PUNJABMAILUSA.COM

ਜਾਖੜ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਪ੍ਰਧਾਨਗੀ

ਜਾਖੜ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਪ੍ਰਧਾਨਗੀ

ਜਾਖੜ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਪ੍ਰਧਾਨਗੀ
May 11
04:00 2017

jakhar
ਚੰਡੀਗੜ੍ਹ, 10 ਮਈ (ਪੰਜਾਬ ਮੇਲ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਦੀ ਅਫ਼ਸਰਸ਼ਾਹੀ ਨੂੰ ਆਪਣਾ ਕੰਮ ਢੰਗ ਬਦਲਣ ਦਾ ਸੁਝਾਅ ਦਿੰਦਿਆਂ ਥੋੜਾ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਜੇ ਅਫ਼ਸਰਸ਼ਾਹੀ ਨੇ ਆਪਣੇ ਆਪ ਨੂੰ ਨਾ ਬਦਲਿਆ ਤਾਂ ‘‘ਸਾਨੂੰ ਟੇਢੀ ਉਂਗਲੀ ਨਾਲ ਘਿਓ ਕੱਢਣਾ ਵੀ ਆਉਂਦਾ ਹੈ।’’
ਇੱਥੇ ਕਾਂਗਰਸ ਭਵਨ ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਜਾਖੜ ਨੇ ਸਭ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਸ ਅਹੁਦੇ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਦੀ ਅਫ਼ਸਰਸ਼ਾਹੀ ਤੇ ਪੁਲੀਸ ਦਾ ਸਿਆਸੀਕਰਨ ਕਰ ਦਿੱਤਾ ਸੀ ਅਤੇ ਉਸ ਦਾ ਅਜੇ ਵੀ ਅਫ਼ਸਰਸ਼ਾਹੀ ’ਤੇ ਅਸਰ ਹੈ ਪਰ ਹੁਣ ਸੂਬੇ ਵਿੱਚ ਸਰਕਾਰ ਬਦਲ ਚੁੱਕੀ ਹੈ। ਇਸ ਲਈ ਅਫ਼ਸਰਸ਼ਾਹੀ ਨੂੰ ਆਪਣੇ ਆਪ ਨੂੰ ਬਦਲ ਲੈਣਾ ਚਾਹੀਦਾ ਹੈ ਤੇ ਇਸ ਮਾਮਲੇ ਵਿੱਚ ਸਾਡੀ ਸ਼ਰਾਫਤ ਨੂੰ ਕਮਜ਼ੋਰੀ ਨਹੀਂ ਸਮਝਣਾ ਚਾਹੀਦਾ।
ਨਵੇਂ ਸੂਬਾਈ ਪ੍ਰਧਾਨ ਨੇ ਕਿਹਾ ਕਿ ਲੋਕਾਂ ਨੂੰ ਕਾਂਗਰਸ ਤੇ ਕੈਪਟਨ ਸਰਕਾਰ ਕੋਲੋਂ ਵੱਡੀਆਂ ਆਸਾਂ ਹਨ ਅਤੇ ਲੋਕ ਕਰਜ਼ਾ ਮੁਆਫ਼ੀ ਤੇ ਨੌਜਵਾਨ ਨੌਕਰੀਆਂ ਬਾਰੇ ਪੁੱਛਦੇ ਹਨ। ਕੈਪਟਨ ਸਰਕਾਰ ਨੇ ਚਾਰ ਹਫ਼ਤਿਆਂ ਵਿੱਚ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਦਾ ਲੱਕ ਤੋੜ ਦਿੱਤਾ ਹੈ। ਹੁਣ ਹੋਰ ਸਾਰੇ ਮਸਲੇ ਵੀ ਹੱਲ ਕੀਤੇ ਜਾਣਗੇ। ਉਹ ਸਰਕਾਰ ਤੇ ਪਾਰਟੀ ਵਿਚਾਲੇ ਕੜੀ ਦਾ ਕੰਮ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਹੁਣ ਲੋਕਾਂ ਤੇ ਪਾਰਟੀ ਵਰਕਰਾਂ ਨੂੰ ਉਨ੍ਹਾਂ ਕੋਲ ਆਉਣ ਦੀ ਲੋੜ ਨਹੀਂ, ਸਗੋਂ ਸਰਕਾਰ ਤੇ ਪਾਰਟੀ ਲੋਕਾਂ ਤੇ ਵਰਕਰਾਂ ਕੋਲ ਪਹੁੰਚੇਗੀ ਤੇ ਸਮੱਸਿਆਵਾਂ ਹੱਲ ਕਰਵਾਏਗੀ।
ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਸਰਕਾਰ ਨੇ ਦਸ ਸਾਲ ਦੇ ਰਾਜ ਵਿੱਚ ਸੂਬੇ ਨੂੰ ਡੋਬ ਦਿੱਤਾ ਹੈ ਅਤੇ ਸੂਬੇ ਸਿਰ 2.5 ਲੱਖ ਕਰੋੜ ਦਾ ਕਰਜ਼ਾ ਚਾੜ੍ਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਅਰਥਚਾਰੇ ਨੂੰ ਮੁੜ ਲੀਹ ’ਤੇ ਲਿਆਂਦਾ ਜਾਵੇਗਾ। ਸ੍ਰੀ ਜਾਖੜ ਦੀ ਤਾਰੀਫ਼ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਇਮਾਨਦਾਰ ਤੇ ਮਿਹਨਤੀ ਆਗੂ ਹਨ ਤੇ ਉਹ ਸਰਕਾਰ ਨੂੰ ਜੋ ਵੀ ਹੁਕਮ ਕਰਨਗੇ, ਸਰਕਾਰ ਉਸ ਨੂੰ ਪੂਰਾ ਕਰੇਗੀ। ਉਨ੍ਹਾਂ ਜਾਖੜ ਪਰਿਵਾਰ ਨਾਲ ਆਪਣੇ ਪਰਿਵਾਰ ਦੀ ਲੰਮੀ ਸਾਂਝ ਵੀ ਯਾਦ ਕੀਤੀ। ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਨਗਰ ਨਿਗਮ ਚੋਣਾਂ ਆ ਰਹੀਆਂ ਹਨ ਤੇ ਉਨ੍ਹਾਂ ਲਈ ਪਾਰਟੀ ਵਰਕਰਾਂ ਨੂੰ ਕਮਰਕੱਸੇ ਕੱਸ ਲੈਣੇ ਚਾਹੀਦੇ ਹਨ।
ਕਾਂਗਰਸ ਦੀ ਕੌਮੀ ਜਨਰਲ ਸਕੱਤਰ ਅੰਬਿਕਾ ਸੋਨੀ, ਪੰਜਾਬ ਪ੍ਰਦੇਸ਼ ਕਾਂਗਰਸ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਹਰੀਸ਼ ਚੌਧਰੀ ਨੇ ਕਿਹਾ ਕਿ ਜਾਖੜ ਨੂੰ ਪ੍ਰਧਾਨ ਬਣਾਉਣ ਨਾਲ ਸੂਬੇ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਸਟੇਜ ਸੰਚਾਲਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਅਗਵਾਈ ਸਦਕਾ ਪੰਜਾਬ ਵਿੱਚ ਕਾਂਗਰਸ ਨੇ ਇਤਿਹਾਸਕ ਜਿੱਤ ਦਰਜ ਕੀਤੀ।
ਸਟੇਜ ’ਤੇ ਨਵੇਂ ਪ੍ਰਧਾਨ ਜਾਖੜ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਜ਼ੀਆ ਸੁਲਤਾਨਾ, ਅਰੁਣਾ ਚੌਧਰੀ, ਮਹਾਰਾਣੀ ਪਰਨੀਤ ਕੌਰ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਲੋਕ ਸਭਾ ਮੈਂਬਰ ਰਵਨੀਤ ਬਿੱਟੂ, ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਅਤੇ ਕਈ ਹੋਰ ਆਗੂ ਹਾਜ਼ਰ ਸਨ।
ਚੰਨੀ ਤੇ ਬਾਜਵਾ ਗੈਰ ਹਾਜ਼ਰ
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਤਾਜਪੋਸ਼ੀ ਸਮਾਗਮ ਵਿੱਚ ਗੈਰ ਹਾਜ਼ਰੀ ਰੜਕਦੀ ਰਹੀ। ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਤੇ ਵਿਧਾਇਕ ਰਾਜ ਵੜਿੰਗ ਮੀਟਿੰਗ ਹਾਲ ਦੇ ਅੱਧ ਵਿਚਾਲੇ ਬੈਠੇ ਸਨ ਅਤੇ ਨਵੇਂ ਪ੍ਰਧਾਨ ਨੇ ਉਨ੍ਹਾਂ ਨੂੰ ਸਟੇਜ ’ਤੇ ਆਉਣ ਦਾ ਸੱਦਾ ਦਿੱਤਾ ਪਰ ਉਹ ਨਹੀਂ ਆਏ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article