PUNJABMAILUSA.COM

ਜਿਣਸੀ ਸ਼ੋਸ਼ਣ ਦੇ ਦੋਸ਼ ‘ਚ ਭਾਰਤੀ ਮੂਲ ਦੇ ਡੀਨ ਨੇ ਛੱਡਿਆ ਅਹੁਦਾ

ਜਿਣਸੀ ਸ਼ੋਸ਼ਣ ਦੇ ਦੋਸ਼ ‘ਚ ਭਾਰਤੀ ਮੂਲ ਦੇ ਡੀਨ ਨੇ ਛੱਡਿਆ ਅਹੁਦਾ

ਜਿਣਸੀ ਸ਼ੋਸ਼ਣ ਦੇ ਦੋਸ਼ ‘ਚ ਭਾਰਤੀ ਮੂਲ ਦੇ ਡੀਨ ਨੇ ਛੱਡਿਆ ਅਹੁਦਾ
March 16
09:18 2016

5
ਨਿਊਯਾਰਕ, 16 ਮਾਰਚ (ਪੰਜਾਬ ਮੇਲ)- ਬਾਰਕਲੇ ਲਾਅ ਸਕੂਲ ਦੇ ਡੀਨ ਸੁਜੀਤ ਚੌਧਰੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦਿੱਲੀ ਵਿਚ ਜਨਮੇ 45 ਸਾਲਾ ਚੌਧਰੀ ਨੇ ਸਰੀਰਕ ਸ਼ੋਸ਼ਣ ਦੇ ਦੋਸ਼ਾਂ ‘ਚ ਘਿਰ ਜਾਣ ਤੋਂ ਬਾਅਦ ਇਹ ਕਦਮ ਚੁੱਕਿਆ ਹੈ। ਚੌਧਰੀ ਖ਼ਿਲਾਫ਼ ਇਕ ਕਾਰਜਕਾਰੀ ਸਹਾਇਕ ਨੇ ਦੋਸ਼ ਲਗਾਉਂਦਿਆਂ ਇਸ ਹਫਤੇ ਦੇ ਸ਼ੁਰੂ ‘ਚ ਮੁਕੱਦਮਾ ਦਾਇਰ ਕੀਤਾ ਸੀ।
ਮੁਕੱਦਮਾ ਦਾਇਰ ਹੋਣ ਤੋਂ ਬਾਅਦ ਚੌਧਰੀ ਅਣਮਿੱਥੇ ਸਮੇਂ ਲਈ ਛੁੱਟੀ ‘ਤੇ ਚਲੇ ਗਏ ਸਨ। ਲਾਅ ਸਕੂਲ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਜੋ ਵੀਰਵਾਰ ਨੂੰ ਸਵੀਕਾਰ ਕਰ ਲਿਆ ਗਿਆ। ਉਨ੍ਹਾਂ ਖ਼ਿਲਾਫ਼ ਫੌਰੀ ਕਾਰਵਾਈ ਨਾ ਕਰਨ ਕਰਕੇ ਹੋ ਰਹੀ ਆਲੋਚਨਾ ਨੂੰ ਵੀ ਸਕੂਲ ਨੇ ਜਾਇਜ਼ ਦੱਸਿਆ ਹੈ। ਚਾਂਸਲਰ ਨਿਕੋਲਸ ਡਿਰਕਸ ਨੇ ਕਿਹਾ ਹੈ ਕਿ ਮੁੱਢਲੀ ਜਾਂਚ ਵਿਚ ਪੀੜਤ ਦੇ ਦਾਅਵਿਆਂ ਦੀ ਪੁਸ਼ਟੀ ਦੇ ਬਾਵਜੂਦ ਚੌਧਰੀ ਦੇ ਖ਼ਿਲਾਫ਼ ਕਾਰਵਾਈ ਨਾ ਕਰਕੇ ਉਨ੍ਹਾਂ ਗ਼ਲਤ ਕੀਤਾ। ਪੀੜਤ ਨੇ ਚੌਧਰੀ ‘ਤੇ ਜਿਣਸੀ ਸ਼ੋਸ਼ਣ, ਸ਼ੋਸ਼ਣ ਰੋਕਣ ‘ਚ ਨਾਕਾਮੀ, ਬਦਲਾ, ਭਾਵਨਾਤਮਕ ਪ੍ਰੇਸ਼ਾਨੀ ਅਤੇ ਹਮਲੇ ਦਾ ਦੋਸ਼ ਲਗਾਉਂਦੇ ਹੋਏ ਕੈਲੀਫੋਰਨੀਆ ਦੇ ਅਲਮੇਡਾ ਕਾਊਂਟੀ ਸੁਪੀਰੀਅਰ ਕੋਰਟ ਵਿਚ ਮੁਕੱਦਮਾ ਦਰਜ ਕਰਾਇਆ ਹੈ। ਇਹ ਸ਼ੋਸ਼ਣ ਸਤੰਬਰ 2014 ਤੋਂ ਮਾਰਚ 2015 ਤੱਕ ਚੱਲਿਆ। ਮੁੱਢਲੀ ਜਾਂਚ ਰਿਪੋਰਟ ਅਨੁਸਾਰ ਪੀੜਤ ਨੇ ਮਾਰਚ 2015 ਵਿਚ ਚੌਧਰੀ ਨੂੰ 6 ਸਫਿਆਂ ਦਾ ਈਮੇਲ ਭੇਜਿਆ ਸੀ। ਇਸ ਵਿਚ ਉਸਨੇ ਚੌਧਰੀ ਵਲੋਂ ਕੀਤੇ ਜਾ ਰਹੇ ਸ਼ੋਸ਼ਣ ਅਤੇ ਗਲਤ ਵਿਹਾਰ ਸਬੰਧੀ ਇਤਰਾਜ਼ਾਂ ਬਾਰੇ ਵਿਸਥਾਰ ਨਾਲ ਦੱਸਿਆ ਸੀ। ਜੁਲਾਈ 2015 ਵਿਚ ਲਾਅ ਸਕੂਲ ਨੇ ਇਸ ਮਾਮਲੇ ਵਿਚ ਮੁੱਢਲੀ ਜਾਂਚ ਰਿਪੋਰਟ ਕੀਤੀ ਸੀ। ਇਸ ਵਿਚ ਪੀੜਤ ਦੇ ਦੋਸ਼ਾਂ ਦੀ ਪੁਸ਼ਟੀ ਕੀਤੀ ਗਈ ਸੀ। ਰਿਪੋਰਟ ਅਨੁਸਾਰ ਚੌਧਰੀ ਨੇ ਪੀੜਤ ਨੂੰ ਗਲੇ ਲਗਾਉਣ ਅਤੇ ਪੀੜਤ ਦੇ ਡੈਸਕ ਕੋਲੋਂ ਲੰਘਦਿਆਂ ਉਸਦੇ ਹੱਥ ਛੂਹਣ ਆਦਿ ਦੋਸ਼ ਸਵੀਕਾਰ ਕੀਤੇ ਸਨ। ਪਰ ਉਸਨੇ ਇਸ ਪਿੱਛੇ ਕਿਸੇ ਤਰ੍ਹਾਂ ਦੀ ਸਰੀਰਕ ਸ਼ੋਸ਼ਣ ਦੀ ਮਾਨਸਿਕਤਾ ਹੋਣ ਤੋਂ ਇਨਕਾਰ ਕੀਤਾ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article