PUNJABMAILUSA.COM

ਜੂਨ 1984 ਦੇ ਘੱਲੂਘਾਰੇ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸਾਨ ਫਰਾਂਸਿਸਕੋ ਵਿਖੇ ਵਿਸ਼ਾਲ ਮਾਰਚ

 Breaking News

ਜੂਨ 1984 ਦੇ ਘੱਲੂਘਾਰੇ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸਾਨ ਫਰਾਂਸਿਸਕੋ ਵਿਖੇ ਵਿਸ਼ਾਲ ਮਾਰਚ

ਜੂਨ 1984 ਦੇ ਘੱਲੂਘਾਰੇ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸਾਨ ਫਰਾਂਸਿਸਕੋ ਵਿਖੇ ਵਿਸ਼ਾਲ ਮਾਰਚ
June 13
10:28 2018

ਸਾਨ ਫਰਾਂਸਿਸਕੋ, 13 ਜੂਨ (ਪੰਜਾਬ ਮੇਲ)- ਬੀਤੇ ਦਿਨੀਂ ਇਥੇ 1984 ਦੇ ਸ਼ਹੀਦਾਂ ਦੀ ਕੁਰਬਾਨੀ ਅਤੇ ਸਮੂਹ ਸਿੱਖ ਸ਼ਹੀਦਾਂ ਨੂੰ ਸਮਰਪਿਤ ਆਲੌਕਿਕ ਮਾਰਚ ਦਾ ਆਯੋਜਨ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਕੱਢੇ ਵਿਸ਼ਾਲ ਮਾਰਚ ਦੌਰਾਨ ਭਾਰੀ ਗਿਣਤੀ ਵਿਚ ਸੰਗਤਾਂ ਨੇ ਇਥੇ ਪਹੁੰਚ ਕੇ ਸ਼ਹੀਦਾਂ ਨੂੰ ਯਾਦ ਕੀਤਾ। ਮਾਰਚ ਦੀ ਆਰੰਭਤਾ ਮਾਰਕਿਟ ਅਤੇ ਸੈਕਿੰਡ ਸਟਰੀਟ ਤੋਂ ਹੋਈ, ਜਿਹੜਾ ਕਿ ਸਿਵਿਕ ਸੈਂਟਰ ਪਲਾਜ਼ਾ ਜਾ ਕੇ ਸਮਾਪਤ ਹੋਇਆ, ਜਿੱਥੇ ਵਿਸ਼ਾਲ ਰੈਲੀ ਕੀਤੀ ਗਈ। ਗੁਰੂ ਸਾਹਿਬ ਜੀ ਦੇ ਪਾਵਨ-ਪਵਿੱਤਰ ਸਰੂਪ ਵਿਸ਼ੇਸ਼ ਪਾਲਕੀ ਵਿਚ ਵਿਰਾਜਮਾਨ ਕੀਤੇ ਗਏ। ਪੰਜ ਪਿਆਰੇ ਮਾਰਚ ਦੀ ਅਗਵਾਈ ਕਰ ਰਹੇ ਸਨ। ਬੈਂਡ ਪਾਰਟੀਆਂ ਅਤੇ ਗਤਕਾ ਦਲ ਆਪਣੇ ਕੌਤਕ ਦਿਖਾ ਰਹੇ ਸਨ। ਤਿੰਨ ਮੀਲ ਲੰਮੇ ਇਸ ਮਾਰਚ ਦੌਰਾਨ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ। ਢਾਡੀਆਂ, ਰਾਗੀਆਂ ਦੇ ਜੋਸ਼ੀਲੇ ਭਾਸ਼ਨ ਇਸ ਮਾਰਚ ਦੀ ਸ਼ੋਭਾ ਵਧਾ ਰਹੇ ਸਨ। ਇਸ ਮਾਰਚ ਵਿਚ ਵੱਖ-ਵੱਖ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਨੇ ਹਿੱਸਾ ਲਿਆ। ਇਨ੍ਹਾਂ ਵਿਚ ਪ੍ਰਮੁੱਖ ਸਨ : ਗੁਰਦੁਆਰਾ ਫਰੀਮਾਂਟ, ਗੁਰਦੁਆਰਾ ਸੈਨਹੋਜ਼ੇ, ਗੁਰਦੁਆਰਾ ਮਿਲਪੀਟਸ, ਗੁਰਦੁਆਰਾ ਸਟਾਕਟਨ, ਗੁਰਦੁਆਰਾ ਬਰਾਡਸ਼ਾਹ ਰੋਡ ਸੈਕਰਾਮੈਂਟੋ, ਗੁਰਦੁਆਰਾ ਨਾਨਕਸਰ ਫਰਿਜ਼ਨੋ, ਗੁਰਦੁਆਰਾ ਕਲਗੀਧਰ ਸੈਲਮਾ ਅਤੇ ਗੁਰਦੁਆਰਾ ਯੂਬਾ ਸਿਟੀ। ਵਿਸ਼ਾਲ ਇਕੱਠ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਜਿੱਥੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ, ਉਥੇ ਅਗਲੀ ਰਣਨੀਤੀ ਲਈ ਆਪੋ-ਆਪਣੇ ਵਿਚਾਰ ਪੇਸ਼ ਕੀਤੇ, ਜਿਨ੍ਹਾਂ ਵਿਚ ਡਾ. ਅਮਰਜੀਤ ਸਿੰਘ, ਬੀਬੀ ਨਵਕਿਰਨ ਕੌਰ ਖਾਲੜਾ, ਭਾਈ ਰਾਮ ਸਿੰਘ, ਭਾਈ ਸੰਦੀਪ ਸਿੰਘ ਬਰਨਾਲਾ, ਭਾਈ ਜਤਿੰਦਰ ਸਿੰਘ ਗਰੇਵਾਲ ਸ਼ਾਮਲ ਸਨ।
ਇਸ ਦੌਰਾਨ ਸ਼ਹਾਦਤ ਦੇਣ ਵਾਲੇ 26 ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁੱਖ ਸਟੇਜ ਤੋਂ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਗਿਆ। ਇਸ ਮਾਰਚ ਵਿਚ ਹੋਰਨਾਂ ਤੋਂ ਇਲਾਵਾ ਡਾ. ਪ੍ਰਿਤਪਾਲ ਸਿੰਘ, ਜਸਵੰਤ ਸਿੰਘ ਹੋਠੀ, ਜਸਜੀਤ ਸਿੰਘ, ਜਸਵਿੰਦਰ ਸਿੰਘ ਜੰਡੀ, ਕਸ਼ਮੀਰ ਸਿੰਘ ਸ਼ਾਹੀ, ਗੁਰਮੀਤ ਸਿੰਘ ਖਾਲਸਾ, ਹਰਮਿੰਦਰ ਸਿੰਘ ਸੋਢੀ, ਜਸਦੇਵ ਸਿੰਘ, ਗੁਰਮੇਜ ਸਿੰਘ ਗਿੱਲ, ਜੌਹਨ ਸਿੰਘ ਗਿੱਲ, ਤਜਿੰਦਰ ਦੁਸਾਂਝ, ਹਰਦੀਪ ਸਿੰਘ ਹੇਅਰ, ਬਲਜੀਤ ਸਿੰਘ ਸੋਹੀ, ਅਮਨਦੀਪ ਸਿੰਘ ਪੰਨੂ, ਸੰਦੀਪ ਸਿੰਘ ਜੈਂਟੀ ਟਰਲੱਕ, ਇੰਦਰਜੀਤ ਗਰੇਵਾਲ ਵੀ ਵਿਸ਼ੇਸ਼ ਤੌਰ ‘ਤੇ ਪਹੁੰਚੇ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

Read Full Article
    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article