PUNJABMAILUSA.COM

ਜੇਕਰ ਸੁਖਬੀਰ ਨੂੰ ਸੱਚਮੁੱਚ ਕਿਸਾਨਾਂ ਦਾ ਦਰਦ ਹੈ ਤਾਂ ਸੰਸਦ ਦਾ ਘਿਰਾਓ ਕਰੇ-ਕੈਪਟਨ ਅਮਰਿੰਦਰ ਸਿੰਘ

ਜੇਕਰ ਸੁਖਬੀਰ ਨੂੰ ਸੱਚਮੁੱਚ ਕਿਸਾਨਾਂ ਦਾ ਦਰਦ ਹੈ ਤਾਂ ਸੰਸਦ ਦਾ ਘਿਰਾਓ ਕਰੇ-ਕੈਪਟਨ ਅਮਰਿੰਦਰ ਸਿੰਘ

ਜੇਕਰ ਸੁਖਬੀਰ ਨੂੰ ਸੱਚਮੁੱਚ ਕਿਸਾਨਾਂ ਦਾ ਦਰਦ ਹੈ ਤਾਂ ਸੰਸਦ ਦਾ ਘਿਰਾਓ ਕਰੇ-ਕੈਪਟਨ ਅਮਰਿੰਦਰ ਸਿੰਘ
March 19
16:45 2018

ਨਵੰਬਰ, 2018 ਤੱਕ 10.25 ਲੱਖ ਛੋਟੇ ਤੇ ਸੀਮਾਂਤ ਕਿਸਾਨਾਂ ਦਾ ਕਰਜ਼ਾ ਮੁਆਫੀ ਕਰਨ ਲਈ ਅਗਾਮੀ ਬਜਟ ‘ਚ ਢੁਕਵੀਂ ਵਿਵਸਥਾ ਕਰਨ ਦਾ ਵਾਅਦਾ
ਚੰਡੀਗੜ੍ਹ, 19 ਮਾਰਚ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਮੁੱਦੇ ‘ਤੇ ਵਿਧਾਨ ਸਭਾ ਦੇ ਬਾਹਰ ਢਕਵੰਜ ਕਰਨ ਦੀ ਬਜਾਏ ਇਸ ਗੰਭੀਰ ਮੁੱਦੇ ‘ਤੇ ਕੇਂਦਰ ਵਿੱਚ ਅਕਾਲੀ ਦਲ ਦੀ ਭਾਈਵਾਲ ਸਰਕਾਰ ‘ਤੇ ਦਬਾਅ ਬਣਾਉਣ ਲਈ ਸੰਸਦ ਦਾ ਘਿਰਾਓ ਕਰਨ ਦੀ ਚੁਣੌਤੀ ਦਿੱਤੀ ਹੈ।
ਸੁਖਬੀਰ ਬਾਦਲ ਵੱਲੋਂ ਭਲਕੇ ਬਜਟ ਇਜਲਾਸ ਦੇ ਪਹਿਲੇ ਦਿਨ ਵਿਧਾਨ ਸਭਾ ਦਾ ਘਿਰਾਓ ਕਰਨ ਦੇ ਦਿੱਤੇ ਸੱਦੇ ਦੀ ਸਖ਼ਤ ਅਲੋਚਨਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਵੱਲੋਂ ਕਿਸਾਨਾਂ ਦੇ ਮੁੱਦਿਆਂ ‘ਤੇ ਮਗਰਮੱਛ ਦੇ ਹੂੰਝ ਵਹਾਉਣ ਨੂੰ ਹਾਸੋਹੀਣਾ ਦੱਸਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਆਪਣੇ 10 ਸਾਲਾਂ ਦੇ ਸ਼ਾਸਨਕਾਲ ਦੌਰਾਨ ਕਿਸਾਨਾਂ ਦੀ ਭਲਾਈ ਦਾ ਇਕ ਵੀ ਕਦਮ ਚੁੱਕਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੀ ਸਰਕਾਰ ਵੇਲੇ ਕਰਜ਼ੇ ਨਾਲ ਜੂਝ ਰਹੀ ਕਿਸਾਨੀ ਵੱਲ ਕਦੇ ਮੂੰਹ ਨਹੀਂ ਕੀਤਾ ਜਦਕਿ ਹੁਣ ਕਿਸਾਨਾਂ ਦੇ ਮੁਦੱਈ ਹੋਣ ਦਾ ਢਿੰਡੋਰਾ ਪਿੱਟਿਆ ਜਾ ਰਿਹਾ ਹੈ। ਇੱਥੋਂ ਤੱਕ ਕਿ ਅਕਾਲੀਆਂ ਨੇ ਪਿਛਲੇ ਚਾਰ ਸਾਲਾਂ ਵਿੱਚ ਮੁਲਕ ਦੇ ਕਿਸਾਨਾਂ ਲਈ ਕਰਜ਼ਾ ਮੁਆਫੀ ਸਕੀਮ ਲਿਆਉਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਜ਼ੋਰ ਪਾਉਣ ਲਈ ਕੁਝ ਵੀ ਨਹੀਂ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਮੁੱਦੇ ‘ਤੇ ਸੁਖਬੀਰ ਦਾ ਸਟੈਂਡ ਬੇਤੁੱਕਾ ਹੈ ਕਿਉਂ ਜੋ ਕੇਂਦਰੀ ਕੈਬਨਿਟ ਵਿੱਚ ਉਸ ਦੀ ਪਤਨੀ ਮੈਂਬਰ ਅਤੇ ਉਸ ਦੀ ਪਾਰਟੀ ਭਾਜਪਾ ਦੀ ਸਹਿਯੋਗੀ ਹੋਣ ਦੇ ਬਾਵਜੂਦ ਅਕਾਲੀ ਦਲ ਦੇ ਪ੍ਰਧਾਨ ਨੇ ਕਰਜ਼ੇ ਦੇ ਬੋਝ ਹੇਠ ਦੱਬੇ ਪੰਜਾਬ ਦੇ ਕਿਸਾਨਾਂ ਵਾਸਤੇ ਕੇਂਦਰ ਦੀ ਸਹਾਇਤਾ ਲਈ ਕੋਈ ਚਾਰਾਜੋਈ ਨਹੀਂ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸੁਖਬੀਰ ਬਾਦਲ ਨੂੰ ਕਿਸਾਨਾਂ ਦੀ ਹਾਲਤ ਪ੍ਰਤੀ ਸੱਚਮੁੱਚ ਹੀ ਥੋੜ੍ਹੀ-ਬਹੁਤ ਚਿੰਤਾ ਹੈ ਤਾਂ ਉਸ ਨੂੰ ਪੰਜਾਬ ਵਿੱਚ ਕਾਂਗਰਸ ਸਰਕਾਰ ਆਉਣ ਤੋਂ ਬਾਅਦ ਇਸ ਮਸਲੇ ‘ਤੇ ਫੋਕੀ ਵਾਹ-ਵਾਹ ਖੱਟਣ ਦੀ ਬਜਾਏ ਇਸ ਨੂੰ ਬੀਤੇ ਚਾਰ ਸਾਲਾਂ ਵਿੱਚ ਕੇਂਦਰ ਸਰਕਾਰ ਕੋਲ ਚੁੱਕਣਾ ਚਾਹੀਦਾ ਸੀ ਤਾਂ ਕਿ ਕਿਸਾਨਾਂ ਨੂੰ ਕੁਝ ਰਾਹਤ ਮਿਲ ਜਾਂਦੀ।
ਆਉਂਦੀ 24 ਮਾਰਚ ਨੂੰ ਵਿਧਾਨ ਸਭਾ ਦੇ ਸਾਲ 2018-19 ਦੇ ਬਜਟ ਵਿੱਚ ਕਿਸਾਨਾਂ ਦੀ ਕਰਜ਼ਾ ਮੁਆਫੀ ਬਾਰੇ ਢੁਕਵੀ ਵਿਵਸਥਾ ਕਰਨ ਦਾ ਵਾਅਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ ‘ਤੇ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਜੋ ਹੁਣ ਤੱਕ ਇਸ ਪਾਸੇ ਵੱਲ ਚੁੱਕੇ ਕਦਮਾਂ ਤੋਂ ਪ੍ਰਤੱਖ ਜ਼ਾਹਰ ਹੁੰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਰਜ਼ਾ ਮੁਆਫੀ ਸਕੀਮ ਹੇਠ ਨਵੰਬਰ, 2018 ਤੱਕ 10.25 ਲੱਖ ਛੋਟੇ ਤੇ ਸੀਮਾਂਤ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਣਾ ਹੈ ਜਿਨ੍ਹਾਂ ਵਿੱਚੋਂ 82 ਹਜ਼ਾਰ ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਦਿੱਤੇ ਵੀ ਜਾ ਚੁੱਕੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਸਾਡੀ ਸਰਕਾਰ ਨੂੰ ਅਕਾਲੀ-ਭਾਜਪਾ ਗੱਠਜੋੜ ਪਾਸੋਂ ਵਿਰਸੇ ਵਿੱਚ ਮਿਲੇ ਗੰਭੀਰ ਵਿੱਤੀ ਸੰਕਟ ਦੇ ਬਾਵਜੂਦ ਕਿਸਾਨਾਂ ਲਈ ਐਲਾਨੀ ਕਰਜ਼ਾ ਮੁਆਫੀ ਸਕੀਮ ਸਹੀ ਦਿਸ਼ਾ ਵਿੱਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਿਸਾਨਾਂ ਪ੍ਰਤੀ ਗੈਰ-ਜ਼ਿੰਮੇਵਾਰਾਨਾ ਰਵੱਈਏ ਦੇ ਉਲਟ ਇਹ ਸਕੀਮ ਕਿਸਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਵਿੱਚ ਪਿਛਲੇ ਇਕ ਸਾਲ ਦੌਰਾਨ ਵਿਧਾਨ ਸਭਾ ਚੋਣਾਂ ਸਮੇਤ ਵੱਖ-ਵੱਖ ਚੋਣਾਂ ‘ਚ ਮੂਧੇ ਮੂੰਹ ਡਿੱਗਣ ਪਿੱਛੋਂ ਡਾਢੀ ਨਮੋਸ਼ੀ ਦਾ ਸਾਹਮਣਾ ਕਰ ਰਹੇ ਅਕਾਲੀ ਵਜੂਦ ਕਾਇਮ ਕਰਨ ਲਈ ਤਰਲੋਮੱਛੀ ਹੋ ਰਹੇ ਹਨ।
ਮੁੱਖ ਮੰਤਰੀ ਨੇ ਵਿਧਾਨ ਸਭਾ ਦੇ ਘਿਰਾਓ ਦਾ ਸੱਦਾ ਦੇ ਕੇ ਜਮਹੂਰੀ ਸੰਸਥਾ ਦੀ ਪਵਿੱਤਰਤਾ ਨੂੰ ਢਾਹ ਲਾਉਣ ਦੇ ਕੀਤੇ ਕੋਝੇ ਯਤਨ ਲਈ ਸੁਖਬੀਰ ਨੂੰ ਲੰਮੇ ਹੱਥੀਂ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸੁਖਬੀਰ ਕੋਲ ਸਹੀ ਮਾਅਨਿਆਂ ਵਿੱਚ ਕਾਂਗਰਸ ਸਰਕਾਰ ਵਿਰੁੱਧ ਕੋਈ ਠੋਸ ਮੁੱਦਾ ਹੈ ਤਾਂ ਉਸ ਨੂੰ ਅਜਿਹੇ ਸ਼ਰਮਨਾਕ ਹੱਥਕੰਡੇ ਅਪਣਾਉਣ ਦੀ ਬਜਾਏ ਸਦਨ ਵਿੱਚ ਰਿਕਾਰਡ ‘ਤੇ ਲਿਆਉਣਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 11 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 11 ਅਗਸਤ ਨੂੰ

Read Full Article