PUNJABMAILUSA.COM

ਜੀਐਸਟੀ ਤੋਂ ਬਾਅਦ ਭਾਰਤ ਦਾ ਸਭ ਤੋਂ ਵੱਡਾ ਕਮਿਸ਼ਨਰੇਟ ਬਣਿਆ ਲੁਧਿਆਣਾ

ਜੀਐਸਟੀ ਤੋਂ ਬਾਅਦ ਭਾਰਤ ਦਾ ਸਭ ਤੋਂ ਵੱਡਾ ਕਮਿਸ਼ਨਰੇਟ ਬਣਿਆ ਲੁਧਿਆਣਾ

ਜੀਐਸਟੀ ਤੋਂ ਬਾਅਦ ਭਾਰਤ ਦਾ ਸਭ ਤੋਂ ਵੱਡਾ ਕਮਿਸ਼ਨਰੇਟ ਬਣਿਆ ਲੁਧਿਆਣਾ
July 03
03:10 2017

ਲੁਧਿਆਣਾ, 2 ਜੁਲਾਈ (ਪੰਜਾਬ ਮੇਲ)- ‘ਮਾਨਚੈਸਟਰ ਆਫ਼ ਇੰਡੀਆ’ ਦੇ ਨਾਂ ਨਾਲ ਮਕਬੂਲ ਲੁਧਿਆਣਾ ਪਹਿਲੀ ਜੁਲਾਈ ਤੋਂ ਮੁਲਕ ਭਰ ’ਚ ਲਾਗੂ ਹੋਏ ਇਕਸਾਰ ਕਰ ਢਾਂਚੇ ਜੀਐਸਟੀ ਤੋਂ ਬਾਅਦ ਭਾਰਤ ਦਾ ਸਭ ਤੋਂ ਵੱਡਾ ਕਮਿਸ਼ਨਰੇਟ ਬਣ ਗਿਆ ਹੈ। ਲੁਧਿਆਣਾ ਡਿਵੀਜ਼ਨ ਅਧੀਨ 100 ਰੇਂਜਾਂ ਕੰਮ ਕਰਨਗੀਆਂ, ਇਸ ਨੂੰ 21 ਡਿਵੀਜ਼ਨਾਂ ’ਚ ਵੰਡਿਆ ਗਿਆ ਹੈ। ਡਿਵੀਜ਼ਨਾਂ ਦੀ ਦੇਖ ਰੇਖ ਡਿਪਟੀ ਕਮਿਸ਼ਨਰ ਤੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ ਪੱਧਰ ਦੇ ਅਧਿਕਾਰੀ ਕਰ ਰਹੇ ਹਨ, ਜਦੋਂ ਕਿ ਰੇਂਜ ਪੱਧਰ ਦੀ ਦੇਖ ਰੇਖ ਸੁਪਰਡੈਂਟ ਤੇ ਇੰਸਪੈਕਟਰ ਪੱਧਰ ਦੇ ਅਧਿਕਾਰੀ ਕਰਨਗੇ।
ਸਥਾਨਕ ਰਿਸ਼ੀ ਨਗਰ ਸਥਿਤ ਸੈਂਟਰਲ ਐਕਸਾਈਜ਼ ਤੇ ਸਰਵਿਸ ਟੈਕਸ ਦੇ ਦਫ਼ਤਰ ਨੂੰ ਜੀਐਸਟੀ ਕਮਿਸ਼ਨਰੇਟ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਕਮਿਸ਼ਨਰ ਲੁਧਿਆਣਾ ਰੇਂਜ ਨਰੇਸ਼ ਪੇਨੂਮਾਕਾ ਨੇ ਦੱਸਿਆ ਕਿ ਹੁਣ ਇਸ ਰੇਂਜ ਵਿੱਚ ਮੰਡੀ ਗੋਬਿੰਦਗੜ੍ਹ, ਬਠਿੰਡਾ, ਸੰਗਰੂਰ, ਲੁਧਿਆਣਾ, ਪਟਿਆਲਾ, ਫਿਰੋਜ਼ਪੁਰ, ਮਾਨਸਾ, ਫਾਜ਼ਿਲਕਾ ਸਮੇਤ ਮਾਲਵਾ ਦੇ ਪ੍ਰਮੁੱਖ ਸ਼ਹਿਰ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਲੁਧਿਆਣਾ ਤੋਂ ਕੇਵਲ 4 ਡਿਵੀਜ਼ਨ ਕੰਮ ਕਰਦੇ ਸਨ, ਜੋ ਕਿ ਹੁਣ 21 ਹੋ ਗਏ ਹਨ।
ਪੰਜਾਬ ਵਿੱਚ 2.62 ਲੱਖ ਜੀਐਸਟੀ ਨੰਬਰ ਲਏ ਗਏ ਹਨ, ਜਦੋਂ ਕਿ 80 ਹਜ਼ਾਰ ਨਵੇਂ ਵਪਾਰੀ ਤੇ ਕਾਰੋਬਾਰੀ ਜੀਐਸਟੀ ‘ਚ ਸ਼ਾਮਲ ਹੋ ਗਏ ਹਨ। ਹੁਣ ਜੀਐਸਟੀ ਕਮਿਸ਼ਨਰੇਟ ਤੇ ਪੰਜਾਬ ਜੀਐਸਟੀ ਵਿਭਾਗ ਮਿਲ ਕੇ ਕੰਮ ਕਰਨਗੇ।
ਕਮਿਸ਼ਨਰੇਟ ਵਿੱਚ 60 ਵਿਸ਼ੇਸ਼ ਕੰਪਿਊਟਰ ਪੁੱਜੇ
ਜੀਐਸਟੀ ਕਮਿਸ਼ਨਰੇਟ ਦੇ ਲੁਧਿਆਣਾ ਦਫ਼ਤਰ ਵਿੱਚ ਜੀਐਸਟੀ ਮਾਫ਼ਿਕ ਸਾਫ਼ਟਵੇਅਰ ਨਾਲ ਲੈਸ 60 ਵਿਸ਼ੇਸ਼ ਕੰਪਿਊਟਰ ਪੁੱਜ ਗਏ ਹਨ। ਇਨ੍ਹਾਂ ਕੰਪਿਊਟਰਾਂ ’ਤੇ ਜੀਐਸਟੀ ਸਬੰਧੀ ਕੰਮ ਹੋਣਗੇ। ਪਿਛਲੇਂ ਵਿੱਤੀ ਸਾਲ ਵਿੱਚ ਵਿਭਾਗ ਨੇ 16 ਹਜ਼ਾਰ ਕਰੋੜ ਦਾ ਮਾਲੀਆ ਇਕੱਤਰ ਅਤੇ ਇੱਕ ਹਜ਼ਾਰ ਕਰੋੜ ਦਾ ਰਿਫੰਡ ਕੀਤਾ ਸੀ। ਇਸ ਸਾਲ 20 ਹਜ਼ਾਰ ਕਰੋੜ ਦਾ ਮਾਲੀਆ ਇਕੱਤਰ ਹੋਣ ਦੀ ਉਮੀਦ ਹੈ। ਜੀਐਸਟੀ ਨੂੰ ਆਸਾਨ ਬਣਾਉਣ ਤੇ ਗੁੰਝਲਾਂ ਨੂੰ ਦੂਰ ਕਰਨ ਲਈ ਵਿਭਾਗ ਵੱਲੋਂ ਟੌਲ ਫਰੀ ਨੰਬਰ ਦੇ ਨਾਲ ਨਾਲ ਜੀਐਸਟੀ ਸੇਵਾ ਕੇਂਦਰ ਵੀ ਬਣਾਇਆ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article