PUNJABMAILUSA.COM

ਜੈਕਾਰਿਆਂ ਦੀ ਗੂੰਜ ‘ਚ ਜਸਟਿਨ ਟਰੂਡੋ ਨੇ ਕਾਮਾਗਾਟਾਮਾਰੂ ਘਟਨਾ ਲਈ ਸੰਸਦ ‘ਚ ਮੁਆਫੀ ਮੰਗੀ

ਜੈਕਾਰਿਆਂ ਦੀ ਗੂੰਜ ‘ਚ ਜਸਟਿਨ ਟਰੂਡੋ ਨੇ ਕਾਮਾਗਾਟਾਮਾਰੂ ਘਟਨਾ ਲਈ ਸੰਸਦ ‘ਚ ਮੁਆਫੀ ਮੰਗੀ

ਜੈਕਾਰਿਆਂ ਦੀ ਗੂੰਜ ‘ਚ ਜਸਟਿਨ ਟਰੂਡੋ ਨੇ ਕਾਮਾਗਾਟਾਮਾਰੂ ਘਟਨਾ ਲਈ ਸੰਸਦ ‘ਚ ਮੁਆਫੀ ਮੰਗੀ
May 19
01:10 2016

s
ਟੋਰਾਂਟੋ, 18 ਮਈ (ਪੰਜਾਬ ਮੇਲ)- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਾਮਾਗਾਟਾਮਾਰੂ ਘਟਨਾ ਦੇ ਲਈ ਕੈਨੇਡੀਆਈ ਸੰਸਦ ‘ਚ ਰਸਮੀ ਤੌਰ ‘ਤੇ ਮੁਆਫੀ ਮੰਗ ਲਈ। ਜੈਕਾਰਿਆਂ ਦੀ ਗੂੰਜ ‘ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵਿਸਾਖੀ ਮੌਕੇ ਸਿੱਖ ਭਾਈਚਾਰੇ ਨਾਲ ਕੀਤੇ ਗਏ ਵਾਅਦੇ ਨੂੰ ਨਿਭਾਇਆ। ਜਸਟਿਨ ਟਰੂਡੋ ਨੇ ਅੱਜ ਹਾਊਸ ਆਫ ਕਾਮਨਜ਼ ਦੇ ਭਰਵੇਂ ਇਜਲਾਸ ਨੂੰ ਸੰਬੋਧਨ ਕਰਦਿਆਂ ਰਸਮੀ ਤੌਰ ‘ਤੇ ਮੁਆਫੀ ਮੰਗੀ। ਕੈਨੇਡੀਅਨ ਸਮੇਂ ਮੁਤਾਬਿਕ 18 ਮਈ ਨੂੰ ਬਾਅਦ ਦੁਪਿਹਰ 3.15 ਵਜੇ ਅਤੇ ਭਾਰਤੀ ਸਮੇਂ ਮੁਤਾਬਿਕ ਰਾਤ ਪੌਣੇ ਇਕ ਵਜੇ ਟਰੂਡੋ ਨੇ ਸੰਸਦ ‘ਚ ਆਪਣਾ ਸੰਬੋਧਨ ਸ਼ੁਰੂ ਕੀਤਾ। ਕਰੀਬ 7 ਮਿੰਟ ਤੱਕ ਆਪਣੇ ਸੰਬੋਧਨ ‘ਚ ਟਰੂਡੋ ਨੇ ਕਿਹਾ ਕਿ ਮਈ 1914 ਵਿਚ 376 ਮੁਸਾਫਰਾਂ ਨਾਲ ਭਰਿਆ ਕਾਮਾਗਾਟਾਮਾਰੂ ਜਹਾਜ਼ ਕੈਨੇਡਾ ਦੇ ਤੱਟ ‘ਤੇ ਪੁੱਜਿਆ ਸੀ, ਜਿਸ ਵਿਚ ਜ਼ਿਆਦਾਤਾਰ ਸਿੱਖ, ਮੁਸਲਮਾਨ ਅਤੇ ਹਿੰਦੂ ਯਾਤਰੀ ਸਵਾਰ ਸਨ ਅਤੇ ਉਹ ਸਾਰੇ ਬੇਹਤਰ ਭਵਿੱਖ ਦੇ ਲਈ ਕੈਨੇਡਾ ‘ਚ ਆਉਣਾ ਚਾਹੁੰਦੇ ਸਨ, ਪਰ ਉਸ ਸਮੇਂ ਦੇ ਕੈਨੇਡਾ ਦੇ ਵਿਤਕਰੇ ਭਰੇ ਕਾਨੂੰਨਾਂ ਕਰਕੇ ਉਨ੍ਹਾਂ ਨੂੰ ਇਥੇ ਉਤਰਨ ਤੋਂ ਨਾਂਹ ਕਰ ਦਿੱਤੀ। ਟਰੂਡੋ ਨੇ ਸਪੱਸ਼ਟ ਕੀਤਾ ਕਿ ਉਸ ਸਮੇਂ ਦੇ ਕਾਨੂੰਨਾਂ ਲਈ ਮੌਕੇ ਦੀ ਕੈਨੇਡਾ ਸਰਕਾਰ ਜ਼ਿੰਮੇਵਾਰ ਸੀ, ਜਿਸ ਲਈ ਟਰੂਡੋ ਨੇ ਕਿਹਾ ਕਿ ਅੱਜ ਮੈ ਇਸ ਹਾਊਸ ‘ਚ ਖੜਾ ਹੋ ਕੇ ਕੈਨੇਡਾ ਸਰਕਾਰ ਵੱਲੋਂ ਕਾਮਾਗਾਟਾਮਾਰੂ ਘਟਨਾ ‘ਚ ਸਾਡੀ ਭੂਮਿਕਾ ਦੇ ਲਈ ਮੁਆਫੀ ਮੰਗਦਾ ਹਾਂ। ‘ਵੀ ਆਰ ਟਰੂਅਲੀ ਸੌਰੀ’। ਉਨ੍ਹਾਂ ਕਿਹਾ ਕਿ, ‘ਇਕ ਸਦੀ ਪਹਿਲਾਂ ਵੱਡਾ ਅਨਿਆ ਹੋਇਆ ਸੀ।’
ਪ੍ਰਧਾਨ ਮੰਤਰੀ ਟਰੂਡੋ ਵੱਲੋਂ ਮੁਆਫੀ ਮੰਗਣ ਦੇ ਨਾਲ ਹੀ ਗੈਲਰੀ ‘ਚ ਸੰਸਦ ਮੈਂਬਰਾਂ ਨੇ ਖੜ੍ਹੇ ਹੋ ਕੇ ਤਾੜੀਆਂ ਮਾਰ ਕੇ ਮੁਆਫੀ ਦਾ ਸਵਾਗਤ ਕੀਤਾ ਅਤੇ ਕੈਨੇਡੀਅਨ ਸੰਸਦ ‘ਚ ‘ਬੋਲੇ ਸੋ ਨਿਹਾਲ’ ਦੇ ਜੈਕਾਰੇ ਗੂੰਜਣ ਲੱਗੇ। ਇਸ ਮੌਕੇ ਟਰੂਡੋ ਨੇ ਪੰਜਾਬੀ ਮੂਲ ਦੇ ਉਨ੍ਹਾਂ ਸੰਸਦ ਮੈਂਬਰਾਂ ਤੇ ਕੈਬਨਿਟ ਮੰਤਰੀਆਂ ਦਾ ਧੰਨਵਾਦ ਵੀ ਕੀਤਾ ਜਿਨ੍ਹਾਂ ਨੇ ਕਾਮਾਗਾਟਾਮਾਰੂ ਘਟਨਾ ਦੇ ਲਈ ਮੁਆਫੀ ਵਿਚ ਉਨ੍ਹਾਂ ਦਾ ਸਹਿਯੋਗ ਕੀਤਾ। ਉਨ੍ਹਾਂ ਖਾਸ ਕਰਕੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਸ. ਸੱਜਣ ਉਸ ਫੌਜੀ ਰੇਜਮੈਂਟ ਦੇ ਕਮਾਂਡਰ ਰਹੇ ਹਨ, ਜਿਸ ਨੇ ਕਦੇ 102 ਸਾਲ ਪਹਿਲਾਂ ਕਾਮਾਗਾਟਾਮਾਰੂ ਜਹਾਜ਼ ਨੂੰ ਵਾਪਸ ਮੋੜਿਆ ਸੀ, ਉਹ ਅੱਜ ਕੈਨੇਡਾ ਸਰਕਾਰ ਦਾ ਅਹਿਮ ਹਿੱਸਾ ਹਨ, ਟਰੂਡੋ ਨੇ ਕਿਹਾ ਕਿ ਜੇਕਰ 1914 ਵਾਲੇ ਕਾਨੂੰਨ ਰਹਿੰਦੇ ਤਾਂ ਸ. ਸੱਜਣ ਨੂੰ ਵੀ ਕੈਨੇਡਾ ਤੋਂ ਵਾਪਸ ਮੋੜ ਦਿੱਤਾ ਜਾਂਦਾ ਅਤੇ ਕੈਨੇਡਾ ਸ. ਸੱਜਣ ਦੀਆਂ ਸੇਵਾਵਾਂ ਅਤੇ ਲਿਆਕਤ ਦਾ ਫਾਇਦਾ ਉਠਾਉਣ ਤੋਂ ਵਾਂਝਾ ਰਹਿ ਜਾਂਦਾ। ਟਰੂਡੋ ਨੇ ਕਿਹਾ ਕਿ ਸਾਨੂੰ ਅਨਿਆ ਖਿਲਾਫ ਲੜਨਾ ਚਾਹੀਦਾ ਹੈ ਤੇ ਗਲਤੀ ਸੁਧਾਰਨੀ ਚਾਹੀਦੀ ਹੈ। ਜੇਕਰ ਮੁਆਫੀ ਮੰਗਣੀ ਪਵੇ ਤਾਂ ਝਿਜਕਣਾ ਨਹੀਂ ਚਾਹੀਦਾ। ਕੈਨੇਡੀਅਨ ਸੰਸਦ ‘ਚ ਸੱਤਾਧਾਰੀ ਅਤੇ ਵਿਰੋਧੀ ਧਿਰ ਦੇ ਆਗੂਆਂ ਨੇ ਇਸ ਮੌਕੇ ‘ਤੇ ਇਕੋ ਜਹੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਕਾਮਾਗਾਟਾਮਾਰੂ ਘਟਨਾ ਦੇ ਕਈ ਪੀੜਤਾਂ ਦੇ ਪਰਿਵਾਰਕ ਮੈਂਬਰ ਵੀ ਗੈਲਰੀ ‘ਚ ਹਾਜ਼ਰ ਸਨ। ਆਪਣੇ ਸੰਬੋਧਨ ‘ਚ ਜਸਟਿਨ ਟਰੂਡੋ ਨੇ ਪ੍ਰੋ. ਮੋਹਨ ਸਿੰਘ ਯਾਦਗਾਰੀ ਫਾਊਂਡੇਸ਼ਨ ਦਾ ਵਿਸ਼ੇਸ਼ ਧੰਨਵਾਦ ਕੀਤਾ। ਫਾਊਂਡੇਸ਼ਨ ਦੇ ਪ੍ਰਧਾਨ ਸਾਹਿਬ ਸਿੰਘ ਥਿੰਦ ਵੀ ਇਸ ਮੌਕੇ ਹਾਜ਼ਰ ਸਨ। ਇਸ ਮੌਕੇ ਬ੍ਰਿਟਿਸ਼ ਕੋਲੰਬੀਆ ਦੀ ਮੁੱਖ ਮੰਤਰੀ ਕ੍ਰਿਸਟੀ ਕਲਾਰਕ ਵੀ ਹਾਜ਼ਰ ਸੀ ਅਤੇ ਪੰਜਾਬੀ ਮੂਲ ਦੇ ਸਾਰੇ ਆਗੂ ਅਤੇ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿਚ ਹਾਜ਼ਰ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article