PUNJABMAILUSA.COM

ਜੇਲ ਅੰਦਰੋਂ ਹੋਣ ਵਾਲੀ ਗੈਰ ਕਾਨੂੰਨੀ ਕਾਰਵਾਈਆਂ ਉਪਰ ਬਾਜ਼ ਅੱਖ ਰੱਖੇਗੀ ਸਰਕਾਰ : ਸਿੱਧੂ

ਜੇਲ ਅੰਦਰੋਂ ਹੋਣ ਵਾਲੀ ਗੈਰ ਕਾਨੂੰਨੀ ਕਾਰਵਾਈਆਂ ਉਪਰ ਬਾਜ਼ ਅੱਖ ਰੱਖੇਗੀ ਸਰਕਾਰ : ਸਿੱਧੂ

ਜੇਲ ਅੰਦਰੋਂ ਹੋਣ ਵਾਲੀ ਗੈਰ ਕਾਨੂੰਨੀ ਕਾਰਵਾਈਆਂ ਉਪਰ ਬਾਜ਼ ਅੱਖ ਰੱਖੇਗੀ ਸਰਕਾਰ : ਸਿੱਧੂ
November 12
14:48 2017

ਅੰਮ੍ਰਿਤਸਰ, 12 ਨਵੰਬਰ (ਪੰਜਾਬ ਮੇਲ)– ਸੂਬਾ ਸਰਕਾਰ ਦੀ ਜੁਰਮਾਂ ਪ੍ਰਤੀ ‘ਜ਼ੀਰੋ ਟਾਲਰੈਂਸ’ ਨੀਤੀ ਹੈ ਅਤੇ ਪੰਜਾਬ ਵਿਚ ਕਿਸੇ ਵੀ ਹੀਲੇ ਜੁਰਮ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਲੋੜ ਪੈਣ ‘ਤੇ ਹਾਲਾਤ ‘ਤੇ ਕਾਬੂ ਪਾਉਣ ਲਈ ਪੁਲਿਸ ਮਹਿਕਮੇ ਨੂੰ ਹੋਰ ਵੱਧ ਸ਼ਕਤੀਆਂ ਨਾਲ ਲੈਸ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪੁਲਿਸ ਲਾਈਨ ਵਿਖੇ ਇਕ ਪ੍ਰੈੱਸ ਮਿਲਣੀ ਦੌਰਾਨ ਕੀਤਾ। ਸਿੱਧੂ ਨੇ ਕਿਹਾ ਕਿ ਬੀਤੇ ਡੇਢ ਸਾਲ ਤੋਂ ਪੰਜਾਬ ਵਿਚ ਵੱਖ-ਵੱਖ ਥਾਵਾਂ ‘ਤੇ ਹੋਈਆਂ ਹੱਤਿਆਵਾਂ ਦੇ ਕੇਸ ਪੁਲਿਸ ਵੱਲੋਂ ਸੁਲਝਾ ਲਏ ਗਏ ਹਨ ਅਤੇ ਮੁਲਜ਼ਮਾਂ ਨੂੰ ਸਲਾਖਾਂ ਪਿੱਛੇ ਵੀ ਭੇਜ ਦਿੱਤਾ ਗਿਆ ਹੈ। ਉਨ੍ਹਾਂ ਅੰਮ੍ਰਿਤਸਰ ਸ਼ਹਿਰ ‘ਚ ਹੋਏ ਹਿੰਦੂ ਸੰਗਠਨ ਨੇਤਾ ਵਿਪਨ ਸ਼ਰਮਾ ਦੇ ਕਤਲ ਦਾ ਖੁਲਾਸਾ ਕਰਦਿਆਂ ਕਿਹਾ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਾਰੇ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦ ਹੀ ਪੁਲਿਸ ਇਨ੍ਹਾਂ ਮੁਲਜ਼ਮਾਂ ਦੇ ਕਾਲਰ ਨੂੰ ਹੱਥ ਪਾ ਲਵੇਗੀ। ਸਿੱਧੂ ਨੇ ਕਿਹਾ ਕਿ ਜਲਦ ਹੀ ਅੰਮ੍ਰਿਤਸਰ ਵਿਚ ਘਰਾਂ ਦੇ ਬਾਹਰ ਸੀ. ਸੀ. ਟੀ. ਵੀ. ਕੈਮਰੇ ਲਾਏ ਜਾਣਗੇ, ਜਿਸ ਸਬੰਧੀ ਲੋੜੀਂਦੇ ਫੰਡ ਇੰਪਰੂਵਮੈਂਟ ਟਰੱਸਟ ਕੋਲ ਮੌਜੂਦ ਹਨ। ਇਸ ਤੋਂ ਇਲਾਵਾ ਕੇਂਦਰੀ ਜੇਲਾਂ ਦੇ ਅੰਦਰ ਵੀ ਸਰਕਾਰ ਜੈਮਰ ਲਾਉਣ ਜਾ ਰਹੀ ਹੈ ਤਾਂ ਜੋ ਜੇਲ ਅੰਦਰੋਂ ਹੋਣ ਵਾਲੀ ਕਿਸੇ ਵੀ ਅਪਰਾਧਿਕ ਜਾਂ ਗੈਰ-ਕਾਨੂੰਨੀ ਕਾਰਵਾਈ ਉਪਰ ਬਾਜ਼ ਅੱਖ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਦੇ ਦਿਲੋਂ-ਦਿਮਾਗ ‘ਤੇ ਪੁਲਿਸ ਦੀ ਛਵੀ ਦਾ ਡਰ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ, ਤਾਂ ਜੋ ਉਹ ਕਿਸੇ ਵੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਸੋਚਣ ‘ਤੇ ਮਜਬੂਰ ਹੋਣ। ਜੁਰਮ ‘ਤੇ ਕਾਬੂ ਪਾਉਣ ਲਈ ਅੰਮ੍ਰਿਤਸਰ ਪੁਲਿਸ ਦਾ ਬੀ. ਐੱਸ. ਐੱਫ. ਨਾਲ ਪੂਰਾ ਤਾਲਮੇਲ ਹੈ। ਅਮਨ-ਕਾਨੂੰਨ ਬਣਾਏ ਰੱਖਣ ਵਿਚ ਕਿਸੇ ਵੀ ਸੂਰਤ ‘ਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਆਈ. ਜੀ. ਬਾਰਡਰ ਜ਼ੋਨ ਸੁਰਿੰਦਰਪਾਲ ਪਰਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਪੁਲਿਸ ਦੀ ਕਾਰਗੁਜ਼ਾਰੀ ਵਿਚ ਕਿਸੇ ਵੀ ਤਰ੍ਹਾਂ ਦਾ ਸਿਆਸੀ ਦਬਾਅ ਨਹੀਂ ਹੋਵੇਗਾ ਤੇ ਨਾ ਹੀ ਪੁਲਿਸ ਨੂੰ ਵਿਭਾਗੀ ਫੰਡਾਂ ਦੀ ਕਮੀ ਹੀ ਆਉਣ ਦਿੱਤੀ ਜਾਵੇਗੀ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜ਼ਿਲਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰੇਕ ਕੰਮ ਦੀ ਫੀਡਬੈਕ ਲਈ ਜਾਂਦੀ ਹੈ, ਜਿਸ ਕਾਰਨ ਅਫਸਰਾਂ ਨੂੰ ਕੰਮ ਕਰਨ ਦਾ ਕਾਫੀ ਉਤਸ਼ਾਹ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਮਨ-ਸ਼ਾਂਤੀ ਬਹਾਲ ਰੱਖਣ ਲਈ ਖੁੱਲ੍ਹੀ ਛੋਟ ਦਿੱਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article