PUNJABMAILUSA.COM

ਜੀਐਸਟੀ ਦੀ ਪਿੰਗਲਵਾੜਾ ਸੰਸਥਾ ’ਤੇ ਦੋ ਕਰੋੜ ਦੀ ਮਾਰ

ਜੀਐਸਟੀ ਦੀ ਪਿੰਗਲਵਾੜਾ ਸੰਸਥਾ ’ਤੇ ਦੋ ਕਰੋੜ ਦੀ ਮਾਰ

ਜੀਐਸਟੀ ਦੀ ਪਿੰਗਲਵਾੜਾ ਸੰਸਥਾ ’ਤੇ ਦੋ ਕਰੋੜ ਦੀ ਮਾਰ
July 17
21:10 2017

ਅੰਮ੍ਰਿਤਸਰ, 17 ਜੁਲਾਈ (ਪੰਜਾਬ ਮੇਲ)– ਸ਼੍ਰੋਮਣੀ ਕਮੇਟੀ ਤੋਂ ਬਾਅਦ ਹੁਣ ਪਿੰਗਲਵਾੜਾ ਸੰਸਥਾ ਨੇ ਵੀ ਜੀਐਸਟੀ ਤੋਂ ਛੋਟ ਦੇਣ ਦੀ ਮੰਗ ਕੀਤੀ ਹੈ। ਸੰਸਥਾ ਵੱਲੋਂ ਇਸ ਸਬੰਧ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਗਈ ਹੈ।
ਸੰਸਥਾ ਦੀ ਮੁਖੀ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਸੰਸਥਾ ਵਿੱਚ ਲਾਵਾਰਸ, ਅਪਾਹਜ ਤੇ ਬੇਸਹਾਰਾ ਲੋਕਾਂ ਦੀ ਸਾਂਭ ਸੰਭਾਲ ਕੀਤੀ ਜਾ ਰਹੀ ਹੈ। ਇਸ ਵੇਲੇ ਇੱਥੇ 1764 ਮਰੀਜ਼ ਹਨ। ਮਰੀਜ਼ਾਂ ਦੀ ਸਾਂਭ ਸੰਭਾਲ ਲਈ ਸੰਸਥਾ ਵੱਲੋਂ ਅੰਮ੍ਰਿਤਸਰ, ਮਾਨਾਂਵਾਲਾ, ਪੰਡੋਰੀ ਵੜੈਚ, ਗੋਇੰਦਵਾਲ, ਜਲੰਧਰ, ਸੰਗਰੂਰ ਅਤੇ ਚੰਡੀਗੜ੍ਹ ਵਿੱਚ ਸ਼ਾਖਾਵਾਂ ਸਥਾਪਤ ਕੀਤੀਆਂ ਗਈਆਂ ਹਨ। ਮਰੀਜ਼ਾਂ ਵਾਸਤੇ ਲੰਗਰ ਤਿਆਰ ਕਰਨ ਲਈ ਰੋਜ਼ ਹੀ ਰਾਸ਼ਨ ਖਰੀਦਣ ਦੀ ਲੋੜ ਪੈਂਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਵਾਸਤੇ ਕੱਪੜਾ, ਦਵਾਈਆਂ ਤੇ ਹੋਰ ਸਾਮਾਨ ਦੀ ਲੋੜ ਪੈਂਦੀ ਹੈ। ਸਕੂਲਾਂ ਵਿੱਚ ਕਾਪੀਆਂ ਤੇ ਹੋਰ ਸਟੇਸ਼ਨਰੀ ਦੀ ਖਰੀਦ ਕੀਤੀ ਜਾਂਦੀ ਹੈ। ਇਨ੍ਹਾਂ ਸਾਰੇ ਕੰਮਾਂ ’ਤੇ ਪਿੰਗਲਵਾੜਾ ਇਕ ਦਿਨ ਵਿੱਚ ਲਗਪਗ 6.50 ਲੱਖ ਰੁਪਏ ਖਰਚ ਕਰਦਾ ਹੈ।
ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਜ਼ਰੂਰਤਮੰਦ ਅਤੇ ਵਿਸ਼ੇਸ਼ ਬੱਚਿਆਂ ਲਈ ਮਾਨਾਂਵਾਲਾ ਵਿੱਚ ਤਿੰਨ ਸਕੂਲ ਅਤੇ ਬੁੱਟਰ ਕਲਾਂ ਕਾਦੀਆਂ ਵਿੱਚ ਇਕ ਸਕੂਲ ਚੱਲ ਰਿਹਾ ਹੈ, ਜਿੱਥੇ ਬੱਚਿਆਂ ਦੀ ਟਿਊਸ਼ਨ ਫੀਸ ਵੀ ਮੁਆਫ਼ ਹੈ। ਇਸ ਤੋਂ ਇਲਾਵਾ ਬੱਚਿਆਂ ਨੂੰ ਮੁਫ਼ਤ ਕਾਪੀਆਂ, ਕਿਤਾਬਾਂ, ਸਕੂਲ ਬੈਗ ਤੇ ਹੋਰ ਸਾਮਾਨ ਦੀ ਸਹੂਲਤ ਦਿੱਤੀ ਜਾਂਦੀ ਹੈ, ਜਿਸ ‘ਤੇ ਹੁਣ ਨਵੀਂ ਟੈਕਸ ਪ੍ਰਣਾਲੀ ਤਹਿਤ 12 ਤੋਂ 18 ਫੀਸਦ ਟੈਕਸ ਲਾ ਦਿੱਤਾ ਗਿਆ ਹੈ। ਸੰਸਥਾ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਮਸਨੂਈ ਅੰਗ ਲਾਏ ਜਾਂਦੇ ਹਨ ਅਤੇ ਇਸ ਉਪਰ ਵੀ ਟੈਕਸ ਲਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 30 ਜੂਨ ਤੋਂ ਪਹਿਲਾਂ ਤੱਕ ਪਿੰਗਲਵਾੜਾ ਵਿੱਚ ਖਪਤ ਹੁੰਦੇ ਸਾਰੇ ਸਾਮਾਨ ’ਤੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਨੋਟੀਫਿਕੇਸ਼ਨ ਰਾਹੀਂ ਟੈਕਸ ਤੋਂ ਛੋਟ ਦਿੱਤੀ ਹੋਈ ਸੀ, ਜਦੋਂ ਕਿ ਹੁਣ ਜੀਐਸਟੀ ਲਾਗੂ ਹੋਣ ਨਾਲ ਪਿੰਗਲਵਾੜਾ ਨੂੰ ਪੰਜ ਤੋਂ 28 ਫੀਸਦ ਤਕ ਟੈਕਸ ਦੇਣਾ ਪਵੇਗਾ। ਇਸ ਨਾਲ ਸੰਸਥਾ ’ਤੇ ਸਾਲਾਨਾ 2 ਕਰੋੜ ਰੁਪਏ ਤੋਂ ਵੱਧ ਦਾ ਆਰਥਿਕ ਬੋਝ ਪਵੇਗਾ। ਇਸ ਵੇਲੇ ਸੰਸਥਾ ਦਾ ਸਾਲਾਨਾ ਬਜਟ 30 ਤੋਂ 35 ਕਰੋੜ ਰੁਪਏ ਹੈ ਪਰ ਜੀਐਸਟੀ ਕਾਰਨ ਦੋ ਤੋਂ ਤਿੰਨ ਕਰੋੜ ਰੁਪਏ ਦਾ ਵਾਧੂ ਬੋਝ ਪੈ ਜਾਵੇਗਾ। ਉਨ੍ਹਾਂ ਕੇਂਦਰ ਅਤੇ ਸੂਬਾ ਦੋਵਾਂ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਸੰਸਥਾ ਨੂੰ ਜੀਐਸਟੀ ਤੋਂ ਛੋਟ ਦਿੱਤੀ ਜਾਵੇ।

About Author

Punjab Mail USA

Punjab Mail USA

Related Articles

ads

Latest Category Posts

    ਉਤਰ ਕੋਰੀਆ ਨੇ ਅਮਰੀਕਾ ਨੂੰ ਫਿਰ ਤੋਂ ਲਲਕਾਰਿਆ

ਉਤਰ ਕੋਰੀਆ ਨੇ ਅਮਰੀਕਾ ਨੂੰ ਫਿਰ ਤੋਂ ਲਲਕਾਰਿਆ

Read Full Article
    ਭਾਰਤ ਦੀ ਆਲਮੀ ਦਿੱਖ ਨੂੰ ਦੇਸ਼ ਨੂੰ ਵੰਡ ਰਹੀਆਂ ਤਾਕਤਾਂ ਮਿੱਟੀ ਵਿੱਚ ਮਿਲਾ ਰਹੀਆਂ ਨੇ : ਰਾਹੁਲ ਗਾਂਧੀ

ਭਾਰਤ ਦੀ ਆਲਮੀ ਦਿੱਖ ਨੂੰ ਦੇਸ਼ ਨੂੰ ਵੰਡ ਰਹੀਆਂ ਤਾਕਤਾਂ ਮਿੱਟੀ ਵਿੱਚ ਮਿਲਾ ਰਹੀਆਂ ਨੇ : ਰਾਹੁਲ ਗਾਂਧੀ

Read Full Article
    ਐਲਕ ਗਰੋਵ ਸਿਟੀ ਆਪਸੀ ਭਾਈਚਾਰੇ ਲਈ ਕਰੇਗਾ ਪ੍ਰਚਾਰ

ਐਲਕ ਗਰੋਵ ਸਿਟੀ ਆਪਸੀ ਭਾਈਚਾਰੇ ਲਈ ਕਰੇਗਾ ਪ੍ਰਚਾਰ

Read Full Article
    ਖੇਡ ਪੱਤਰਕਾਰ ਜਗਰੂਪ ਸਿੰਘ ਜਰਖੜ ਦਾ ਫੇਅਰਫੀਲਡ ਵਿਖੇ ਹੋਇਆ ਸਨਮਾਨ

ਖੇਡ ਪੱਤਰਕਾਰ ਜਗਰੂਪ ਸਿੰਘ ਜਰਖੜ ਦਾ ਫੇਅਰਫੀਲਡ ਵਿਖੇ ਹੋਇਆ ਸਨਮਾਨ

Read Full Article
    ਸੈਕਰਾਮੈਂਟੋ ‘ਚ ਪੈਣਗੀਆਂ 1 ਅਕਤੂਬਰ ਨੂੰ ਕਬੱਡੀ ਦੀਆਂ ਧਮਾਲਾਂ

ਸੈਕਰਾਮੈਂਟੋ ‘ਚ ਪੈਣਗੀਆਂ 1 ਅਕਤੂਬਰ ਨੂੰ ਕਬੱਡੀ ਦੀਆਂ ਧਮਾਲਾਂ

Read Full Article
    ਮੈਕਸੀਕੋ ‘ਚ ਆਏ ਭੂਚਾਲ ਕਾਰਨ 200 ਲੋਕਾਂ ਦੀ ਮੌਤ

ਮੈਕਸੀਕੋ ‘ਚ ਆਏ ਭੂਚਾਲ ਕਾਰਨ 200 ਲੋਕਾਂ ਦੀ ਮੌਤ

Read Full Article
    ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਪਟੀਸ਼ਨਾਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਸ਼ੁਰੂ

ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਪਟੀਸ਼ਨਾਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਸ਼ੁਰੂ

Read Full Article
    ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਰੱਖਿਆ ਲਈ ‘ਸੈਂਕਚੁਰੀ ਸਟੇਟ’ ਬਿੱਲ ਪਾਸ

ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਰੱਖਿਆ ਲਈ ‘ਸੈਂਕਚੁਰੀ ਸਟੇਟ’ ਬਿੱਲ ਪਾਸ

Read Full Article
    ਸੈਨਹੋਜ਼ੇ ਪੰਜਾਬੀ ਮੇਲੇ ‘ਤੇ 24 ਸਤੰਬਰ ਨੂੰ ਪਹੁੰਚਣ ਲਈ ਖੁੱਲ੍ਹਾ ਸੱਦਾ : ਬਿੱਲਾ ਸੰਘੇੜਾ

ਸੈਨਹੋਜ਼ੇ ਪੰਜਾਬੀ ਮੇਲੇ ‘ਤੇ 24 ਸਤੰਬਰ ਨੂੰ ਪਹੁੰਚਣ ਲਈ ਖੁੱਲ੍ਹਾ ਸੱਦਾ : ਬਿੱਲਾ ਸੰਘੇੜਾ

Read Full Article
    1600 ਤੋਂ ਵੱਧ ਲੋਕਾਂ ਨਾਲ ਇੰਮੀਗ੍ਰੇਸ਼ਨ ਧੋਖਾਧੜੀ ਕਰਨ ਦੇ ਮਾਮਲੇ ‘ਚ 4 ਹੋਰਨਾਂ ਨੂੰ ਸਜ਼ਾ

1600 ਤੋਂ ਵੱਧ ਲੋਕਾਂ ਨਾਲ ਇੰਮੀਗ੍ਰੇਸ਼ਨ ਧੋਖਾਧੜੀ ਕਰਨ ਦੇ ਮਾਮਲੇ ‘ਚ 4 ਹੋਰਨਾਂ ਨੂੰ ਸਜ਼ਾ

Read Full Article