PUNJABMAILUSA.COM

ਜੇਤਲੀ ਵੱਲੋਂ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਦੀ ਕੋਰੀ ਨਾਂਹ

ਜੇਤਲੀ ਵੱਲੋਂ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਦੀ ਕੋਰੀ ਨਾਂਹ

ਜੇਤਲੀ ਵੱਲੋਂ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਦੀ ਕੋਰੀ ਨਾਂਹ
June 13
08:44 2017

ਨਵੀਂ, 13 ਜੂਨ (ਪੰਜਾਬ ਮੇਲ)– ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਕਿਸਾਨੀ ਕਰਜ਼ ਮੁਆਫ਼ੀ ਸਬੰਧੀ ਸੂਬਾ ਸਰਕਾਰਾਂ ਦੀਆਂ ਵਿੱਤੀ ਦੇਣਦਾਰੀਆਂ ਦਾ ਭਾਰ ਕੇਂਦਰ ਸਰਕਾਰ ਨਹੀਂ ਚੁੱਕੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਇਹ ਭਾਰ ਖ਼ੁਦ ਚੁੱਕਣ।ਕਰਜ਼ ਮੁਆਫ਼ੀ ਲਈ ਮੱਧ ਪ੍ਰਦੇਸ਼ ਵਿੱਚ ਕਿਸਾਨਾਂ ਦੇ ਹਿੰਸਕ ਅੰਦੋਲਨ ਅਤੇ ਮਹਾਰਾਸ਼ਟਰ ਸਰਕਾਰ ਵੱਲੋਂ ਕੱਲ੍ਹ ਕਿਸਾਨੀ ਕਰਜ਼ ਮੁਆਫ਼ੀ ਦੇ ਕੀਤੇ ਐਲਾਨ ਦੇ ਪਿਛੋਕੜ ਵਿੱਚ ਕੇਂਦਰ ਸਰਕਾਰ ਦਾ ਰੁਖ਼ ਕਾਫ਼ੀ ਅਹਿਮ ਹੈ। ਉੱਤਰ ਪ੍ਰਦੇਸ਼ ਸਰਕਾਰ ਨੇ ਇਸ ਸਾਲ ਦੇ ਸ਼ੁਰੂ ਵਿੱਚ ਹੀ ਛੋਟੇ ਤੇ ਹਾਸ਼ੀਏ ਉਤੇ ਧੱਕੇ ਕਿਸਾਨਾਂ ਦਾ 36,359 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਸੀ। ਜਦੋਂ ਮਹਾਰਾਸ਼ਟਰ ਸਰਕਾਰ ਵੱਲੋਂ ਕਰਜ਼ ਮੁਆਫ਼ੀ ਬਾਰੇ ਕੀਤੇ ਗਏ ਐਲਾਨ ਸਬੰਧੀ ਪੁੱਛਿਆ ਗਿਆ ਤਾਂ ਜੇਤਲੀ ਨੇ ਸਪੱਸ਼ਟ ਕੀਤਾ ਕਿ ਕੇਂਦਰੀ ਖ਼ਜ਼ਾਨੇ ਵਿੱਚੋਂ ਕੋਈ ਫੰਡ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ, ‘‘ਮੈਂ ਸੂਬਿਆਂ ਨੂੰ ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹਾਂ ਕਿ ਕਿਸਾਨੀ ਕਰਜ਼ ਮੁਆਫ਼ੀ ਵਰਗੀਆਂ ਸਕੀਮਾਂ ਲਈ ਉਨ੍ਹਾਂ ਨੂੰ ਆਪਣੇ ਸਰੋਤਾਂ ਤੋਂ ਫੰਡ ਇਕੱਠਾ ਕਰਨਾ ਪਵੇਗਾ। ਇਸ ਤੋਂ ਇਲਾਵਾ ਕੇਂਦਰ ਸਰਕਾਰ ਕੋਲ ਕਹਿਣ ਲਈ ਹੋਰ ਕੁਝ ਨਹੀਂ ਹੈ।’’ ਇਹ ਪਹਿਲੀ ਦਫ਼ਾ ਨਹੀਂ ਹੈ ਜਦੋਂ ਸ੍ਰੀ ਜੇਤਲੀ ਨੇ ਇਸ ਮਸਲੇ ਉਤੇ ਖੁੱਲ੍ਹ ਕੇ ਗੱਲ ਕੀਤੀ ਹੈ। ਇਸ ਤੋਂ ਪਹਿਲਾਂ ਵੀ ਉਹ ਅਜਿਹੀ ਕਿਸੇ ਵੀ ਮੁਆਫ਼ੀ ਦੀ ਸੰਭਾਵਨਾ ਤੋਂ ਇਨਕਾਰ ਕਰਦਿਆਂ ਕਹਿ ਚੁੱਕੇ ਹਨ ਕਿ ਕੇਂਦਰ ਸਰਕਾਰ ਕਿਸੇ ਇਕ ਰਾਜ ਦੀ ਮਦਦ ਕਰ ਕੇ ਚੋਣਵੀਂ ਪਹੁੰਚ ਨਹੀਂ ਅਪਣਾਏਗੀ। ਸੰਸਦ ਦੇ ਪਿਛਲੇ ਸੈਸ਼ਨ ਵਿੱਚ ਉਨ੍ਹਾਂ ਕਿਹਾ ਸੀ ਕਿ ਕਈ ਰਾਜਾਂ ਵਿੱਚ ਕਰਜ਼ ਮੁਆਫ਼ੀ ਦੀ ਮੰਗ ਉੱਠ ਰਹੀ ਹੈ। ਖੇਤੀਬਾੜੀ ਖੇਤਰ ਲਈ ਕੇਂਦਰ ਸਰਕਾਰ ਦੀਆਂ ਆਪਣੀਆਂ ਨੀਤੀਆਂ ਹਨ, ਜਿਨ੍ਹਾਂ ਤਹਿਤ ਵਿਆਜ ਕਟੌਤੀ ਤੇ ਹੋਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕੀਤੀ ਜਾਂਦੀ ਹੈ। ਵਿੱਤ ਮੰਤਰੀ ਨੇ ਕਿਹਾ ਸੀ ਕਿ ਜੇ ਕਿਸੇ ਰਾਜ ਕੋਲ ਆਪਣੇ ਸਰੋਤ ਹਨ ਅਤੇ ਉਹ ਇਸ ਦਿਸ਼ਾ ਵਿੱਚ ਅੱਗੇ ਵਧਣਾ ਚਾਹੁੰਦਾ ਹੈ ਤਾਂ ਉਸ ਨੂੰ ਆਪਣੇ ਸਰੋਤ ਜੁਟਾਉਣੇ ਪੈਣਗੇ। ਕੇਂਦਰ ਵੱਲੋਂ ਇਕ ਰਾਜ ਦੀ ਮਦਦ ਕਰਨ ਅਤੇ ਹੋਰਾਂ ਦੀ ਨਾ ਕਰਨ ਦੀ ਸਥਿਤੀ ਪੈਦਾ ਨਹੀਂ ਹੋਵੇਗੀ। ਮੌਜੂਦਾ ਹਾੜ੍ਹੀ ਸੀਜ਼ਨ ਵਿੱਚ ਬੰਪਰ ਫਸਲ ਉਤਪਾਦਨ ਦੇ ਬਾਵਜੂਦ ਕਈ ਰਾਜਾਂ ਵਿੱਚ ਕਿਸਾਨ ਸੰਕਟ ਵਿੱਚ ਹਨ ਕਿਉਂਕਿ ਘਰੇਲੂ ਤੇ ਕੌਮਾਂਤਰੀ ਬਾਜ਼ਾਰ ਵਿੱਚ ਕੀਮਤਾਂ ਤੇਜ਼ੀ ਨਾਲ ਡਿੱਗੀਆਂ ਹਨ, ਜਿਸ ਕਾਰਨ ਦੇਸ਼ ਵਿੱਚ ਅੰਦੋਲਨ ਵਰਗੀ ਸਥਿਤੀ ਪੈਦਾ ਹੋ ਗਈ ਹੈ। ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਪਟੇਲ ਪਹਿਲਾਂ ਹੀ ਚੇਤਾਵਨੀ ਦੇ ਚੁੱਕੇ ਹਨ ਕਿ ਜੇ ਰਾਜ ਸਰਕਾਰਾਂ ਅਜਿਹੇ ਤਰੀਕਿਆਂ ਨਾਲਾ ਪੈਸਾ ਖਰਚਣਗੀਆਂ ਤਾਂ ਵਿੱਤੀ ਹਾਲਾਤ ਵੱਸ ਤੋਂ ਬਾਹਰ ਹੋ ਜਾਣਗੇ। ਇਸ ਨਾਲ ਮਹਿੰਗਾਈ ਵੀ ਵਧ ਸਕਦੀ ਹੈ। ਰਿਜ਼ਰਵ ਬੈਂਕ ਨੇ ਪਿਛਲੇ ਹਫ਼ਤੇ 2017-18 ਲਈ ਐਲਾਨੀ ਆਪਣੀ ਦੋ ਮਹੀਨਿਆਂ ਦੀ ਮਾਲੀ ਨੀਤੀ ਦੀ ਸਮੀਖਿਆ ਵਿੱਚ ਕਿਹਾ ਸੀ ਕਿ ਕਿਸਾਨ ਕਰਜ਼ ਮੁਆਫ਼ੀ ਦੇ ਅਜਿਹੇ ਐਲਾਨਾਂ ਨਾਲ ਵਿੱਤੀ ਸੰਕਟ ਦਾ ਖ਼ਤਰਾ ਹੈ। ਇਸ ਨਾਲ ਮਹਿੰਗਾਈ ਦਰ ਵਧ ਸਕਦੀ ਹੈ। ਰਿਜ਼ਰਵ ਬੈਂਕ ਆਪਣੀ ਮਾਲੀ ਨੀਤੀ ਬਾਰੇ ਫੈਸਲੇ ਲੈਣ ਲਈ ਪਰਚੂਨ ਮਹਿੰਗਾਈ ਦਰ ਉਤੇ ਨੇੜਿਓਂ ਨਜ਼ਰ ਰੱਖਦਾ ਹੈ। ਉਹ ਮੰਗ ਤੇ ਸਪਲਾਈ ਵਿਚਾਲੇ ਤਵਾਜ਼ਨ ਬਿਠਾਉਣ ਲਈ ਰੈਪੋ ਦਰ ਵਰਗੇ ਹਥਿਆਰ ਵਰਤਦਾ ਹੈ। ਇਹ ਉਹ ਦਰ ਹੈ, ਜਿਸ ਉਤੇ ਇਹ ਕੇਂਦਰੀ ਬੈਂਕ ਦੂਜੇ ਬੈਂਕਾਂ ਨੂੰ ਕਰਜ਼ਾ ਦਿੰਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article