PUNJABMAILUSA.COM

ਜੇਲ੍ਹ ‘ਚ ਸਿੱਖ ਬੰਦੀਆਂ ਨੂੰ ਜਬਰੀ ਖੁਆਉਣ ਦਾ ਹੁਕਮ

ਜੇਲ੍ਹ ‘ਚ ਸਿੱਖ ਬੰਦੀਆਂ ਨੂੰ ਜਬਰੀ ਖੁਆਉਣ ਦਾ ਹੁਕਮ

ਜੇਲ੍ਹ ‘ਚ ਸਿੱਖ ਬੰਦੀਆਂ ਨੂੰ ਜਬਰੀ ਖੁਆਉਣ ਦਾ ਹੁਕਮ
December 30
10:32 2015

10
ਫਲੋਰੀਡਾ, 30 ਦਸੰਬਰ (ਪੰਜਾਬ ਮੇਲ)- ਅਮਰੀਕਾ ਦੇ ਫਲੋਰੀਡਾ ਸੂਬੇ ਦੀ ਮਿਆਮੀ ਜੇਲ੍ਹ ‘ਚ ਭੁੱਖ ਹੜਤਾਲ ਉਪਰ ਅੜੇ ਬੈਠੇ 10 ਸਿੱਖ ਨੌਜਵਾਨਾਂ ਨੂੰ ਅਦਾਲਤ ਵੱਲੋਂ ਜਬਰੀ ਭੋਜਨ ਖੁਆਉਣ ਦਾ ਹੁਕਮ ਦਿੱਤੇ ਜਾਣ ਦਾ ਮਨੁੱਖੀ ਅਧਿਕਾਰ ਸੰਸਥਾਵਾਂ ਨੇ ਸਖ਼ਤ ਨੋਟਿਸ ਲਿਆ ਹੇ ਅਤੇ ਅਮਰੀਕਨ ਸਿਵਲ ਲਿਬਰਟੀਜ਼ ਯੂਨੀਅਨ ਵੱਲੋਂ ਜੇਲ੍ਹ ਅਧਿਕਾਰੀਆਂ ਅਤੇ ਇਮੀਗ੍ਰੇਸ਼ਨ ਵਿਭਾਗ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮਿਆਮੀ ਦੀ ਕੋਰਮੇ ਇਮੀਗ੍ਰੇਸ਼ਨ ਜੇਲ੍ਹ ‘ਚ 10 ਸਿੱਖ ਨੌਜਵਾਨ ਨਜ਼ਰਬੰਦ ਹਨ, ਜਿਨ੍ਹਾਂ ਨੇ ਅਮਰੀਕਾ ‘ਚ ਰਾਜਸੀ ਸ਼ਰਨ ਮੰਗੀ ਹੈ। ਇਹ ਬੀਤੇ ਇਕ ਸਾਲ ਤੋਂ ਆਪਣੀ ਨਜ਼ਰਬੰਦੀ ਵਿਰੁੱਧ ਭੁੱਖ ਹੜਤਾਲ ਕਰਦੇ ਆ ਰਹੇ ਹਨ ਪਰ ਪਿਛਲੇ 10 ਅਕਤੂਬਰ ਤੋਂ ਇਨ੍ਹਾਂ ਨੇ ਅੰਨ ਦਾ ਦਾਣਾ ਵੀ ਨਹੀਂ ਖਾਧਾ। ਇਹ ਬਿਨਾਂ ਦਸਤਾਵੇਜ਼ਾਂ ਦੇ ਅਮਰੀਕਾ ਪਹੁੰਚੇ ਸਨ। ਇਨ੍ਹਾਂ ਦੀ ਹਾਲਤ ਵਿਗੜਦੀ ਵੇਖਕੇ ਸਰਕਾਰੀ ਵਕੀਲ ਡੈਨੀਅਲ ਕੈਰਾਬਾਲੋ ਨੇ ਮਿਆਮੀ ਦੀ ਸਾਊਥਰਨ ਡਿਸਟ੍ਰਿਕਟ ਕੋਰਟ ਦਾ ਦਰ ਖੜਕਾਇਆ ਸੀ। ਸੁਣਵਾਈ ਪਿੱਛੋਂ ਮਾਣਯੋਗ ਜੱਜ ਸਿਲਸੀਆ ਐਲਫੋਨਾਗਾ ਨੇ ਆਦੇਸ਼ ਜਾਰੀ ਕਰ ਦਿੱਤਾ ਕਿ ਇਨ੍ਹਾਂ ਸਿੱਖਾਂ ਨੂੰ ਜਬਰੀ ਖੁਰਾਕ ਦਿੱਤੀ ਜਾਵੇ। ਅਮਰੀਕਨ ਸਿਵਲ ਲਿਬਰਟੀਜ਼ ਦੀ ਬੁਲਾਰਾ ਇਲੈਜ਼ਾਬੈਥ ਟਰੈਵਰਾਸ ਦਾ ਕਹਿਣਾ ਹੈ ਕਿ ਅਦਾਲਤ ਦਾ ਇਹ ਹੁਕਮ ਮੰਦਭਾਗਾ ਹੈ, ਜਦੋਂਕਿ ਜੇਲ੍ਹ ਅਤੇ ਇਮੀਗ੍ਰੇਸ਼ਨ ਅਧਿਕਾਰੀ ਇਨ੍ਹਾਂ ਸਿੱਖਾਂ ਨੂੰ ਸ਼ਰਨਾਰਥੀ ਮੰਨਣ ਦੀ ਥਾਂ ਇਨ੍ਹਾਂ ਨਾਲ ਅੱਤਵਾਦੀਆਂ ਵਰਗਾ ਵਰਤਾਰਾ ਕਰ ਰਹੇ ਹਨ। ਮਈ 2014 ‘ਚ 22 ਸਿੱਖਾਂ ਨੂੰ ਮੈਕਸੀਕੋ ਰਸਤੇ ਅਮਰੀਕਾ ਦਾਖਲ ਹੋਣ ਪਿੱਛੋਂ ਟੈਕਸਾਸ ਤੋਂ ਮਿਆਮੀ ਆਉਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਵੱਲੋਂ ਭੁੱਖ ਹੜਤਾਲ ਕੀਤੇ ਜਾਣ ਪਿੱਛੋਂ 12 ਨੂੰ ਉਨ੍ਹਾਂ ਦੇ ਰਿਸ਼ਤੇਦਾਰਾਂ ਦੀ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਪਰ ਜ਼ਮਾਨਤ ਨਾ ਹੋਣ ਕਾਰਨ 10 ਹਾਲੇ ਵੀ ਕੈਦ ਵਿਚ ਹਨ। ਇਨ੍ਹਾਂ ਨੂੰ ਉਸ ਜੇਲ੍ਹ ‘ਚ ਰੱਖਿਆ ਗਿਆ ਹੈ, ਜਿਸ ਨੂੰ ਗੁਆਟਾਨਾਮੋ ਜੇਲ੍ਹ ਤੋਂ ਬਾਅਦ ਸਭ ਤੋਂ ਭੈੜੀ ਜੇਲ੍ਹ ਮੰਨਿਆ ਜਾਂਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

Read Full Article
    ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

Read Full Article
    ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Read Full Article
    APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

Read Full Article
    ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

Read Full Article
    ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

Read Full Article
    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article