PUNJABMAILUSA.COM

ਜੇ ਕੇਂਦਰ ਸਰਕਾਰ ਆਪਣਾ ਹਿੱਸਾ ਦੇਣ ਵਿੱਚ ਅਸਫਲ ਰਹੀਂ ਤਾਂ ਜੋਧਪੁਰ ਦੇ ਨਜ਼ਰਬੰਦਾਂ ਨੂੰ ਪੂਰਾ ਮੁਆਵਜ਼ਾ ਅਸੀ ਦੇਵਾਂਗੇ-ਮੁੱਖ ਮੰਤਰੀ

June 25
22:02 2018

ਕੇਂਦਰੀ ਗ੍ਰਹਿ ਸਕੱਤਰ ਨਾਲ ਟੈਲੀਫੂਨ ‘ਤੇ ਗੱਲਬਾਤ, ਮਸਲੇ ਦਾ ਹੱਲ ਜਲਦੀ ਕਰਨ ਦੀ ਅਪੀਲ, ਅਜਿਹੇ ਮਾਮਲਿਆਂ ਲਈ ਪ੍ਰਮਾਣਿਕ ਨੀਤੀ ਦੀ ਜ਼ਰੂਰਤ ‘ਤੇ ਜ਼ੋਰ
ਚੰਡੀਗੜ, 25 ਜੂਨ (ਪੰਜਾਬ ਮੇਲ)– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਜੋਧਪੁਰ ਨਜ਼ਰਬੰਦਾਂ ਦੇ ਮਾਮਲੇ ‘ਚ ਜੇ ਕੇਂਦਰ ਆਪਣਾ ਹਿੱਸਾ ਪਾਉਣ ਤੋਂ ਅਸਫਲ ਰਿਹਾਂ ਤਾਂ ਉਨ•ਾਂ ਦੀ ਸਰਕਾਰ 4.5 ਕਰੋੜ ਰੁਪਏ ਦੀ ਰਾਸ਼ੀ ਦੇ ਮੁਕੰਮਲ ਮੁਆਵਜੇ ਦਾ ਭੁਗਤਾਨ ਖੁਦ ਕਰੇਗੀ।
ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗੌਬਾ ਨਾਲ ਟੈਲੀਫੂਨ ਉਪਰ ਗੱਲਬਾਤ ਕਰਨ ਤੋਂ ਬਾਅਦ ਇਹ ਐਲਾਨ ਕੀਤਾ। ਮੁੱਖ ਮੰਤਰੀ ਨੇ ਨਜ਼ਰਬੰਦਾਂ ਦੇ ਲੰਮੇ ਸਮੇਂ ਦੇ ਕਸ਼ਟਾਂ ਦੇ ਮੱਦੇਨਜ਼ਰ ਇਸ ਮਾਮਲੇ ਦਾ ਜਲਦੀ ਤੋਂ ਜਲਦੀ ਹੱਲ ਕੀਤੇ ਜਾਣ ਦੀ ਕੇਂਦਰੀ ਗ੍ਰਹਿ ਸਕੱਤਰ ਨੂੰ ਅਪੀਲ ਕੀਤੀ। ਇਨ•ਾਂ ਨੂੰ ਜੂਨ 1984 ਦੇ ‘ਆਪਰੇਸ਼ਨ ਬਲੂ ਸਟਾਰ’ ਤੋਂ ਬਾਅਦ ਗ੍ਰਿਫਤਾਰ ਕਰਕੇ ਜੋਧਪੁਰ ਦੀ ਜ਼ੇਲ ਵਿੱਚ ਨਜ਼ਰਬੰਦ ਕਰ ਦਿੱਤਾ ਸੀ।
ਨਜ਼ਰਬੰਦਾਂ ਨੂੰ ਅਦਾਲਤ ਵਲੋਂ ਮੁਆਵਜ਼ਾ ਦਿੱਤੇ ਜਾਣ ਲਈ ਦਿੱਤੇ ਫੈਸਲੇ ਦੇ ਸਬੰਧ ਵਿੱਚ ਮੁੱਖ ਮੰਤਰੀ ਉਮੀਦ ਜ਼ਾਹਿਰ ਕੀਤੀ ਕਿ ਕੇਂਦਰ ਆਪਣਾ 50 ਫੀਸਦੀ ਹਿੱਸਾ ਪਾਉਣ ਲਈ ਅੱਗੇ ਆਵੇਗਾ। ਉਨ•ਾਂ ਕਿਹਾ ਕਿ ਜੇ ਕਿਸੇ ਕਾਰਨ ਕਰਕੇ ਕੇਂਦਰ ਸਰਕਾਰ ਇਹ ਹਿੱਸਾ ਪਾਉਣ ਚੋਂ ਅਸਫਲ ਰਹੀ ਤਾਂ ਸਮੁੱਚੀ ਦੇਣਦਾਰੀ ਸੂਬਾ ਸਰਕਾਰ ਆਪਣੇ ਸਿਰ ‘ਤੇ ਲਵੇਗੀ ਤਾਂ ਜੋ ਨਜ਼ਰਬੰਦਾਂ ਲਈ ਚਿਰਾਂ ਤੋਂ ਲਟਕ ਰਹੇ ਨਿਆਂ ਨੂੰ ਯਕੀਨੀ ਬਣਾਇਆ ਜਾ ਸਕੇ।
ਵਿਦੇਸ਼ ਗਏ ਕੇਂਦਰੀ ਗ੍ਰਹਿ ਮੰਤਰੀ ਰਾਜ ਨਾਥ ਸਿੰਘ ਦੀ ਗੈਰ ਹਾਜ਼ਰੀ ਵਿੱਚ ਮੁੱਖ ਮੰਤਰੀ ਨੇ ਇਹ ਮੁੱਦਾ ਗ੍ਰਹਿ ਸਕੱਤਰ ਕੋਲ ਉਠਾਉਣ ਦਾ ਫੈਸਲਾ ਕੀਤਾ ਅਤੇ ਅੰਮ੍ਰਿਤਸਰ ਅਦਾਲਤ ਵਲੋਂ ਦਿੱਤੇ ਗਏ ਫੈਸਲੇ ਅਨੁਸਾਰ ਕੇਂਦਰ ਸਰਕਾਰ ਤੋਂ ਤੁਰੰਤ ਮੁਆਵਜ਼ੇ ਦੀ ਰਾਸ਼ੀ ਜ਼ਾਰੀ ਕਰਨ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਨਜ਼ਰਬੰਦ ਪਿਛਲੇ ਅਨੇਕਾਂ ਸਾਲਾਂ ਤੋਂ ਕਸ਼ਟ ਭੋਗ ਰਹੇ ਹਨ ਜਦਕਿ ਉਨ•ਾਂ ਦਾ ਕੋਈ ਵੀ ਦੋਸ਼ ਨਹੀਂ ਹੈ। ਮੁੱਖ ਮੰਤਰੀ ਨੇ ਅਜਿਹੇ ਕੇਸਾਂ ਨਾਲ ਨਿਪਟਣ ਲਈ ਪ੍ਰਮਾਣਿਕ ਨੀਤੀ ਤਿਆਰ ਕਰਨ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵਲੋਂ ਮੁਆਵਜੇ ਦੇ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਅਪੀਲ ਤੁਰੰਤ ਵਾਪਸ ਲੈਣ ਲਈ ਆਖਿਆ। ਉਨ•ਾਂ ਕਿਹਾ ਕਿ ਜੇ ਕੇਂਦਰ ਸਰਕਾਰ ਨਜ਼ਰਬੰਦਾਂ ਨੂੰ ਬਚਾਉਣ ਲਈ ਅੱਗ ਆਉਣ ਤੋਂ ਨਾਕਾਮ ਰਹੀ ਤਾਂ ਸੂਬਾ ਸਰਕਾਰ ਮੁਆਵਜੇ ਦੀ ਮੁਕੰਮਲ ਰਾਸ਼ੀ ਅਦਾ ਕਰੇਗੀ।
ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲੰਘੇ ਬੁੱਧਵਾਰ ਲਿਖੇ ਇਕ ਅਰਧ ਸਰਕਾਰੀ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਸੀ ਕਿ ਅਦਾਲਤ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਸਾਂਝੇ ਤੌਰ ‘ਤੇ ਇਹ ਮੁਆਵਜ਼ਾ ਰਾਸ਼ੀ ਅਦਾ ਕਰਨ ਦੇ ਆਦੇਸ਼ ਦਿੱਤੇ ਸਨ ਪਰ ਕੇਂਦਰ ਸਰਕਾਰ ਨੇ ਮੁਆਵਜ਼ਾ ਦੇਣ ਵਿਰੁੱਧ ਅਪੀਲ ਦਾਇਰ ਕਰ ਦਿੱਤੀ ਜਿਸ ਦਾ ਸਿੱਖ ਭਾਈਚਾਰੇ ਨੇ ਸਖ਼ਤ ਪ੍ਰਤੀਕ੍ਰਮ ਦਿੱਤਾ। ਮੁੱਖ ਮੰਤਰੀ ਨੇ ਸਾਵਧਾਨ ਕੀਤਾ ਕਿ ਇਸ ਨਾਲ ਭਾਈਚਾਰੇ ਅੰਦਰ ਬੇਇਨਸਾਫੀ ਹੋਣ ਕਾਰਨ ਬੇਗਾਨਗੀ ਦੀ ਭਾਵਨਾ ਪੈਦਾ ਹੋ ਸਕਦੀ ਹੈ।
ਅਪਰੇਸ਼ਨ ਬਲਿਊ ਸਟਾਰ ਦੇ ਮੱਦੇਨਜ਼ਰ ਤਕਰੀਬਨ 300 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਜੋਧਪੁਰ ਜੇਲ• ਵਿੱਚ ਨਜ਼ਰਬੰਦ ਕੀਤਾ ਗਿਆ ਸੀ ਜਿਨ•ਾਂ ਨੂੰ ਬਾਅਦ ਵਿੱਚ ਮਾਰਚ, 1989 ਅਤੇ ਜੁਲਾਈ, 1991 ਦਰਮਿਆਨ ਤਿੰਨ ਬੈਚਾਂ ‘ਚ ਰਿਹਾਅ ਕੀਤਾ ਗਿਆ ਸੀ। ਇਨ•ਾਂ ਵਿੱਚੋਂ 224 ਨਜ਼ਰਬੰਦਾਂ ਨੇ ‘ਗੈਰ-ਕਾਨੂੰਨੀ ਤੌਰ ‘ਤੇ ਨਜ਼ਰਬੰਦ ਕਰਨ ਅਤੇ ਤਸੀਹੇ ਦੇਣ’ ਦੇ ਦੋਸ਼ ਤਹਿਤ ਹੇਠਲੀ ਅਦਾਲਤ ਵਿੱਚ ਮੁਆਵਜ਼ੇ ਲਈ ਅਪੀਲ ਦਾਇਰ ਕੀਤੀ ਸੀ ਪਰ ਉਹ ਸਾਲ 2011 ਤੋਂ ਅਦਾਲਤ ਪਾਸੋਂ ਕੋਈ ਰਾਹਤ ਪ੍ਰਾਪਤ ਕਰਨ ਵਿੱਚ ਅਸਫਲ ਰਹੇ ਸਨ।
ਪਰ ਇਨ•ਾਂ ਵਿੱਚੋਂ 40 ਨਜ਼ਰਬੰਦਾਂ ਨੇ ਅੰਮ੍ਰਿਤਸਰ ਦੀ ਜ਼ਿਲ•ਾ ਤੇ ਸੈਸ਼ਨ ਕੋਰਟ ਵਿੱਚ ਅਪੀਲ ਕਰ ਦਿੱਤੀ ਅਤੇ ਅਦਾਲਤ ਨੇ ਬੀਤੇ ਸਾਲ ਅਪ੍ਰੈਲ ਮਹੀਨੇ ਵਿੱਚ ਪ੍ਰਤੀ ਵਿਅਕਤੀ 4 ਲੱਖ ਰੁਪਏ ਮੁਆਵਜ਼ਾ 6 ਫੀਸਦੀ ਵਿਆਜ (ਅਪੀਲ ਦਾਇਰ ਕਰਨ ਵਾਲੀ ਤਰੀਕ ਤੋਂ) ਨਾਲ ਦੇਣ ਦੇ ਆਦੇਸ਼ ਦਿੱਤੇ। ਮੁੱਖ ਮੰਤਰੀ ਨੇ ਦੱਸਿਆ ਕਿ ਵਿਆਜ ਸਮੇਤ ਕੁੱਲ ਮੁਆਵਜ਼ਾ ਲਗਪਗ 4.5 ਕਰੋੜ ਰੁਪਏ ਬਣਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਦਾਲਤ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਸਾਂਝੇ ਤੌਰ ‘ਤੇ ਮੁਆਵਜ਼ਾ ਅਦਾ ਕਰਨ ਦਾ ਹੁਕਮ ਦਿੱਤਾ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਅਦਾਲਤ ਸਾਹਮਣੇ ਮੁਆਵਜ਼ੇ ਦੀ ਅੱਧੀ ਰਾਸ਼ੀ ਦੇਣਾ ਮੰਨਿਆ ਹੈ ਪਰ ਕੇਂਦਰ ਸਰਕਾਰ ਨੇ ਮੁਆਵਜ਼ਾ ਰਾਸ਼ੀ ਦੇਣ ਖਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕਰੋਟ ਵਿੱਚ ਅਪੀਲ ਦਾਇਰ ਕਰ ਦਿੱਤੀ।
ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਇਹ ਅਪੀਲ ਫੌਰੀ ਤੌਰ ‘ਤੇ ਵਾਪਸ ਲੈ ਕੇ ਅਦਾਲਤੀ ਹੁਕਮ ਤਹਿਤ ਕੇਂਦਰ ਸਰਕਾਰ ਦੇ ਹਿੱਸੇ ਆਉਂਦੀ 50 ਫੀਸਦੀ ਮੁਆਵਜ਼ਾ ਰਾਸ਼ੀ ਅਦਾ ਕਰਨ ਦੀ ਮੰਗ ਦੋ ਦਿਨ ਪਹਿਲਾਂ ਕੀਤੀ ਸੀ। ਉਨ•ਾਂ ਨੇ ਨਜ਼ਰਬੰਦਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ•ਾਂ ਲਈ ਨਿਆਂ ਯਕੀਨੀ ਬਨਾਉਣ ਲਈ ਸਾਰੀਆਂ ਕੋਸ਼ਿਸ਼ਾ ਕਰੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article