PUNJABMAILUSA.COM

ਜੂਨ ’84 ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਰਵਾਇਆ ਸ਼ਹੀਦੀ ਸਮਾਗਮ

ਜੂਨ ’84 ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਰਵਾਇਆ ਸ਼ਹੀਦੀ ਸਮਾਗਮ

ਜੂਨ ’84 ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਰਵਾਇਆ ਸ਼ਹੀਦੀ ਸਮਾਗਮ
June 06
07:11 2017


ਸਿੱਖਾਂ ਨੇ ਹਮੇਸ਼ਾਂ ਹੀ ਜਾਬਰੀ ਤਾਕਤਾਂ ਦਾ ਮੁਕਾਬਲਾ ਸਿਦਕ, ਸਿਰੜ ਤੇ ਚੜ੍ਹਦੀ ਕਲਾ ਨਾਲ ਕੀਤਾ –ਗਿਆਨੀ ਗੁਰਬਚਨ ਸਿੰਘ
ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦਾ ਸਹਿਯੋਗ ਲਈ ਕੀਤਾ ਧੰਨਵਾਦ
ਅੰਮ੍ਰਿਤਸਰ, 6 ਜੂਨ (ਪੰਜਾਬ ਮੇਲ)- ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਸਮੇਂ ਦੀ ਕੇਂਦਰ ਸਰਕਾਰ ਦੇ ਹੁਕਮ ‘ਤੇ ਭਾਰਤੀ ਫੌਜ ਵੱਲੋਂ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ੩੩ਵੀਂ ਸਲਾਨਾ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਇ ਸਿੰਘ ਦੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ। ਇਸ ਸ਼ਹੀਦੀ ਸਮਾਗਮ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸੁਪਤਨੀ ਬੀਬੀ ਹਰਪ੍ਰੀਤ ਕੌਰ, ਸਪੁੱਤਰੀ ਬੀਬੀ ਸਤਵੰਤ ਕੌਰ ਤੇ ਭਰਾਤਾ ਭਾਈ ਮਨਜੀਤ ਸਿੰਘ ਸਮੇਤ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ।
ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਦਿੰਦਿਆਂ ਜਿਥੇ ਜੂਨ ੧੯੮੪ ਵਿਚ ਜ਼ਾਲਮ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਇਸ ਘੱਲੂਘਾਰੇ ਨੂੰ ਅਤਿ-ਨਿੰਦਣਯੋਗ ਕਰਾਰ ਦਿੱਤਾ, ਉਥੇ ਹੀ ਉਨ੍ਹਾਂ ਨੇ ਕੌਮੀ ਇੱਕਜੁਟਤਾ ਨਾਲ ਵਰਤਮਾਨ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ੧੯੮੪ ਦੇ ਘੱਲੂਘਾਰੇ ਵਿਚ ਭਾਰਤੀ ਫੌਜ ਵੱਲੋਂ ਕੀਤੇ ਗਏ ਜ਼ੁਲਮ ਵਿਰੁੱਧ ਸੂਰਬੀਰ ਯੋਧੇ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਸ਼ਹੀਦ ਭਾਈ ਅਮਰੀਕ ਸਿੰਘ ਤੇ ਜਨਰਲ ਸ਼ੁਬੇਗ ਸਿੰਘ ਸਮੇਤ ਬੇਅੰਤ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਨੇ ਸ਼ਹਾਦਤਾਂ ਦਿੱਤੀਆਂ, ਜਿਨ੍ਹਾਂ ਨੂੰ ਸਿੱਖ ਕੌਮ ਹਰ ਸਾਲ ਸ਼ਹੀਦੀ ਸਮਾਗਮ ਕਰ ਕੇ ਯਾਦ ਕਰਦੀ ਹੈ। ਉਨ੍ਹਾਂ ਇਸ ਘੱਲੂਘਾਰੇ ਲਈ ਮੁਕੰਮਲ ਰੂਪ ਵਿਚ ਭਾਰਤ ਦੀ ਤਤਕਾਲੀ ਸਰਕਾਰ ਨੂੰ ਦੋਸ਼ੀ ਠਹਿਰਾਉਂਦਿਆਂ ਕਿਹਾ ਕਿ ਇਸ ਤੋਂ ਵੱਧ ਦੁੱਖ ਦੀ ਗੱਲ ਕੀ ਹੋ ਸਕਦੀ ਹੈ ਕਿ ਆਪਣੇ ਹੀ ਦੇਸ਼ ਦੀ ਸਰਕਾਰ ਵੱਲੋਂ ਆਪਣੀ ਹੀ ਫੌਜ ਦੁਆਰਾ ਸਿੱਖਾਂ ਦੇ ਧਾਰਮਿਕ ਅਸਥਾਨ ਨੂੰ ਟੈਂਕਾਂ-ਤੋਪਾਂ ਤੇ ਗੋਲੇ-ਬਾਰੂਦ ਦਾ ਨਿਸ਼ਾਨਾ ਬਣਾ ਕੇ ਸੰਗਤਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਹੋਵੇ। ਉਨ੍ਹਾਂ ਇਸ ਹਮਲੇ ਨੂੰ ਸਿੱਖਾਂ ‘ਤੇ ਗਿਣੀ ਮਿਥੀ ਸਾਜ਼ਿਸ਼ ਕਰਾਰ ਦਿੰਦਿਆਂ ਕਿਹਾ ਕਿ ਜ਼ਾਲਮ ਸਰਕਾਰ ਨੇ ਕਤਲੋ-ਗਾਰਤ ਕਰਦਿਆਂ ਇਹ ਵੀ ਲਿਹਾਜ਼ ਨਹੀਂ ਕੀਤਾ ਕਿ ਆਪਣੇ ਮੁਕੱਦਸ ਅਸਥਾਨ ‘ਤੇ ਸ਼ਰਧਾ ਸਹਿਤ ਪੁੱਜੀਆਂ ਵੱਡੀ ਗਿਣਤੀ ਵਿਚ ਨਿਰਦੋਸ਼ ਸੰਗਤਾਂ ਸ਼ਾਮਲ ਸਨ। ਉਨ੍ਹਾਂ ਆਖਿਆ ਕਿ ਕਦੀ ਮੁਗਲਈ ਸਰਕਾਰਾਂ, ਕਦੀ ਅੰਗਰੇਜ਼ ਅਤੇ ਹਿੰਦੁਸਤਾਨ ਦੀ ਸਰਕਾਰ ਨੇ ਸਮੇਂ-ਸਮੇਂ ‘ਤੇ ਸਿੱਖਾਂ ਨੂੰ ਦਬਾਉਣ ਦਾ ਯਤਨ ਕੀਤਾ ਪਰ ਗੁਰੂ ਸਾਹਿਬਾਨ ਦੇ ਮਿਸ਼ਨ ਅਨੁਸਾਰ ਸਿੱਖਾਂ ਨੇ ਹਮੇਸ਼ਾਂ ਹੀ ਜ਼ਾਬਰੀ ਤਾਕਤਾਂ ਦਾ ਮੁਕਾਬਲਾ ਸਿਦਕ, ਸਿਰੜ ਤੇ ਚੜ੍ਹਦੀ ਕਲਾ ਨਾਲ ਕੀਤਾ। ਇਤਿਹਾਸ ਗਵਾਹ ਹੈ ਕਿ ਜ਼ਾਬਰੀ ਤਾਕਤਾਂ ਚੜ੍ਹਦੀ ਕਲਾ ਵਾਲੀ ਸੋਚ ਨੂੰ ਦਬਾਉਣ ਲਈ ਯਤਨਸ਼ੀਲ ਰਹੀਆਂ ਪਰ ਉਨ੍ਹਾਂ ਨੂੰ ਸਦਾ ਨਾਕਾਮਯਾਬੀ ਹਾਸਲ ਹੋਈ ਅਤੇ ਕੌਮ ਹੋਰ ਬੁਲੰਦੀ ਨਾਲ ਉਭਰੀ। ਉਨ੍ਹਾਂ ਸਮੁੱਚੇ ਸਿੱਖ ਜਗਤ ਨੂੰ ਪੰਥਕ ਮਸਲਿਆਂ ਤੇ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਇਕਜੁੱਟ ਹੋ ਕੇ ਯਤਨ ਕਰਨ ਲਈ ਕਿਹਾ।
ਸਮਾਗਮ ਦੌਰਾਨ ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸੁਪਤਨੀ ਬੀਬੀ ਹਰਪ੍ਰੀਤ ਕੌਰ ਤੇ ਭਰਾਤਾ ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ ਅਤੇ ਹੋਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਸਿਰੋਪਾਓ ਦਿੱਤੇ ਗਏ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਗ੍ਰੰਥੀ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਜੈਪਾਲ ਸਿੰਘ ਮੰਡੀਆ ਤੇ ਸ. ਸੁਰਜੀਤ ਸਿੰਘ ਕਾਲਾਬੂਲਾ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਸ. ਗੁਰਬਚਨ ਸਿੰਘ ਕਰਮੂਵਾਲਾ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਚਰਨਜੀਤ ਸਿੰਘ ਜੱਸੋਵਾਲ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਸੁਖਦੇਵ ਸਿੰਘ ਬਾਠ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਨਵਤੇਜ ਸਿੰਘ ਕੌਣੀ, ਸ. ਸਤਵਿੰਦਰ ਸਿੰਘ ਟੌਹੜਾ, ਸ. ਮਲਕੀਤ ਸਿੰਘ ਚੰਗਾਲ, ਸ. ਅਮਰਜੀਤ ਸਿੰਘ ਬੰਡਾਲਾ, ਸ. ਜੋਧ ਸਿੰਘ ਸਮਰਾ, ਮੈਂਬਰ ਧਰਮ ਪ੍ਰਚਾਰ ਸ. ਅਜਾਇਬ ਸਿੰਘ ਅਭਿਆਸੀ ਤੇ ਸ. ਅਵਤਾਰ ਸਿੰਘ ਵਣਵਾਲਾ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਅਕਾਲੀ ਆਗੂ ਸ. ਗੁਲਜ਼ਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਡਾ. ਪਰਮਜੀਤ ਸਿੰਘ ਸਰੋਆ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਦਿਲਜੀਤ ਸਿੰਘ, ਸ. ਕੇਵਲ ਸਿੰਘ, ਸ. ਮਹਿੰਦਰ ਸਿੰਘ ਆਹਲੀ, ਸ. ਬਿਜੈ ਸਿੰਘ, ਸ. ਪ੍ਰਤਾਪ ਸਿੰਘ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ ਤੇ ਸ. ਚਾਨਣ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ, ਸ. ਗੁਰਿੰਦਰ ਸਿੰਘ ਤੇ ਸ. ਰਘਬੀਰ ਸਿੰਘ ਤੋਂ ਇਲਾਵਾ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਗਿਆਨੀ ਪੂਰਨ ਸਿੰਘ ਤੇ ਭਾਈ ਜਸਬੀਰ ਸਿੰਘ ਖਾਲਸਾ, ਰਾਗੀ ਭਾਈ ਗੁਰਮੇਜ ਸਿੰਘ, ਸ. ਸਿਮਰਨਜੀਤ ਸਿੰਘ ਮਾਨ, ਭਾਈ ਈਮਾਨ ਸਿੰਘ ਮਾਨ, ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਮੋਹਕਮ ਸਿੰਘ, ਭਾਈ ਜਸਬੀਰ ਸਿੰਘ, ਭਾਈ ਪਰਮਜੀਤ ਸਿੰਘ ਖਾਲਸਾ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕੀਤਾ ਸਿੱਖ ਜਥੇਬੰਦੀਆਂ, ਪ੍ਰਮੁੱਖ ਸ਼ਖਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਜੂਨ ੧੯੮੪ ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਰਵਾਏ ਗਏ ਸਾਲਾਨਾ ਸ਼ਹੀਦੀ ਸਮਾਗਮ ਵਿਚ ਇੱਕਜੁਟ ਹੋ ਕੇ ਸਹਿਯੋਗ ਕਰਨ ਲਈ ਪੁੱਜੀਆਂ ਸਮੂਹ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਪ੍ਰਮੁੱਖ ਸ਼ਖਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਅਤਿ ਭਾਵੁਕ ਤੇ ਸੰਜੀਦਾ ਦਿਹਾੜਾ ਹੈ ਜੋ ਸਮੁੱਚੀ ਕੌਮ ਲਈ ਕਦੇ ਨਾ-ਭੁੱਲਣਯੋਗ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਜਿਨ੍ਹਾਂ ਵੀ ਸਿੱਖ ਆਗੂਆਂ ਨੂੰ ਸਹਿਯੋਗ ਕਰਨ ਤੇ ਇੱਕਜੁਟ ਹੋਣ ਲਈ ਅਪੀਲ ਕੀਤੀ ਸੀ ਉਨ੍ਹਾਂ ਸਾਰਿਆਂ ਨੇ ਪੂਰਨ ਸਹਿਯੋਗ ਕੀਤਾ ਹੈ ਜੋ ਕੌਮ ਲਈ ਚੰਗਾ ਸੁਨੇਹਾ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੌਮੀ ਇੱਕਜੁਟਤਾ ਲਈ ਹਮੇਸ਼ਾ ਯਤਨਸ਼ੀਲ ਰਹੇਗੀ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article