਕੇ. ਫਰੈਂਡਜ਼ ਆਫ ਯੂਨੀਕ ਹੋਮ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।
ਸ਼ਰਨ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਉੱਥੇ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਵਾਪਸ ਆਉਣ ਦੀ ਉਡੀਕ ‘ਚ ਹਨ ਪਰ ਉਪ ਡਰ ਦੇ ਕਾਰਨ ਵਾਪਸ ਨਹੀਂ ਆ ਰਹੇ। ਉਨ੍ਹਾਂ ਨੇ ਅਜਿਹੇ ਲੋਕਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਤੋਂ ਸਹਾਇਤਾ ਦੀ ਮੰਗ ਕੀਤੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਤਰਜੀਹ ਦੇ ਅਧਾਰ ‘ਤੇ ਇਸ ਸਮੱਸਿਆ ਨੂੰ ਹੱਲ ਕਰੇਗੀ। ਸ਼ਰਨ ਨੇ ਕਿਹਾ ਕਿ ਪਿਛਲੇ ਸ਼ਾਸਨ ਦੇ ਕਾਰਨ ਉਨ੍ਹਾਂ ਵਿੱਚ ਡਰ ਹੈ ਕਿਉਂਕਿ ਉਨ੍ਹਾਂ ਨੇ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਆਉਣ ਲਈ ਨਿਰਉਤਸ਼ਾਹਤ ਕੀਤਾ ਸੀ।
ਸ਼ਰਨ ਨੇ ਪੰਜਾਬ ਸਰਕਾਰ ਨੂੰ ਪ੍ਰਵਾਸ ਕਰਨ ਦੀ ਇੱਛਾ ਰੱਖਣ ਵਾਲੇ ਲੋਕਾਂ ਲਈ ਕੁਝ ਹੁਨਰ ਸਿਖਲਾਈ ਪ੍ਰੋਗਰਾਮ ਸ਼ੁਰੂ ਕਰਨ ਦੀ ਅਪੀਲ ਕੀਤੀ ਤਾਂ ਜੋ ਉਹ ਯੂ.ਕੇ. ਵਿੱਚ ਲਾਹੇਵੰਦ ਰੁਜ਼ਗਾਰ ਪ੍ਰਾਪਤ ਕਰ ਸਕਣ। ਆਇਰ ਨੇ ਵੀ ਯੂ.ਕੇ. ਵਿੱਚ ਕਾਨੂੰਨੀ ਤੌਰ ਤੇ ਕੰਮ ਕਰਨ ਦੇ ਮੌਕੇ ਪ੍ਰਾਪਤ ਕਰਨ ਲਈ ਲੋਕਾਂ ਨੂੰ ਲੋੜੀਂਦੇ ਹੁਨਰ ਨਾਲ ਸਮਰੱਥ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article