PUNJABMAILUSA.COM

ਜੂਨ ਵਿਚ ਚੌਥੀ ਵਾਰ ਮੋਦੀ ਜਾਣਗੇ ਅਮਰੀਕਾ

ਜੂਨ ਵਿਚ ਚੌਥੀ ਵਾਰ ਮੋਦੀ ਜਾਣਗੇ ਅਮਰੀਕਾ

ਜੂਨ ਵਿਚ ਚੌਥੀ ਵਾਰ ਮੋਦੀ ਜਾਣਗੇ ਅਮਰੀਕਾ
April 21
10:33 2016

modi obam
ਵਾਸ਼ਿੰਗਟਨ, 21 ਅਪ੍ਰੈਲ (ਪੰਜਾਬ ਮੇਲ)-ਪ੍ਰਧਾਨ ਮੰਤਰੀ ਮੋਦੀ ਸੰਭਾਵਤ ਤੌਰ ‘ਤੇ ਅਗਾਮੀ ਜੂਨ ਵਿਚ ਇਕ ਵਾਰ ਮੁੜ ਅਮਰੀਕਾ ਦੌਰੇ ‘ਤੇ ਰਵਾਨਾ ਹੋਣਗੇ। ਜੇਕਰ ਅਜਿਹਾ ਹੁੰਦਾ ਹੈ ਤਾਂ ਦੋ ਸਾਲ ਦੇ ਅਪਣੇ ਕਾਰਜਕਾਲ ਵਿਚ ਪ੍ਰਧਾਨ ਮੰਤਰੀ ਦਾ ਇਹ ਚੌਥਾ ਅਮਰੀਕੀ ਦੌਰਾ ਹੋਵੇਗਾ। ਇਸ ਵਾਰ ਪ੍ਰਧਾਨ ਮੰਤਰੀ ਸਟੇਟ ਵਿਜਿਟ ‘ਤੇ ਹੋਣਗੇ ਅਤੇ ਇਹ ਦੌਰਾ ਮੁੱਖ ਤੌਰ ‘ਤੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਤੈਅ ਕੀਤਾ ਜਾਵੇਗਾ। ਅਮਰੀਕੀ ਰਾਸ਼ਟਰਪਤੀ ਓਬਾਮਾ ਪਹਿਲਾਂ ਹੀ ਭਾਰਤ ਅਤੇ ਅਮਰੀਕਾ ਦੇ ਆਪਸੀ ਰਿਸ਼ਤਿਆਂ ਨੂੰ ’21ਵੀਂ ਸਦੀ ਨੂੰ ਪਰਿਭਾਸ਼ਤ ਕਰਨ ਵਾਲਾ ਸਬੰਧ’ ਕਰਾਰ ਦੇ ਚੁੱਕੇ ਹਨ।
ਦੋ ਦੇਸ਼ਾਂ ਦੇ ਵਿਚ ਦੁਵੱਲੇ ਸਬੰਧ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਸਟੇਟ ਵਿਜਿਟ ਨੂੰ ਕਾਫੀ ਅਹਿਮ ਮੰਨਿਆ ਜਾਂਦਾ ਹੈ। ਇਸ ਦੇ ਦੌਰਾਨ ਦੋਸਤਾਨਾ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਲਈ ਪੌਂਪ, ਅਧਿਕਾਰਕ ਡਿਨਰ ਅਤੇ ਕਈ ਹੋਰ ਖ਼ਾਸ ਆਯੋਜਨ ਵੀ ਕੀਤੇ ਜਾਂਦੇ ਹਨ। ਅਮਰੀਕੀ ਰਾਸ਼ਟਰਪਤੀ ਸਟੇਟ ਵਿਜਿਟ ਦਾ ਇਸਤੇਮਾਲ ਕਰਕੇ ਅਪਣੇ ਸਹਿਯੋਗੀ ਅਤੇ ਮਿੱਤਰ ਰਾਸ਼ਟਰਾਂ ਨੂੰ ਸਨਮਾਨਤ ਕਰਦੇ ਆਏ ਹਨ।ਕਈ ਮੌਕਿਆਂ ‘ਤੇ ਵਿਰੋਧੀ ਰਾਸ਼ਟਰਾਂ ਦੇ ਨਾਲ ਵੀ ਨੇੜਲੇ ਸਬੰਧ ਕਾਇਮ ਕਰਨ ਲਈ ਸਟੇਟ ਵਿਜਿਟ ਦਾ ਕੂਟਨੀਤਕ ਇਸਤੇਮਾਲ ਕੀਤਾ ਜਾਂਦਾ ਹੈ। ਓਬਾਮਾ ਅਪਣੇ ਕਾਰਜਕਾਲ ਵਿਚ ਦਸ ਸਟੇਟ ਵਿਜਿਟ ਦੀ ਮੇਜ਼ਬਾਨੀ ਕਰ ਚੁੱਕੇ ਹਨ। ਇਨ•ਾਂ ਵਿਚੋਂ ਦੋ ਚੀਨ ਦੇ ਲਈ ਅਤੇ ਬਾਕੀ ਅਪਣੇ ਸਹਿਯੋਗੀਆਂ ਅਤੇ ਗੁਆਂਢੀ ਰਾਸ਼ਟਰਾਂ ਮੈਕਸਿਕੋ, ਜਰਮਨੀ, ਦੱਖਣੀ ਕੋਰੀਆ, ਬ੍ਰਿਟੇਨ, ਫਰਾਂਸ, ਜਾਪਾਨ ਅਤੇ ਕੈਨੇਡਾ ਦੇ ਰਾਸ਼ਟਰ ਮੁਖੀਆਂ ਦੇ ਲਈ ਸੀ। ਸਟੇਟ ਵਿਜਿਟ ਦਾ ਸੱਦਾ ਵੀ ਓਬਾਮਾ ਵਲੋਂ ਭੇਜਿਆ ਗਿਆ ਹੈ।ਅਮਰੀਕਾ ਵਿਚ 8 ਨਵਬੰਰ ਨੂੰ ਰਾਸ਼ਟਰਪਤੀ ਅਹੁਦੇ ਦੇ ਲਈ ਚੋਣ ਹੋਣੀ ਹੈ। ਮੋਦੀ ਅਤੇ ਓਬਾਮਾ ਦੇ ਵਿਚ ਇਸ ਦੌਰੇ ਦੀ ਮਿਆਦ ਵਿਚ ਕਈ ਅਹਿਮ ਮੁੱਦਿਆਂ ‘ਤੇ ਗੱਲਬਾਤ ਹੋਣ ਦੀ ਸੰਭਾਵਨਾ ਹੈ। ਇਕ ਪਾਸੇ ਜਿੱਥੇ ਅਮਰੀਕਾ ਏਸ਼ੀਆ ‘ਤੇ ਅਪਣਾ ਧਿਆਨ ਕੇਂਦਰਤ ਕਰਦੇ ਹੋਏ ਚੀਨ ਦੀ ਸ਼ਕਤੀ ਨੂੰ ਭਾਰਤ ਦੇ ਨਾਲ ਕੂਟਨੀਤਕ ਸਬੰਧ ਬਣਾ ਕੇ ਸੰਤੁਲਤ ਕਰਨਾ ਚਾਹੁੰਦਾ ਹੈ , ਭਾਰਤ ਖੁਦ ਵੀ ਚੀਨ ਦੇ ਨਾਲ ਮੁਕਾਬਲੇ ਵਿਚ ਅਪਣੇ ਆਪ ਨੂੰ ਇਕ ਮਜ਼ਬੂਤ ਦਾਅਵੇਦਾਰ ਦੇ ਤੌਰ ‘ਤੇ ਪੇਸ਼ ਕਰਨਾ ਚਾਹੁੰਦਾ ਹੈ।
ਇਹ ਦੌਰਾ ਪ੍ਰਧਾਨ ਮੰਤਰੀ ਮੋਦੀ ਦਾ ਚੌਥਾ ਅਮਰੀਕੀ ਦੌਰਾ ਹੋਵੇਗਾ। ਉਹ ਐਨੀ ਵਾਰ ਕਿਸੇ ਹੋਰ ਦੇਸ਼ ਵਿਚ ਨਹੀਂ ਗਏ ਹਨ। ਇਸ ਤੋਂ ਪਹਿਲਾਂ ਉਨ•ਾਂ ਦੇ ਤਿੰਨੋਂ ਅਮਰੀਕੀ ਦੌਰੇ ਕਿਸੇ ਹੋਰ ਪ੍ਰੋਗਰਾਮ ਦੇ ਨਾਲ ਜੁੜੇ ਹੋਏ ਸੀ। ਇਸ ਤੋਂ ਪਹਿਲਾਂ ਸੰਯੁਕਤ ਰਾਸ਼ਟਰ ਸੰਘ ਦੇ ਪ੍ਰੋਗਰਾਮ ਵਿਚ, ਸਿਲੀਕੌਨ ਵੈਲੀ ਅਤੇ ਪਰਮਾਣੂ ਸੁਰੱਖਿਆ ਸੰਮੇਲਨ ਦੇ ਸਿਲਸਿਲੇ ਵਿਚ ਮੋਦੀ ਅਮਰੀਕਾ ਜਾ ਚੁੱਕੇ ਹਨ। ਇਹ ਪਹਿਲਾ ਮੌਕਾ ਹੋਵੇਗਾ ਜਦ ਕਿ ਮੋਦੀ ਸਿਰਫ ਅਮਰੀਕਾ ਦੇਨਾਲ ਦੁਵੱਲੇ ਸਬੰਧਾਂ ‘ਤੇ ਗੱਲਬਾਤ ਅਤੇ ਸਮਝੌਤੇ ਦੇ ਲਈ ਉਥੇ ਪਹੁੰਚਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article