ਜੋਅ ਬਾਇਡਨ ਵੱਲੋਂ 100 ਦਿਨਾਂ ’ਚ 10 ਕਰੋੜ ਅਮਰੀਕੀਆਂ ਨੂੰ ਕੋਰੋਨਾ ਟੀਕਾ ਦੀ ਯੋਜਨਾ ਦਾ ਐਲਾਨ

142
Share

ਵਾਸ਼ਿੰਗਟਨ, 16 ਜਨਵਰੀ (ਪੰਜਾਬ ਮੇਲ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ ਨੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਆਪਣੇ ਦਫ਼ਤਰ ਦੇ ਪਹਿਲੇ 100 ਦਿਨਾਂ ’ਚ 10 ਕਰੋੜ ਅਮਰੀਕੀਆਂ ਨੂੰ ਕੋਰੋਨਾ ਟੀਕੇ ਲਗਾਉਣ ਦੀ ਉਤਸ਼ਾਹੀ ਯੋਜਨਾ ਦੀ ਘੋਸ਼ਣਾ ਕੀਤੀ। ਜੋਅ ਬਾਇਡਨ 20 ਜਨਵਰੀ ਨੂੰ ਅਮਰੀਕਾ ਦੇ ਰਾਸ਼ਟਰਪਤੀ ਦੇ ਰੂਪ ਵਿਚ ਅਹੁਦਾ ਸੰਭਾਲਣ ਵਾਲੇ ਹਨ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਸ਼ੁੱਕਰਵਾਰ ਨੂੰ ਆਪਣੀ ਟੀਮ ਨਾਲ ਸਿਹਤ ਸੰਕਟ ਦੇ ਹੱਲ ਲਈ ਇਕ ਬੈਠਕ ਕੀਤੀ ਸੀ।¿;
ਜੋਅ ਬਾਇਡਨ ਨੇ ਵਿਲਮਿੰਗਟਨ ’ਚ ਪੱਤਰਕਾਰਾਂ ਨੂੰ ਕਿਹਾ ਕਿ ਅਮਰੀਕਾ ’ਚ ਹੁਣ ਤੱਕ ਟੀਕਾਕਰਨ ਪੂਰੀ ਤਰ੍ਹਾਂ ਅਸਫ਼ਲ ਰਿਹਾ ਹੈ ਅਤੇ ਅੱਜ ਦੀ ਬੈਠਕ ’ਚ ਅਸੀਂ 5 ਚੀਜ਼ਾਂ ’ਤੇ ਚਰਚਾ ਕੀਤੀ। ਇਨ੍ਹਾਂ ਪੰਜ ਚੀਜ਼ਾਂ ਨਾਲ ਸਾਡੀ ਨਿਰਾਸ਼ਾ ਆਸ ’ਚ ਬਦਲੇਗੀ। ਇਹ ਪੰਜ ਚੀਜ਼ਾਂ ਸਾਡੇ ਕਾਰਜਕਾਲ ਦੇ ਪਹਿਲੇ 100 ਦਿਨਾਂ ’ਚ 10 ਕਰੋੜ ਟੀਕੇ ਲਾਉਣੇ ਸਾਡੇ ਟੀਚੇ ਨੂੰ ਪੂਰਾ ਕਰਨ ’ਚ ਮਦਦ ਕਰਨਗੀਆਂ।¿;
ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਅਸੀਂ ਵਧੇਰੇ ਤਰਜੀਹ ਵਾਲੇ ਸਮੂਹਾਂ ਦੇ ਟੀਕਾਕਰਨ ਦਾ ਕੰਮ ਕਰਾਂਗੇ। ਜੋਅ ਬਾਇਡਨ ਨੇ ਕਿਹਾ ਕਿ ਟੀਕਾਕਰਨ ਲਈ ਅਰਬਾਂ ਡਾਲਰ ਦਾ ਖਰਚ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਸਕ ਪਾ ਕੇ ਰੱਖਣ ਤੇ ਭੀੜ ਵਾਲੀਆਂ ਥਾਵਾਂ ਤੋਂ ਬਚਣ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ। ਇਸ ਦੇ ਨਾਲ ਹੀ ਲੋਕਾਂ ਨੂੰ ਵਾਰ-ਵਾਰ ਹੱਥ ਧੋਣ ਦੀ ਆਦਤ ਛੱਡਣੀ ਨਹੀਂ ਚਾਹੀਦੀ। ਦੱਸ ਦਈਏ ਕਿ ਕੋਰੋਨਾਵਾਇਰਸ ਕਾਰਨ ਅਮਰੀਕਾ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ ਤੇ ਮੌਤਾਂ ਦਾ ਅੰਕੜਾ ਵੀ ਇੱਥੇ ਹੀ ਸਭ ਤੋਂ ਵੱਧ ਹੈ।

Share