PUNJABMAILUSA.COM

ਜਾਟਾਂ ਦਾ ਬਲੀਦਾਨ ਦਿਵਸ ਅੱਜ, ਰੋਹਤਕ ਵਿੱਚ ਕੀਤਾ ਵੱਡਾ ਇਕੱਠ

ਜਾਟਾਂ ਦਾ ਬਲੀਦਾਨ ਦਿਵਸ ਅੱਜ, ਰੋਹਤਕ ਵਿੱਚ ਕੀਤਾ ਵੱਡਾ ਇਕੱਠ

ਜਾਟਾਂ ਦਾ ਬਲੀਦਾਨ ਦਿਵਸ ਅੱਜ, ਰੋਹਤਕ ਵਿੱਚ ਕੀਤਾ ਵੱਡਾ ਇਕੱਠ
February 19
07:51 2017

jaat
ਹਰਿਆਣਾ ਹਾਈ ਅਲਰਟ ‘ਤੇ
ਚੰਡੀਗੜ੍ਹ, 19 ਫਰਵਰੀ (ਪੰਜਾਬ ਮੇਲ)- ਆਲ ਇੰਡੀਆ ਜਾਟ ਆਕਰਸ਼ਨ ਸੰਘਰਸ਼ ਕਮੇਟੀ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਲੀਦਾਨ ਦਿਵਸ ਮਨਾ ਰਹੀ ਹੈ। ਇਸ ਸਬੰਧ ਵਿੱਚ ਜਾਟਾਂ ਨੇ ਰੋਹਤਕ ਵਿੱਚ ਵੱਡਾ ਇਕੱਠਾ ਕੀਤਾ ਹੈ। ਦੂਜੇ ਪਾਸੇ ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਪੂਰੇ ਸੂਬੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਹਰਿਆਣਾ ਪੁਲਿਸ ਤੋਂ ਇਲਾਵਾ ਕੇਂਦਰੀ ਅਰਧ ਸੁਰੱਖਿਆ ਬਲ ਦੇ ਜਵਾਨ ਵੀ ਤੈਨਾਤ ਕੀਤੇ ਗਏ ਹਨ। ਜਾਟ ਅੰਦੋਲਨ ਤੇਜ਼ ਹੋਣ ਦੇ ਮੱਦੇਨਜ਼ਰ ਰਾਜ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਅਰਧ ਸੈਨਿਕ ਬਲ ਤਾਇਨਾਤ ਕਰ ਦਿੱਤੇ ਗਏ ਹਨ, ਜਦੋਂ ਕਿ ਪੁਲੀਸ ਵੀ ਚੌਕਸੀ ਰੱਖ ਰਹੀ ਹੈ।
ਜਾਟਾਂ ਨੇ ਆਪਣੇ ਸਮਰਥਕਾਂ ਨੂੰ ਰੇਲਵੇ ਲਾਈਨਾਂ ਅਤੇ ਕੌਮੀ ਹਾਈਵੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਅਸਲ ਵਿੱਚ ਜਾਟ ਬਲੀਦਾਨ ਦਿਵਸ ਦੀ ਆੜ ਵਿੱਚ ਆਪਣਾ ਸੰਘਰਸ਼ ਤੇਜ਼ ਕਰਨਾ ਚਾਹੁੰਦੇ ਹਨ। ਜਾਟਾਂ ਵੱਲੋਂ ਅੱਜ ਦੇ ਬਲੀਦਾਨ ਦਿਵਸ ਤੋਂ ਬਾਅਦ 20 ਨੂੰ ਸਰਕਾਰ ਨਾਲ ਗੱਲਬਾਤ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਜਾਟ ਭਾਈਚਾਰੇ ਨੇ ਐਲਾਨ ਕੀਤਾ ਸੀ ਕਿ ਅੰਦੋਲਨ ਗੁਆਂਢੀ ਸੂਬਿਆਂ ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ। ਦੂਜੇ ਪਾਸੇ ਹਰਿਆਣਾ ਸਰਕਾਰ ਨੇ 2016 ਦੇ ਜਾਟ ਰਾਖਵਾਂਕਰਨ ਅੰਦੋਲਨ ਦੌਰਾਨ ਜ਼ਖ਼ਮੀ ਹੋਏ ‘ਬੇਦੋਸ਼ੇ ਵਿਅਕਤੀਆਂ’ ਲਈ ਮੁਆਵਜ਼ੇ ਦਾ ਐਲਾਨ ਕੀਤਾ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਕਿ ਜੋ ਵਿਅਕਤੀ ਗੋਲੀ ਲੱਗਣ ਨਾਲ ਜ਼ਖ਼ਮੀ ਹੋਇਆ, ਉਸ ਨੂੰ ਇਕ ਲੱਖ ਰੁਪਏ ਅਤੇ ਜਿਨ੍ਹਾਂ ਦੀ ਹੱਡੀ ਟੁੱਟੀ ਉਨ੍ਹਾਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ। ਹੋਰ ਘੱਟ ਜ਼ਖ਼ਮੀਆਂ ਨੂੰ 25-25 ਹਜ਼ਾਰ ਰੁਪਏ ਦਿੱਤੇ ਜਾਣਗੇ। ਇਹ ਮੁਆਵਜ਼ਾ ਮੁੱਖ ਮੰਤਰੀ ਰਾਹਤ ਕੋਸ਼ ਵਿੱਚੋਂ ਦਿੱਤਾ ਜਾਵੇਗਾ ਅਤੇ ਡਿਪਟੀ ਕਮਿਸ਼ਨਰਾਂ ਨੂੰ ਇਹ ਅਦਾਇਗੀ ਫੌਰੀ ਜਾਰੀ ਕਰਨ ਦਾ ਨਿਰਦੇਸ਼ ਦੇ ਦਿੱਤਾ ਗਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article