PUNJABMAILUSA.COM

ਜੇਲਾਂ ‘ਚ ਜੈਮਰ ਤੇ ਅੰਮ੍ਰਿਤਸਰ ‘ਚ ਲੱਗਣਗੇ ਸੀ. ਸੀ. ਟੀ. ਵੀ. ਕੈਮਰੇ : ਸਿੱਧੂ

 Breaking News

ਜੇਲਾਂ ‘ਚ ਜੈਮਰ ਤੇ ਅੰਮ੍ਰਿਤਸਰ ‘ਚ ਲੱਗਣਗੇ ਸੀ. ਸੀ. ਟੀ. ਵੀ. ਕੈਮਰੇ : ਸਿੱਧੂ

ਜੇਲਾਂ ‘ਚ ਜੈਮਰ ਤੇ ਅੰਮ੍ਰਿਤਸਰ ‘ਚ ਲੱਗਣਗੇ ਸੀ. ਸੀ. ਟੀ. ਵੀ. ਕੈਮਰੇ  : ਸਿੱਧੂ
November 12
08:59 2017

ਅੰਮ੍ਰਿਤਸਰ, 12 ਨਵੰਬਰ (ਪੰਜਾਬ ਮੇਲ)– ਸੂਬਾ ਸਰਕਾਰ ਦੀ ਜੁਰਮਾਂ ਪ੍ਰਤੀ ‘ਜ਼ੀਰੋ ਟਾਲਰੈਂਸ’ ਨੀਤੀ ਹੈ ਅਤੇ ਪੰਜਾਬ ਵਿਚ ਕਿਸੇ ਵੀ ਹੀਲੇ ਜੁਰਮ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਲੋੜ ਪੈਣ ‘ਤੇ ਹਾਲਾਤ ‘ਤੇ ਕਾਬੂ ਪਾਉਣ ਲਈ ਪੁਲਸ ਮਹਿਕਮੇ ਨੂੰ ਹੋਰ ਵੱਧ ਸ਼ਕਤੀਆਂ ਨਾਲ ਲੈਸ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪੁਲਸ ਲਾਈਨ ਵਿਖੇ ਇਕ ਪ੍ਰੈੱਸ ਮਿਲਣੀ ਦੌਰਾਨ ਕੀਤਾ। ਸਿੱਧੂ ਨੇ ਕਿਹਾ ਕਿ ਬੀਤੇ ਡੇਢ ਸਾਲ ਤੋਂ ਪੰਜਾਬ ਵਿਚ ਵੱਖ-ਵੱਖ ਥਾਵਾਂ ‘ਤੇ ਹੋਈਆਂ ਹੱਤਿਆਵਾਂ ਦੇ ਕੇਸ ਪੁਲਸ ਵੱਲੋਂ ਸੁਲਝਾ ਲਏ ਗਏ ਹਨ ਅਤੇ ਮੁਲਜ਼ਮਾਂ ਨੂੰ ਸਲਾਖਾਂ ਪਿੱਛੇ ਵੀ ਭੇਜ ਦਿੱਤਾ ਗਿਆ ਹੈ। ਉਨ੍ਹਾਂ ਅੰਮ੍ਰਿਤਸਰ ਸ਼ਹਿਰ ‘ਚ ਹੋਏ ਹਿੰਦੂ ਸੰਗਠਨ ਨੇਤਾ ਵਿਪਨ ਸ਼ਰਮਾ ਦੇ ਕਤਲ ਦਾ ਖੁਲਾਸਾ ਕਰਦਿਆਂ ਕਿਹਾ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਾਰੇ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦ ਹੀ ਪੁਲਸ ਇਨ੍ਹਾਂ ਮੁਲਜ਼ਮਾਂ ਦੇ ਕਾਲਰ ਨੂੰ ਹੱਥ ਪਾ ਲਵੇਗੀ। ਸਿੱਧੂ ਨੇ ਕਿਹਾ ਕਿ ਜਲਦ ਹੀ ਅੰਮ੍ਰਿਤਸਰ ਵਿਚ ਘਰਾਂ ਦੇ ਬਾਹਰ ਸੀ. ਸੀ. ਟੀ. ਵੀ. ਕੈਮਰੇ ਲਾਏ ਜਾਣਗੇ, ਜਿਸ ਸਬੰਧੀ ਲੋੜੀਂਦੇ ਫੰਡ ਇੰਪਰੂਵਮੈਂਟ ਟਰੱਸਟ ਕੋਲ ਮੌਜੂਦ ਹਨ। ਇਸ ਤੋਂ ਇਲਾਵਾ ਕੇਂਦਰੀ ਜੇਲਾਂ ਦੇ ਅੰਦਰ ਵੀ ਸਰਕਾਰ ਜੈਮਰ ਲਾਉਣ ਜਾ ਰਹੀ ਹੈ ਤਾਂ ਜੋ ਜੇਲ ਅੰਦਰੋਂ ਹੋਣ ਵਾਲੀ ਕਿਸੇ ਵੀ ਅਪਰਾਧਿਕ ਜਾਂ ਗੈਰ-ਕਾਨੂੰਨੀ ਕਾਰਵਾਈ ਉਪਰ ਬਾਜ਼ ਅੱਖ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਦੇ ਦਿਲੋਂ-ਦਿਮਾਗ ‘ਤੇ ਪੁਲਸ ਦੀ ਛਵੀ ਦਾ ਡਰ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਹ ਕਿਸੇ ਵੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਸੋਚਣ ‘ਤੇ ਮਜਬੂਰ ਹੋਣ। ਜੁਰਮ ‘ਤੇ ਕਾਬੂ ਪਾਉਣ ਲਈ ਅੰਮ੍ਰਿਤਸਰ ਪੁਲਸ ਦਾ ਬੀ. ਐੱਸ. ਐੱਫ. ਨਾਲ ਪੂਰਾ ਤਾਲਮੇਲ ਹੈ। ਅਮਨ-ਕਾਨੂੰਨ ਬਣਾਏ ਰੱਖਣ ਵਿਚ ਕਿਸੇ ਵੀ ਸੂਰਤ ‘ਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਆਈ. ਜੀ. ਬਾਰਡਰ ਜ਼ੋਨ ਸੁਰਿੰਦਰਪਾਲ ਪਰਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਪੁਲਸ ਦੀ ਕਾਰਗੁਜ਼ਾਰੀ ਵਿਚ ਕਿਸੇ ਵੀ ਤਰ੍ਹਾਂ ਦਾ ਸਿਆਸੀ ਦਬਾਅ ਨਹੀਂ ਹੋਵੇਗਾ ਤੇ ਨਾ ਹੀ ਪੁਲਸ ਨੂੰ ਵਿਭਾਗੀ ਫੰਡਾਂ ਦੀ ਕਮੀ ਹੀ ਆਉਣ ਦਿੱਤੀ ਜਾਵੇਗੀ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜ਼ਿਲਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰੇਕ ਕੰਮ ਦੀ ਫੀਡਬੈਕ ਲਈ ਜਾਂਦੀ ਹੈ, ਜਿਸ ਕਾਰਨ ਅਫਸਰਾਂ ਨੂੰ ਕੰਮ ਕਰਨ ਦਾ ਕਾਫੀ ਉਤਸ਼ਾਹ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਮਨ-ਸ਼ਾਂਤੀ ਬਹਾਲ ਰੱਖਣ ਲਈ ਖੁੱਲ੍ਹੀ ਛੋਟ ਦਿੱਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਦੁਨੀਆ ਭਰ ’ਚ ਟਰੰਪ ਵਿਰੁੱਧ ਔਰਤਾਂ ਨੇ ਕੱਢੀਆਂ ਰੈਲੀਆਂ

ਦੁਨੀਆ ਭਰ ’ਚ ਟਰੰਪ ਵਿਰੁੱਧ ਔਰਤਾਂ ਨੇ ਕੱਢੀਆਂ ਰੈਲੀਆਂ

Read Full Article
    ਸੈਨੇਟ ਵੱਲੋਂ ਖਰਚਾ ਬਿੱਲ ਖਾਰਜ ਕਰਨ ਨਾਲ ਅਮਰੀਕੀ ਸਰਕਾਰ ਦਾ ਕੰਮ ਠੱਪ

ਸੈਨੇਟ ਵੱਲੋਂ ਖਰਚਾ ਬਿੱਲ ਖਾਰਜ ਕਰਨ ਨਾਲ ਅਮਰੀਕੀ ਸਰਕਾਰ ਦਾ ਕੰਮ ਠੱਪ

Read Full Article
    ਟਵਿੱਟਰ ਵੱਲੋਂ ਅਮਰੀਕੀ ਚੋਣਾਂ ਦੌਰਾਨ ਰੂਸ ਨਾਲ ਸੰਬੰਧਤ ਇਸ਼ਤਿਹਾਰਾਂ ਨੂੰ ਫਾਲੋ ਕਰ ਰਹੇ ਯੂਜ਼ਰਾਂ ਨੂੰ ਨੋਟਿਸ

ਟਵਿੱਟਰ ਵੱਲੋਂ ਅਮਰੀਕੀ ਚੋਣਾਂ ਦੌਰਾਨ ਰੂਸ ਨਾਲ ਸੰਬੰਧਤ ਇਸ਼ਤਿਹਾਰਾਂ ਨੂੰ ਫਾਲੋ ਕਰ ਰਹੇ ਯੂਜ਼ਰਾਂ ਨੂੰ ਨੋਟਿਸ

Read Full Article
    ਪਾਕਿ ਵੱਲੋਂ ਰੇਡੀਓ ਸਟੇਸ਼ਨ ਬੰਦ ਕਰਨ ਦਾ ਹੁਕਮ; ਅਮਰੀਕਾ ਵੱਲੋਂ ਫੈਸਲੇ ‘ਤੇ ਚਿੰਤਾ ਦਾ ਪ੍ਰਗਟਾਵਾ

ਪਾਕਿ ਵੱਲੋਂ ਰੇਡੀਓ ਸਟੇਸ਼ਨ ਬੰਦ ਕਰਨ ਦਾ ਹੁਕਮ; ਅਮਰੀਕਾ ਵੱਲੋਂ ਫੈਸਲੇ ‘ਤੇ ਚਿੰਤਾ ਦਾ ਪ੍ਰਗਟਾਵਾ

Read Full Article
    ਟਰੰਪ ਦੇ ਰਾਸ਼ਟਰਪਤੀ ਬਣਨ ਦੀ ਪਹਿਲੀ ਵਰ੍ਹੇਗੰਢ ‘ਤੇ ਆਰਥਿਕ ਸੰਕਟ ਹੋਇਆ ਖੜ੍ਹਾ; ਸ਼ਟਡਾਊਨ ਦੀ ਨੌਬਤ

ਟਰੰਪ ਦੇ ਰਾਸ਼ਟਰਪਤੀ ਬਣਨ ਦੀ ਪਹਿਲੀ ਵਰ੍ਹੇਗੰਢ ‘ਤੇ ਆਰਥਿਕ ਸੰਕਟ ਹੋਇਆ ਖੜ੍ਹਾ; ਸ਼ਟਡਾਊਨ ਦੀ ਨੌਬਤ

Read Full Article
    ਅਮਰੀਕੀ ‘ਸ਼ਟ-ਡਾਊਨ’ ਸੰਕਟ ਕਾਰਨ ਲੱਖਾਂ ਕਰਮਚਾਰੀਆਂ ਨੂੰ ਬਿਨ੍ਹਾਂ ਤਨਖਾਹ ਦੇ ਬੈਠਣਾ ਪੈ ਸਕਦਾ ਹੈ ਘਰ

ਅਮਰੀਕੀ ‘ਸ਼ਟ-ਡਾਊਨ’ ਸੰਕਟ ਕਾਰਨ ਲੱਖਾਂ ਕਰਮਚਾਰੀਆਂ ਨੂੰ ਬਿਨ੍ਹਾਂ ਤਨਖਾਹ ਦੇ ਬੈਠਣਾ ਪੈ ਸਕਦਾ ਹੈ ਘਰ

Read Full Article
    ਅਮਰੀਕੀ ‘ਸ਼ਟ-ਡਾਊਨ’ ਸੰਕਟ  ਦੇ ਬਾਵਜੂਦ ਭਾਰਤ ਤੋਂ ਅਮਰੀਕਾ ਜਾਣ ਵਾਲੀਆਂ ਉਡਾਣਾਂ ਰਹਿਣਗੀਆਂ ਜਾਰੀ

ਅਮਰੀਕੀ ‘ਸ਼ਟ-ਡਾਊਨ’ ਸੰਕਟ ਦੇ ਬਾਵਜੂਦ ਭਾਰਤ ਤੋਂ ਅਮਰੀਕਾ ਜਾਣ ਵਾਲੀਆਂ ਉਡਾਣਾਂ ਰਹਿਣਗੀਆਂ ਜਾਰੀ

Read Full Article
    ਨੀਰਜਾ ਭਨੋਟ ਦੇ ਕਾਤਲਾਂ ‘ਤੇ ਐਫਬੀਆਈ ਨੇ 31.91 ਕਰੋੜ ਰੁਪਏ ਦਾ ਰੱਖਿਆ ਇਨਾਮ

ਨੀਰਜਾ ਭਨੋਟ ਦੇ ਕਾਤਲਾਂ ‘ਤੇ ਐਫਬੀਆਈ ਨੇ 31.91 ਕਰੋੜ ਰੁਪਏ ਦਾ ਰੱਖਿਆ ਇਨਾਮ

Read Full Article
    ਅਮਰੀਕੀ ਆਈ.ਟੀ. ਕਾਰੋਬਾਰੀ ਜਥੇਬੰਦੀਆਂ ਵੱਲੋਂ ਓਬਾਮਾ ਕਾਲ ਦੇ ਨਿਯਮਾਂ ਨੂੰ ਬਹਾਲ ਰੱਖਣ ਦੀ ਟਰੰਪ ਪ੍ਰਸ਼ਾਸਨ ਨੂੰ ਬੇਨਤੀ

ਅਮਰੀਕੀ ਆਈ.ਟੀ. ਕਾਰੋਬਾਰੀ ਜਥੇਬੰਦੀਆਂ ਵੱਲੋਂ ਓਬਾਮਾ ਕਾਲ ਦੇ ਨਿਯਮਾਂ ਨੂੰ ਬਹਾਲ ਰੱਖਣ ਦੀ ਟਰੰਪ ਪ੍ਰਸ਼ਾਸਨ ਨੂੰ ਬੇਨਤੀ

Read Full Article
    ਅਮਰੀਕਾ ਵੱਲੋਂ ਹਾਫ਼ਿਜ਼ ਸਈਦ ਦੇ ਮੁੱਦੇ ’ਤੇ ਪਾਕਿ ਨੂੰ ਮੁੜ ਚਿਤਾਵਨੀ

ਅਮਰੀਕਾ ਵੱਲੋਂ ਹਾਫ਼ਿਜ਼ ਸਈਦ ਦੇ ਮੁੱਦੇ ’ਤੇ ਪਾਕਿ ਨੂੰ ਮੁੜ ਚਿਤਾਵਨੀ

Read Full Article
    ਅਮਰੀਕਾ ਦੇ ਤਕਨੀਕੀ ਸੇਵਾਵਾਂ ਨਾਲ ਜੁੜੇ ਲੋਕਾਂ ‘ਚ ਵੱਡੀ ਗਿਣਤੀ ਭਾਰਤੀਆਂ ਦੀ

ਅਮਰੀਕਾ ਦੇ ਤਕਨੀਕੀ ਸੇਵਾਵਾਂ ਨਾਲ ਜੁੜੇ ਲੋਕਾਂ ‘ਚ ਵੱਡੀ ਗਿਣਤੀ ਭਾਰਤੀਆਂ ਦੀ

Read Full Article
    ਟਰੰਪ ਨੇ ‘ਫੇਕ ਨਿਊਜ਼’ ਐਵਾਰਡ ਦੇ ਨਾਲ ਮੀਡੀਆ ‘ਤੇ ਹਮਲਾ ਕੀਤਾ ਤੇਜ਼

ਟਰੰਪ ਨੇ ‘ਫੇਕ ਨਿਊਜ਼’ ਐਵਾਰਡ ਦੇ ਨਾਲ ਮੀਡੀਆ ‘ਤੇ ਹਮਲਾ ਕੀਤਾ ਤੇਜ਼

Read Full Article
    ਅਮਰੀਕੀ ਚੋਣਾਂ ‘ਚ ਰੂਸੀ ਦਖਲ ਸਬੰਧੀ ਪੁੱਛਗਿਛ ਲਈ ਟਰੰਪ ਦੇ ਸਾਬਕਾ ਸਲਾਹਕਾਰ ਬੈਨਨ ਰਾਜ਼ੀ

ਅਮਰੀਕੀ ਚੋਣਾਂ ‘ਚ ਰੂਸੀ ਦਖਲ ਸਬੰਧੀ ਪੁੱਛਗਿਛ ਲਈ ਟਰੰਪ ਦੇ ਸਾਬਕਾ ਸਲਾਹਕਾਰ ਬੈਨਨ ਰਾਜ਼ੀ

Read Full Article
    ਅਮਰੀਕੀ ਨਾਗਰਿਕਤਾ ਹਾਸਲ ਕਰਨ ‘ਚ ਭਾਰਤੀ ਸਭ ਤੋਂ ਅੱਗੇ

ਅਮਰੀਕੀ ਨਾਗਰਿਕਤਾ ਹਾਸਲ ਕਰਨ ‘ਚ ਭਾਰਤੀ ਸਭ ਤੋਂ ਅੱਗੇ

Read Full Article
    ਖੁਦ ਨੂੰ ਬੇਕਸੂਰ ਦਸ ਰਹੇ 13 ਬੱਚਿਆਂ ਨੂੰ ਤਸੀਹੇ ਦੇਣ ਵਾਲੇ ਮਾਪੇ

ਖੁਦ ਨੂੰ ਬੇਕਸੂਰ ਦਸ ਰਹੇ 13 ਬੱਚਿਆਂ ਨੂੰ ਤਸੀਹੇ ਦੇਣ ਵਾਲੇ ਮਾਪੇ

Read Full Article