PUNJABMAILUSA.COM

ਜੋਧਪੁਰ ਜੇਲ੍ਹ ਦੇ ਨਜ਼ਰਬੰਦ ਸਿੱਖਾਂ ਦੇ ਵਫ਼ਦ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਜੋਧਪੁਰ ਜੇਲ੍ਹ ਦੇ ਨਜ਼ਰਬੰਦ ਸਿੱਖਾਂ ਦੇ ਵਫ਼ਦ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਜੋਧਪੁਰ ਜੇਲ੍ਹ ਦੇ ਨਜ਼ਰਬੰਦ ਸਿੱਖਾਂ ਦੇ ਵਫ਼ਦ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ
June 23
21:32 2018

* ਮੁੱਖ ਮੰਤਰੀ ਵੱਲੋਂ ਮੁਆਵਜ਼ੇ ਵਿਰੁੱਧ ਕੇਂਦਰ ਸਰਕਾਰ ਦੀ ਅਪੀਲ ਵਾਪਸ ਕਰਵਾਉਣ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ
ਚੰਡੀਗੜ੍ਹ, 23 ਜੂਨ (ਪੰਜਾਬ ਮੇਲ)- ਜੋਧਪੁਰ ਜੇਲ੍ਹ ਦੇ ਨਜ਼ਰਬੰਦ ਸਿੱਖਾਂ ਦੇ ਇਕ ਵਫ਼ਦ ਨੇ ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਜਿਸ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਮੁਆਵਾਜ਼ਾ ਰਾਸ਼ੀ ਦੇਣ ਵਿਰੁੱਧ ਕੇਂਦਰ ਸਰਕਾਰ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਅਪੀਲ ਵਾਪਸ ਵਾਪਸ ਕਰਵਾਉਣ ਲਈ ਸੂਬਾ ਸਰਕਾਰ ਹਰ ਸੰਭਵ ਕੋਸ਼ਿਸ਼ ਕਰੇਗੀ।
Îਮੁੱਖ ਮੰਤਰੀ ਨੇ ਵਫ਼ਦ ਦੇ ਵਿਚਾਰ ਬਹੁਤ ਧਿਆਨ ਨਾਲ ਸੁਣੇ। ਇਸ ਵਫ਼ਦ ਵਿੱਚ ਜੂਨ, 1984 ਦੇ ‘ਅਪਰੇਸ਼ਨ ਬਲਿਊ ਸਟਾਰ’ ਉਪਰੰਤ ਗ੍ਰਿਫਤਾਰ ਕਰਕੇ ਜੋਧਪੁਰ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਸ਼ਾਮਲ ਸਨ। ਕੈਪਟਨ ਅਮਰਿੰਦਰ ਸਿੰਘ ਨੇ ਵਫ਼ਦ ਨੂੰ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕੇਂਦਰ ਸਰਕਾਰ ਕੋਲ ਇਸ ਮਸਲੇ ਦੀ ਪੈਰਵੀ ਕੀਤੀ ਜਾ ਰਹੀ ਹੈ। ਬੀਤੇ ਸਾਲ ਅਪ੍ਰੈਲ ਮਹੀਨੇ ਵਿੱਚ ਅੰਮ੍ਰਿਤਸਰ ਦੀ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਵੱਲੋਂ ਨਜ਼ਰਬੰਦ ਸਿੱਖਾਂ ਨੂੰ ਮੁਆਵਜ਼ੇ ਦੇਣ ਦੇ ਦਿੱਤੇ ਹੁਕਮ ਵਿਰੁੱਧ ਕੇਂਦਰ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਪੀਲ ਦਾਇਰ ਕੀਤੀ ਹੋਈ ਹੈ। ਮੁੱਖ ਮੰਤਰੀ ਨੇ ਵਫ਼ਦ ਨੂੰ ਜਾਣੂੰ ਕਰਵਾਇਆ ਕਿ ਉਨ੍ਹਾਂ ਨੇ ਇਸ ਸਬੰਧ ਵਿੱਚ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਦਿੱਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਦਾਲਤ ਵੱਲੋਂ ਤੈਅ ਕੀਤੀ ਮੁਆਵਜ਼ੇ ਦੀ 4.5 ਕਰੋੜ ਰੁਪਏ ਦੀ ਅੱਧੀ ਰਾਸ਼ੀ ਦਾ ਭੁਗਤਾਨ ਬਿਨਾਂ ਕਿਸੇ ਦੇਰੀ ਤੋਂ ਕਰਨ ਦੀ ਅਪੀਲ ਕੀਤੀ ਹੈ।
ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲੰਘੇ ਬੁੱਧਵਾਰ ਲਿਖੇ ਇਕ ਅਰਧ ਸਰਕਾਰੀ ਪੱਤਰ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਅਦਾਲਤ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਸਾਂਝੇ ਤੌਰ ‘ਤੇ ਇਹ ਮੁਆਵਜ਼ਾ ਰਾਸ਼ੀ ਅਦਾ ਕਰਨ ਦੇ ਆਦੇਸ਼ ਦਿੱਤੇ ਸਨ ਪਰ ਕੇਂਦਰ ਸਰਕਾਰ ਨੇ ਮੁਆਵਜ਼ਾ ਦੇਣ ਵਿਰੁੱਧ ਅਪੀਲ ਦਾਇਰ ਕਰ ਦਿੱਤੀ ਜਿਸ ਦਾ ਸਿੱਖ ਭਾਈਚਾਰੇ ਨੇ ਸਖ਼ਤ ਪ੍ਰਤੀਕ੍ਰਮ ਦਿੱਤਾ। ਮੁੱਖ ਮੰਤਰੀ ਨੇ ਸਾਵਧਾਨ ਕੀਤਾ ਕਿ ਇਸ ਨਾਲ ਭਾਈਚਾਰੇ ਅੰਦਰ ਬੇਇਨਸਾਫੀ ਹੋਣ ਅਤੇ ਬੇਗਾਨਗੀ ਦੀ ਭਾਵਨਾ ਪੈਦਾ ਹੋ ਸਕਦੀ ਹੈ।
ਅਪਰੇਸ਼ਨ ਬਲਿਊ ਸਟਾਰ ਦੇ ਮੱਦੇਨਜ਼ਰ ਕੁੱਲ 375 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਜੋਧਪੁਰ ਜੇਲ੍ਹ ਵਿੱਚ ਨਜ਼ਰਬੰਦ ਕੀਤਾ ਗਿਆ ਸੀ ਜਿਨ੍ਹਾਂ ਨੂੰ ਬਾਅਦ ਵਿੱਚ ਮਾਰਚ, 1989 ਅਤੇ ਜੁਲਾਈ, 1991 ਦਰਮਿਆਨ ਤਿੰਨ ਬੈਚਾਂ ‘ਚ ਰਿਹਾਅ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ 224 ਨਜ਼ਰਬੰਦਾਂ ਨੇ ‘ਗੈਰ-ਕਾਨੂੰਨੀ ਤੌਰ ‘ਤੇ ਨਜ਼ਰਬੰਦ ਕਰਨ ਅਤੇ ਤਸੀਹੇ ਦੇਣ’ ਦੇ ਦੋਸ਼ ਤਹਿਤ ਹੇਠਲੀ ਅਦਾਲਤ ਵਿੱਚ ਮੁਆਵਜ਼ੇ ਲਈ ਅਪੀਲ ਦਾਇਰ ਕੀਤੀ ਸੀ ਪਰ ਸਾਲ 2011 ਵਿੱਚ ਅਦਾਲਤ ਪਾਸੋਂ ਇਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ।
ਇਨ੍ਹਾਂ ਵਿੱਚੋਂ 40 ਨਜ਼ਰਬੰਦਾਂ ਨੇ ਅੰਮ੍ਰਿਤਸਰ ਦੀ ਜ਼ਿਲ੍ਹਾ ਤੇ ਸੈਸ਼ਨ ਕੋਰਟ ਵਿੱਚ ਅਪੀਲ ਕਰ ਦਿੱਤੀ ਅਤੇ ਅਦਾਲਤ ਨੇ ਬੀਤੇ ਸਾਲ ਅਪ੍ਰੈਲ ਮਹੀਨੇ ਵਿੱਚ ਪ੍ਰਤੀ ਵਿਅਕਤੀ 4 ਲੱਖ ਰੁਪਏ ਮੁਆਵਜ਼ਾ 6 ਫੀਸਦੀ ਵਿਆਜ (ਅਪੀਲ ਦਾਇਰ ਕਰਨ ਵਾਲੀ ਤਰੀਕ ਤੋਂ) ਨਾਲ ਦੇਣ ਦੇ ਆਦੇਸ਼ ਦਿੱਤੇ। ਮੁੱਖ ਮੰਤਰੀ ਨੇ ਦੱਸਿਆ ਕਿ ਵਿਆਜ ਸਮੇਤ ਕੁੱਲ ਮੁਆਵਜ਼ਾ ਲਗਪਗ 4.5 ਕਰੋੜ ਰੁਪਏ ਬਣਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਦਾਲਤ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਸਾਂਝੇ ਤੌਰ ‘ਤੇ ਮੁਆਵਜ਼ਾ ਅਦਾ ਕਰਨ ਦਾ ਹੁਕਮ ਦਿੱਤਾ ਸੀ। ਹਾਲਾਂਕਿ ਪੰਜਾਬ ਸਰਕਾਰ ਨੇ ਅਦਾਲਤ ਸਾਹਮਣੇ ਮੁਆਵਜ਼ੇ ਦੀ ਅੱਧੀ ਰਾਸ਼ੀ ਦੇਣਾ ਮੰਨਿਆ ਹੈ ਪਰ ਕੇਂਦਰ ਸਰਕਾਰ ਨੇ ਮੁਆਵਜ਼ਾ ਰਾਸ਼ੀ ਦੇਣ ਖਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕਰੋਟ ਵਿੱਚ ਅਪੀਲ ਦਾਇਰ ਕਰ ਦਿੱਤੀ। ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਇਹ ਅਪੀਲ ਫੌਰੀ ਤੌਰ ‘ਤੇ ਵਾਪਸ ਲੈ ਕੇ ਅਦਾਲਤੀ ਹੁਕਮ ਤਹਿਤ ਕੇਂਦਰ ਸਰਕਾਰ ਦੇ ਹਿੱਸੇ ਆਉਂਦੀ 50 ਫੀਸਦੀ ਮੁਆਵਜ਼ਾ ਰਾਸ਼ੀ ਅਦਾ ਕਰਨ ਦੀ ਮੰਗ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article